ਮਾਝਾ

ਸਰਕਾਰ ਸਿੱਖ ਬੱਚੇ ’ਤੇ ਹਥਿਆਰਾਂ ਦਾ ਕੇਸ ਦਰਜ ਕਰਨ ਤੋਂ ਪਹਿਲਾਂ ਹਥਿਆਰਾਂ ਨੂੰ ਪ੍ਰੋਮੋਟ ਕਰਨ ਵਾਲੀਆਂ ਫਿਲਮਾਂ ’ਤੇ ਪਾਬੰਦੀ ਲਗਾਵੇ : ਸਿੰਘ ਸਾਹਿਬਾਨ
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ ਲਈ ਸਿੱਖ ਬੱਚੇ ’ਤੇ ਕੇਸ ਦਰਜ ਕਰਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਸਰਕਾਰ ਨੂੰ ਆਖਿਆ ਗਿਆ ਕਿ ਉਹ ਪਹਿਲਾਂ ਹਥਿਆਰਾਂ ਨੂੰ ਪ੍ਰੋਮੋਟ ਕਰਨ ਵਾਲੀਆਂ ਫਿਲਮਾਂ ’ਤੇ ਪਾਬੰਦੀ ਲਗਾਉਣੀ ਚਾਹੀਦੀਹੈ। ਇਕੱਤਰਤਾ ਮਗਰੋਂ ਇਕ ਬਿਆਨ ਵੀ ਜਾਰੀ ਕੀਤਾ ਗਿਆ ਜਿਸ ਵਿਚ ਦੱਸਿਆ ਗਿਆ ਕਿ ਇਹ ਫੈਸਲਾ ਲਿਆ ਕਿ ਸਿੱਖ ਕੌਮ ਦਾ ਆਪਣਾ ਅੰਤਰ ਰਾਸ਼ਟਰੀ ਮਿਆਰ ਦਾ ਸਿੱਖ ਐਜੂਕੇਸ਼ਨ....
ਸੁੱਚਾ ਸਿੰਘ ਲੰਗਾਹ ਲਈ ਪੰਥ 'ਚ ਵਾਪਸੀ ਦਾ ਰਾਹ ਪੱਧਰਾ, ਅਕਾਲ ਤਖਤ ਸਾਹਿਬ ਨੇ ਲਾਈ ਸੇਵਾ
ਅੰਮ੍ਰਿਤਸਰ : ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਦਲ ਦੇ ਆਗੂ ਸੁੱਚਾ ਸਿੰਘ ਲੰਗਾਹ, ਜਿਸ ਦੀ ਇੱਕ ਪਰਾਈ ਔਰਤ ਨਾਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਥ ਵਿੱਚੋਂ ਕੱਢ ਦਿੱਤਾ ਗਿਆ ਸੀ, ਨੂੰ ਸ਼ੁੱਕਰਵਾਰ ਨੂੰ ਸਿੰਘ ਸਾਹਿਬਾਨ ਵੱਲੋਂ ਸੇਵਾ ਲਾਉਣ ਤੋਂ ਬਾਅਦ ਪੰਥ 'ਚ ਵਾਪਸੀ ਦਾ ਰਾਹ ਪੱਧਰ ਹੋ ਗਿਆ ਹੈ। ਪੰਜ ਤਖ਼ਤਾਂ ਦੇ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਟਿੰਗ ਕਰਕੇ ਸੁਚਾ ਸਿੰਘ ਲੰਗਾਹ ਨੂੰ ਤਨਖਾਹ ਲਾਉਣ ਦਾ ਐਲਾਨ ਕੀਤਾ। ਲੰਗਾਹ ਨੂੰ 21 ਦਿਨ ਸ੍ਰੀ ਦਰਬਾਰ ਸਾਹਿਬ ‘ਚ ਭਾਂਡੇ ਮਾਂਜਣੇ....
ਪੰਜਾਬ ਸਰਕਾਰ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਕੰਮ ਜੁਲਾਈ 2023 ਦੇ ਅੰਤ ਤੱਕ ਮੁਕੰਮਲ ਕਰਨ ਲਈ ਕੰਪਨੀ ਨੂੰ ਸਖ਼ਤ ਹਦਾਇਤਾਂ
ਸ਼ਾਹਪੁਰ ਕੰਢੀ (ਪਠਾਨਕੋਟ) : ਸ਼ਾਹਪੁਰ ਕੰਢੀ ਡੈਮ ਦਾ ਕੰਮ ਜੁਲਾਈ 2023 ਦੇ ਅੰਤ ਤੱਕ ਮੁਕੰਮਲ ਕਰਨ ਲਈ ਉਸਾਰੀ ਕੰਪਨੀ ਨੂੰ ਸਖ਼ਤ ਹਦਾਇਤਾਂ ਜਾਰੀ ਕਰਨ ਸੰਬੰਧੀ ਪੰਜਾਬ ਸਰਕਾਰ ਵੱਲੋਂ ਬੈਠਕ ਕੀਤੀ ਗਈ। ਉਸਾਰੀ ਕੰਪਨੀ ਦੇ ਅਧਿਕਾਰੀਆਂ ਅਤੇ ਪੰਜਾਬ ਸਰੋਤ ਮਹਿਕਮੇ ਦੇ ਸਕੱਤਰ ਵਿਚਕਾਰ ਇਹ ਬੈਠਕ ਦੋ ਦਿਨ ਪਹਿਲਾਂ ਕੀਤੀ ਗਈ। ਇਸ ਪ੍ਰਾਜੈਕਟ ਦਾ 70 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ, ਪਰ ਇਸ ਵੇਲੇ ਕੰਮ ਬਹੁਤ ਹੌਲੀ ਰਫ਼ਤਾਰ ਨਾਲ ਚੱਲ ਰਿਹਾ ਹੈ। ਪਠਾਨਕੋਟ ਜ਼ਿਲ੍ਹੇ 'ਚ ਰਾਵੀ ਦਰਿਆ ’ਤੇ ਬਣ ਰਹੇ....
ਮੰਤਰੀ ਧਾਲੀਵਾਲ ਵਲੋਂ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਫਸਲੀ ਵਿਭਿੰਨਤਾ ਅਪਣਾਉਣ ਦੀ ਕੀਤੀ ਅਪੀਲ
ਬਟਾਲਾ : ਪੰਜਾਬ ਦੇ ਪੇਂਡੂ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ 60ਵੇਂ ਪਿੜਾਈ ਸੀਜ਼ਨ ਦਾ ਸ਼ੁਰੂਆਤ ਕਰਦਿਆਂ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ ਕੀਤੀ। ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸਹਿਕਾਰੀ ਖੰਡ ਮਿੱਲਾਂ ਨੂੰ ਚੱਲਦੇ ਰੱਖਣ ਲਈ ਹਰ ਤਰਾਂ ਦੀ ਮਦਦ ਕਰਨ ਲਈ ਵਚਨਬੱਧ ਹੈ। ਉਨਾਂ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ....
ਗਲਤੀ ਨਾਲ ਦਰਜ ਹੋਏ ਇਸ ਮਾਮਲੇ 'ਚੋਂ ਬੱਚੇ ਦਾ ਨਾਂ ਕੱਢ ਦਿੱਤਾ ਜਾਵੇਗਾ : ਡੀ.ਐਸ.ਪੀ. ਮਜੀਠਾ
ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਇੱਕ ਅਨੋਖਾ ਕਾਰਨਾਮਾ ਸਾਹਮਣੇ ਆਇਆ ਹੈ ਜਿਸ ਵਿਚ ਥਾਣਾ ਕੱਥੂਨੰਗਲ ਦੀ ਪੁਲਿਸ ਵੱਲੋਂ ਚਾਰ ਸਾਲ ਦੇ ਬੱਚੇ ਉੱਤੇ ਮੁਕੱਦਮਾ ਦਰਜ ਕੀਤਾ ਹੈ। ਉੱਥੇ ਹੀ ਪੀੜਤ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਕਤ ਫੋਟੋਆਂ ਕਾਫੀ ਪੁਰਾਣੀਆਂ ਹਨ। ਪਰਿਵਾਰ ਦਾ ਕਹਿਣਾ ਹੈ ਕਿ ਇਹ ਫੋਟੋਆਂ 6-7 ਸਾਲ ਪਹਿਲਾਂ ਫੇਸਬੁੱਕ 'ਤੇ ਪਾਈਆਂ ਗਈਆਂ ਸਨ। ਜਿਸ ਦਾ ਪੁਲੀਸ ਵੱਲੋਂ ਹੁਣ ਆ ਕੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ....
ਗੰਨ ਕਲਚਰ ਤੇ ਸਖ਼ਤੀ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 12 ਲੋਕਾਂ ਖਿਲਾਫ ਕੀਤੀ ਕਾਰਵਾਈ
ਅੰਮ੍ਰਿਤਸਰ : ਗੰਨ ਕਲਚਰ ਖਿਲਾਫ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਦੇ ਇੱਕ ਹਫ਼ਤੇ ਦੇ ਅੰਦਰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 12 ਲੋਕਾਂ ਖਿਲਾਫ ਕਾਰਵਾਈ ਕੀਤੀ ਗਈ ਹੈ। ਇੰਨਾ ਹੀ ਨਹੀਂ ਇੱਕ ਹਫ਼ਤੇ ਦੇ ਅੰਦਰ 72 ਲਾਇਸੈਂਸ ਧਾਰਕਾਂ ਦੇ ਅਸਲਾ ਲਾਇਸੈਂਸ ਰੱਦ ਕਰਨ ਦੀ ਸਿਫ਼ਾਰਸ਼ ਵੀ ਡੀਸੀ ਹਰਪ੍ਰੀਤ ਸੂਦਨ ਨੂੰ ਇੱਕ ਹਫ਼ਤੇ ਅੰਦਰ ਭੇਜ ਦਿੱਤੀ ਹੈ । ਇਸ ਦੇ ਨਾਲ ਹੀ ਬੀਤੇ ਦਿਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 2 ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ....
ਸੁਧੀਰ ਸੂਰੀ ਕਤਲ ਮਾਮਲੇ ਨੂੰ ਹਿੰਦੂ-ਸਿੱਖ ਰੰਗਤ ਨਾ ਦਿੱਤੀ ਜਾਵੇ: ਬਿਕਰਮ ਸਿੰਘ ਮਜੀਠੀਆ
ਅੰਮ੍ਰਿਤਸਰ : ਅੰਮ੍ਰਿਤਸਰ ਵਿਖੇ 04 ਨਵੰਬਰ ਨੂੰ ਹੋਏ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ ‘ਚ ਨਾਮਜਦ ਨੌਜਵਾਨ ਸੰਦੀਪ ਸਿੰਘ ਦੇ ਪਰਿਵਾਰ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਅਕਾਲੀ ਨੇਤਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਪ੍ਰੈਸ ਵਾਰਤਾ ਕੀਤੀ ਗਈ| ਇਸ ਦੌਰਾਨ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਪਿਛਲੇ ਦਿਨੀਂ ਅੰਮ੍ਰਿਤਸਰ ਵਿੱਚ ਹੋਏ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੁਲਿਸ ਵੱਲੋਂ ਸੰਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਸ ਮਾਮਲੇ ‘ਤੇ ਸੰਦੀਪ ਸਿੰਘ ਕੋਲੋਂ ਪੁਲਿਸ....
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿਊਜ਼ੀਲੈਂਡ ਦਾ ਵਫਦ ਹੋਇਆ ਨਤਮਸਤਕ
ਅੰਮ੍ਰਿਤਸਰ : ਨਿਊਜ਼ੀਲੈਂਡ ਦਾ ਇਕ ਵਫਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਾ। ਇਸ ਵਫਦ ਵਿਚ ਸਾਬਕਾ ਮਨਿਸਟਰ ਅਤੇ ਨਿਊਜ਼ੀਲੈਂਡ ਦੇ ਇੰਗਲੈਂਡ ਵਿਚ ਨਵਨਿਯੁਕਤ ਅੰਬੈਸਡਰ ਮਿਸਟਰ ਫਿਲਗੋਫ, ਸਾਬਕਾ ਐਮ.ਪੀ. ਮਿਸਟਰ ਮਟ ਰੋਬਸਨ, ਨਿਊਜ਼ੀਲੈਂਡ ਸੈਂਟਰੋ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਸ. ਦਲਜੀਤ ਸਿੰਘ ਅਤੇ ਸੁਪਰੀਮ ਸਿੱਖ ਸੁਸਾਇਟੀ ਦੇ ਸਕੱਤਰ ਸ. ਰਣਬੀਰ ਸਿੰਘ ਲਾਲੀ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਵੱਲੋਂ ਇਸ ਵਫਦ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਵਧੀਕ ਸਕੱਤਰ ਸ....
ਦਾਸਤਾਨ-ਏ-ਸਰਹੰਦ ਨਾਂ ਦੀ ਫਿਲਮ ਚਲਾਉਣ ਨੂੰ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਦਾਸਤਾਨ-ਏ-ਸਰਹੰਦ ਨਾਂ ਦੀ ਫਿਲਮ ਚਲਾਉਣ ਨੂੰ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਕਿਸੇ ਵੀ ਫਿਲਮ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਸਮੀਖਿਆ ਕਰਨ ਬਾਅਦ ਹੀ ਕੋਈ ਫੈਸਲਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲਿਹਾਜ਼ਾ ਦਾਸਤਾਨ-ਏ-ਸਰਹੰਦ ਫਿਲਮ ਚਲਾਉਣ ਨੂੰ ਕੋਈ....
ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤਿਆਂ ਤੇ ਦੁਕਾਨਦਾਰਾਂ ਵੱਲੋਂ ਕੀਤੇ ਨਜਾਇਜ ਕਬਜਿਆਂ ਨੂੰ ਸਰਕਾਰ ਹਟਾਵੇ : ਗਰੇਵਾਲ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਦੀ ਬੇਤਰਤੀਬੀ ਟੈ੍ਰਫਿਕ ਵਿਵਸਥਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ’ਤੇ ਦੁਕਾਨਦਾਰਾਂ ਵੱਲੋਂ ਕੀਤੇ ਕਬਜ਼ਿਆਂ ਅਤੇ ਆਟੋ-ਸਾਈਕਲ ਰਿਕਸ਼ਿਆਂ ਦੀ ਲੋੜ ਤੋਂ ਵੱਧ ਭਰਮਾਰ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਸ ਸਬੰਧੀ ਪੰਜਾਬ ਸਰਕਾਰ ਅਤੇ ਅੰਮ੍ਰਿਤਸਰ ਪ੍ਰਸਾਸ਼ਨ ਨੂੰ ਲੋੜੀਂਦੇ ਕਦਮ ਉਠਾਉਣ ਲਈ ਕਿਹਾ ਹੈ। ਭਾਈ ਗਰੇਵਾਲ ਨੇ ਕਿਹਾ ਕਿ....
ਸਾਰਾਗੜ੍ਹੀ ਜੰਗ ਨਾਲ ਸਬੰਧਤ ਸਚਿੱਤਰ ਪੁਸਤਕ ਪ੍ਰਧਾਨ ਧਾਮੀ ਸਮੇਤ ਸਮੁੱਚੇ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਭੇਟ
ਅੰਮ੍ਰਿਤਸਰ : ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਡਾ. ਗੁਰਿੰਦਰਪਾਲ ਸਿੰਘ ਜੋਸਨ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਸਾਰਾਗੜ੍ਹੀ ਜੰਗ ਨਾਲ ਸਬੰਧਤ ਸਚਿੱਤਰ ਪੁਸਤਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਮੁੱਚੇ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਭੇਟ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ. ਗੁਰਿੰਦਰਪਾਲ ਸਿੰਘ ਜੋਸਨ ਵੱਲੋਂ ਸਾਰਾਗੜ੍ਹੀ ਜੰਗ ਦੇ ਇਤਿਹਾਸ ਨੂੰ ਸੰਗਤਾਂ ਤੱਕ ਲਿਜਾਣ ਲਈ ਕੀਤੇ ਜਾ ਰਹੇ ਕਾਰਜਾਂ ਦੀ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਸਤਖ਼ਤੀ ਮੁਹਿੰਮ ਨੂੰ ਦੇਸ਼ ਦੇ ਕੋਨੇ ਕੋਨੇ ਤੱਕ ਫੈਲਾਉਣ ਦਾ ਫੈਸਲਾ
ਅੰਮ੍ਰਿਤਸਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਦੀ ਰੂਪ-ਰੇਖਾ ਉਲੀਕਦਿਆਂ ਇਸ ਲਹਿਰ ਨੂੰ ਦੇਸ਼ ਦੇ ਕੋਨੇ ਕੋਨੇ ਤੱਕ ਫੈਲਾਉਣ ਦਾ ਫੈਸਲਾ ਕੀਤਾ ਗਿਆ। ਲੰਘੀ 9 ਨਵੰਬਰ ਨੂੰ ਨਵੀਂ ਚੁਣੀ ਗਈ ਕਾਰਜਕਾਰਨੀ ਕਮੇਟੀ ਦੀ ਇਹ ਪਲੇਠੀ ਬੈਠਕ ਸੀ, ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ....
ਭਾਜਪਾ ਦੇ 14 ਆਗੂਆਂ ਦਾ ਜੱਥਾ ਪਾਕਿਸਤਾਨ ਗੁਰਦਵਾਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਹੋਇਆ ਰਵਾਨਾ
ਗੁਰਦਾਸਪੁਰ : ਪਾਕਿਸਤਾਨ ਵਿਚ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕਰਤਾਰਪੁਰ ਕੋਰੀਡੋਰ ਡੇਰਾ ਬਾਬਾ ਨਾਨਕ ਰਾਹੀਂ ਭਾਜਪਾ ਦਾ ਦੂਸਰਾ ਜਥਾ ਅੱਜ ਰਵਾਨਾ ਹੋਇਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਆਗੂ ਰਜ਼ੇਸ਼ ਰਾਠੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਤੇ ਨਾਮ ਜਪੋ ਕਿਰਤ ਕਰੋ ਵੰਡ ਛਕੋ ਦੇ ਫਲਸਫੇ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਇਰਾਦੇ ਨਾਲ ਇਹ ਜਥਾ ਪਾਕਿਸਤਾਨ ਜਾ ਰਿਹਾ ਹੈ , ਜਦ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ....
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਹਿਯੋਗ ਕਰਨ ਵਾਲੀਆਂ ਸ਼ਖ਼ਸੀਅਤਾਂ ਸਨਮਾਨਿਤ
ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਸੇਵਾਵਾਂ ਵਿਚ ਸਹਿਯੋਗ ਕਰਨ ਵਾਲੀਆਂ ਸੰਪ੍ਰਦਾਵਾਂ, ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਕੱਤਰ ਸ. ਪ੍ਰਤਾਪ ਸਿੰਘ ਅਤੇ ਮੈਨੇਜਰ ਸ. ਸੁਖਰਾਜ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ....
ਪੰਜਾਬ ਦੇ ਪਿੰਡ ਉਜਾੜ ਕੇ ਬਣੇ ਚੰਡੀਗੜ੍ਹ ’ਤੇ ਕੇਵਲ ਪੰਜਾਬ ਦਾ ਹੱਕ : ਐਡਵੋਕੇਟ ਧਾਮੀ
ਅੰਮ੍ਰਿਤਸਰ : ਚੰਡੀਗੜ੍ਹ ਵਿਚ ਵੱਖਰੀ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਵਾਸਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਕੀਤੀ ਜਾ ਰਹੀ ਚਾਰਾਜੋਈ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਦਰਜਨਾਂ ਪਿੰਡ ਉਜਾੜ ਕੇ ਬਣੇ ਚੰਡੀਗੜ੍ਹ ’ਤੇ ਕੇਵਲ ਪੰਜਾਬ ਦਾ ਹੀ ਹੱਕ ਹੈ ਅਤੇ ਇਸ ’ਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ।....