ਮਾਝਾ

ਰਾਣਾ ਸ਼ੂਗਰ ਮਿੱਲ ਵਲੋਂ ਇਸ ਸਾਲ ਚੁੱਕੀ ਜਾਵੇਗੀ ਇੱਕ ਲੱਖ ਮੀ.ਟਨ ਪਰਾਲੀ : ਡਿਪਟੀ ਕਮਿਸ਼ਨਰ 
ਤਰਨ ਤਾਰਨ 11 ਸਤੰਬਰ 2024 : ਡਿਪਟੀ ਕਮਿਸ਼ਨਰ ,ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਆਈ.ਏ.ਐਸ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਮੂਹ ਉਪ ਮੰਡਲ ਮੈਜਿਸਟ੍ਰੇਟ ,ਮੁੱਖ ਖੇਤੀਬਾੜੀ ਅਫਸਰ,ਬਲਾਕ ਖੇਤੀਬਾੜੀ ਅਫਸਰ ਪੱਟੀ ਅਤੇ ਭਿੱਖੀਵਿੰਡ, ਐਸ .ਡੀ.ਓ ,ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਰਾਣਾ ਸ਼ੂਗਰ ਮਿੱਲ ਦੇ ਨੁਮਾਇੰਦੇ ਹਾਜ਼ਰ ਹੋਏ। ਡਿਪਟੀ ਕਮਿਸ਼ਨਰ,ਤਰਨ ਤਾਰਨ ਨੇ ਦੱਸਿਆ ਕਿ ਰਾਣਾ ਸ਼ੂਗਰ ਮਿੱਲ ਤੋਂ ਆਏ ਨੁਮਾਇੰਦਿਆਂ ਵਲੋਂ ਸਹਿਮਤੀ ਪ੍ਰਗਟਾਈ ਗਈ ਹੈ ਕਿ ਉਹਨਾਂ....
ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਜ਼ਿਲ੍ਹੇ ਦੇ ਪਿੰਡ ਪੰਜਵੜ੍ਹ ਵਿਖੇ ਲਗਾਇਆ ਗਿਆ ਸੁਵਿਧਾ ਕੈਂਪ
ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 150 ਅਰਜ਼ੀਆਂ ਦਾ ਮੌਕੇ ‘ਤੇ ਕੀਤਾ ਗਿਆ ਨਿਪਟਾਰਾ ਤਰਨ ਤਾਰਨ, 10 ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਸਰਕਾਰ, ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਪੰਜਵੜ੍ਹ ਵਿਖੇ ਵਿਸ਼ੇਸ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਕੈਂਪ ਦੌਰਾਨ ਪਿੰਡ ਪੰਜਵੜ੍ਹ ਕਲਾਂ, ਪੰਜਵੜ੍ਹ ਭੋਜੀਆਂ, ਮਾਲੂਵਾਲ ਅਤੇ ਕੰਬੋਅ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਸਟਾਲ ਲਗਾਏ ਗਏ ਸਨ....
ਅੰਮ੍ਰਿਤਸਰ ਪੁਲਿਸ ਨੇ ਦੋ ਸਮੱਗਲਰਾਂ ਨੂੰ ਕੀਤਾ ਕਾਬੂ, ਤਿੰਨ ਪਿਸਟਲ, 4 ਮੈਗਜ਼ੀਨ, 1 ਮੋਟਰਸਾਈਕਲ ਕੀਤਾ ਬਰਾਮਦ 
ਅੰਮ੍ਰਿਤਸਰ, 10 ਸਤੰਬਰ 2024 : ਬਾਡਰ ਰੇਂਜ ਡੀ.ਆਈ.ਜੀ.ਸ਼੍ਰੀ ਸਤਿੰਦਰ ਸਿੰਘ (ਆਈ.ਪੀ.ਐਸ) ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਰਨਜੀਤ ਸਿੰਘ (ਆਈ.ਪੀ.ਐਸ), ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀਆਂ ਹਦਾਇਤਾਂ ’ਤੇ ਕੰਮ ਕਰਦਿਆਂ (ਡੀਐਸਪੀ) ਅਟਾਰੀ ਦੀ ਜੇਰੇ ਨਿਗਰਾਨੀ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਨੂੰ ਗੁਪਤ ਸੂਚਨਾ ਮਿਲੀ ਕਿ ਚਮਕੌਰ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਪਿੰਡ ਮੈਹਦੀਪੁਰ ਜ਼ਿਲ੍ਹਾ ਤਰਨਤਾਰਨ ਅਤੇ ਪ੍ਰਵੀਨ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ....
ਬਟਾਲਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਲੋਕਾਂ ਦੀ ਸਹੂਲਤ ਲਈ ਪਬਲਿਕ ਬਾਥਰੂਮ ਬਣਾਏ
ਬਟਾਲਾ ਸ਼ਹਿਰ ਨੂੰ ਸਾਫ਼-ਸੁੱਥਰਾ 'ਤੇ ਖੂਬਸੂਰਤ ਬਣਾਉਣ ਲਈ ਵਚਨਬੱਧ-ਸ਼ੈਰੀ ਕਲਸੀ ਬਟਾਲਾ, 10 ਸਤੰਬਰ 2024 : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕਰਵਾਏ ਦਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੁਰਾਣੀ ਮਾਲ ਮੰਡੀ, ਸਿਵਲ ਹਸਪਤਾਲ ਦੇ ਨੇੜੇ ਜਲੰਧਰ ਰੋਡ 'ਤੇ ਅਤੇ ਸ਼ਹਿਰ ਦੇ ਅੰਦਰੂਨੀ ਹਿੱਸੇ ਵਿੱਚ ਬਣਾਏ ਗਏ ਬਾਥਰੂਮ ਲੋਕਾਂ ਨੂੰ ਸਮਰਪਿਤ ਕੀਤੇ ਗਏ।ਇਸ ਮੌਕੇ ਡਾ ਸ਼ਾਇਰੀ ਭੰਡਾਰੀ,ਐੱਸ.ਡੀ.ਐਮ-ਕਮ-ਕਮਿਸ਼ਨਰ ਬਟਾਲਾ , ਚੇਅਰਮੈਨ ਐਡਵੋਕੇਟ ਜਗਰੂਪ....
ਵਿਧਾਇਕ ਕਲਸੀ ਵਲੋਂ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜੇ ਨਗਰ ਕੀਰਤਨ ਦਾ ਬਟਾਲਾ ਵਿਖੇ ਪਹੁੰਚਣ 'ਤੇ ਸ਼ਾਨਦਾਰ ਸਵਾਗਤ
ਅਲੌਕਿਕ ਆਤਿਸ਼ਬਾਜ਼ੀ ਨਾਲ ਸ਼ਹਿਰ ਬਟਾਲਾ ਰੁਸ਼ਨਾਇਆ ਬਟਾਲਾ, 10 ਸਤੰਬਰ 2024 : ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜੇ ਨਗਰ ਕੀਰਤਨ ਦਾ ਅੱਜ ਸਵੇਰੇ ਕਰੀਬ 4 ਵਜੇ ਬਟਾਲਾ ਸ਼ਹਿਰ ਵਿਖੇ ਪਹੁੰਚਣ 'ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਾਨਦਾਰ ਤੇ ਨਿੱਘਾ ਸਵਾਗਤ ਕੀਤਾ ਗਿਆ। ਹੰਸਲੀ ਪੁਲ, ਜਲੰਧਰ ਰੋਡ ਤੇ ਕੀਤੀ ਅਲੋਕਿਕ ਤੇ ਖੂਬਸੂਰਤ ਆਤਿਸ਼ਬਾਜ਼ੀ ਨੇ ਬਟਾਲਾ ਸ਼ਹਿਰ ਨੂੰ ਰੁਸ਼ਨਾ ਦਿੱਤਾ ਤੇ ਸੰਗਤਾਂ ਵਿੱਚ ਉਤਸ਼ਾਹ ਵੇਖਣ....
ਪਿੰਡ ਸਿੰਬਲੀ ਦੀ ਰਹਿਣ ਵਾਲੀ ਪੱਲਵੀ ਦੇ ਲੈਫਟੀਨੇਟ ਬਣਨ ਤੇ ਕੈਬਨਿਟ ਮੰਤਰੀ ਸੁਭਕਾਮਨਾਵਾਂ ਦੇਣ ਪਹੁੰਚੇ ਪੱਲਵੀ ਦੇ ਘਰ
ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸਿੰਬਲੀ ਦੀ ਪੱਲਵੀ ਵੇ ਲੈਫਟੀਨੇਟ ਬਣ ਕੇ ਖੇਤਰ ਦਾ ਮਾਣ ਵਧਾਇਆ ਹੈ-ਸ੍ਰੀ ਲਾਲ ਚੰਦ ਕਟਾਰੂਚੱਕ ਪਠਾਨਕੋਟ, 10 ਸਤੰਬਰ 2024 : ਵਿਧਾਨ ਸਭਾ ਹਲਕਾ ਭੋਅ ਦੇ ਲਈ ਬਹੁਤ ਹੀ ਮਾਣ ਦੀ ਗੱਲ ਹੈ ਕਿ ਇੱਕ ਛੋਟੇ ਜਿਹੇ ਪਿੰਡ ਦੀ ਧੀ ਪੱਲਵੀ ਨੇ ਲੈਫਟੀਨੇਟ ਬਣ ਕੇ ਇਹ ਸਿੱਧ ਕਰ ਦਿੱਤਾ ਹੈ ਕਿ ਬੇਟੀਆਂ ਬੇਟੇ ਤੋਂ ਘੱਟ ਨਹੀਂ ਹਨ, ਜਿਸ ਤਰ੍ਹਾਂ ਸਾਡੀਆਂ ਧੀਆਂ ਇਹ ਮਾਣ ਪ੍ਰਾਪਤ ਕਰ ਰਹੀਆਂ ਹਨ ਅੱਜ ਉਹ ਵਿਸੇਸ ਤੋਰ ਤੇ ਸ. ਭਗਵੰਤ ਸਿੰਘ ਮਾਣ ਮੁੱਖ ਮੰਤਰੀ ਪੰਜਾਬ ਅਤੇ ਅਪਣੇ ਵੱਲੋਂ....
ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ 12 ਸਤੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ
ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 77173-97013 ‘ਤੇ ਕੀਤਾ ਜਾ ਸਕਦਾ ਹੈ ਸੰਪਰਕ ਤਰਨ ਤਾਰਨ, 10 ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 12 ਸਤੰਬਰ, 2024 ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ, ਕਮਰਾ ਨੰਬਰ 115, ਪਹਿਲੀ ਮੰਜ਼ਿਲ, ਡੀ. ਸੀ. ਦਫਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੱਦੀ) ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ....
ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨਤਾਰਨ ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਸਕੂਲਾਂ ਦੀ ਅਚਨਚੇਤ ਚੈਕਿੰਗ
ਤਰਨ ਤਾਰਨ, 10 ਸਤੰਬਰ 2024 : ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨਤਾਰਨ ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੇ ਸੀਈਪੀ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਵੱਖ -ਵੱਖ ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਸਿੱਖਿਆ ਅਧਿਕਾਰੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਠੱਠੀਆਂ ਮਹੰਤਾਂ, ਸੈਂਟਰ ਸਕੂਲ ਸੇ਼ਰੋ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਮੋਹਨਪੁਰ ਅਤੇ ਸਰਕਾਰੀ ਮਿਡਲ ਸਕੂਲ ਮੋਹਨਪੁਰ ਪਹੁੰਚ ਕੇ ਸੀਈਪੀ ਪ੍ਰੋਜੈਕਟ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ....
ਡਾਕਟਰਾਂ ਦੀ ਹੜਤਾਲ ਦੇ ਕਾਰਨ ਮਰੀਜ਼ਾਂ ਨੂੰ ਕਿਸੇ ਵੀ ਤਰਾ ਦੀ ਪ੍ਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ : ਸਿਵਲ ਸਰਜਨ
ਤਰਨ ਤਾਰਨ, 10 ਸਤੰਬਰ 2024 : ਸਿਵਲ ਸਰਜਨ, ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੀ. ਸੀ. ਐੱਸ. ਐੱਮ ਡਾਕਟਰਾਂ ਦੇ ਹੜਤਾਲ ‘ਤੇ ਜਾਣ ਕਾਰਨ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਓ. ਪੀ. ਡੀ. ਦਾ ਕੰਮ ਨਿਰਵਿਘਨ ਚਾਲੂ ਰੱਖਣ ਲਈ ਯੋਗ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਮਰੀਜ਼ਾਂ ਨੂੰ ਕਿਸੇ ਵੀ ਤਰਾ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਐਮਰਜੈਂਸੀ ਸਿਹਤ ਸੇਵਾਵਾਂ ਲਗਾਤਾਰ ਵਧੀਆ ਚੱਲ ਰਹੀਆ ਹਨ ਅਤੇ ਲੋੜਵੰਦ....
ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸਾਬਕਾ ਮੰਤਰੀ ਬੀਬੀ ਜੰਗੀਰ ਕੌਰ, ਸੋਹਨ ਸਿੰਘ ਠੰਡਲ ਤੇ ਪਰਮਿੰਦਰ ਸਿੰਘ ਢੀਂਡਸਾ ਨੇ ਦਿੱਤਾ ਸਪੱਸ਼ਟੀਕਰਨ
ਅੰਮ੍ਰਿਤਸਰ : 9 ਸਤੰਬਰ 2024 : ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ। ਇਸੇ ਆਦੇਸ਼ ਨੂੰ ਮੰਨਦਿਆਂ ਜਿੱਥੇ 7 ਸਾਬਕਾ ਮੰਤਰੀ ਪਹਿਲਾਂ ਹੀ ਆਪਣਾ ਸਪਸ਼ਟੀਕਰਨ ਦੇ ਚੁੱਕੇ ਹਨ। ਅੱਜ ਸਾਬਕਾ ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ,ਪਰਮਿੰਦਰ ਸਿੰਘ ਢੀਂਡਸਾ ਤੋਂ ਬਾਅਦ ਬੀਬੀ....
ਬੀਬੀ ਕੌਲਾਂ ਜੀ ਡਿਗਰੀ ਕਾਲਜ ਜੰਡਿਆਲਾ ਨੂੰ ਆਪਣੇ ਅਖਤਿਆਰੀ ਫੰਡ ਵਿੱਚੋਂ ਈ ਟੀ ਓ ਨੇ ਦਿੱਤੇ  5 ਲੱਖ ਰੁਪਏ
ਅੰਮ੍ਰਿਤਸਰ, 9 ਸਤੰਬਰ 2024 : ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਬੀਬੀ ਕੌਲਾਂ ਜੀ ਡਿਗਰੀ ਕਾਲਜ ਸਰਾਂ ਰੋਡ ਜੰਡਿਆਲਾ ਗੁਰੂ ਨੂੰ ਆਪਣੇ ਅਖਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ। ਦੱਸਣ ਯੋਗ ਹੈ ਕਿ ਬੀਤੇ ਦਿਨੀ ਉਕਤ ਕਾਰਜ ਦੇ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨ ਪੁੱਜੇ ਸਰਦਾਰ ਹਰਭਜਨ ਸਿੰਘ ਨੇ ਸੰਸਥਾ ਵੱਲੋਂ ਸਿੱਖਿਆ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਲਈ ਇਹ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ, ਜਿਸ ਨੂੰ ਅੱਜ ਉਹਨਾਂ ਨੇ ਪੂਰਾ ਕਰ ਦਿੱਤਾ । ਉਨ੍ਹਾਂ....
ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ : ਕੈਬਨਿਟ ਮੰਤਰੀ ਧਾਲੀਵਾਲ 
ਧਾਲੀਵਾਲ ਨੇ ਉਮਾਨ ਵਿਖੇ ਹਾਦਸੇ ਵਿੱਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਨੂੰ ਦਿੱਤਾ ਮੁਆਵਜਾ ਰਾਸ਼ੀ ਦਾ ਚੈੱਕ ਅਜਨਾਲਾ, 9 ਸਤੰਬਰ 2024 : ਕਰੀਬ ਤਿੰਨ ਸਾਲ ਪਹਿਲਾਂ ਉਮਾਨ ਵਿਖੇ ਹਾਦਸੇ ਵਿੱਚ ਮਾਰੇ ਗਏ ਪਿੰਡ ਝੰਜੋਟੀ ਦੇ ਵਾਸੀ ਸੁਖਦੀਪ ਸਿੰਘ ਦੇ ਪਰਿਵਾਰ ਨੂੰ ਉਮਾਨ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਰੀਬ 31 ਲੱਖ 34 ਹਜਾਰ ਰੁਪਏ ਦੀ ਮੁਆਵਜਾ ਰਾਸ਼ੀ ਦਾ ਚੈੱਕ ਸੌਂਪਦੇ ਹੋਏ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ....
ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਨੂੰ ਆਉਂਦੇ ਚਾਰ ਮੁੱਖ ਰਸਤਿਆਂ ਤੇ ਬਣਨ ਗਏ ਚਾਰ ਗੇਟਾ, ਪੌਣੇ ਤਿੰਨ ਕਰੋੜ ਜਾਰੀ : ਕੈਬਨਿਟ ਮੰਤਰੀ ਧਾਲੀਵਾਲ
ਧਾਲੀਵਾਲ ਨੇ ਕੀਤਾ ਸਮੁੱਚੀ ਸੰਗਤ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ ਅੰਮ੍ਰਿਤਸਰ, 9 ਸਤੰਬਰ 2024 : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਸਮੁੱਚੀ ਸੰਗਤ ਨਾਲ ਖੁਸ਼ੀ ਸਾਂਝੀ ਕਰਦੇ ਹੋਏ ਦੱਸਿਆ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਸ ਧਰਤੀ ਨੂੰ ਆਉਂਦੇ ਚਾਰ ਮੁੱਖ ਰਸਤਿਆਂ ਉੱਤੇ ਧਾਰਮਿਕ ਦਿਖ ਵਾਲੇ ਸੁੰਦਰ ਗੇਟ ਬਣਾਉਣ ਦਾ ਜੋ ਸੁਪਨਾ ਲਿਆ ਸੀ , ਉਸ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਲਗਭਗ ਪੌਣੇ ਤਿੰਨ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ....
ਸਰਕਾਰੀ ਸੇਵਾਵਾਂ ਨੂੰ ਸਮੇਂ ਸਿਰ ਨੇਪਰੇ ਨਾ ਚਾੜਨ ਵਾਲੇ ਕਰਮਚਾਰੀਆਂ ਦੀ ਤੈਅ ਹੋਵੇਗੀ ਜਵਾਬਦੇਹੀ : ਡਿਪਟੀ ਕਮਿਸ਼ਨਰ 
ਵੱਖ ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ ਅੰਮ੍ਰਿਤਸਰ, 9 ਸਤੰਬਰ 2024 : ਜਿਲੇ ਦੇ ਵੱਖ ਵੱਖ ਵਿਭਾਗਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਵਿਭਾਗ ਦੇ ਕੰਮ ਵਿੱਚ ਤੇਜੀ ਲਿਆਉਣ। ਉਨ੍ਹਾਂ ਨੇ ਸਬੰਧਤ ਤਹਿਸੀਲਦਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਮ ਵੇਖਣ ਵਿੱਚ ਆਇਆ ਹੈ ਕਿ ਜਮਾਂਬੰਦੀ ਦੇ ਕੰਮਾਂ ਵਿੱਚ ਲੋਕ ਕਾਫੀ ਖੱਜਲ ਖੁਆਰ ਹੋ ਰਹੇ ਹਨ। ਉਨ੍ਹਾਂ ਹਦਾਇਤ ਕਰਦਿਆਂ....
ਵਿਆਹ ਪੁਰਬ ਦੇ ਅਵਸਰ ਤੇ ਕੱਲ 10 ਸਤੰਬਰ ਨੂੰ ਜਿਲ੍ਹੇ ਗੁਰਦਾਸਪੁਰ ਛੁੱਟੀ ਰਹੇਗੀ-ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ
ਬਟਾਲਾ/ਗੁਰਦਾਸਪਰ, 9 ਸਤੰਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ,ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਵਸਰ ਤੇ 10 ਸਤੰਬਰ ਦਿਨ ਮੰਗਲਵਾਰ ਨੂੰ ਜਿਲਾ ਗੁਰਦਾਸਪੁਰ ਦੇ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਸੰਗਤਾਂ ਨੂੰ ਵਿਆਹ ਪੁਰਬ ਸਮਾਗਮ ਦੀ ਮੁਬਾਰਕਬਾਦ ਦਿੰਦਿਆਂ ਸੰਗਤਾਂ ਨੂੰ ਵਿਆਹ ਪੁਰਬ ਸਮਾਗਮ ਸ਼ਰਧਾ....