ਮਾਝਾ

ਪਿੰਡ ਗੋਲੇਵਾਲਾ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ
ਅੰਮ੍ਰਿਤਸਰ, 15 ਜਨਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੀ ਗੁਰਬਾਣੀ ਦੀ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ....
ਐਡਵੋਕੇਟ ਧਾਮੀ ਨੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਕੀਤਾ ਦੁੱਖ ਪ੍ਰਗਟ
ਅੰਮ੍ਰਿਤਸਰ, 15 ਜਨਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮਾ ਸਮਾਂ ਸੰਘਰਸ਼ ਲੜਣ ਵਾਲੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਨੇ ਆਪਣੀ ਜਿੰਦਗੀ ਦਾ ਵੱਡਾ ਹਿੱਸਾ ਬੰਦੀ ਸਿੰਘ ਦੀ ਰਿਹਾਈ ਦੇ ਲੇਖੇ ਲਾਇਆ। ਉਨ੍ਹਾਂ ਨੇ ਆਪਣਾ ਸੰਘਰਸ਼ ਪੂਰੀ ਦ੍ਰਿੜਤਾ ਨਾਲ ਲੜਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਾਪੂ ਸੂਰਤ....
ਯੁਵਕ ਸੇਵਾਵਾਂ ਵਿਭਾਗ, ਤਰਨਤਾਰਨ ਵੱਲੋਂ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਦਿੱਲੀ ਦਾ ਦੌਰਾ ਕਰਵਾਇਆ ਗਿਆ 
ਨੌਜਵਾਨ ਲੜਕੇ-ਲੜਕੀਆਂ ਨੇ ਦਿੱਲੀ ਦਾ ਚਾਰ ਦਿਨਾ ਦੌਰਾ ਕੀਤਾ ਅਜਿਹੇ ਟੂਰ ਸਾਨੂੰ ਦੇਸ਼ ਦੀ ਇਤਿਹਾਸਕ ਵਿਰਾਸਤ ਨਾਲ ਜੋੜਦੇ ਹਨ-ਪ੍ਰੀਤ ਕੋਹਲੀ ਤਰਨਤਾਰਨ 15 ਜਨਵਰੀ 2025 : ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਹੁਕਮਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਤਰਨਤਾਰਨ ਪ੍ਰੀਤ ਕੋਹਲੀ ਦੀ ਅਗਵਾਈ ਵਿਚ ਜ਼ਿਲ੍ਹੇ ਦੇ 45 ਨੌਜਵਾਨਾਂ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਦੇ ਚਾਰ ਦਿਨਾਂ ਦੌਰੇ ’ਤੇ ਲਿਜਾਇਆ ਗਿਆ। ਇਸ ਚਾਰ ਰੋਜ਼ਾ ਐਕਸਪੋਜਰ ਟੂਰ ਦੌਰਾਨ ਨੌਜਵਾਨਾਂ ਨੂੰ ਦਿੱਲੀ ਦੀਆਂ ਇਤਿਹਾਸਕ ਥਾਵਾਂ....
ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ 16 ਜਨਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਤਰਨ ਤਾਰਨ 15 ਜਨਵਰੀ 2025 : ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਦੇ ਦਿਸ਼ਾ ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿ.) ਤਰਨ ਤਾਰਨ ਸ਼੍ਰੀ ਸੰਜੀਵ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ ਮਿਤੀ 16 ਜਨਵਰੀ 2025 ਨੂੰ ਸਵੇਰੇ 10:00 ਵਜੇ ਤੋਂ 1 ਵਜੇ ਤੱਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ, ਕਮਰਾ ਨੰਬਰ 115, ਪਹਿਲੀ ਮੰਜਿਲ, ਡੀ.ਸੀ ਦਫਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੰਦੀ) ਤਰਨ ਤਾਰਨ....
ਦੋ ਹਫਤੇ ਦੀ ਡੇਅਰੀ ਸਿਖਲਾਈ ਪ੍ਰੋਗਰਾਮ 20 ਜਨਵਰੀ ਤੋਂ ਸ਼ੁਰੂ
ਤਰਨ ਤਾਰਨ 15 ਜਨਵਰੀ 2025 : ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਸ੍ਰੀ ਵਰਿਆਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਫਾਰਮਰਾਂ ਨੂੰ ਸਵੈ ਰੋਜਗਾਰ ਸਕੀਮ ਅਧੀਨ ਡੇਅਰੀ ਦਾ ਧੰਦਾ ਸ਼ੁਰੂ ਕਰਨ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਪ੍ਰੋਗਰਾਮ 20 ਜਨਵਰੀ 2025 ਤੋਂ ਡੇਅਰੀ ਟ੍ਰੇਨਿੰਗ ਸੈਂਟਰ, ਤਰਨ ਤਾਰਨ ਵਿਖੇ ਚਲਾਇਆ ਜਾ ਰਿਹਾ ਹੈ ਜਿਸ ਵਿੱਚ ਜਿਲਾ ਤਰਨ ਤਾਰਨ ਤੋਂ ਇਲਾਵਾ ਜਿਲਾ ਫਿਰੋਜਪੁਰ ਅਤੇ ਜਿਲਾ ਕਪੂਰਥਲਾ ਦੇ ਸਿਖਿਆਰਥੀ ਭਾਗ ਲੈ ਸਕਦੇ ਹਨ। ਇਸ ਸਿਖਲਾਈ ਦੀ ਯੋਗਤਾ....
ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 20 ਜਨਵਰੀ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਤਰਨ ਤਾਰਨ ਵਿਖੇ ਕਰਵਾਇਆ ਜਾਵੇਗਾ
ਤਰਨ ਤਾਰਨ 15 ਜਨਵਰੀ 2025 : ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ੍ਰੀ ਗੁਰਮੀਤ ਸਿੰਘ ਖੁੱਡੀਆ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਵਰਿਆਮ ਸਿੰਘ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 20 ਜਨਵਰੀ ਤੋਂ 18 ਫਰਵਰੀ 2025 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਤਰਨ ਤਾਰਨ ( ਨੇੜੇ ਮਾਲ ਮੰਡੀ)....
ਚੇਅਰਮੈਨ ਪਨੂੰ ਨੇ ਪਿੰਡ ਮਾਨਸੈਂਡਵਾਲ ਵਿਖੇ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਰਸਤਾ ਪੱਕਾ ਕਰਨ ਦਾ ਰੱਖਿਆ ਨੀਂਹ ਪੱਥਰ ਰੱਖਿਆ
ਫ਼ਤਹਿਗੜ੍ਹ ਚੂੜੀਆਂ, 15 ਜਨਵਰੀ 2025 : ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਮਾਨਸੈਂਡਵਾਲ ਵਿਖੇ ਸ.ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵੱਲੋਂ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਰਸਤਾ ਪੱਕਾ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ ਅਤੇ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ। ਉਨਾਂ ਕਿਹਾ ਕਿ ਵਿਧਾਨ ਸਭਾ ਹਲਕਾ....
ਪੰਜਾਬ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਦੇ ਹਿੱਤ ਵਿਚ ਚੁੱਕੇ ਇਤਿਹਾਸਕ ਕਦਮ : ਵਿਧਾਇਕ ਐਡਵੋਕੈਟ ਕਿਸ਼ਨਕੋਟ
ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਸ੍ਰੀ ਹਰਗੋਬਿੰਦਪੁਰ ਸਾਹਿਬ, 15 ਜਨਵਰੀ 2025 : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਵਿੱਚ ਇਤਿਹਾਸਕ ਕਦਮ ਚੁੱਕੇ ਹਨ ਅਤੇ ਆਪਣੇ ਮਹਿਜ ਢਾਈ ਕੁ ਸਾਲਾਂ ਵਿੱਚ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਲੋਕਾਂ ਦੀਆਂ....
ਵਿਧਾਇਕ ਕਲਸੀ ਨੇ ਸਿਵਲ ਹਸਪਤਾਲ ਬਟਾਲਾ ਵਿਖੇ ਆਧੁਨਿਕ ਤਕਨੀਕ ਵਾਲੀ ਐਕਸਰੇ ਮਸ਼ੀਨ ਅਤੇ ਅੱਖਾਂ ਦੇ ਆਪਰੇਸ਼ਨ ਸ਼ੁਰੂ ਕਰਨ ਦਾ ਕੀਤਾ ਉਦਘਾਟਨ
ਬਟਾਲਾ, 15 ਜਨਵਰੀ 2025 : ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਵਲੋਂ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਸਿਵਲ ਹਸਪਤਾਲ ਬਟਾਲਾ ਵਿਖੇ ਆਧੁਨਿਕ ਤਕਨੀਕ ਵਾਲੀ ਐਕਸਰੇ ਮਸ਼ੀਨ ਅਤੇ ਅੱਖਾਂ ਦੇ ਆਪਰੇਸ਼ਨ ਸ਼ੁਰੂ ਕਰਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਭਾਰਤ ਭੂਸ਼ਣ, ਡਾ. ਰੋਮੀ ਮਹਾਜਨ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਮਨਿੰਦਰਜੀਤ ਸਿੰਘ ਐਸ.ਐਮ.ਓ , ਡਾ. ਲਖਬੀਰ ਸਿੰਘ ਭਾਗੋਵਾਲੀਆ, ਡਾ. ਸੰਜੀਵ ਭੱਲਾ ਸਮੇਤ ਵੱਖ-ਵੱਖ ਸਖ਼ਸੀਅਤਾਂ....
ਮੁੱਖ ਮੰਤਰੀ ਮਾਨ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਬਣਾਉਣ ਦਾ ਐਲਾਨ
ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਹੋਵੇਗਾ ਹਰ ਸਾਲ ਸੁਰਜੀਤ ਪਾਤਰ ਐਵਾਰਡ ਤੇ ਯਾਦਗਾਰੀ ਸਮਾਗਮ ਪੰਜ ਸੌ ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਸੁਰਜੀਤ ਪਾਤਰ ਕਲਾ ਤੇ ਸਭਿਆਚਾਰ ਕੇਂਦਰ ਅੰਮ੍ਰਿਤਸਰ 14 ਜਨਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਿਥੇ ਪੰਜਾਬੀ ਦੇ ਸ਼੍ਰੋਮਣੀ ਕਵੀ ਪਦਮ ਸ਼੍ਰੀ ਸੁਰਜੀਤ ਪਾਤਰ ਨੂੰ ਇਸ ਸਦੀ ਦੇ ਮਹਾਨ ਕਵੀ ਗਰਦਾਨਦਿਆਂ ਉਨ੍ਹਾਂ ਦੀ ਯਾਦ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਬਣਾਉਣ ਦਾ ਐਲਾਨ ਕੀਤਾ ਉਥੇ ਉਨ੍ਹਾਂ ਨੇ....
ਲੋਹੜੀ ਵਾਲੇੇ ਦਿਨ ਚਾਈਨਾ ਡੋਰ ਨੌਜਵਾਨ ਲਈ ਬਣੀ ਕਾਲ
ਅਜਨਾਲਾ, 13 ਜਨਵਰੀ 2024 : ਅੰਮ੍ਰਿਤਸਰ ਵਿਚ ਲੋਹੜੀ ਵਾਲੇੇ ਦਿਨ ਚਾਈਨਾ ਡੋਰ ਇਕ ਨੌਜਵਾਨ ਲਈ ਕਾਲ ਬਣ ਗਈ। ਅਜਨਾਲਾ ਰੋਡ ‘ਤੇ ਮੋਟਰਸਾਈਕਲ ‘ਤੇ ਜਾ ਰਹੇ ਇਕ ਕਰੀਬ 18 ਸਾਲਾ ਨੌਜਵਾਨ ਦੇ ਗਲੇ ਵਿੱਚ ਚਾਈਨਾ ਡੋਰ ਫਿਰਨ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪਵਨ ਵਜੋਂ ਹੋਈ ਹੈ। ਉਹ ਮੋਟਰਸਾਈਕਲ ‘ਤੇ ਜਾ ਰਿਹਾ ਸੀ ਕਿ ਅਚਾਨਕ ਚਾਈਨਾ ਡੋਰ ਨੇ ਉਸ ਨੂੰ ਲਪੇਟ ਵਿੱਚ ਲੈ ਲਿਆ, ਜਿਸ ਨਾਲ ਉਸ ਦਾ ਗਲਾ ਕੱਟਿਆ ਗਿਆ। ਹਾਲਾਂਕਿ ਉਸ ਨੂੰ ਤੁਰੰਤ ਅਜਨਾਲਾ ਦੇ ਸਿਵਲ ਹਸਪਤਾਲ ‘ਚ ਲਿਆਂਦਾ....
25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਐੱਸ.ਐੱਮ.ਐੱਸ. ਕਾਲਜ ਦੀਨਾਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ
ਹਰ ਬੂਥ ਪੱਧਰ `ਤੇ ਵੀ ਰਾਸ਼ਟਰੀ ਵੋਟਰ ਦਿਵਸ ਸਬੰਧੀ ਕੀਤੇ ਜਾਣਗੇ ਵਿਸ਼ੇਸ਼ ਸਮਾਗਮ ਗੁਰਦਾਸਪੁਰ, 13 ਜਨਵਰੀ 2025 : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2025 ਨੂੰ 15ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਐੱਸ.ਐੱਮ.ਐੱਸ....
ਹੈਲਪ ਲਾਇਨ 1076 `ਤੇ ਜ਼ਿਲ੍ਹਾ ਗੁਰਦਾਸਪੁਰ ਦੇ 4153 ਨਾਗਰਿਕਾਂ ਨੇ ਘਰ ਬੈਠੇ ਪ੍ਰਸ਼ਾਸ਼ਕੀ ਸੇਵਾਵਾਂ ਦਾ ਲਿਆ ਲਾਭ : ਚੇਅਰਮੈਨ ਬਹਿਲ
1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਸ਼ਾਸਨਿਕ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਕੀਮਤੀ ਸਮੇਂ ਦੀ ਬੱਚਤ ਕੀਤੀ ਜਾਵੇ : ਰਮਨ ਬਹਿਲ ਗੁਰਦਾਸਪੁਰ, 13 ਜਨਵਰੀ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰ ਬੈਠੇ ਵੱਖ-ਵੱਖ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਲਾਭ ਦੇਣ ਲਈ ਸ਼ੁਰੂ ਕੀਤੀ ਗਈ 1076 ਹੈਲਪ ਲਾਇਨ ਆਮ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਹੈਲਪ ਲਾਇਨ ਰਾਹੀਂ ਹੁਣ ਤੱਕ ਜ਼ਿਲ੍ਹਾ ਗੁਰਦਾਸਪੁਰ ਦੇ 4153 ਨਾਗਰਿਕਾਂ ਨੇ ਵੱਖ....
ਮੱਛੀ ਪਾਲਣ ਵਿਭਾਗ ਨੇ ਸਰਕਾਰੀ ਪੂੰਗ ਫ਼ਾਰਮ ਹਯਾਤਨਗਰ ਵਿਖੇ ਤਿੰਨ ਰੋਜ਼ਾ ਟਰਨਿੰਗ ਕੈਂਪ ਲਗਾਇਆ
ਗੁਰਦਾਸਪੁਰ, 13 ਜਨਵਰੀ 20205 : ਮਾਣਯੋਗ ਸ੍ਰੀ ਜਸਵੀਰ ਸਿੰਘ, ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ, ਪੰਜਾਬ, ਐਸ.ਏ.ਐਸ.ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਾਜੇ ਪਾਣੀ ਦੀ ਐਕੁਆਕਲਚਰ ਅਤੇ ਐਕੁਆਕਲਚਰ ਵਿੱਚ ਨਵੀਨਤਮ ਤਕਨਾਲੋਜੀ ਪ੍ਰੋਗਰਾਮ ਤਹਿਤ ਤਿੰਨ ਰੋਜ਼ਾ ਟੇ੍ਰਨਿੰਗ ਕੈਂਪ ਸਰਕਾਰੀ ਮੱਛੀ ਪੂੰਗ ਫ਼ਾਰਮ ਹਯਾਤਨਗਰ (ਗੁਰਦਾਸਪੁਰ) ਵਿਖੇ ਜਿਸ ਦਾ ਉਦਘਾਟਨ ਮਾਨਯੋਗ ਪੰਜਾਬ ਐਂਡ ਸਿੰਧ ਬੈਂਕ ਜ਼ੋਨਲ ਮੈਨੇਜ਼ਰ ਸ੍ਰੀ ਰਕੇਸ਼ ਕੁਮਾਰ ਯਾਦਵ ਗੁਰਦਾਸਪੁਰ ਨੇ ਕੀਤਾ। ਇਸ ਪ੍ਰੋਗਰਾਮ ਵਿੱਚ 50 ਤੋਂ ਵੱਧ ਮੱਛੀ....
ਪੰਜਾਬ ਸਰਕਾਰ ਨੇ ਅਸਲਾ ਲਾਇਸੰਸਧਾਰਕਾਂ ਲਈ ਪੋਰਟਲ ਉੱਪਰ ਅਪਲਾਈ ਕਰਨ ਦੀ ਤਰੀਕ 31 ਦਸੰਬਰ 2024 ਤੋਂ ਵਧਾ ਕੇ 31 ਜਨਵਰੀ 2025 ਕੀਤੀ
ਗੁਰਦਾਸਪੁਰ, 13 ਜਨਵਰੀ, 2025 : ਪੰਜਾਬ ਰਾਜ ਵਿੱਚ ਅਸਲਾ ਲਾਇਸੰਸ ਸਬੰਧੀ ਸਰਵਿਸਾਂ ਈ-ਸੇਵਾ ਪੋਰਟਲ ਰਾਹੀਂ ਸੇਵਾ ਕੇਂਦਰ ਰਾਹੀਂ ਦਿੱਤੀਆਂ ਜਾਂਦੀਆਂ ਹਨ। ਈ-ਗਵਰਨਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਮੋਹਾਲੀ ਵੱਲੋਂ ਜਾਰੀ ਪੱਤਰ ਅਨੁਸਾਰ ਜਿਨ੍ਹਾਂ ਲਾਇਸੰਸਧਾਰਕ ਨੇ ਸਤੰਬਰ 2019 ਤੋਂ ਬਾਅਦ ਆਪਣੇ ਅਸਲਾ ਲਾਇਸੰਸ ਸਬੰਧੀ ਈ-ਸੇਵਾ ਪੋਰਟਲ ਵਿੱਚ ਕੋਈ ਸਰਵਿਸ ਅਪਲਾਈ ਨਹੀਂ ਕੀਤੀ ਹੈ, ਉਹਨਾਂ ਵਿਅਕਤੀਆਂ ਨੂੰ 31 ਜਨਵਰੀ 2025 ਤੋਂ ਬਾਅਦ ਅਸਲਾ ਲਾਇਸੰਸ ਸਬੰਧੀ ਈ-ਸੇਵਾ ਵਿੱਚ ਕੋਈ....