ਮਾਝਾ

ਬਿੱਟਾ ਨੇ ਭਾਰਤ ਵਿਚ ਰਹਿ ਕੇ ਖ਼ੁਦ ਨੂੰ ਗ਼ੁਲਾਮ ਦੱਸਣ ਵਾਲੀਆਂ ਅਖੌਤੀ ਜਥੇਬੰਦੀਆਂ ਨੂੰ ਨਿਸ਼ਾਨੇ ’ਤੇ ਲਿਆ
ਅੰਮ੍ਰਿਤਸਰ : ਆਲ ਇੰਡੀਆ ਐਂਟੀ ਟੈਰਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਅੰਮ੍ਰਿਤਸਰ ਪਹੁੰਚ ਕੇ ਖ਼ਾਲਿਸਤਾਨ ਦੀ ਮੰਗ ਕਰਨ ਵਾਲੇ ਤੱਤਾਂ ਅਤੇ ਭਾਰਤ ਵਿਚ ਰਹਿ ਕੇ ਖ਼ੁਦ ਨੂੰ ਗ਼ੁਲਾਮ ਦੱਸਣ ਵਾਲੀਆਂ ਅਖੌਤੀ ਜਥੇਬੰਦੀਆਂ ਨੂੰ ਨਿਸ਼ਾਨੇ ’ਤੇ ਲਿਆ। ਬਿੱਟਾ ਨੇ ਕਿਹਾ ਕਿ ਜਿਹੜੇ ਵਿਅਕਤੀ ਖ਼ਾਲਿਸਤਾਨ ਦੇ ਨਾਂ ’ਤੇ ਅਖੌਤੀ ਆਜ਼ਾਦੀ ਮੰਗ ਰਹੇ ਹਨ, ਉਨ੍ਹਾਂ ਨੂੰ ਪੁੱਛਣਾ ਚਾਹੀਦਾ ਹੈ ਕਿ ਉਹ ਕਿਹੜੀ ਆਜ਼ਾਦੀ ਚਾਹੁੰਦੇ ਹਨ? ਜਦਕਿ ਭਾਰਤ ਨੇ ਸਾਨੂੰ ਸਭ ਕੁਝ ਦਿੱਤਾ ਹੈ। ਭਾਰਤ ਵਿਚ ਪ੍ਰਧਾਨ ਮੰਤਰੀ....
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋਈ ਇਕੱਤਰਤਾ, 11 ਅਕਤੂਬਰ ਨੂੰ ਪ੍ਰਕਾਸ਼ ਗੁਰਪੁਰਬ ਮਨਾਇਆ ਜਾਵੇਗਾ।
ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ। ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 11 ਅਕਤੂਬਰ 2022 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਣਾ ਹੈ। ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ....
ਜਾਣ ਬੁੱਝ ਕੇ ਸਿੱਖ ਵਿਰੋਧੀ ਫੈਸਲੇ ਲਏ ਜਾ ਰਹੇ ਹਨ : ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ, 4 ਅਕਤੂਬਰ, 2022: ਹਰਿਆਣਾ ਵਿਚ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਦੇਣ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੇ ਐਕਸ਼ਨ ਮੋਡ ਵਿਚ ਆ ਗਈ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ, ਉਥੇ ਹੀ 7 ਅਕਤੂਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ....
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸੰਬੰਧੀ ਵੱਖ ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਐਸਡੀਐਮ ਵੱਲੋਂ ਵਿਸ਼ੇਸ਼ ਮੀਟਿੰਗ
ਸੁਲਤਾਨਪੁਰ ਲੋਧੀ : ਓਪ ਮੰਡਲ ਮੈਜਿਸਟਰੇਟ ਸੁਲਤਾਨਪੁਰ ਲੋਧੀ ਰਣਦੀਪ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਸਟਰਾਅ ਬਰਨਿੰਗ ਸਬੰਧੀ ਨਿਯੁਕਤ ਕੀਤੇ ਗਏ ਕੁਆਰਡੀਨੇਟਰ ਅਤੇ ਨੋਡਲ ਅਫ਼ਸਰਾਂ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ । ਐੱਸ ਡੀ ਐੱਮ ਰਣਦੀਪ ਸਿੰਘ ਗਿੱਲ ਨੇ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਜਾਰੀ ਹਨ ਕਿ ਕਿਸਾਨਾਂ ਨੂੰ ਸਮਝਾ ਕੇ ਝੋਨੇ ਦੀ ਪਰਾਲੀ ਨਾ ਸਾੜਨ ਲਈ....
ਸਿੱਖ ਕੌਮ ਨੇ ਜੋ ਗੁੰਝਲਾਂ ਕੱਢੀਆਂ ਸੀ ਉਹ ਮੁੜ ਤੋਂ ਪਾਈਆਂ ਜਾ ਰਹੀਆਂ ਹਨ : ਜਥੇਦਾਰ ਧਾਮੀ
ਗੁਰਦਾਸਪੁਰ, 2 ਅਕਤੂਬਰ 2022 : ਗੁਰਦਾਸਪੁਰ ਦੇ ਨਜ਼ਦੀਕੀ ਗੁਰਦੁਆਰਾ ਤਪਅਸਥਾਨ ਸਾਹਿਬ ਮਲਕਪੁਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਅਤੇ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲੇ ਅਤੇ ਸੰਤ ਬਾਪੂ ਸੰਪੂਰਨ ਸਿੰਘ ਜੀ ਮਲਕਪੁਰ ਵਾਲਿਆਂਦੀ ਨਿੱਘੀ ਮਿੱਠੀ ਯਾਦ ਵਿਚ ਕਰਵਾਏ ਜਾ ਰਹੇ 2 ਰੋਜ਼ਾ ਗੁਰਮਤਿ ਸਮਾਗਮ ਆਰੰਭ ਹੋਏ। ਚਲ ਰਹੇ ਇਹਨਾਂ ਧਾਰਮਿਕ ਸਮਾਗਮ ਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ਤੇ ਪਹੁੰਚੇ। ਉੱਥੇ....
ਯੰਗ ਇਨਵੋਟਿਵ ਫਾਰਮਜ਼ ਗਰੁੱਪ ਪੰਜਾਬ ਦੇ ਅਗਾਂਹ ਵਧੂ ਕਿਸਾਨਾਂ ਦਾ ਸਮੂਹ 8 ਸਾਲਾਂ ਤੋਂ ਕਰ ਰਿਹਾ ਜਾਗਰੂਕ : ਕਾਹਨ ਸਿੰਘ ਪੰਨੂ
ਖਡੂਰ ਸਾਹਿਬ : ਪੰਜਾਬ ਦੇ ਜੰਗ ਇਨੋਵੇਟਿਵ ਫਾਰਮਰ ਗਰੁੱਪ ਦੇ ਮੈਂਬਰਾਂ ਵੱਲੋਂ ਰਾਜ ਪੱਧਰੀ ਵਰੇਗੰਢ ਸਮਾਰੋਹ ਜਿਲ੍ਹਾ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਵਿਖੇ 26 ਸਤੰਬਰ ਦਿਨ ਸੋਮਵਾਰ ਨੂੰ ਸੁਖਮਨ ਰਿਜ਼ੌਰਟ ਰਾਜੋਆਣਾ ਕਲਾਂ ਵਿਖੇ ਕਰਵਾਇਆ ਗਿਆ । ਜਿਸ ਵਿੱਚ ਪੰਜਾਬ ਦੇ ਕਰੀਬ 200 ਅਗਾਂਹਵਧੂ ਸੋਚ ਦੇ ਧਾਰਨੀ ਕਿਸਾਨ ਜੋ ਆਪ ਆਪਣੇ ਖੇਤੀਬਾੜੀ ਖੇਤਰ ਵਿੱਚ ਵੱਡੀ ਪ੍ਰਾਪਤੀਆਂ ਕਰਕੇ ਜਾਣੇ ਜਾਂਦੇ ਹਨ , ਜਿਵੇਂ ਕਿ ਖੇਤੀ ਵਿਭਿੰਨਤਾ , ਸਹਾਇਕ ਧੰਦਿਆਂ , ਨਵੀਆਂ ਤਕਨੀਕਾਂ , ਮਸ਼ੀਨਰੀਆਂ ਅਪਣਾਉਣ , ਐਫ ਪੀ....
30 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਕਰੇਗਾ ਪੰਜਾਬ ਵਿੱਚ ਚੱਕਾ ਜਾਮ
ਗੁਰਦਾਸਪੁਰ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਭਾਰਤ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂ ਸ੍ਰ. ਜਗਜੀਤ ਸਿੰਘ ਡੱਲੇਵਾਲ, ਗੁਰਿੰਦਰ ਸਿੰਘ ਭੰਗੂ, ਇੰਦਰਜੀਤ ਸਿੰਘ ਕੋਟਬੁੱਢਾ,ਬਲਦੇਵ ਸਿੰਘ ਸਿਰਸਾ,ਪ੍ਰਧਾਨ ਸੁਖਦੇਵ ਸਿੰਘ ਭੋਜਰਾਜ, ਸੁਖਪਾਲ ਸਿੰਘ ਡੱਫਰ, ਪ੍ਰਧਾਨ ਸਤਨਾਮ ਸਿੰਘ ਬਾਗੜੀਆਂ, ਹਰਸ਼ਲਿਦਰ ਸਿੰਘ ਕਿਸ਼ਨਗੜ,ਅਮਰਜੀਤ ਸਿੰਘ ਰੜਾ,ਗੁਰਚਰਨ ਸਿੰਘ ਭੀਖੀ, ਬਾਬਾ ਕੰਵਲਜੀਤ ਸਿੰਘ ਪੰਡੋਰੀ, ਰਘਬੀਰ ਸਿੰਘ ਭੰਗਾਲਾ,ਰਜਿੰਦਰ ਸਿੰਘ ਬੈਨੀਪਾਲ,ਸ਼ੇਰਾ ਅਠਵਾਲ,ਬਲਬੀਰ ਸਿੰਘ ਰੰਧਾਵਾ ਆਦਿ ਕਿਸਾਨ....
ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਤੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ
ਖਟਕੜ ਕਲਾਂ : ਸ਼ਹੀਦ ਏ ਆਜ਼ਮ ਭਗਤ ਸਿੰਘ ਜੀ ਦੀ 115ਵੇਂ ਜਨਮ ਵਰ੍ਹੇਗੰਢ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ, ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸਰਦਾਰ ਕਿਸ਼ਨ ਸਿੰਘ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਾਇਬ ਘਰ ਅਤੇ ਯਾਦਗਾਰ, ਖਟਕੜ ਕਲਾਂ ਵਿਖੇ ਸ਼ਰਧਾਂਜਲੀ ਭੇਟ ਕਰਨਗੇ। ਸੂਬਾ ਪੱਧਰੀ ਸਮਾਗਮ ਮਹਾਨ ਆਜ਼ਾਦੀ ਘੁਲਾਟੀਏ ਨੂੰ ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਸੂਬਾ ਸਰਕਾਰ ਵੱਲੋਂ ਨਿਮਰ ਅਤੇ ਢੁਕਵੀਂ....
ਪ੍ਰਮੋਸ਼ਨਾਂ ਰਾਹੀ ਅਤੇ ਸਿੱਧੀ ਭਰਤੀ ਅਧਿਆਪਕਾਂ ਦੀਆਂ ਸਾਲਾਨਾ ਤਰੱਕੀਆਂ ਰੋਕਣ ਦੀ ਡੀ.ਟੀ.ਅੇੈੱਫ. ਵਲੋਂ ਨਿੰਦਾ
ਅੰਮ੍ਰਿਤਸਰ : ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ (ਡੀ.ਟੀ.ਐੱਫ.) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾਈ ਜਨਰਲ ਸਕੱਤਰ ਮੁਕੇਸ਼ ਗੁਜਰਾਤੀ, ਸੂਬਾਈ ਵਿੱਤ ਸਕੱਤਰ ਕਮ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ, ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਡੈਮੋਕਰੇਟਿਕ ਮੁਲਾਜ਼ਮ ਫੈੱਡਰੇਸ਼ਨ ਦੇ ਸੂਬਾਈ ਪ੍ਰਧਾਨ ਜਰਮਨਜੀਤ ਸਿੰਘ, ਗੁਰਬਿੰਦਰ ਸਿੰਘ ਖਹਿਰਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਪੀ.ਆਈ.(ਅੇੈ.ਸਿ.) ਵਲੋਂ ਪਿਛਲੇ ਦਿਨੀਂ 2018 ਵਿੱਚ ਬਣਾਏ ਗਏ ਅਧਿਆਪਕ ਵਿਰੋਧੀ ਕਾਨੂੰਨ ਤਹਿਤ....
ਸਿੱਖ ਵਿਦਿਆਰਥੀ ਨੂੰ ਅਮਰੀਕਾ ’ਚ ਕ੍ਰਿਪਾਨ ਪਹਿਨਣ ਕਰਕੇ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਐਡਵੋਕੇਟ ਧਾਮੀ ਵੱਲੋਂ ਨਿੰਦਾ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਨੀ ਹੋਣ ਕਰਕੇ ਪੁਲਿਸ ਵੱਲੋਂ ਯੂਨੀਵਰਸਿਟੀ ਕੈਪਸ ’ਚੋਂ ਗ੍ਰਿਫ਼ਤਾਰ ਕਰਨ ਅਤੇ ਉਸ ਦੀ ਕਿਰਪਾਨ ਉਤਾਰਨ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇਕ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਅੰਮ੍ਰਿਤਧਾਰੀ ਸਿੱਖ ਕਕਾਰਾਂ ਨੂੰ....