ਡਿਪਟੀ ਕਮਿਸ਼ਨਰ ਨੇ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਕੁਇਜ਼ ਮੁਕਾਬਲੇ ਵਿੱਚ ਵੱਧ-ਚੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗੁਰਦਾਸਪੁਰ, 13 ਜਨਵਰੀ 2025 : ਭਾਰਤੀ ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਤਹਿਤ 19 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਆਨ-ਲਾਈਨ ਅਤੇ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ "ਇਲੈਕਸ਼ਨ ਕੁਇਜ਼-2025" ਤਹਿਤ ਆਫ਼ ਲਾਈਨ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸਬੰਧੀ....
ਮਾਝਾ

ਤਰਨ ਤਾਰਨ, 13 ਜਨਵਰੀ 2025 : ਪੰਜਾਬ ਰਾਜ ਵਿੱਚ ਅਸਲਾ ਲਾਇਸੰਸ ਸਬੰਧੀ ਸਰਵਿਸਾਂ ਈ-ਸੇਵਾ ਪੋਰਟਲ ਰਾਹੀਂ ਸੇਵਾ ਕੇਂਦਰ ਰਾਹੀਂ ਦਿੱਤੀਆਂ ਜਾਂਦੀਆਂ ਹਨ। ਈ-ਗਵਰਨਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਮੋਹਾਲੀ ਵੱਲੋਂ ਜਾਰੀ ਪੱਤਰ ਅਨੁਸਾਰ ਜਿਨ੍ਹਾਂ ਲਾਇਸੰਸਧਾਰਕ ਨੇ ਸਤੰਬਰ 2019 ਤੋਂ ਬਾਅਦ ਆਪਣੇ ਅਸਲਾ ਲਾਇਸੰਸ ਸਬੰਧੀ ਈ-ਸੇਵਾ ਪੋਰਟਲ ਵਿੱਚ ਕੋਈ ਸਰਵਿਸ ਅਪਲਾਈ ਨਹੀਂ ਕੀਤੀ ਹੈ, ਉਹਨਾਂ ਵਿਅਕਤੀਆਂ ਨੂੰ 31 ਜਨਵਰੀ 2025 ਤੋਂ ਬਾਅਦ ਅਸਲਾ ਲਾਇਸੰਸ ਸਬੰਧੀ ਈ-ਸੇਵਾ ਵਿੱਚ ਕੋਈ....

ਵੱਖ-ਵੱਖ ਖੇਤਰਾਂ ਵਿੱਚ ਬੇਟੀਆਂ ਕਰ ਰਹੀਆਂ ਨੇ ਦੇਸ਼ ਦਾ ਨਾਮ ਰੌਸ਼ਨ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 13 ਜਨਵਰੀ 2025 : ਡਾਇਰੈਕਟਰ ਸਿਹਤ ਸੇਵਾਵਾਂ, ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੇ ਪਾਲਨਾ ਅਤੇ ਜ਼ਿਲਾ ਤਰਨ ਤਾਰਨ ਤੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਅਤੇ ਜ਼ਿਲਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਸੋਮਵਾਰ ਨੂੰ ਧੀਆਂ ਦੀ ਲੋਹੜੀ ਦਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜ਼ਿਲਾ ਪਰਿਵਾਰ ਭਲਾਈ ਅਫਸਰ....

ਬਟਾਲਾ, 13 ਜਨਵਰੀ 2025 : ਪੰਜਾਬ ਸਰਕਾਰ ਦੁਆਰਾ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਸੀ.ਐਮ ਦੀ ਯੋਗਸ਼ਾਲਾ ਦੇ ਅੰਤਰਗਤ ਜ਼ਿਲਾ ਗੁਰਦਾਸਪੁਰ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਸੀ.ਐਮ ਦੀ ਯੋਗਸ਼ਾਲਾ ਦੇ ਕੈਂਪ ਲੱਗ ਰਹੇ ਹਨ। ਇਸ ਸਬੰਧੀ ਲਵਪਰੀਤ ਸਿੰਘ ਜ਼ਿਲ੍ਹਾ ਕੁਆਰਡੀਨੇਟਰ ਨੇ ਦੱਸਿਆ ਕਿ ਕਾਦੀਆਂ ਬਲਾਕ ਦੇ ਪਿੰਡ ਭਗਤਪੁਰਾ ਰੱਬ ਵਾਲਾ ਵਿਖੇ ਚਾਰ ਕੈਂਪ ਲੱਗ ਰਹੇ ਹਨ। ਇੱਥੇ ਜ਼ਿਕਰਯੋਗ ਇਹ ਵੀ ਹੈ ਕਿ ਇਹ ਪਿੰਡ ਬਹੁਤ ਹੀ ਘੱਟ ਗਿਣਤੀ ਵਾਲਾ ਹੈ ਪਰ ਇਸ ਦੇ ਬਾਵਜੂਦ ਵੀ ਇਥੋਂ ਦੇ ਲੋਕ....

ਬਟਾਲਾ,13 ਜਨਵਰੀ 2025 : ਹਰੇਕ ਸਾਲ 12 ਜਨਵਰੀ ਤੋਂ 19 ਜਨਵਰੀ ਤੱਕ ਦੇਸ਼ ਭਰ ਵਿੱਚ ਮਨਾਏ ਜਾਂਦੇ ਕੌਮੀ ਯੁਵਾ ਸਪਤਾਹ ਦੇ ਤਹਿਤ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ਐਨ.ਐਸ.ਐਸ ਯੂਨਿਟ ਅਤੇ ਰੈੱਡ ਰਿਬਨ ਕਲੱਬ ਵੱਲੋਂ ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਦੀ ਦੇਖ ਰੇਖ ਹੇਠ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਦੇ ਸਹਾਇਕ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹੋਏ ਇਸ ਸਮਾਰੋਹ ਦੀ ਸ਼ੁਰੂਆਤ ਕਾਲਜ....

ਖਡੂਰ ਸਾਹਿਬ, 12 ਜਨਵਰੀ 2025 : ਖਡੂਰ ਸਾਹਿਬ ਸ਼ਹਿਰ ਦੇ ਇੱਕ ਡੇਅਰੀ ਵਿੱਚ ਕੰਮ ਕਰਨ ਵਾਲੇ ਨੌਜਵਾਨ ਦੀ ਮਾਂ ਨੂੰ ਉਸੇ ਪਿੰਡ ਦੇ ਤਿੰਨ ਨੌਜਵਾਨਾਂ ਨੇ ਬੰਦੂਕ ਦੀ ਨੋਕ ‘ਤੇ ਬੰਧਕ ਬਣਾ ਲਿਆ ਅਤੇ ਕਥਿਤ ਤੌਰ ‘ਤੇ ਉਸ ਤੋਂ 6 ਲੱਖ ਰੁਪਏ ਲੁੱਟ ਲਏ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੇ ਬਿਆਨ ਅਨੁਸਾਰ, ਖਡੂਰ ਸਾਹਿਬ ਦੇ ਵਸਨੀਕ ਜਤਿੰਦਰ ਕੁਮਾਰ ਨੇ ਦੱਸਿਆ ਕਿ ਉਹ ਖਡੂਰ ਸਾਹਿਬ ਕਸਬੇ ਵਿੱਚ ਆਪਣੇ ਘਰ ਡੇਅਰੀ ਦਾ ਕਾਰੋਬਾਰ ਕਰਦਾ ਹੈ ਅਤੇ ਉਹ ਸਵੇਰੇ ਆਪਣੀ ਗੱਡੀ ਵਿੱਚ ਦੁੱਧ....

ਪਠਾਨਕੋਟ, 12 ਜਨਵਰੀ 2025 : ਗਣਤੰਤਰ ਦਿਵਸ ਲਈ ਪੰਜਾਬ ਪੁਲਿਸ ਅਲਰਟ ‘ਤੇ ਹੈ। ਸ਼ਹਿਰ ਦੇ ਹਰ ਕੋਨੇ-ਕੋਨੇ ‘ਤੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਦੋਵਾਂ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸ਼ਹਿਰ ਵਿੱਚ ਆਉਣ ਵਾਲੇ ਵਾਹਨਾਂ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜੰਮੂ ਤਵੀ ਤੋਂ ਆਉਣ ਵਾਲੀਆਂ ਰੇਲਗੱਡੀਆਂ ਦੀ ਵਿਸ਼ੇਸ਼ ਤੌਰ ‘ਤੇ ਜਾਂਚ ਕੀਤੀ ਜਾ ਰਹੀ ਹੈ। ਸੈਨਿਕਾਂ ਨੂੰ ਪਹਿਲਾਂ ਨਾਲੋਂ ਵੀ ਜ਼ਿਆਦਾ ਸਾਵਧਾਨੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਦੇ ਹੁਕਮ ਦਿੱਤੇ ਗਏ ਹਨ।....

ਲੋਕ ਗਾਇਕਾ ਗੁਰਲੇਜ਼ ਅਖ਼ਤਰ ਵਲੋਂ ਲੋਕ ਗੀਤਾਂ ਦੀ ਕੀਤੀ ਜਾਵੇਗੀ ਪੇਸ਼ਕਾਰੀ ਬਟਾਲਾ, 12 ਜਨਵਰੀ 2025 : ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮ ਪਤਨੀ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਜਨਵਰੀ ਦਿਨ ਬੁੱਧਵਾਰ ਨੂੰ ਧੀਆਂ ਦੀ ਲੋਹੜੀ ਮਨਾਉਣ ਲਈ ਸਮਾਗਮ ਕਰਵਾਇਆ ਜਾਵੇਗਾ। ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਦੱਸਿਆ ਕਿ 15 ਜਨਵਰੀ ਨੂੰ ਦੁਪਹਿਰ 12 ਤੋਂ ਸ਼ਾਮ 6 ਵਜੇ ਤੱਕ, ਉਸਮਾਨਪੁਰ ਸਿਟੀ ਬਟਾਲਾ ਵਿਖੇ 'ਧੀਆਂ ਦੀ....

ਅੰਮ੍ਰਿਤਸਰ, 10 ਜਨਵਰੀ 2025 : ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਵਿੱਚ ਥਾਣਿਆਂ ਵਿੱਚ ਹੋ ਰਹੇ ਧਮਾਕਿਆਂ ਨੂੰ ਲੈ ਕੇ ਕਿਹਾ ਕਿ ਪੰਜਾਬ ਵਿੱਚ ਦਿਨ ਬਦਿਨ ਅਮਨ ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ, ਤੇ ਪੰਜਾਬ ਪੁਲਿਸ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਧਮਾਕਾ ਹੁੰਦਾ ਹੈ, ਪੁਲਿਸ ਕਦੇ ਰੇਡੀਏਟਰ ਅਤੇ ਕਦੇ ਟਾਇਰ ਫਟਣ ਦਾ ਬਹਾਨਾ ਲਗਾਉਂਦੀ ਹੈ। ਮਜੀਠੀਆ ਨੇ....

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 10 ਜਨਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐੱਸ ਐੱਸ ਸਾਰੋਂ ਨੂੰ ਪੱਤਰ ਲਿਖ ਕੇ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਸਬੰਧੀ ਪ੍ਰਕਾਸ਼ਿਤ ਮੁੱਢਲੀ ਸੂਚੀਆਂ ਦੇ ਸਬੰਧ ਵਿੱਚ ਇਤਰਾਜ਼ ਦਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ਿਤ ਕੀਤੀ ਗਈਆਂ ਸੂਚੀਆਂ ਵਿੱਚ ਕਈ ਗ਼ੈਰ ਸਿੱਖਾਂ ਦੇ ਨਾਮ ਸਾਹਮਣੇ ਆ ਰਹੇ ਹਨ....

ਤਰਨ ਤਾਰਨ 09 ਜਨਵਰੀ 2025 : ਪੰਜਾਬ ਰਾਜ ਵਿੱਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲ ਹੁਣ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਧੀਨ ਰਜਿਸਟਰਡ ਕੀਤੇ ਜਾਣਗੇ। ਜਿਸ ਅਧੀਨ ਵਿਭਾਗ ਰਾਹੀਂ ਬਣਦੇ ਦਿਸ਼ਾ-ਨਿਰਦੇਸ਼ ਅਤੇ ਮਾਪਦੰਡ ਜਾਰੀ ਕੀਤੇ ਗਏ ਹਨ l ਜਿਸ ਤੋਂ ਬਾਅਦ ਸਰਕਾਰ ਕੋਲ ਬੱਚਿਆਂ ਦੇ ਸਾਰੇ ਵੇਰਵੇ ਹੋਣਗੇ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਗਗਨਦੀਪ ਸਿੰਘ ਬਾਲ ਵਿਕਾਸ ਪ੍ਰੌਜੈਕਟ ਅਫਸਰ, ਤਰਨਤਾਰਨ ਵੱਲੋਂ ਦੱਸਿਆ ਗਿਆ ਕਿ ਜਿਲ੍ਹਾ ਤਰਨਤਾਰਨ ਦੇ ਸਾਰੇ ਨਿੱਜੀ ਪਲੇਅ....

ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ 16 ਅਤੇ 22 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਹੋਵੇਗੀ ਬਟਾਲਾ, 9 ਜਨਵਰੀ 2025 : ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਗਣਤੰਤਰ ਦਿਵਸ ਮਨਾਉਣ ਸਬੰਧੀ ਜਗਤਾਰ ਸਿੰਘ ਤਹਿਸੀਲਦਾਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਬਟਾਲਾ ਕਲੱਬ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ....

ਬਟਾਲਾ,9 ਜਨਵਰੀ 2025 : ਪੋਸਟ ਵਾਰਡਨ ਧਰਮਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਵਿਅਕਤੀ ਦੇ ਫੋਨ ਆਉਣ 'ਤੇ ਪਤਾ ਲੱਗਾ ਕਿ ਟੈਲੀਫੋਨ ਐਕਸਚੇਂਜ ਦੇ ਲਾਗੇ ਇਕ ਪੰਛੀ ਚਾਈਨਾ ਡੋਰ ਨਾਲ ਫਸ ਕੇ ਦਰੱਖਤ ਨਾਲ ਲਟਕ ਕੇ ਮੋਤ ਨਾਲ ਜੂਝ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਉਨ੍ਹਾਂ ਵੱਲੋ ਆਪਣੀ ਟੀਮ ਅਤੇ ਫਾਇਰ ਬ੍ਰਿਗੇਡ ਨੂੰ ਨਾਲ ਲੈ ਕੇ ਇਸ ਮਰਦੇ ਹੋਏ ਪੰਛੀ ਦਾ ਰੈਸਕਿਉ ਕੀਤਾ ਗਿਆ। ਪੰਛੀ ਦੇ ਪੈਰਾਂ , ਗਲੇ ਅਤੇ ਖੰਭ ਵਿਚ ਬੁਰੀ ਤਰ੍ਹਾ ਫਸੀ ਚਾਈਨਾ ਡੋਰ ਕੱਟ ਕੇ ਕੱਢੀ ਗਈ ਅਤੇ ਪੰਛੀ ਨੂੰ ਫਾਇਰ....

ਵਿਧਾਇਕ ਸ਼ੈਰੀ ਕਲਸੀ ਨੇ ਮਹਿਜ ਪੌਣੇ ਤਿੰਨ ਸਾਲ ਦੇ ਕਾਰਜਕਾਲ ਵਿੱਚ ਹਲਕੇ ਵਿੱਚ ਕੀਤੇ ਰਿਕਾਰਡ ਵਿਕਾਸ ਕਾਰਜ ਬਟਾਲਾ, 9 ਜਨਵਰੀ 2025 : ਵਿਧਾਨ ਸਭਾ ਹਲਕਾ ਬਟਾਲੇ ਦਾ ਸਰਬੱਖੀ ਵਿਕਾਸ ਹੀ ਮੇਰੀ ਮੁੱਖ ਤਰਜੀਹ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਕੇ ਉਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾਾ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ।....

ਸ੍ਰੀ ਹਰਗੋਬਿੰਦਪੁਰ ਸਾਹਿਬ, 9 ਜਨਵਰੀ 2025 : ਇਤਿਹਾਸਕ ਤੇ ਧਾਰਮਿਕ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਾਰਿਆਂ ਦੇ ਸਹਿਯੋਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਮਿਲਕੇ ਉਨ੍ਹਾਂ ਦੀ ਮੁਸ਼ਕਿਲਾਂ ਦੂਰ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫ਼ਤਰ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ। ਇਸ ਮੌਕੇ ਹਲਕੇ ਦੇ ਮੋਹਤਬਰ ਵਿਅਕਤੀ ਅਤੇ ਲੋਕ ਮੋਜੂਦ ਸਨ। ਹਲਕਾ ਵਾਸੀਆਂ ਨਾਲ ਗੱਲਬਾਤ....