ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਵੱਲੋਂ ਰਾਜੀਵ ਗਾਂਧੀ ਕਤਲ ਮਾਮਲੇ ਵਿਚ ਦੋਸ਼ੀਆਂ ਨੂੰ ਰਿਹਾਅ ਕੀਤੇ ਜਾਣ ਦੇ ਫੈਸਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਸਵਾਲ ਉਠਾਇਆ ਕਿ ਅਜਿਹਾ ਸਿੱਖ ਰਾਜਸੀ ਕੈਦੀਆਂ ’ਤੇ ਲਾਗੂ ਕਿਉਂ ਨਹੀਂ ਕੀਤਾ ਜਾ ਰਿਹਾ? ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਸਿੱਖਾਂ ਲਈ ਅਪਣਾਈ ਜਾ ਰਹੀ ਵਿਤਕਰੇ ਭਰੀ ਨੀਤੀ ਇਸ ਫੈਸਲੇ ਨਾਲ ਇਕ ਵਾਰ ਫਿਰ ਉਭਰ ਕੇ ਸਾਹਮਣੇ ਆਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਫ਼ਤਰ ਤੋਂ....
ਮਾਝਾ
ਅੰਮ੍ਰਿਤਸਰ : ਪਿਛਲੇ ਦਿਨੀਂ ਸ਼ਿਵ ਸੈਨਾ ਟਕਸਾਲੀ ਦੇ ਰਾਸ਼ਟਰੀ ਪ੍ਰਧਾਨ ਸੁਧੀਰ ਸੂਰੀ ਦਾ ਸ਼ਰ੍ਹੇਆਮ ਦਿਨ ਦਿਹਾੜੇ ਪੁਲਿਸ ਦੇ ਸਾਹਮਣੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਮਾਮਲੇ ਵਿੱਚ ਸੰਦੀਪ ਸਿੰਘ ਸੰਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਮਾਮਲੇ ਵਿਚ ਅੱਜ ਸੁਧੀਰ ਸੂਰੀ ਦਾ ਸਸਕਾਰ ਕਰਨ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਰੁਨਪਾਲ ਸਿੰਘ ਵੱਲੋਂ ਪ੍ਰੈੱਸ ਵਾਰਤਾ ਕੀਤੀ ਗਈ। ਜਿਸ ਵਿੱਚ ਅਰੁਣਪਾਲ ਸਿੰਘ ਨੇ ਦੱਸਿਆ ਕਿ ਸੁਧੀਰ ਸੂਰੀ ਕਤਲ ਮਾਮਲੇ ਦੇ ਵਿਚ ਇਕ ਵਿਅਕਤੀ ਦੀ ਗ੍ਰਿਫ਼ਤਾਰੀ....
ਜਲੰਧਰ : ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਅਕਾਲੀ ਦਲ ਵਿਚੋਂ ਮੁਅੱਤਲ ਆਗੂ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਪੰਥ ਦੀ ਨੁਮਾਇੰਦਾ ਜਥੇਬੰਦੀ ਹੈ ਇਸ ਕੰਮਕਾਜ ਅਤੇ ਰੋਲ ਨੂੰ ਸਹੀ ਮਾਅਨਿਆਂ ਵਿੱਚ ਨੁਮਾਇੰਦਾ ਜੱਥੇਬੰਦੀ ਵਜੋਂ ਚਲਾ ਕੇ ਪੰਥਕ ਏਕਤਾ ਲਈ ਮਾਹੌਲ ਸਿਰਜਣਾ ਅਤੇ ਪਲੇਟਫਾਰਮ ਤਿਆਰ ਕਰਨਾ ਉਹਨਾਂ ਦਾ ਏਜੰਡਾ ਹੈ। ਉਹਨਾਂ ਜਲੰਧਰ ਪ੍ਰੈਸ ਕਲੱਬ ਵਿਚ ਪ੍ਰੈਸ ਕਾਨਫਰੰਸ ਕਰ ਕੇ ਆਪਣਾ ਏਜੰਡਾ ਪੇਸ਼ ਕੀਤਾ ਹੈ। ਪੜ੍ਹੋ ਪੂਰਾ ਵੇਰਵਾ : ਕੁਝ ਸਾਂਝੇ ਕੌਮੀ ਮੁੱਦਿਆਂ ਉੱਤੇ, ਜਿਵੇਂ....
ਲੁਧਿਆਣਾ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਸ੍ਰੀਮਤੀ ਰਾਜਿੰਦਰ ਪਾਲ ਕੌਰ ਛੀਨਾ ਵੱਲੋਂ, ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਅਤੇ ਨਿਗਮ ਅਧਿਕਾਰੀਆਂ ਨਾਲ ਕੰਗਨਵਾਲ ਤੋਂ ਸ਼ੇਰਪੁਰ ਚੌਂਕ ਤੱਕ ਦੇ ਸੜ੍ਹਕ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ, ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੀ ਮੌਜੂਦ ਸਨ। ਵਿਧਾਇਕਾ ਛੀਨਾ ਨੇ ਦੱਸਿਆ ਕਿ ਲੁਧਿਆਣਾ ਵਿੱਚ ਐਂਟਰੀ ਦਾ ਮੇਨ ਪੁਆਇੰਟ ਜੀ ਟੀ ਰੋਡ (ਲਗਭਗ ਜਿਥੋਂ ਹਲਕਾ ਸਾਊਥ ਦੀ ਹੱਦ....
ਅੰਮ੍ਰਿਤਸਰ : ਅੰਮ੍ਰਿਤਸਰ 'ਚ ਬੀਤੇ ਦਿਨ ਕਤਲ ਕੀਤੇ ਗਏ ਹਿੰਦੂ ਨੇਤਾ ਸੁਧੀਰ ਸੂਰੀ ਦੀ ਲਾਸ਼ ਦਾ ਪੋਸਟਮਾਰਟਮ ਹੋ ਗਿਆ ਹੈ। ਸੂਰੀ ਨੂੰ ਕੁੱਲ 4 ਗੋਲੀਆਂ ਲੱਗੀਆਂ। ਜਿਸ ਵਿਚ 3 ਗੋਲੀਆਂ ਉਸ ਦੇ ਸਰੀਰ ਵਿਚ ਲੱਗੀਆਂ ਸਨ। ਚੌਥਾ ਮੋਢੇ ਤੋਂ ਪਾਰ ਹੋ ਗਿਆ। ਪਰਿਵਾਰ ਹੁਣ ਅੰਤਿਮ ਸਸਕਾਰ ਨਾ ਕਰਨ 'ਤੇ ਅੜਿਆ ਹੋਇਆ ਹੈ। ਉਨ੍ਹਾਂ ਦੀ ਮੰਗ ਹੈ ਕਿ ਸੂਰੀ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਦੇ ਨਾਲ ਹੀ ਦੀਪ ਸਿੱਧੂ ਦੀ ਸੰਸਥਾ ‘ਵਾਰਿਸ ਪੰਜਾਬ ਦੇ’....
ਅੰਮ੍ਰਿਤਸਰ : ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਵਿਰੋਧੀ ਧਿਰ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਵੀ ਆਪਣੀ ਸਰਕਾਰ 'ਚ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ ਹਨ। ਇੱਥੇ ਦਸਣਾ ਬਣਦਾ ਹੈ ਕਿ ਸਾਬਕਾ ਪੁਲਿਸ ਅਧਿਕਾਰੀ ਪ੍ਰਤਾਪ ਨੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੂੰ ਅੰਮ੍ਰਿਤਸਰ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਹਲਕਾ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਕਹਿਣਾ ਕਿ ਅਪਰਾਧ ਦਾ ਗ੍ਰਾਫ ਕਾਫੀ ਵੱਧਦਾ ਜਾ ਰਿਹਾ ਹੈ....
ਅੰਮ੍ਰਿਤਸਰ : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਡੇਰਾ ਬਿਆਸ ਮੁਖੀ ਨੂੰ ਮਿਲਣ ਪਹੁੰਚੇ ਸਨ। ਇਸ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਦਿੱਲੀ-ਅੰਮ੍ਰਿਤਸਰ ਹਾਈਵੇਅ ਫਰੰਟ, ਦਾਣਾ ਮੰਡੀ ਜੰਡਿਆਲਾ, ਅੱਡਾ ਟਾਹਲੀ ਸਾਹਿਬ, ਟੋਲ ਪਲਾਜ਼ਾ ਕੱਥੂਨੰਗਲ ਸਮੇਤ 24 ਥਾਵਾਂ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਦੀ ਅਰਥੀ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਜੱਥੇਬੰਦੀ ਵੱਲੋਂ ਪ੍ਰਧਾਨ ਮੰਤਰੀ ਦਾ ਅਰਥੀ ਫ਼ੂਕ....
ਅੰਮ੍ਰਿਤਸਰ : ਸੁਧੀਰ ਸੂਰੀ ਕਤਲਕਾਂਡ ਵਿਚ ਨਵਾਂ ਮੋੜ ਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਐੱਨਆਈਏ ਸੁਧੀਰ ਸੂਰੀ ਕਤਲਕਾਂਡ ਦੀ ਜਾਂਚ ਕਰੇਗੀ। ਕਤਲ ਤੋਂ ਬਾਅਦ ਪਰਿਵਾਰਕ ਮੈਂਬਰਾਂ ਸ਼ਿਵ ਸੈਨਾ ਦੇ ਕਈ ਆਗੂਆਂ ਵੱਲੋਂ ਪੂਰੇ ਕੇਸ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਸੀ। ਇਸੇ ਤਹਿਤ NIA ਵੱਲੋਂ ਸੁਧੀਰ ਸੂਰੀ ਕਤਲਕਾਂਡ ਦੀ ਜਾਂਚ ਕੀਤੀ ਜਾਵੇਗੀ ਤੇ ਥੋੜ੍ਹੀ ਦੇਰ ਵਿਚ ਹੀ ਐੱਨਆਈਏ ਅਧਿਕਾਰੀਆਂ ਦੀ ਟੀਮ ਅੰਮ੍ਰਿਤਸਰ ਪਹੁੰਚ ਜਾਵੇਗੀ ਜਿਥੇ ਸ਼ਿਵ ਸੈਨਾ ਆਗੂ ਨੂੰ ਗੋਲੀ ਮਾਰਨ ਵਾਲੇ ਨੌਜਵਾਨ ਸੰਦੀਪ ਸਿੰਘ....
ਅੰਮ੍ਰਿਤਸਰ : ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੂਰੀ ਉਤੇ ਜਦੋਂ ਹਮਲਾ ਹੋਇਆ ਤਾਂ ਉਹ ਆਪਣੇ ਸਮਰਥਕਾਂ ਦੇ ਨਾਲ ਇਥੇ ਮਜੀਠਾ ਰੋਡ ਵਿਖੇ ਗੋਪਾਲ ਮੰਦਰ ਦੇ ਨੇੜੇ ਰੋਸ ਪ੍ਰਦਰਸ਼ਨ ਕਰ ਰਿਹਾ ਸੀ। ਪੁਲਿਸ ਨੇ ਇਸ ਮਾਮਲੇ ਵਿਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਸ਼ਨਾਖ਼ਤ ਸੰਦੀਪ ਸਿੰਘ ਵਜੋਂ ਹੋਈ ਹੈ। ਉਹ ਇਸੇ ਇਲਾਕੇ ਵਿੱਚ ਕੱਪੜੇ ਦੀ ਦੁਕਾਨ ਚਲਾਉਂਦਾ ਹੈ। ਉਧਰ, ਸੂਰੀ ਦੇ ਪਰਿਵਾਰ ਨੇ ਮੰਗ ਕੀਤੀ ਹੈ ਕਿ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦਿੱਤਾ....
ਭਾਈ ਗੁਰਕੰਵਰ ਸਿੰਘ ਅਤੇ ਬੀਬੀ ਹਰਪ੍ਰੀਤ ਕੌਰ ਦੇ ਵਿਆਹ ਤੇ ਜਥੇ: ਗਿਆਨੀ ਹਰਪ੍ਰੀਤ ਸਿੰਘ, ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਅਤੇ ਸੁਖਬੀਰ ਸਿੰਘ ਬਾਦਲ ਸਮੇਤ ਵੱਡੀ ਗਿਣਤੀ 'ਚ ਆਏ ਆਗੂਆਂ ਨੇ ਦਿੱਤੀ ਵਧਾਈ ਮਹਿਤਾ ਚੌਕ : ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਮਦਮੀ ਟਕਸਾਲ ਦੇ ਚੌਧਵੇਂ ਮੁਖੀ ਅਤੇ ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਪੋਤਰੇ ਅਤੇ ਭਾਈ ਈਸ਼ਰ ਸਿੰਘ ਦੇ ਸਪੁੱਤਰ ਭਾਈ ਗੁਰਕੰਵਰ....
ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਦੇ ਪ੍ਰਧਾਨ ਸੁਧੀਰ ਸੂਰੀ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ। ਪੁਲਿਸ ਨੇ ਗੋਲੀਆਂ ਮਾਰਨ ਵਾਲੇ ਇੱਕ ਨੌਜਵਾਨ ਨੂੰ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਉਕਤ ਨੌਜਵਾਨ ਕੋਲੋਂ ਹਥਿਆਰ ਵੀ ਬਰਾਮਦ ਕਰ ਲਿਆ ਹੈ। ਪੁਲਿਸ ਵੱਲੋਂ ਕਾਬੂ ਕੀਤੇ ਨੌਜਵਾਨ ਦੀ ਪਛਾਣ ਸੰਦੀਪ ਸਿੰਘ ਨਿਵਾਸੀ ਕੋਟ ਬਾਬਾ ਦੀਪ ਸਿੰਘ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਘਟਣ ਤੋਂ ਬਾਅਦ ਪੁਲਿਸ ਪੂਰੀ ਤਰਾਂ ਚੌਕਸ ਹੋ ਗਈ ਹੈ, ਤਾਂ ਜੋ ਮਾਹੌਲ ਖਰਾਬ ਨਾ ਹੋਵੇ....
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਰਐਸਐਸ ਅਤੇ ਭਾਰਤੀ ਜਨਤਾ ਪਾਰਟੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਹੋਣ ਦੇ ਕੋਝੇ ਯਤਨ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਭਾਜਪਾ ਦੇ ਆਗੂ ਅਤੇ ਕੌਮੀ ਘਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਭਾਜਪਾ ਦੀ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਹੋਣ ਦੀ ਨੀਤੀ ਤਹਿਤ ਮੈਂਬਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਿਰੁੱਧ ਭੁਗਤਣ ਲਈ ਆਖ ਰਹੇ ਹਨ। ਇਸ ਦੇ ਨਾਲ ਹੀ....
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਭਾਈ ਸੁਖਪ੍ਰੀਤ ਸਿੰਘ ਦੇ ਰਾਗੀ ਜਥੇ ਨੇੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਭਾਈ ਸੁਖਵਿੰਦਰ ਨੇ ਸਰਵਣ ਕਰਵਾਇਆ। ਇਸ ਮੌਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਥਾਵਾਚਕ ਭਾਈ....
ਅੰਮ੍ਰਿਤਸਰ : ਪਾਕਿਸਤਾਨ ਵੱਲੋਂ ਡਰੋਨ ਰਾਹੀਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਪਾਕਿਸਤਾਨੀ ਡਰੋਨ ਸ਼ੁੱਕਰਵਾਰ ਸਵੇਰੇ 3 ਵਜੇ ਭਾਰਤੀ ਸਰਹੱਦ ਪਾਰ ਕਰ ਗਿਆ। ਬੀਐਸਐਫ ਦੇ ਜਵਾਨ ਗਸ਼ਤ 'ਤੇ ਸਨ। ਡਰੋਨ ਦੀ ਆਵਾਜ਼ ਸੁਣ ਕੇ ਸਾਰਿਆਂ ਨੇ ਪੋਜ਼ੀਸ਼ਨ ਲੈ ਕੇ ਆਵਾਜ਼ ਵੱਲ ਫਾਇਰ ਕੀਤੇ ਗਏ। ਡਰੋਨ ਦੀ ਹਰਕਤ ਦੇਖਣ ਲਈ ਰੋਸ਼ਨੀ ਬੰਬ ਵੀ ਸੁੱਟੇ ਗਏ। ਗੋਲੀਬਾਰੀ ਤੋਂ ਬਾਅਦ ਡਰੋਨ ਫਿਰ ਪਾਕਿਸਤਾਨੀ ਸਰਹੱਦ ਵੱਲ ਪਰਤਿਆ। ਡਰੋਨ ਨੂੰ ਵਾਪਸ ਭਜਾਉਣ ਤੋਂ ਬਾਅਦ ਬੀਐਸਐਫ ਜਵਾਨਾਂ ਨੇ ਇਸ ਦੀ....
ਬਿਆਸ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਹਿਮਾਚਲ ਦੌਰੇ 'ਤੇ ਪਹੁੰਚ ਰਹੇ ਹਨ, ਇਸ ਤੋਂ ਪਹਿਲਾਂ ਉਹ ਪੰਜਾਬ 'ਚ ਅੰਮ੍ਰਿਤਸਰ ਦੇ ਬਿਆਸ ਸਥਿਤ ਰਾਧਾ ਸੁਆਮੀ ਡੇਰੇ 'ਚ ਵੀ ਸ਼ਿਰਕਤ ਕਰਨਗੇ ਅਤੇ ਡੇਰਾ ਮੁਖੀ ਨੂੰ ਮਿਲਣਗੇ, ਪਰ ਕਿਸਾਨਾਂ ਨੇ ਇਸ ਦਾ ਵਿਰੋਧ ਕਰਨ ਦਾ ਮਨ ਬਣਾ ਲਿਆ ਹੈ। ਪ੍ਰਧਾਨ ਮੰਤਰੀ ਦੇ ਬਿਆਸ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਆਪਣਾ ਮੋਰਚਾ ਖੋਲ੍ਹ ਦਿੱਤਾ ਹੈ ਤੇ ਉਨ੍ਹਾਂ ਡੇਰਾ ਮੁਖੀ ਨੂੰ ਪ੍ਰਧਾਨ ਮੰਤਰੀ ਨੂੰ ਨਾ ਮਿਲਣ ਦੀ ਅਪੀਲ ਕੀਤੀ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ....