ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਲੇਖਾਕਾਰ ਸ. ਪਰਉਪਕਾਰ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਹਾਇਕ ਲੇਖਾਕਾਰ ਸ. ਲਖਵਿੰਦਰ ਸਿੰਘ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਅਤੇ ਹੋਰਾਂ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ....
ਮਾਝਾ
ਅੰਮ੍ਰਿਤਸਰ ਸਾਹਿਬ : ਫਿਲਮ ਦਾਸਤਾਨ-ਏ-ਸਰਹਿੰਦ ਨੂੰ ਲੈ ਕੇ ਸਿੱਖ ਭਾਈਚਾਰੇ ‘ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਫਿਲਮ ਵਿਚ ਸਿੱਖ ਇਤਿਹਾਸ ਨੂੰ ਲੈ ਕੇ ਜੋ ਦਿਖਾਇਆ ਗਿਆ ਹੈ, ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਇਸ ਫਿਲਮ ਨੂੰ ਰਿਲੀਜ਼ ਕਰਨ ਦੀ ਇਜਾਜ਼ਤ ਅਸੀਂ ਨਹੀਂ ਦਿੱਤੀ ਤਾਂ ਫਿਰ ਕਿਸ ਤਰ੍ਹਾਂ ਇਹ ਫਿਲਮ ਸਿਨੇਮਾ ਘਰਾਂ....
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਲੋਕ ਲਹਿਰ ਬਣਾਉਣ ਲਈ ਕੱਲ੍ਹ 01 ਦਸੰਬਰ ਨੂੰ ਦਸਤਖ਼ਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਇਕ ਫਾਰਮ ਭਰ ਕੇ ਗਵਰਨਰ ਪੰਜਾਬ ਨੂੰ ਦਿੱਤੇ ਜਾਣਗੇ ਤਾਂ ਜੋ ਲੋਕਾਂ ਦੀ ਮੰਗ ਸਰਕਾਰ ਤੱਕ ਪਹੁੰਚਾਈ ਜਾ ਸਕੇ। ਪਰ ਕਿਤੇ ਨਾ ਕਿਤੇ ਇਸ....
ਅੰਮ੍ਰਿਤਸਰ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਇਕ ਬਿਆਨ ਨੂੰ ਲੈ ਕੇ ਮੁਆਫ਼ੀ ਮੰਗੀ ਹੈ। ਦਰਅਸਲ ਕੈਬਨਿਟ ਮੰਤਰੀ ਨੇ ਫਸਲੀ ਵਿਭਿੰਨਤਾ ’ਤੇ ਗੱਲ ਕਰਦਿਆਂ ਕਿਹਾ ਕਿ ਪੰਜਾਬੀਆਂ ਤੋਂ ਵੱਡੀ 'ਬੇਵਕੂਫ਼ ਕੌਮ' ਕੋਈ ਨਹੀਂ। ਪਹਿਲਾਂ ਅਸੀਂ ਨਹਿਰੀ ਪਾਣੀ ਵਰਤਦੇ ਸੀ ਪਰ ਹੁਣ ਕੋਈ ਨਹੀਂ ਵਰਤਦਾ। ਮੁਫ਼ਤ ਬਿਜਲੀ ਨੇ ਕਿਸਾਨਾਂ ਨੂੰ ਅਰਾਮਪ੍ਰਸਤ ਬਣਾ ਦਿੱਤਾ। ਹੁਣ ਕੋਈ ਨਹਿਰੀ ਪਾਣੀ ਦੀ ਮੰਗ ਨਹੀਂ ਕਰਦਾ। ਉਹਨਾਂ ਕਿਹਾ ਕਿ ਹੁਣ ਤਾਂ ਕਿਸਾਨ ਇਹ ਚਾਹੁੰਦੇ ਹਨ ਕਿ ਇਕ ਸਵਿੱਚ ਛੱਡੋ....
ਅੰਮ੍ਰਿਤਸਰ : ਭਾਰਤ ਦੇ ਮਾਨਯੋਗ ਰਾਸ਼ਟਰਪਤੀ ਸ੍ਰੀਮਤੀ ਦਰਪਦੀ ਮੁਰਮੂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਡਾ . ਜਸਪਾਲ ਸਿੰਘ ਸੰਧੂ ਨੂੰ ਰਾਸ਼ਟਰਪਤੀ ਭਵਨ ਵਿਚ ਹੋਏ ਇਕ ਵਿਸ਼ੇਸ਼ ਸਮਾਗਮ ਵਿੱਚ ਦੇਸ਼ ਦੀ ਖੇਡਾਂ ਦੀ ਸਰਵਉੱਚ ‘ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ” ਪ੍ਰਦਾਨ ਕੀਤੀ। ਟਰਾਫੀ ਪ੍ਰਾਪਤ ਕਰਨ ਮੌਕੇ ਉਨ੍ਹਾਂ ਨਾਲ ਡਾ. ਕੰਵਰ ਮਨਦੀਪ ਸਿੰਘ, ਇੰਚਾਰਜ ਸਪੋਰਟਸ/ਦਫਤਰ ਡਾਇਰੈਕਟਰ ਸਪੋਰਟਸ ਹਾਜ਼ਰ ਸਨ। ਇਸ ਸਮਾਗਮ ਵਿਚ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਵੀ ਹਾਜ਼ਰ....
ਅੰਮ੍ਰਿਤਸਰ : ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਆਏ ਇੱਕ ਡਰੋਨ ਨੂੰ ਡੇਗਣ ਵਿੱਚ ਸਫਲਤਾ ਹਾਸਲ ਕੀਤੀ ਹੈ। ਖਾਸ ਗੱਲ ਇਹ ਹੈ ਕਿ ਇਸ ਵਾਰ 2 ਮਹਿਲਾ ਬੀਐਸਐਫ ਜਵਾਨ ਹਨ ਜਿਨ੍ਹਾਂ ਨੇ ਡਰੋਨ ਨੂੰ ਗੋਲੀ ਮਾਰ ਦਿੱਤੀ। ਡਰੋਨ ਦੇ ਨਾਲ ਹੀ ਬੀਐਸਐਫ ਨੇ ਹੈਰੋਇਨ ਦੀ ਇੱਕ ਖੇਪ ਵੀ ਜ਼ਬਤ ਕੀਤੀ ਹੈ। ਫਿਲਹਾਲ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅੰਮ੍ਰਿਤਸਰ ਦੇ ਰਮਦਾਸ ਸੈਕਟਰ ਅਧੀਨ ਪੈਂਦੇ ਬੀਓਪੀ ਦਰਿਆ ਮੂਸਾ ਪਿੰਡ ਚਾਹਰਪੁਰ ਵਿੱਚ ਰਾਤ ਕਰੀਬ 11 ਵਜੇ ਡਰੋਨ ਦੀ....
ਅੰਮ੍ਰਿਤਸਰ : ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਦੋਸ਼ ਵਿਚ ਸਾਬਕਾ ਡਿਪਟੀ ਸੀਐੱਮ ਓਪੀ ਸੋਨੀ ਤੋਂ ਅੱਜ ਵਿਜੀਲੈਂਸ ਦਫਤਰ ਵਿਚ ਲਗਭਗ ਢਾਈ ਘੰਟੇ ਪੁੱਛਗਿਛ ਕੀਤੀ ਗਈ। ਇਕ ਸ਼ਿਕਾਇਤ ‘ਤੇ ਵਿਜੀਲੈਂਸ ਨੇ ਉਨ੍ਹਾਂ ਦੀ ਜਾਇਦਾਦ ਨੂੰ ਲੈ ਕੇ ਜਾਂਚ ਕੀਤੀ ਹੈ। ਪੁਲਿਸ ਅਧਿਕਾਰੀਆਂ ਦੀ ਪੁੱਛਗਿਛ ਦੇ ਬਾਅਦ ਵਿਜੀਲੈਂਸ ਦਫਤਰ ਤੋਂ ਬਾਹਰ ਨਿਕਲ ਕੇ ਸਾਬਕਾ ਡਿਪਟੀ ਸੀਐੱਮ ਓਪੀ ਸੋਨੀ ਨੇ ਦੱਸਿਆ ਕਿ ਉਹ ਜਾਂਚ ਵਿਚ ਵਿਜੀਲੈਂਸ ਨੂੰ ਪੂਰਾ ਸਹਿਯੋਗ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਹਰੇਕ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ....
ਖਡੂਰ ਸਾਹਿਬ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੋਮਵਾਰ ਨੂੰ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਪਦਮਸ਼੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀ ਹਾਜ਼ਰੀ 'ਚ ਜ਼ਿਲ੍ਹੇ 'ਚ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਵਾਤਾਵਰਨ ਦੀ ਸੰਭਾਲ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਤਰਨਤਾਰਨ ਦੇ 51 ਕਿਸਾਨਾਂ ਨੇ ਪਿਛਲੇ 4-5 ਸਾਲ ਤੋਂ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਤੇ ਉਹ ਕਿਸਾਨ ਜਿਨ੍ਹਾਂ ਨੇ ਵਾਤਾਵਰਨ ਨੂੰ ਸਮਰਪਿਤ....
ਅੰਮ੍ਰਿਤਸਰ : ਪੰਜਾਬ ਵਿੱਚ ਗੰਨ ਕਲਚਰ ਦੇ ਖਿਲਾਫ਼ ਸਖ਼ਤਾਈ ਤੋਂ ਬਾਅਦ ਅੰਮ੍ਰਿਤਸਰ ਵਿੱਚ ਨਾਬਾਲਿਗ ਬੱਚੇ ‘ਤੇ ਐਫ.ਆਰ.ਆਈ. ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤੰਜ ਕਸਿਆ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਮੁੱਖ ਮੰਤਰੀਭਗਵੰਤ ਮਾਨ ਦੀ ਹਥਿਆਰ ਫੜ੍ਹੇ ਦੀ ਤਸਵੀਰ ਨੂੰ ਟਵੀਟ ਕੀਤਾ ਹੈ। ਉਨ੍ਹਾਂ ਨੇ ਤਸਵੀਰ ਨਾਲ ਤੰਜ ਕਸਦਿਆਂ ਕੁਝ ਲਾਈਨਾਂ ਵੀ ਲਿਖੀਆਂ ਹਨ। ਮਜੀਠੀਆ ਨੇ ਮੁੱਖ ਮੰਤਰੀ ਮਾਨ ਦੀ ਇੱਕ ਬਹੁਤ ਪੁਰਾਣੀ ਤਸਵੀਰ ਨੂੰ ਟਵੀਟ ਕੀਤਾ ਹੈ। ਇਸ ਤਸਵੀਰ....
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਏ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਸੰਸਾਰ ਲਈ ਮਾਰਗ ਦਰਸ਼ਨ ਹੈ ਜੋ ਮਜ਼ਲੂਮਾਂ ਦੇ....
ਅੰਮ੍ਰਿਤਸਰ : ਸਪੈਸ਼ਲ ਟਾਸਕ ਫੋਰਸ ਨੇ ਐਤਵਾਰ ਸਵੇਰੇ ਸਰਹੱਦੀ ਖੇਤਰ ਤੋਂ ਪਾਕਿਸਤਾਨ ਤੋਂ ਭਾਰਤ ਪਹੁੰਚੀ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਪਤਾ ਲੱਗਾ ਹੈ ਕਿ ਖੇਪ ਵਿਚ ਅੱਠ ਵਿਦੇਸ਼ੀ ਪਿਸਤੌਲ ਹਨ, ਜਿਨ੍ਹਾਂ ਨੂੰ ਭਾਰਤ-ਪਾਕਿ ਸਰਹੱਦ 'ਤੇ ਸਥਿਤ ਇਕ ਪਿੰਡ ਤੋਂ ਸਮੱਗਲਰਾਂ ਨੇ ਚੁੱਕ ਕੇ ਅੱਤਵਾਦੀਆਂ ਨੂੰ ਸੌਂਪਣਾ ਸੀ। ਸ਼ੱਕ ਹੈ ਕਿ ਉਕਤ ਖੇਪ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੇ ਕੰਡਿਆਲੀ ਤਾਰ ਨੇੜੇ ਕਿਸੇ ਇਲਾਕੇ ਵਿੱਚ ਡਰੋਨ ਰਾਹੀਂ ਸੁੱਟਿਆ ਸੀ। ਅੱਠ ਪਿਸਤੌਲਾਂ ਵਿੱਚੋਂ ਚਾਰ ਚੀਨ....
ਅੰਮ੍ਰਿਤਸਰ : ਗਿਆਨੀ ਰਣਜੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਦਰਖ਼ਾਸਤ ਦਿੱਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਚੱਲ ਰਹੇ ਮਾਮਲੇ ਸਬੰਧੀ ਆਪਣਾ ਪੱਖ ਰੱਖਣ ਲਈ ਕਿਹਾ ਹੈ। ਦੱਸਣਯੋਗ ਹੈ ਕਿ ਡਾ. ਗੁਰਵਿੰਦਰ ਸਿੰਘ ਸਮਰਾ ਨੇ ਗਿਆਨੀ ਰਣਜੀਤ ਸਿੰਘ ’ਤੇ ਇਲਜ਼ਾਮ ਲਾਏ ਸਨ। ਜਿਸ ਤੋਂ ਬਾਅਦ ਇਹ....
ਸ੍ਰੀ ਅੰਮ੍ਰਿਤਸਰ ਸਾਹਿਬ : ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਚ ਸਿੰਘ ਸਾਹਿਬ ਦੀ ਹੋਈ ਮੀਟਿੰਗ ਵਿੱਚ ਅੱਜ ਇੱਕ ਹੋਰ ਵੱਡਾ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਿੱਖ ਪੰਥ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਜਿਸ ਤਰ੍ਹਾਂ ਇਸਲਾਮਿਕ ਬੈਂਕ ਕੌਮਾਂਤਰੀ ਪੱਧਰ ’ਤੇ ਕੰਮ ਕਰ ਰਿਹਾ ਹੈ। ਇਸੇ ਤਰ੍ਹਾਂ ਸਿੱਖ ਬੈਂਕ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ। ਇਸ ਨੂੰ ਪੂਰਾ ਕਰਨ ਲਈ ਸਿੱਖ ਵਿਦਵਾਨਾਂ ਅਤੇ ਸਿੱਖ ਜਥੇਬੰਦੀਆਂ ਦੇ....
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾ ਮੁਕਤ ਹੋਏ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਸਨਮਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਧਾਰਮਿਕ ਅਸਥਾਨ ਹੈ, ਜਿਥੇ ਮੁੱਖ ਗ੍ਰੰਥੀ ਵਜੋਂ ਸੇਵਾ ਦਾ ਸੁਭਾਗ ਮਿਲਣਾ ਗੁਰੂ....
ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ....