ਮਾਝਾ

1 ਦਸੰਬਰ ਤੋਂ ਅੰਮ੍ਰਿਤਸਰ ਤੋਂ ਗੁਜਰਾਤ ਦੇ ਅਹਿਮਦਾਬਾਦ ਲਈ ਉਡਾਣ ਭਰੇਗੀ ਇੰਡੀਗੋ ਏਅਰਲਾਈਨਜ਼
ਅੰਮ੍ਰਿਤਸਰ : ਇੰਡੀਗੋ ਏਅਰਲਾਈਨਜ਼ ਦੀ ਨਵੀਂ ਉਡਾਣ 1 ਦਸੰਬਰ ਤੋਂ ਪੰਜਾਬ ਦੇ ਅੰਮ੍ਰਿਤਸਰ ਤੋਂ ਗੁਜਰਾਤ ਦੇ ਅਹਿਮਦਾਬਾਦ ਲਈ ਉਡਾਣ ਭਰੇਗੀ। ਇੰਡੀਗੋ ਨੇ ਦੋਵਾਂ ਸ਼ਹਿਰਾਂ ਵਿਚਾਲੇ ਹਫਤੇ ‘ਚ ਤਿੰਨ ਵਾਰ ਉਡਾਣਾਂ ਚਲਾਉਣ ਦਾ ਫੈਸਲਾ ਕੀਤਾ ਹੈ। ਇੰਡੀਗੋ ਏਅਰਲਾਈਨਜ਼ ਨੇ ਇਹ ਫੈਸਲਾ ਉਦੋਂ ਲਿਆ ਹੈ ਜਦੋਂ ਸਪਾਈਸ ਜੈੱਟ ਨੇ ਦੋਵਾਂ ਸ਼ਹਿਰਾਂ ਵਿਚਾਲੇ ਉਡਾਣਾਂ ਬੰਦ ਕਰ ਦਿੱਤੀਆਂ ਹਨ। ਇੰਡੀਗੋ ਦੀ ਵੈੱਬਸਾਈਟ ਤੋਂ ਮਿਲੀ ਜਾਣਕਾਰੀ ਅਨੁਸਾਰ ਏਅਰਲਾਈਨ 1 ਦਸੰਬਰ ਤੋਂ ਹਫ਼ਤੇ ਵਿਚ ਤਿੰਨ ਦਿਨ ਮੰਗਲਵਾਰ, ਵੀਰਵਾਰ ਅਤੇ....
ਭਾਈ ਗਰੇਵਾਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਪਹਿਰੇਦਾਰੀ ਦੇ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ ਨਾਲ ਕੀਤੀ ਬੈਠਕ
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪਹਿਰੇਦਾਰੀ ਦੀ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ ਨਾਲ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਕੱਤਰਤਾ ਕਰਕੇ ਤਨਦੇਹੀ ਨਾਲ ਸੇਵਾ ਨਿਭਾਉਣ ਦੀ ਪ੍ਰੇਰਣਾ ਕੀਤੀ। ਇਸ ਦੌਰਾਨ ਭਾਈ ਗਰੇਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਅੰਦਰ ਸੇਵਾ ਨਿਭਾਉਣ ਸਮੇਂ ਸੁਚੇਤ ਰਹਿਣ ਲਈ ਆਖਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੰਗਤ ਦੀ ਵਧਦੀ ਆਮਦ ਕਰਕੇ ਪਹਿਰੇਦਾਰੀ ਦੀ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ....
ਸ੍ਰੀ ਦਰਬਾਰ ਸਾਹਿਬ 'ਤੇ ਵਿਵਾਦਤ ਬਿਆਨ ਦੇਣ ਵਾਲੇ ਸੋਨੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਅਦਾਲਤ 'ਚ ਕੀਤਾਪੇਸ਼
ਗੁਰਦਸਪੁਰ : ਸ੍ਰੀ ਦਰਬਾਰ ਸਾਹਿਬ 'ਤੇ ਵਿਵਾਦਤ ਬਿਆਨ ਦੇਣ ਵਾਲੇ ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਉਪ ਪ੍ਰਧਾਨ ਹਰਵਿੰਦਰ ਸੋਨੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਸੀ.ਜੇ.ਐਮ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਮੁਲਜ਼ਮ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਦਿੱਤੇ ਗਏ ਵਿਵਾਦਿਤ ਬਿਆਨ ਤੋਂ ਬਾਅਦ ਹਰਵਿੰਦਰ ਸੋਨੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਐਸ.ਐਸ.ਪੀ ਦਫ਼ਤਰ (ਗੁਰਦਾਸਪੁਰ) ਵਿਖੇ ਧਰਨਾ-ਪ੍ਰਦਰਸ਼ਨ....
ਸੋਸ਼ਲ ਮੀਡੀਆ ਉੱਤੇ ਸਿੱਖਾਂ ਪ੍ਰਤੀ ਨਫ਼ਰਤ ਫੈਲਾਈ ਜਾ ਰਹੀ ਹੈ : ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਪਿੱਛਲੇ ਸਮੇਂ ਤੋਂ ਸੋਸ਼ਲ ਮੀਡੀਆ ਉੱਤੇ ਸਿੱਖਾਂ ਪ੍ਰਤੀ ਨਫ਼ਰਤ ਫੈਲਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖਾਂ ਦੇ ਸਥਾਨਾਂ ਨੂੰ ਉਡਾਉਣ ਅਤੇ ਨਸਲਕੁਸ਼ੀ ਕਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਜਿਹੜੇ ਵਿਅਕਤੀਆਂ....
ਕੇਂਦਰੀ ਰਾਜ ਮੰਤਰੀ ਮੇਗਵਾਲ ਨੇ ਕੇਂਦਰ ਦੀਆਂ ਭਲਾਈ ਯੋਜਨਾਵਾਂ ਦਾ ਰੀਵਿਊ ਕੀਤਾ
ਗੁਰਦਾਸਪੁਰ : ਭਾਰਤ ਸਰਕਾਰ ਦੇ ਪਾਰਲੀਮਾਨੀ ਮਾਮਲਿਆਂ ਅਤੇ ਸੱਭਿਆਚਾਰਿਕ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਅਰਜੁਨ ਰਾਮ ਮੇਗਵਾਲ ਨੇ ਅੱਜ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਦੇ ਕਾਨਫਰੰਸ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਦਾ ਰੀਵਿਊ ਕੀਤਾ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ, ਗੁਰਦਾਸਪੁਰ ਮੁਹੰਮਦ ਇਸ਼ਫ਼ਾਕ, ਏ.ਡੀ.ਸੀ (ਡੀ) ਸ੍ਰੀਮਤੀ ਪਰਮਜੀਤ ਕੌਰ, ਐੱਸ.ਡੀ.ਐੱਮ ਗੁਰਦਾਸਪੁਰ ਸ੍ਰੀਮਤੀ ਅਮਨਦੀਪ....
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਦਾਕਾਰ ਅਨੁਪਮ ਖੇਰ
ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਅਦਾਕਾਰ ਅਨੁਪਮ ਖੇਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਉਹ ਅੱਜ ਅੰਮ੍ਰਿਤਸਰ ਵਿਖੇ ਹੋਣ ਵਾਲੇ ਫਿੱਕੀ ਫਲੋ ਦੇ ਪ੍ਰੋਗਰਾਮ 'ਚ ਹਿੱਸਾ ਲੈਣ ਲਈ ਅੰਮ੍ਰਿਤਸਰ ਪਹੁੰਚੇ ਹਨ। ਮੇਰਾ ਦਿਲ ਸੀ ਕਿ ਮੈਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਜ਼ਰੂਰ ਹੋਵਾਂ। ਇਸ ਤੋਂ ਇਲਾਵਾ ਅਦਾਕਾਰ ਅਨੁਪਮ ਖੇਰ ਕਿਹਾ ਕਿ ਗੁਰੂ ਘਰ ਪਹੁੰਚ ਕੇ ਮੇਰੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ। ਉਨ੍ਹਾਂ ਨੇ....
ਸਰਕਾਰ ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ : ਈ ਟੀ ਓ
ਜੰਡਿਆਲਾ ਗੁਰੂ : ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਜੰਡਿਆਲਾ ਗੁਰੂ ਵਿਖੇ ਬਾਲ ਦਿਵਸ ਦੇ ਸਬੰਧ ਵਿੱਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਦੇ ਸ਼ਾਨਦਾਰ ਨਤੀਜੇ ਤੁਹਾਡੇ ਸਾਹਮਣੇ ਹੋਣਗੇ। ਉਨਾਂ੍ਹ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਦੇ ਮਾਨਸਿਕ ਵਿਕਾਸ ਲਈ ਬੇਹੱਦ ਜਰੂਰੀ ਹਨ ਅਤੇ ਸਿੱਖਿਆ....
ਸ਼ਿਵ ਸੈਨਾ ਆਗੂ ਸੋਨੀ ਤੇ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਭੱਦੀ ਸ਼ਬਦਾਵਲੀ ਵਰਤਣ ਦਾ ਕੇਸ ਦਰਜ
ਗੁਰਦਾਸਪੁਰ : ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਤੇ ਗੁਰਦਾਸਪੁਰ ਪੁਲਿਸ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਭੱਦੀ ਸ਼ਬਦਾਵਲੀ ਵਰਤਣ ਦਾ ਕੇਸ ਦਰਜ ਕਰ ਲਿਆ ਹੈ। ਜਿਸ ਤੋਂ ਬਾਅਦ ਹੁਣ ਉਸ ਦੀ ਜਲਦ ਹੀ ਗ੍ਰਿਫਤਾਰੀ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਸੋਨੀ ਵੱਲੋਂ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਤੋਂ ਬਾਅਦ ਹੀ ਸਿੱਖ ਜਥੇਬੰਦੀਆਂ ਗੁਰਦਾਸਪੁਰ ਐਸ ਐਸ ਪੀ ਦਫਤਰ ਬਾਹਰ ਧਰਨਾ ਲਾ ਕੇ ਬੈਠੀਆਂ ਸਨ। ਆਖਿਰਕਾਰ ਸ੍ਰੀ ਹਰਿਮੰਦਰ ਸਾਹਿਬ ਬਾਰੇ ਵਿਵਾਦਤ ਬਿਆਨ ਦੇਣ ਵਾਲੇ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਤੇ ਮਾਮਲਾ....
ਜੀ-20 ਸਿਖਰ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਆਈ ਇਕ ਟੀਮ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ : ਮਾਰਚ 2023 'ਚ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਆਈ ਇਕ ਟੀਮ ਜਿਸ 'ਚ ਅੰਡਰ ਸੈਕਟਰੀ ਸਕੁਆਰਡਨ ਲੀਡਰ ਵਿਨੋਦ ਰਾਜ ਮੋਹਨ, ਅੰਡਰ ਸੈਕਟਰੀ ਸਿੱਖਿਆ ਬਾਨਾਮਲੀ ਨਾਇਕ ਸਿੱਖਿਆ, ਸੈਕਸ਼ਨ ਅਫ਼ਸਰ ਸਿੱਖਿਆ ਨਰਿੰਦਰ ਨਿਰਾਪੁਰੇ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ 'ਚ ਜ਼ਿਲ੍ਹਾ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ 'ਚ ਜੀ-20 ਸਿਖਰ ਸੰਮੇਲਨ ਵਿੱਚ ਭਾਗ ਲੈਣ ਵਾਲੇ ਪ੍ਰਤੀਨਿਧੀਆਂ....
ਭਾਰਤ-ਪਾਕਿ ਸਰਹੱਦ ਉੱਤੇ ਡਰੋਨ ਦੀ ਹਲਚਲ, ਬੀਐਸਐਫ ਨੇ ਡਰੋਨ ਉੱਤੇ ਕੀਤੀ ਫਾਇਰਿੰਗ
ਪਠਾਨਕੋਟ : ਪਾਕਿਸਤਾਨ ਵੱਲੋਂ ਡਰੋਨ ਰਾਹੀਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਬੀਤੀ ਰਾਤ ਪਠਾਨਕੋਟ ਨਾਲ ਲੱਗਦੀ ਭਾਰਤ-ਪਾਕਿ ਸਰਹੱਦ ਉੱਤੇ ਡਰੋਨ ਦੀ ਹਲਚਲ ਸੁਣਾਈ ਦਿੱਤੀ ਜਿਸ ਨੂੰ ਲੈ ਕੇ ਬੀਐਸਐਫ ਦੁਆਰਾ 5 ਰੌਂਦ ਫਾਇਰ ਕੀਤੇ ਗਏ। ਮਿਲੀ ਜਾਣਕਾਰੀ ਮੁਤਾਬਕ ਬਮਿਆਲ ਦੀ ਐਨਟੀਪੀ ਪੋਸਟ ਦੇ ਪਿੱਲਰ ਨੰਬਰ 7/2 ਦੇ ਕੋਲ ਡਰੋਨ ਦੀ ਹੱਲਚਲ ਦੇਖੀ ਗਈ। ਦਾਅਵਾ ਕੀਤਾ ਜਾ ਰਿਹਾ ਹੈ ਜਦੋਂ ਬੀਐਸਐਫ ਨੇ ਡਰੋਨ ਉੱਤੇ ਫਾਇਰਿੰਗ ਕੀਤੀ ਤਾਂ ਡਰੋਨ ਪਾਕਿਸਤਾਨ ਵੱਲ ਵਾਪਸ ਚੱਲੇ ਗਿਆ। ਦੱਸ....
ਇਕ ਦੇਸ਼ ਵਿੱਚ ਬੰਦੀ ਸਿੰਘਾਂ ਲਈ ਕਾਨੂੰਨ ਵੱਖਰਾਂ ਕਿਓ ਹੈ : ਮਜੀਠੀਆ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਮਜੀਠਾ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾਂ ਮੇਰੀ ਪਤਨੀ ਨੂੰ ਜਿਤਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਮੇਰਾ ਮੁੱਖ ਮੁੱਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਕ ਦੇਸ਼ ਵਿੱਚ ਕਾਨੂੰਨ ਹਰ ਸੂਬੇ ਲਈ ਵੱਖ-ਵੱਖ ਕਾਨੂੰਨ ਕਿਵੇਂ ਹੋ ਸਕਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਹੈ ਕਿ ਸਾਧ ਨੂੰ ਪੈਰੋਲ ਦਿੱਤੀ ਜਾਂਦੀ ਹੈ ਜਿਸ ਨੇ ਸਾਧਵੀ ਨਾਲ ਰੇਪ ਕੀਤੇ....
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਬਾਅਦ ਐਡਵੋਕੇਟ ਧਾਮੀ ਨੇ ਸੰਸਥਾ ਦੇ ਮੁਲਾਜਮਾਂ ਨਾਲ ਕੀਤੀ ਪਲੇਠੀ ਇਕੱਤਰਤਾ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੜ ਪ੍ਰਧਾਨ ਬਨਣ ਬਾਅਦ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਲਾਜਮਾਂ ਨਾਲ ਇਕੱਤਰਤਾ ਕਰਕੇ ਆਪੋ ਆਪਣੀ ਜ਼ੁੰਮੇਵਾਰੀ ਸੰਸਥਾ ਦੀਆਂ ਰਵਾਇਤਾਂ ਅਤੇ ਮੌਜੂਦਾ ਸਮੇਂ ਦੀਆਂ ਤਰਜੀਹਾਂ ਅਨੁਸਾਰ ਨਿਭਾਉਣ ਦੀ ਪ੍ਰੇਰਣਾ ਕੀਤੀ। ਇਥੇ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਮੁਲਾਜਮਾਂ ਨੂੰ ਸੰਬੋਧਨ ਹੁੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ 102....
ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ : ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਉਹ ਕੁਝ ਮਹੀਨੇ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਦੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਵਿਸ਼ੇਸ਼ ਸਵਾਗਤ ਅਤੇ ਸਨਮਾਨ ਲਈ ਧੰਨਵਾਦ ਕਰਨ ਆਏ ਸਨ। ਐਡਵੋਕੇਟ ਧਾਮੀ ਨਾਲ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਕੈਰੋਲਿਨ ਰੋਵੇਟ ਨੇ ਜਿਥੇ ਸਿੱਖਾਂ ਵੱਲੋਂ ਯੂਕੇ ਦੀ....
ਕਲਕੱਤਾ ਵਿੱਚ ਪੱਤਰਕਾਰ ਕਿਰਨਜੀਤ ਸਿੰਘ ਦੀ ਦਸਤਾਰ ਦੀ ਬੇਅਦਬੀ ਬਰਦਾਸ਼ਤ ਨਹੀਂ: ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ : ਨਿਹੰਗ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਲਕੱਤਾ ਦੇ ਚਾਂਦਨੀ ਚੌਂਕ ਵਿਖੇ ਸਿੱਖ ਪੱਤਰਕਾਰ ਦੀ ਦਸਤਾਰ ਇਕ ਫਿਰਕੇ ਦੇ ਲੋਕਾਂ ਵਲੋਂ ਪੈਰਾਂ ਹੇਠ ਰੋਲਣ, ਮਪੌਲਣ ਦਾ ਸਖ਼ਤ ਨੋਟਿਸ ਲਿਆ ਹੈ। ਅਤੇ ਇਸ ਘਟਨਾ ਦੀ ਡੁੰਘਾਈ ਤੀਕ ਪੜਤਾਲ ਕਰਨ ਲਈ ਸਿੱਖ ਸੰਸਥਾਵਾਂ ਤੇ ਆਗੂਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਛਾਉਣੀ ਨਿਹੰਗ ਸਿੰਘ ਬੁੱਢਾ ਦਲ ਤੋਂ ਸ. ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਵਲੋਂ ਜਾਰੀ ਇਕ ਬਿਆਨ ਵਿੱਚ ਬਾਬਾ ਬਲਬੀਰ....
ਅਦਾਲਤ ਵੱਲੋਂ ਸੁਧੀਰ ਸੂਰੀ ਦੇ ਕਤਲ ਦੇ ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ ਸੱਤ ਦਿਨ ਦੇ ਰਿਮਾਂਡ ਤੇ ਭੇਜਿਆ
ਅੰਮ੍ਰਿਤਸਰ : ਅੱਜ ਹਿੰਦੂ ਸ਼ਿਵ ਸੈਨਾ ਦੇ ਨੇਤਾ ਸੁਧੀਰ ਸੂਰੀ ਦੇ ਕਤਲ ਦੇ ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ ਇਕ ਵਾਰ ਫਿਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਵੀ ਅਦਾਲਤ ਵੱਲੋਂ ਸੰਦੀਪ ਸਿੰਘ ਸੰਨੀ ਨੂੰ ਸੱਤ ਦਿਨ ਦੇ ਰਿਮਾਂਡ ਉਤੇ ਭੇਜਿਆ ਗਿਆ ਸੀ ਜਿਸ ਦਾ ਅੱਜ ਰਿਮਾਂਡ ਖਤਮ ਹੋ ਗਿਆ ਸੀ ਉਸ ਨੂੰ ਲੈ ਕੇ ਇਕ ਵਾਰ ਫਿਰ ਪੁਲਿਸ ਵੱਲੋਂ ਸੰਦੀਪ ਸਿੰਘ ਸੰਨੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਸੁਰੱਖਿਆ ਵਿਵਸਥਾ ਨੂੰ ਲੈ ਕੇ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ। ਅੱਜ ਸਿੱਖ....