ਆਮ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਨਿਬੇੜੇ ਜਾਣ - ਡਿਪਟੀ ਕਮਿਸ਼ਨਰ ਅੰਮ੍ਰਿਤਸਰ 31 ਦਸੰਬਰ 2024 : ਜਿਲ੍ਹੇ ਦੇ ਮਾਲ ਵਿਭਾਗ ਦੀ ਸਮੀਖਿਆ ਕਰਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸ਼ਾਕਸੀ ਸਾਹਨੀ ਨੇ ਵਿਭਾਗ ਦੇ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ ਕਿਹਾ ਕਿ ਜਿੰਨਾਂ ਦੇ ਖੇਤਰਾਂ ਵਿੱਚ ਇੰਤਕਾਲਾ....
ਮਾਝਾ

ਵਿਧਾਇਕ ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ, ਹਰੀਪੁਰਾ ਵਿੱਚ ਦੂਸ਼ਿਤ ਪੀਣ ਵਾਲੇ ਪਾਣੀ ਦੀਆਂ ਸ਼ਿਕਾਇਤਾਂ ਦਾ ਹੱਲ ਕੀਤਾ ਅੰਮ੍ਰਿਤਸਰ, 31 ਦਸੰਬਰ 2024 : ਵਿਧਾਨ ਸਭਾ ਹਲਕਾ ਕੇਂਦਰੀ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਕਿਹਾ ਕਿ ਕਿਸੇ ਵੀ ਵਾਰਡ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਡਾ: ਗੁਪਤਾ ਨੇ ਅੱਜ ਵਾਰਡ ਨੰ: 69 ਗੁਰਬਖਸ਼ ਨਗਰ ਇਲਾਕੇ ਵਿਚ ਵਾਟਰ ਸਪਲਾਈ ਦੀ ਨਵੀਂ ਪਾਈਪ ਵਿਛਾਉਣ, ਵਾਰਡ ਨੰ: 63 ਹਰੀਪੁਰਾ ਸ਼ੀਸ਼ੇਵਾਲਾ ਪਾਰਕ ਵਿਚ ਨਵਾਂ ਟਿਊਬਵੈੱਲ....

ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਨੇ ਕੀਤੀ ਕਾਰਵਾਈ ਅੰਮ੍ਰਿਤਸਰ, 31 ਦਸੰਬਰ 2024 : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਮਜੀਠਾ ਅਤੇ ਥਾਣਾ ਕੱਥੂਨੰਗਲ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ....

ਅੰਮ੍ਰਿਤਸਰ, 31 ਦਸੰਬਰ 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਵਿਧਾਇਕ ਡਾ: ਗੁਪਤਾ ਨੇ ਸਪੱਸ਼ਟ ਕਿਹਾ ਕਿ ਲਾਭਪਾਤਰੀਆਂ ਨੂੰ ਘੱਟ ਕਣਕ ਦੇਣ ਵਾਲੇ ਡਿਪੂ ਹੋਲਡਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਾਰਡ ਵਾਈਜ਼ ਜਿਨ੍ਹਾਂ ਸ਼੍ਰੇਣੀ ਦੇ ਨਵੇਂ ਡਿਪੂ ਅਜੇ ਸ਼ੁਰੂ ਨਹੀਂ ਹੋਏ ਹਨ, ਉਨ੍ਹਾਂ ਨੂੰ ਆਉਂਦੇ ਦਿਨਾਂ ਵਿੱਚ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ। ਉਨ੍ਹਾਂ....

ਅੰਮ੍ਰਿਤਸਰ, 30 ਦਸੰਬਰ 2024 : ਖਨੌਰੀ ਅਤੇ ਸ਼ੰਭੂ ਸਰਹੱਦ 'ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਕਿਸਾਨਾਂ ਨੇ ਸੋਮਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਪੰਜਾਬ ਬੰਦ ਕਾਰਨ ਸੂਬੇ ਵਿੱਚ ਸੜਕੀ ਅਤੇ ਰੇਲ ਆਵਾਜਾਈ ਵਿੱਚ ਵਿਘਨ ਪਿਆ ਹੈ। ਪੰਜਾਬ ਬੰਦ ਦਾ ਸੱਦਾ ਦੋ ਕਿਸਾਨ ਯੂਨੀਅਨਾਂ-ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਚੱਲ ਰਹੇ ਕਿਸਾਨ ਧਰਨੇ ਦੌਰਾਨ ਦਿੱਤਾ ਗਿਆ ਹੈ। ਪੱਤਰਕਾਰ ਸੰਮੇਲਨ ਨੂੰ....

ਤਿੰਨ ਮਹੀਨੇ ਲਈ ਦਿੱਤੀ ਜਾਵੇਗੀ ਸਿਖਲਾਈ , ਅਪਲਾਈ ਕਰਨ ਦੀ ਆਖਿਰੀ ਮਿਤੀ 5 ਜਨਵਰੀ ਅੰਮ੍ਰਿਤਸਰ 30 ਦਸੰਬਰ 2024 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਨੇ ਇਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ਹੋਇਆਂ ਗ੍ਰੈਜੁਏਟ ਜਾਂ ਹਾਲ ਵਿੱਚ ਹੀ ਗ੍ਰੈਜੁਏਟ ਹੋਏ ਨੌਜਵਾਨਾਂ ਨੂੰ ਪੇਸ਼ੇਵਰ ਬਣਾਉਣ ਲਈ ਇਕ ਯੂਥ ਇੰਟਰਨਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜਿਸ ਦੀ ਅਰਜੀਆਂ ਮੰਗਣ ਦੀ ਆਖਿਰੀ ਮਿਤੀ 5 ਜਨਵਰੀ 2024 ਨਿਸਚਿਤ ਕੀਤੀ ਗਈ ਹੈ। ਇਸ ਸਬੰਧੀ ਵਧੇਰੇ....

ਗੁਰਦਾਸਪੁਰ ਤੇ ਬਟਾਲਾ 'ਚ ਪੁਲਿਸ ਅਦਾਰਿਆਂ 'ਤੇ ਹਮਲਾ ਇਸ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੰਜਾਬ ਪੁਲਿਸ ਨੇ ਪੁਲਿਸ ਅਦਾਰਿਆਂ 'ਤੇ ਹੋਏ ਹਮਲੇ ਦੀਆਂ ਸਾਰੀਆਂ ਗੁੱਥੀਆਂ ਸੁਲਝਾਈਆਂ: ਡੀ.ਜੀ.ਪੀ. ਗੌਰਵ ਯਾਦਵ ਦੋ ਮੁਲਜ਼ਮਾਂ ਨੇ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੀਤੀ ਕੋਸ਼ਿਸ਼, ਐਨਕਾਊਂਟਰ ਉਪਰੰਤ ਕਾਬੂ: ਡੀ.ਜੀ.ਪੀ. ਪੰਜਾਬ ਬਟਾਲਾ/ਚੰਡੀਗੜ੍ਹ, 30 ਦਸੰਬਰ 2024 : ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਹੋਰ ਪਾਕਿਸਤਾਨ-ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ....

ਬਟਾਲਾ, 30 ਦਸੰਬਰ 2024 : ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਲਾਭਪਾਤਰੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਵਜੋਂ ਮਿਲਦੀ ਹੈ। ਨਵੰਬਰ 2024 ਤੱਕ ਲਗਭਗ 34.09 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਗਈ ਹੈ, ਜਿਸ ਵਿੱਚ 4532.60 ਕਰੋੜ ਰੁਪਏ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ ਰਾਹੀਂ ਪਾਰਦਰਸ਼ੀ ਢੰਗ ਨਾਲ ਅਦਾਇਗੀ ਕੀਤੀ ਗਈ। ਵਿਧਾਇਕ ਸ਼ੈਰੀ ਕਲਸੀ ਨੇ....

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਸ੍ਰੀ ਹਰਗੋਬਿੰਦਪੁਰ ਸਾਹਿਬ, 30 ਦਸੰਬਰ 20204 : ਇਤਿਹਾਸਕ ਤੇ ਧਾਰਮਿਕ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਚਹੁਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਵਿਕਾਸ ਕਾਰਜਾਂ ਲਈ ਗਰਾਂਟ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਦਫਤਰ ਵਿੱਖੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ....

ਵਿਧਾਇਕ ਸ਼ੈਰੀ ਕਲਸੀ ਦੀਆਂ ਕੋਸ਼ਿਸ਼ਾਂ ਸਦਕਾ ਮਾਨ ਸਰਕਾਰ ਨੇ ਸਹਿਕਾਰੀ ਖੰਡ ਮਿੱਲ ਬਟਾਲਾ ਨੂੰ ਅਪਗਰੇਡ ਕਰਕੇ ਕਿਸਾਨਾਂ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪੂਰਾ ਕੀਤਾ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਸਹਿਕਾਰੀ ਖੰਡ ਮਿੱਲ ਦਾ ਨਵਾਂ ਪ੍ਰੋਜੈਕਟ ਇਲਾਕੇ ਵਿੱਚ ਖੁਸ਼ਹਾਲੀ ਲੈ ਕੇ ਆਵੇਗਾ - ਸ਼ੈਰੀ ਕਲਸੀ ਬਟਾਲਾ, 30 ਦਸੰਬਰ 2024 : ਬਟਾਲਾ ਇਲਾਕੇ ਦੇ ਗੰਨਾ ਕਾਸ਼ਤਕਾਰ ਕਿਸਾਨਾਂ ਲਈ ਸਾਲ 2024 ਯਾਦਗਾਰੀ ਤੇ ਇਤਿਹਾਸਕ ਰਿਹਾ ਹੈ। ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ....

ਆਂਗਣਵਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਪੰਜਾਬ ਦੇਸ਼ ਭਰ ਵਿਚੋਂ ਮੋਹਰੀ ਡੇਰਾ ਬਾਬਾ ਨਾਨਕ, 30 ਦਸੰਬਰ 2024 : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ....

3 ਮਹੀਨੇ ਦੀ ਮੁਫ਼ਤ ਟਰੇਨਿੰਗ ਦੌਰਾਨ ਸਿੱਖਿਆਰਥੀਆਂ ਨੂੰ ਮੁਫਤ ਵਰਦੀਆਂ, ਕਿਤਾਬਾਂ ਅਤੇ ਆਉਣ ਜਾਣ ਦਾ ਕਿਰਾਇਆ ਵੀ ਦਿੱਤਾ ਜਾਵੇਗਾ ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਨ੍ਹਾਂ ਕੋਰਸਾਂ ਦਾ ਲਾਭ ਉਠਾਉਣ ਦੀ ਅਪੀਲ ਗੁਰਦਾਸਪੁਰ, 30 ਦਸੰਬਰ 2024 : ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਤਹਿਤ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਨਵੇਂ ਸਾਲ ਤੋਂ ਜਿ਼ਲ੍ਹਾ ਗੁਰਦਾਸਪੁਰ ਵਿਖੇ ਵੱੱਖ-ਵੱਖ ਰੂਰਲ....

ਪੁਲਿਸ ਟੀਮਾਂ ਵੱਲੋਂ ਗ੍ਰਿਫਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰਾਂ ‘ਚੋਂ ਇੱਕ ਗਲਾਕ ਪਿਸਤੌਲ ਸਮੇਤ ਅਸਲਾ ਅਤੇ ਹੁੰਡਈ ਕ੍ਰੇਟਾ ਕਾਰ ਬਰਾਮਦ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ ਜ਼ਬਤ ਕੀਤੇ ਹਥਿਆਰ ਜੱਗੂ ਭਗਵਾਨਪੁਰੀਆ ਨੇ ਸਪਲਾਈ ਕੀਤੇ ਸਨ: ਡੀਜੀਪੀ ਗੌਰਵ ਯਾਦਵ ਗ੍ਰਿਫਤਾਰ ਕੀਤੇ ਗਏ ਦੋਸ਼ੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਆਪਣੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ: ਐਸਐਸਪੀ ਅਭਿਮਨਿਊ ਰਾਣਾ ਚੰਡੀਗੜ੍ਹ/ਤਰਨਤਾਰਨ, 29 ਦਸੰਬਰ 2024 : ਸੂਬੇ ਵਿੱਚੋਂ....

ਤਰਨਤਾਰਨ, 28 ਦਸੰਬਰ 2024 : ਜ਼ਿਲ੍ਹਾ ਤਰਨਤਾਰਨ ਦੇ ਦੋ ਨੌਜਵਾਨਾਂ ਨੇ ਆਪਣੇ ਸ਼ੌਂਕ ਖਾਤਰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ ਐਚ.ਡੀ.ਐਫ.ਸੀ ਬੈਂਕ ਦੇ ਵਿੱਚ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਦੱਸ ਦੇਈਏ ਕਿ ਨੌਜਵਾਨਾਂ ਦੇ ਵਲੋਂ ਆਪਣਾ ਸ਼ੌਂਕ ਪੂਰਾ ਕਰਨ ਦੇ ਲਈ 3 ਲੱਖ ਤੋਂ ਵੱਧ ਦੀ ਲੁੱਟ ਕੀਤੀ ਗਈ, ਇਸ ਮਾਮਲੇ ਦੇ ਵਿੱਚ ਪੁਲਿਸ ਨੇ ਹਰਕਤ ਵਿੱਚ ਆਉਂਦਿਆਂ ਦੋਨਾਂ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ ਚਰਨਜੀਤ....

ਅੰਮਿ੍ਤਸਰ, 27 ਦਸੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਪੰਜਾਬੀਆਂ ਅਤੇ ਖਾਸਕਰ ਸਿੱਖ ਦਸਤਾਰ ਦੀ ਪਛਾਣ ਨੂੰ ਪੂਰੀ ਦੁਨੀਆਂ ਵਿੱਚ ਉਭਾਰਿਆ ਅਤੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਰਹਿੰਦਿਆਂ ਕਈ ਮਹੱਤਵਪੂਰਨ ਕਾਰਜ ਕੀਤੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ....