ਮਾਝਾ

ਸਰਕਾਰੀ ਸਕੂਲ ਬਲ ਕਲਾਂ ਵਿਖੇ ਲਗਾਇਆ ਮੁਫ਼ਤ ਕੈਂਸਰ ਜਾਗਰੂਕਤਾ ਅਤੇ ਸਿਹਤ ਜਾਂਚ ਕੈਂਪ
ਅੰਮ੍ਰਿਤਸਰ, 4 ਫਰਵਰੀ, 2025 : ਜਿਲ੍ਹਾ ਪ੍ਰਸਾਸ਼ਨ ਵੱਲੋਂ ਵਿਸ਼ਵ ਕੈਂਸਰ ਦਿਵਸ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਲਕਲਾਂ, ਕੈਂਸਰ ਜਾਗਰੂਕਤਾ, ਸ਼ੁਰੂਆਤੀ ਖੋਜ ਅਤੇ ਮੁਫ਼ਤ ਸਿਹਤ ਜਾਂਚ ਕੈਂਪ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਹ ਪਹਿਲ ਫਿੱਕੀ ਫਲੋਅ, ਵਰਲਡ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ, ਪੰਜਾਬ ਸਰਕਾਰ, ਨੈਸ਼ਨਲ ਰੂਰਲ ਹੈਲਥ ਮਿਸ਼ਨ, SBI ਕਾਰਡ ਪਹਿਲ, ਅਤੇ OTT ਟਰੱਸਟ ਦੇ ਸਹਿਯੋਗ ਨਾਲ ਕੀਤੀ ਗਈ ਤਾਂ ਜੋ ਸਮਾਜ ਨੂੰ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਦੇ ਹੋਏ ਕੈਂਸਰ ਦੀ ਰੋਕਥਾਮ....
ਕੈਬਨਿਟ ਮੰਤਰੀ ਧਾਲੀਵਾਲ ਨੇ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ
ਅਧਿਕਾਰੀਆਂ ਨੂੰ ਮੌਕੇ ਤੇ ਹੀ ਮੁਸ਼ਕਲਾਂ ਹੱਲ ਕਰਨ ਦੇ ਦਿੱਤੇ ਨਿਰਦੇਸ਼ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨੇ ਨਾ ਕਿ ਬਾਰ ਬਾਰ ਮੀਟਿੰਗਾਂ ਅੰਮ੍ਰਿਤਸਰ, 4 ਫਰਵਰੀ 2025 : ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਵਿਖੇ ਆਪਣੇ ਦਫਤਰ ਵਿੱਚ ਲਗਾਏ ਗਏ ਜਨਤਾ ਦਰਬਾਰ ਦੌਰਾਨ ਲੋਕਾਂ ਦੀਆਂ ਮ਼ਸਕਲਾਂ ਨੂੰ ਸੁਣਿਆ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ....
ਅੰਮ੍ਰਿਤਸਰ ਵਿੱਚ 16 ਫਰਵਰੀ ਨੂੰ ਸ਼ੁਰੂ ਕੀਤੀ ਜਾਵੇਗੀ ਜੈਵਿਕ ਉਤਪਾਦਾਂ ਦੀ ਮੰਡੀ : ਡਿਪਟੀ ਕਮਿਸ਼ਨਰ
ਕੰਪਨੀ ਬਾਗ ਵਿੱਚ ਸਵੇਰੇ 8 ਵਜੇ ਤੋਂ 11 ਵਜੇ ਤੱਕ ਹਰ ਐਤਵਾਰ ਲਗੇਗੀ ਮੰਡੀ ਅੰਮ੍ਰਿਤਸਰ 4 ਫਰਵਰੀ 2025 : ਪੰਜਾਬ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਸ੍ਰੀਮਤੀ ਸ਼ਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਵਿੱਚ 16 ਫਰਵਰੀ ਤੋਂ ਜੈਵਿਕ ਉਤਪਾਦਾਂ ਦੀ ਮੰਡੀ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਅੱਜ ਇਸ ਸਬੰਧੀ ਕੀਤੀ ਮੀਟਿੰਗ ਜਿਸ ਵਿੱਚ ਖੇਤਰੀ ਪ੍ਰਬੰਧਕ, ਪੰਜਾਬ ਐਗਰੋ, ਮੁੱਖ ਖੇਤੀਬਾੜੀ ਅਫਸਰ ਕਿਸਾਨ ਭਲਾਈ ਵਿਭਾਗ, ਡਿਪਟੀ....
ਅਮਰੀਕਾ ਵਿੱਚੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮੁੱਦਾ ਬਹੁਤ ਗੰਭੀਰ : ਕੈਬਨਿਟ ਮੰਤਰੀ ਧਾਲੀਵਾਲ
ਅੰਮ੍ਰਿਤਸਰ, 4 ਫਰਵਰੀ 2025 : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਰਹਿਣ ਵਾਲੇ ਵਿਦੇਸ਼ੀਆਂ ਨੂੰ ਦੇਸ਼ ਵਿੱਚੋਂ ਡਿਪੋਰਟ ਕਰਨ ਦਾ ਮੁੱਦਾ ਬਹੁਤ ਗੰਭੀਰ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀਆਂ ਨੂੰ ਡਿਪੋਰਟ ਕਰਨ ਬਾਰੇ ਕੇਂਦਰ ਸਰਕਾਰ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਅਗਲੇ ਹਫਤੇ ਇਸ ਮੁੱਦੇ ਉੱਤੇ ਭਾਰਤ ਦੇ ਵਿਦੇਸ਼ ਮੰਤਰੀ ਨਾਲ....
ਅੰਮ੍ਰਿਤਸਰ ਵਿੱਚ ਕੋਈ ਗ੍ਰਨੇਡ ਧਮਾਕਾ ਨਹੀਂ, ਗੁਰਪ੍ਰੀਤ ਸਿੰਘ ਭੁੱਲਰ
ਸੀਪੀ ਏਐਸਆਰ ਨੇ ਨਾਗਰਿਕਾਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ, ਅਫਵਾਹਾਂ ਫੈਲਾਉਣ ਵਾਲਿਆਂ ਨੂੰ ਚੇਤਾਵਨੀ ਦਿੱਤੀ ਅੰਮ੍ਰਿਤਸਰ, 04 ਫਰਵਰੀ, 2025 : ਅੰਮ੍ਰਿਤਸਰ ਵਿੱਚ ਫਤਿਹਗੜ੍ਹ ਚੂੜੀਆਂ ਰੋਡ 'ਤੇ ਬੰਦ ਪੁਲਿਸ ਚੌਕੀ ਨੇੜੇ ਇੱਕ ਰਹੱਸਮਈ ਧਮਾਕੇ ਵਰਗੀ ਆਵਾਜ਼ ਸੁਣਾਈ ਦੇਣ ਤੋਂ ਬਾਅਦ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਤੁਰੰਤ ਘਟਨਾ ਸਥਾਨ ਦਾ ਦੌਰਾ ਕੀਤਾ। ਮੁੱਢਲੀ ਜਾਂਚ ਤੋਂ ਪਤਾ ਚਲਦਾ ਹੈ ਕਿ ਇਹ ਆਵਾਜ਼ ਗ੍ਰਨੇਡ ਧਮਾਕੇ ਕਾਰਨ ਨਹੀਂ ਹੋਈ....
ਚੇਅਰਮੈਨ ਰਮਨ ਬਹਿਲ ਨੇ ਦਾਣਾ ਮੰਡੀ ਤੇ ਸਬਜ਼ੀ ਮੰਡੀ ਗੁਰਦਾਸਪੁਰ ਦੀ ਸੜਕ ਦਾ ਨੀਂਹ ਪੱਥਰ ਰੱਖਿਆ
1 ਕਰੋੜ ਰੁਪਏ ਖ਼ਰਚ ਕਰਕੇ ਸੜਕ ਨੂੰ ਸੀਮੈਂਟ-ਕੰਕਰੀਟ ਨਾਲ ਬਣਾਇਆ ਜਾਵੇਗਾ - ਰਮਨ ਬਹਿਲ ਗੁਰਦਾਸਪੁਰ, 04 ਫਰਵਰੀ 2025 : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਦਾਣਾ ਮੰਡੀ ਤੇ ਸਬਜ਼ੀ ਮੰਡੀ ਗੁਰਦਾਸਪੁਰ ਦੀ ਸੜਕ ਨੂੰ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਪੰਜਾਬ ਮੰਡੀ ਬੋਰਡ ਵੱਲੋਂ ਦਾਣਾ ਮੰਡੀ ਅਤੇ ਸਬਜ਼ੀ ਮੰਡੀ ਦੀ ਅੱਧਾ ਕਿੱਲੋਮੀਟਰ ਲੰਮੀ ਇਸ ਸੜਕ ਨੂੰ ਸੀਮੈਂਟ-ਕੰਕਰੀਟ ਨਾਲ ਬਣਾਉਣ ਉੱਪਰ 1 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਮੰਡੀ ਦੀ ਸੜਕ ਦਾ ਨੀਂਹ....
ਸੀ.ਐੱਮ. ਦੀ ਯੋਗਸ਼ਾਲਾ ਤਹਿਤ ਰੋਜ਼ਾਨਾਂ 1 ਲੱਖ ਤੋਂ ਵੱਧ ਲੋਕ ਯੋਗਾ ਕਲਾਸਾਂ ਵਿੱਚ ਲੈ ਰਹੇ ਹਨ ਭਾਗ : ਸ਼ੈਰੀ ਕਲਸੀ
ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਕੀਤੀ ਜਾਵੇ ਗੁਰਦਾਸਪੁਰ, 04 ਫਰਵਰੀ 2025 : ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਸੂਬਾ ਵਾਸੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਅਤੇ ਸੂਬੇ ਭਰ ਵਿੱਚ ਰੋਜ਼ਾਨਾਂ 1 ਲੱਖ ਤੋਂ ਵੱਧ ਲੋਕ ਰੋਜ਼ਾਨਾਂ ਮੁਫ਼ਤ ਯੋਗਾ ਕਲਾਸਾਂ ਲਗਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਟਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ....
ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 03 ਪਿਸਟਲ , 02 ਜਿੰਦਾ ਰੋਂਦ ਅਤੇ ਇੱਕ ਮੋਟਰਸਾਈਕਲ ਸਮੇਤ ਤਿੰਨ ਕਾਬੂ
ਅੰਮ੍ਰਿਤਸਰ, 3 ਜਨਵਰੀ 2025 : ਪੰਜਾਬ ਨੂੰ ਨਸ਼ਾ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਦੀ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ CIA ਸਟਾਫ-1 ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 03 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਪਾਸੋਂ 03 ਪਿਸਟਲ (02 ਪਿਸਟਲ .32 ਬੋਰ ਤੇ 01 ਪਿਸਟਲ .30 ਬੋਰ), 02 ਜਿੰਦਾ ਰੋਂਦ (.32 ਬੋਰ) ਅਤੇ ਇੱਕ ਮੋਟਰਸਾਈਕਲ ਬ੍ਰਾਮਦ ਕੀਤਾ ਗਿਆ। ਫੜੇ ਗਏ ਮੁਲਜ਼ਮਾਂ ਵਿੱਚੋਂ ਕਮਲ ਸਿੰਘ ਉਰਫ ਭੋਲੂ ਦੇ ਖਿਲਾਫ ਪਹਿਲਾਂ ਵੀ....
ਗੈਂਗਸਟਰਾਂ ਦੇ ਝਾਂਸੇ ਵਿੱਚ ਨਾ ਆਉਣ ਨੌਜਵਾਨ : ਗੌਰਵ ਯਾਦਵ
ਡੀਜੀਪੀ ਗੌਰਵ ਯਾਦਵ ਨੇ ਪਠਾਨਕੋਟ ‘ਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦਾ ਕੀਤਾ ਉਦਘਾਟਨ ਪਠਾਨਕੋਟ, 3 ਫਰਵਰੀ 2025 : ਸਾਈਬਰ ਕ੍ਰਾਈਮ ਵਿਭਾਗ ਔਨਲਾਈਨ ਧੋਖਾਧੜੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਇਨ੍ਹਾਂ ਧੋਖਾਧੜੀਆਂ ਵਿੱਚ ਸ਼ਾਮਲ ਲੋਕਾਂ ਨੂੰ ਫੜਨ ਲਈ ਕਈ ਕਦਮ ਚੁੱਕ ਰਿਹਾ ਹੈ। ਇਸ ਦੇ ਨਾਲ ਹੀ, ਸਰਕਾਰਾਂ ਵੀ ਫੋਨ ਕਾਲਾਂ ਰਾਹੀਂ ਸਾਈਬਰ ਅਪਰਾਧ ਤੋਂ ਬਚਣ ਬਾਰੇ ਜਾਣਕਾਰੀ ਦੇ ਰਹੀਆਂ ਹਨ ਤਾਂ ਜੋ ਇਨ੍ਹਾਂ ਧੋਖੇਬਾਜ਼ਾਂ ਤੋਂ ਬਚਿਆ ਜਾ ਸਕੇ। ਇਨ੍ਹਾਂ ਸਾਈਬਰ ਅਪਰਾਧੀਆਂ ‘ਤੇ ਨਜ਼ਰ ਰੱਖਣ ਲਈ....
ਹਾੜ੍ਹੀ ਦੀਆਂ ਫ਼ਸਲਾਂ ਵਿਚ ਸਲਫ਼ਰ ਤੱਤ ਦੀ ਪੂਰਤੀ ਲਈ ਜਿਪਸਮ ਇੱਕ ਸਸਤਾ ਅਤੇ ਬੇਹਤਰ ਸਰੋਤ - ਪੰਨੂ 
ਕਿਸਾਨ 50 ਫੀਸਦੀ ਸਬਸਿਡੀ ਉੱਪਰ ਜਿਪਸਮ ਲੈਣ ਲਈ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ ਤਰਨ ਤਾਰਨ, 03 ਫਰਵਰੀ 2025 : ਹਾੜ੍ਹੀ ਦੀਆਂ ਫ਼ਸਲਾਂ ਤੋਂ ਵਧੇਰੇ ਪੈਦਾਵਾਰ ਲੈਣ ਲਈ 16 ਖੁਰਾਕੀ ਤੱਤਾਂ ਦੀ ਜ਼ਰੂਰਤ ਹੁੰਦੀ ਹੈ ਅਤੇ ਇਹ ਖੁਰਾਕੀ ਤੱਤ ਫ਼ਸਲ ਨੂੰ ਹਵਾ, ਪਾਣੀ ਅਤੇ ਮਿੱਟੀ ਤੋਂ ਮਿਲਦੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ.ਹਰਪਾਲ ਸਿੰਘ ਪੰਨੂ ਨੇ ਦੱਸਿਆ ਕਿ ਕਿਸੇ ਵੀ ਫ਼ਸਲ ਨੂੰ 16 ਖੁਰਾਕੀ ਤੱਤਾਂ ਵਿਚੋਂ ਚਾਰ ਖੁਰਾਕੀ ਤੱਤ ਜਿਵੇਂ ਹਾਈਡ੍ਰੋਜਨ,ਕਾਰਬਨ,ਨਾਈਟ੍ਰੋਜਨ ਅਤੇ....
ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੀਆਂ ਲੱਗਭੱਗ 30 ਹਜ਼ਾਰ ਵਿਦਿਆਰਥਣਾਂ ਦੇ ਖੂਨ ਦੀ ਕੀਤੀ ਜਾਵੇਗੀ ਜਾਂਚ-ਡਿਪਟੀ ਕਮਿਸ਼ਨਰ
ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਵੱਲੋਂ 06 ਫਰਵਰੀ ਨੂੰ ਕੀਤੀ ਜਾਵੇਗੀ ਵਿਸ਼ੇਸ ਜਾਂਚ ਮੁਹਿੰਮ ਦੀ ਸ਼ੁਰੂਆਤ ਤਰਨ ਤਾਰਨ, 03 ਫਰਵਰੀ 2025 : ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੀਆਂ ਲੱਗਭੱਗ 30 ਹਜ਼ਾਰ ਵਿਦਿਆਰਥਣਾਂ ਦੇ ਖੂਨ ਦੀ ਜਾਂਚ ਕੀਤੀ ਜਾਵੇਗੀ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਦੱਸਿਆ ਕਿ ਵਿਸ਼ੇਸ ਜਾਂਚ ਮੁਹਿੰਮ ਰਾਹੀਂ ਜ਼ਿਲ੍ਹੇ ਦੇ ਸਰਕਾਰੀ....
ਖਾਦ ਵਿਕ੍ਰੇਤਾ, ਕਿਸਾਨਾਂ ਨੂੰ ਯੂਰੀਆ ਖਾਦ ਦੀ ਵਿਕਰੀ ਸਮੇਂ ਗੈਰ ਜ਼ਰੂਰੀ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ - ਮੁੱਖ ਖੇਤੀਬਾੜੀ ਅਫਸਰ
ਕਿਸਾਨਾਂ ਨੂੰ ਮਿਆਰੀ ਖਾਦਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਮੁਹਿੰਮ ਤਹਿਤ ਬਲਾਕ ਬਟਾਲਾ ਦੇ ਖੇਤੀ ਸਮਗਰੀ ਵਿਕ੍ਰੇਤਾਵਾਂ ਨਾਲ ਕੀਤੀ ਮੀਟਿੰਗ ਬਟਾਲਾ, 3 ਫਰਵਰੀ, 2025 : ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀ ਯੂਰੀਆ ਖਾਦ ਸਮੇਤ ਹੋਰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਗੁਰਦਾਸਪੁਰ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਬਟਾਲਾ ਦੇ ਖੇਤੀ ਸਮਗਰੀ ਵਿਕ੍ਰੇਤਾਵਾਂ ਨਾਲ ਸਥਾਨਕ ਬਟਾਲਾ....
ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸਰਕਾਰੀ ਐਲੀਮੈਂਟਰੀ ਸਮਾਰਟ ਸਕਲੂ ਨੱਤ ਰੰਗੜ ਨੰਗਲ ਵਿਖੇ ਜਾਗਰੂਕਤਾ ਸੈਮੀਨਾਰ
ਬਟਾਲਾ, 3 ਫਰਵਰੀ 2025 : ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਨੱਤ ਰੰਗੜ ਨੰਗਲ ਵਿਖੇ ਜਾਗਰਕੂਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁੱਡ ਟੱਚ, ਬੈਡ ਟੱਚ, ਵਾਤਾਵਰਣ ਦੀ ਸੰਭਾਲ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਜਸਵੰਤ ਕੌਰ, ਐਸ.ਪੀ. (ਐੱਚ) ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਜ਼ਿਲ੍ਹਾ ਬਟਾਲਾ....
ਕਿਸਾਨਾਂ ਤੱਕ ਨਵੀਨਤਮ ਖੇਤੀ ਤਕਨੀਕਾਂ ਪਹੁੰਚਾਉਣ ਲਈ ਹਰ ਹਫ਼ਤੇ ਲਗਣਗੇ 40 ਕਿਸਾਨ ਜਾਗਰੂਕਤਾ ਕੈਂਪ- ਡਾ. ਅਮਰੀਕ ਸਿੰਘ, ਮੁੱਖ ਖੇਤੀਬਾੜੀ ਅਫ਼ਸਰ
ਬਲਾਕ ਬਟਾਲਾ ਦੇ ਖੇਤੀ ਅਧਿਕਾਰੀਆਂ ਨਾਲ ਮੀਟਿੰਗ਼ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ ਬਟਾਲਾ, 3 ਫਰਵਰੀ 2025 : ਬਲਾਕ ਬਟਾਲਾ ਵਿਚ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਵਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਣ ਲਈ ਸਟਾਫ਼ ਮੀਟਿੰਗ ਸਥਾਨਕ ਬਲਾਕ ਖ਼ੇਤੀਬਾੜੀ ਦਫਤਰ,ਬਟਾਲਾ ਵਿਚ ਕੀਤੀ ਗਈ ਜਿਸ ਦੀ ਪ੍ਰਧਾਨਗੀ ਮੁੱਖ ਖ਼ੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ ਵਲੋਂ ਕੀਤੀ ਗਈ। ਮੀਟਿੰਗ ਵਿੱਚ ਡਾ. ਪਰਮਬੀਰ ਸਿੰਘ ਕਾਹਲੋ, ਡਾਕਟਰ ਸੁਖਬੀਰ ਸਿੰਘ ਸੰਧੂ ਖੇਤੀਬਾੜੀ ਅਫ਼ਸਰ....
ਪੰਜਾਬ ਦੀ ਬਿਜਲੀ ਕ੍ਰਾਂਤੀ ਪੂਰੇ ਜ਼ੋਰਾਂ 'ਤੇ, ਮਾਨ ਸਰਕਾਰ ਨੇ ਬਿਜਲੀ ਖੇਤਰ ਵਿੱਚ ਬੇਮਿਸਾਲ ਵਿਕਾਸ ਕੀਤਾ - ਵਿਧਾਇਕ ਰੰਧਾਵਾ
ਸੂਬੇ ਦੇ 90 ਫ਼ੀਸਦੀ ਘਰੇਲੂ ਖਪਤਕਾਰਾਂ ਨੂੰ ਪ੍ਰਾਪਤ ਹੋਏ ਜ਼ੀਰੋ ਬਿਜਲੀ ਬਿੱਲ ਪਛਵਾੜਾ ਕੋਲਾ ਖਾਣ ਦੀ ਬਦੌਲਤ ਪਿਛਲੇ ਸਾਲ 593 ਕਰੋੜ ਰੁਪਏ ਦੀ ਬੱਚਤ ਹੋਈ ਗੁਰਦਾਸਪੁਰ, 03 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਿਜਲੀ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਵੱਡੇ ਮਾਅਰਕੇ ਮਾਰੇ ਗਏ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਘਰੇਲੂ ਖਪਤਕਾਰਾਂ ਨੂੰ ਹਰ ਦੋ ਮਹੀਨਿਆਂ ਲਈ 600 ਯੂਨਿਟ ਮੁਫ਼ਤ ਬਿਜਲੀ (ਜਾਂ 300 ਯੂਨਿਟ ਪ੍ਰਤੀ ਮਹੀਨਾ) ਸਫਲਤਾਪੂਰਵਕ ਮੁਹੱਈਆ....