ਮਾਝਾ

13 ਅਗਸਤ ਨੂੰ ਰੋਜ਼ਗਾਰ ਦਫ਼ਤਰ ਗੁਰਦਾਸਪੁਰ ਵਿਖੇ ਵੱਖ-ਵੱਖ ਅਸਾਮੀਆਂ ਲਈ ਹੋਵੇਗੀ ਇੰਟਰਵਿਊ 
ਗੁਰਦਾਸਪੁਰ, 12 ਅਗਸਤ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ । ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪ੍ਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 13.08.2024 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਮੈਕਸੀਕਸ ਕੋਚੇਰਟੈਕ, ਨਾਵਲਟੀ ਹੁੰਡਈ ਅਤੇ ਸੁਖਜਿੰਦਰਾ ਪਬਲਿਕ ਸਕੂਲ....
ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਰਿਹਰਸਲ ਕਰਵਾਈ ਗਈ
ਕੱਲ੍ਹ 13 ਅਗਸਤ ਨੂੰ ਸਵੇਰੇ 9 ਵਜੇ ਸਰਕਾਰੀ ਬਹੁ-ਤਕਨੀਕੀ ਕਾਲਜ ਦੇ ਰਾਜੀਵ ਗਾਂਧੀ ਸਟੇਡੀਅਮ ਬਟਾਲਾ ਵਿਖੇ ਪਰੇਡ ਦੀ ਫੁੱਲ ਡਰੈੱਸ ਹੋਵੋਗੀ ਬਟਾਲਾ, 12 ਅਗਸਤ 2024 : ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਲੂ’ਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ। ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸੀਲਦਾਰ ਜਗਤਾਰ ਸਿੰਘ ਦੀ ਅਗਵਾਈ ਹੇਠ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਚੱਲ ਰਹੀਆਂ ਰਿਹਰਸਲਾਂ ਦਾ ਜਾਇਜ਼ਾ ਲਿਆ....
ਪੰਜਾਬ ਸਰਕਾਰ ਸਾਰੇ ਹਾਕੀ ਖਿਡਾਰੀਆਂ ਨੂੰ ਦੇਵੇਗੀ ਇੱਕ-ਇੱਕ ਕਰੋੜ ਰੁਪਏ ਦੀ ਇਨਾਮੀ ਰਾਸ਼ੀ : ਧਾਲੀਵਾਲ
ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਓਲੰਪਿਕ ਜੇਤੂ ਹਾਕੀ ਟੀਮ ਦਾ ਸਵਾਗਤ ਸਾਡੇ ਖਿਡਾਰੀਆਂ ਨੇ ਪੰਜਾਬ ਤੋਂ ਨਸ਼ੇ ਦਾ ਕਲੰਕ ਲਾਹਿਆ - ਈਟੀਓ ਹਾਕੀ ਖਿਡਾਰੀਆਂ ਉੱਤੇ ਸਾਨੂੰ ਸਦਾ ਮਾਣ ਰਹੇਗਾ- ਔਜਲਾ ਅੰਮ੍ਰਿਤਸਰ, 11 ਅਗਸਤ 2024 : ਓਲੰਪਿਕ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਪੰਜਾਬ ਦੇ ਕੈਬਿਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਸ ਹਰਭਜਨ ਸਿੰਘ ਈਟੀਓ ਨੇ ਪੰਜਾਬ....
ਸੀਬੀਐੱਸਈ ਦੀ ਭਰਤੀ ਲਈ ਇਮਤਿਹਾਨ 'ਚ ਕੜੇ ਲੁਹਾਉਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ
ਅੰਮ੍ਰਿਤਸਰ, 11 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀਬੀਐੱਸਈ ਦੇ ਸਹਾਇਕ ਸਕੱਤਰ (ਪ੍ਰਸ਼ਾਸਨ) ਦੀ ਭਰਤੀ ਲਈ ਅੱਜ ਕਰਵਾਏ ਗਏ ਇਮਤਿਹਾਨ ਦੌਰਾਨ ਚੰਡੀਗੜ੍ਹ ਦੇ ਸੈਕਟਰ 7 ਸਥਿਤ ਕੇਬੀ ਡੀਏਵੀ ਸਕੂਲ ਵਿਖੇ ਬਣੇ ਕੇਂਦਰ ਵਿਖੇ ਸਿੱਖ ਉਮੀਦਵਾਰਾਂ ਦੇ ਕੜੇ ਲੁਹਾਉਣ ਦੀ ਹਰਕਤ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨੂੰ ਪ੍ਰਸ਼ਾਸਨਿਕ ਮੁਖੀ ਹੋਣ ਦੇ ਨਾਤੇ ਸੀਬੀਐੱਸਈ ਦੇ ਅਧਿਕਾਰੀ ਦੇ ਅਹੁਦੇ....
ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਕੜਾਹੇ 'ਚ ਡਿੱਗਣ ਵਾਲੇ ਸੇਵਾਦਾਰ ਦੀ ਹੋਈ ਮੌਤ
ਅੰਮ੍ਰਿਤਸਰ, 10 ਅਗਸਤ 2024 : ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਕੜਾਹੇ 'ਚ ਡਿੱਗਣ ਵਾਲੇ ਸੇਵਾਦਾਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਸੇਵਾਦਾਰ ਬਲਬੀਰ ਸਿੰਘ ਪੈਰ ਤਿਲਕਣ ਕਾਰਨ ਕੜਾਹੇ ਵਿਚ ਡਿੱਗ ਗਿਆ ਸੀ। ਕੜਾਹੇ ਵਿਚ ਡਿੱਗਣ ਕਾਰਨ ਸੇਵਾਦਾਰ ਦਾ 70 ਫੀਸਦੀ ਸਰੀਰ ਝੁਲਸ ਗਿਆ ਸੀ। ਦੱਸ ਦੇਈਏ ਕਿ ਬਲਬੀਰ ਸਿੰਘ ਪੁੱਤਰ ਖਜਾਨ ਸਿੰਘ ਪਿੰਡ ਲਹਿਲ ਤਹਿਸੀਲ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਇਆ ਸੀ ਅਤੇ ਉਸ ਤੋਂ ਬਾਅਦ ਉਹ ਸੇਵਾ ਕਰਨ ਲਈ ਸ੍ਰੀ....
ਗੁਰਦੁਆਰਾ ਚੋਣ ਕਮਿਸ਼ਨ ਯੋਗ ਸਿੱਖ ਵੋਟਰਾਂ ਦੀ ਹੀ ਰਜਿਸਟ੍ਰੇਸ਼ਨ ਯਕੀਨੀ ਬਣਾਵੇ- ਐਡਵੋਕੇਟ ਧਾਮੀ
ਸੰਗਤ ਵੱਲੋਂ ਪੁੱਜੀਆਂ ਸ਼ਿਕਾਇਤਾਂ ਦੇ ਅਧਾਰ ਤੇ ਗੁਰਦੁਆਰਾ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 10 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਬਣ ਰਹੀਆਂ ਵੋਟਾਂ ਨੂੰ ਪਾਰਦਰਸ਼ੀ ਅਤੇ ਯੋਗ ਸਿੱਖ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐੱਸ ਐੱਸ ਸਾਰੋਂ ਨੂੰ ਪੱਤਰ ਲਿਖਿਆ ਹੈ। ਐਡਵੋਕੇਟ ਧਾਮੀ ਨੇ ਇਸ ਗੱਲ ਦਾ ਸਖ਼ਤ ਇਤਾਰਜ਼ ਪ੍ਰਗਟਾਇਆ ਕਿ....
ਭਾਰਤ ਦੇ ਚੀਫ ਜਸਟਿਸ ਡੀ ਵਾਈ ਚੰਦਰਚੂੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਵਾਗਤ ਸੋਸ਼ਲ ਮੀਡੀਆ ‘ਤੇ ਸਿੱਖਾਂ ਵਿਰੁੱਧ ਨਫ਼ਰਤੀ ਪ੍ਰਾਪੇਗੰਡਾ ਰੋਕਣ ਲਈ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ, 10 ਅਗਸਤ 2024 : ਭਾਰਤ ਦੇ ਚੀਫ ਜਸਟਿਸ ਸ੍ਰੀ ਧਨੰਜਯ ਵਾਈ. ਚੰਦਰਚੂੜ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਜਸਟਿਸ ਚੰਦਰਚੂੜ ਨੇ ਆਪਣੀਆਂ ਭਾਰਨਾਵਾਂ ਵਿਅਕਤ ਕਰਦਿਆਂ ਯਾਤਰੀ ਕਿਤਾਬ ਵਿੱਚ ਲਿਖਿਆ ਕਿ ਇਲਾਹੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਦੇ ਸੁਪਨਾ ਸਾਕਾਰ....
ਲੋਕ ਨਿਰਮਾਣ ਮੰਤਰੀ ਨੇ 94 ਲੱਖ ਰੁਪਏ ਦੀ ਲਾਗਤ ਨਾਲ ਮਾਰਕੀਟ ਕਮੇਟੀ ਮਹਿਤਾ ਦੀ ਨਵੀਂ ਬਣੀ ਇਮਾਰਤ ਦਾ ਕੀਤਾ ਉਦਘਾਟਨ
ਅੰਮ੍ਰਿਤਸਰ 9 ਅਗਸਤ 2024 : ਮੁੱਖ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਲਾਗੇ ਹੀ ਸਰਕਾਰੀ ਸੁਵਿਧਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ ਅਤੇ ਇਸੇ ਹੀ ਲੜੀ ਤਹਿਤ ਵੱਖ-ਵੱਖ ਸਰਕਾਰੀ ਬਿਲਡਿੰਗਾਂ ਦਾ ਕਾਇਆ ਕਲਪ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਏ....
ਸਰਕਾਰ ਨੇ ਕਰੀਬ 43 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਕਰਵਾਏ ਮੁਹੱਈਆ – ਈ.ਟੀ.ਓ.
ਮਹਿਤਾ ਵਿਖੇ ਲੱਗੇ ਸਵੈ ਰੋਜ਼ਗਾਰ ਕੈਂਪ ਵਿੱਚ 96 ਨੌਜਵਾਨਾਂ ਨੂੰ ਰੋਜ਼ਗਾਰ ਕਰਵਾਇਆ ਮੁਹੱਈਆ ਅੰਮ੍ਰਿਤਸਰ 9 ਅਗਸਤ 2024 : ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਕਰੀਬ 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਮਾਰਕੀਟ....
ਪਿੰਡ ਦੀਦਾ ਸੰਸੀਆਂ ‘ਚ 71 ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ, ਵਿਭਾਗ ਨੇ ਕੱਢ 'ਤੇ ਨੋਟਿਸ
ਗੁਰਦਾਸਪੁਰ, 9 ਅਗਸਤ 2024 : ਨਸ਼ੇ ਕਾਰਨ ਇੱਕੋ ਦਿਨ 15 ਜੂਨ ਨੂੰ ਤਿੰਨ ਮੌਤਾਂ ਹੋਣ ਨਾਲ ਚਰਚਾ ‘ਚ ਆਏ ਪਿੰਡ ਦੀਦਾ ਸੰਸੀਆਂ ਨੂੰ ਹੁਣ ਇਕ ਨਵੀਂ ਮੁਸੀਬਤ ਨੇ ਘੇਰ ਲਿਆ ਹੈ। ਦਰਅਸਲ ਨਹਿਰੀ ਵਿਭਾਗ ਵੱਲੋ ਪਿੰਡ ਦੇ 71 ਲੋਕਾਂ ਨੂੰ ਘਰ ਖਾਲੀ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਨਸ਼ਾ ਤਸਕਰੀ ਕਾਰਨ ਪਹਿਲਾਂ ਹੀ ਇਲਜ਼ਾਮਾਂ ‘ਚ ਘਿਰੇ ਲੋਕ ਘਰ ਛੱਡ ਚੁੱਕੇ ਹਨ ਅਤੇ ਹੁਣ ਇਨ੍ਹਾਂ 71 ਲੋਕਾਂ ‘ਤੇ ਘਰ ਬਾਰ ਛੱਡਣ ਦੀ ਤਲਵਾਰ ਲਟਕ ਰਹੀ ਹੈ। ਫਰਾਰ ਹੋਏ ਲੋਕਾਂ ਦੇ ਘਰਾਂ ਨੂੰ ਪੁਲਿਸ ਸੀਲ ਕਰ ਚੁੱਕੀ ਹੈ।....
ਨਾਗਰਿਕ ਸੁਰੱਖਿਆ ਵਿਸ਼ੇ ‘ਤੇ ਹੋਈ ਬਾਲ ਸਭਾ
ਬਟਾਲਾ, 9 ਅਗਸਤ 2024 : ਸਰਕਾਰੀ ਪ੍ਰਾਇਮਰੀ ਸਕੂਲ, ਸੈਦਪੁਰ ਕਲਾਂ ਵਲੋਂ “ਨਾਗਰਿਕ ਸੁਰੱਖਿਆ” ਵਿਸ਼ੇ ‘ਤੇ ਬਾਲ ਸਭਾ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਸਿਵਲ ਡਿਫੈਂਸ ਬਟਾਲਾ ਵਲੋ ਹਰਬਖਸ਼ ਸਿੰਘ ਤੇ ਹਰਪ੍ਰੀਤ ਸਿੰਘ, ਮਨਦੀਪ ਸਿੰਘ, ਮੁੱਖ ਅਧਿਆਪਕ ਸੁਖਬੀਰ ਕੌਰ, ਰਾਜਬੀਰ ਕੌਰ, ਨਵਦੀਪ ਕੌਰ ਤੇ ਵਿਦਿਆਰਥੀਆਂ ਸਮੇਤ ਉਹਨਾਂ ਦੇ ਮਾਤਾ ਪਿਤਾ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ। ਇਸ ਮੌਕੇ ਹਰਬਖਸ਼ ਸਿੰਘ ਵਲੋ ਸਿਵਲ ਡਿਫੈਂਸ ਦੇ ਉਦੇਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਿਵੇ ਕਿ ਲੋਕਾਂ ਦੀ ਜਾਨਾਂ ਨੂੰ....
ਤੀਆਂ ਸ਼ਹਿਰ ਬਟਾਲੇ ਦੀਆਂ’
11 ਅਗਸਤ ਨੂੰ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ‘ਤੀਆਂ ਦਾ ਤਿਉਹਾਰ ’ ਮਨਾਇਆ ਜਾਵੇਗਾ ਬਟਾਲਾ, 9 ਅਗਸਤ 2024 : 11 ਅਗਸਤ ਦਿਨ ਐਤਵਾਰ ਨੂੰ ‘ਤੀਆਂ ਦਾ ਤਿਉਹਾਰ’ ਸਥਾਨਕ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ, ਜਲੰਧਰ ਰੋਡ ਬਟਾਲਾ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਰਾਜਬੀਰ ਕੋਰ ਕਲਸੀ ਧਰਮਪਤਨੀ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੇ ਦੱਸਿਆ ਕਿ ‘ਤੀਆਂ ਦੇ ਤਿਉਹਾਰ’ ਸਮਾਗਮ ਵਿੱਚ ਸ੍ਰੀਮਤੀ ਸਵਿੰਦਰ ਕੋਰ ਧਰਮਪਤਨੀ ਕੈਬਨਿਟ ਮੰਤਰੀ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਾਂ ਬਣਾਉਣ ਲਈ ਕੱਲ੍ਹ 10 ਅਤੇ 11 ਅਗਸਤ ਨੂੰ ਬੂਥ ਲੈਵਲ ’ਤੇ ਵਿਸ਼ੇਸ਼ ਕੈਂਪ ਲੱਗਣਗੇ
ਹੁਣ 16 ਸਤੰਬਰ 2024 ਤੱਕ ਬਣਾਈਆਂ ਜਾ ਸਕਦੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ ਬਟਾਲਾ, 9 ਅਗਸਤ 2024 : ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸੋਧੇ ਰਿਵਾਈਜਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਿੱਚ ਵਾਧਾ ਕਰਕੇ 16 ਸਤੰਬਰ....
ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਰਾਹੀਂ ਹੁਨਰਮੰਦ ਬਣਾ ਰਿਹਾ ਹੈ ਜ਼ਿਲ੍ਹੇ ਦਾ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ
ਵਜ਼ੀਫ਼ਾ ਸਕੀਮ ਤਹਿਤ ਵਿਦਿਆਰਥੀਆਂ ਨੂੰ ਫ਼ੀਸ ਵਿੱਚ ਦਿੱਤੀ ਜਾ ਰਹੀ ਹੈ ਭਾਰੀ ਛੋਟ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿੱਚ ਡਿਪਲੋਮਾ ਕੋਰਸਾਂ ਲਈ ਚੱਲ ਰਿਹਾ ਹੈ ਦਾਖਲਾ ਗੁਰਦਾਸਪੁਰ, 9 ਅਗਸਤ 2024 : ਜ਼ਿਲ੍ਹਾ ਗੁਰਦਾਸਪੁਰ ਦੇ ਸਨਅਤੀ ਸ਼ਹਿਰ ਬਟਾਲਾ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਸਰਕਾਰੀ ਬਹੁਤਕਨੀਕੀ ਕਾਲਜ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਦੇਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾ ਰਿਹਾ ਹੈ। ਬਟਾਲਾ ਦੇ ਸਰਕਾਰੀ ਬਹੁਤਕਨੀਕੀ ਕਾਲਜ ਵਿੱਚ ਸਿਵਲ, ਮਕੈਨੀਕਲ, ਇਲੈਕਟ੍ਰੀਕਲ, ਈ.ਸੀ.ਈ....
ਚੇਅਰਮੈਨ ਬਹਿਲ ਨੇ ਉਲੰਪਿਕ ਵਿੱਚ ਲਗਾਤਾਰ ਦੂਜੀ ਵਾਰ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ
ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦੇਣ ਦੇ ਐਲਾਨ ਦਾ ਸਵਾਗਤ ਕੀਤਾ ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ : ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 9 ਅਗਸਤ 2024 : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਪੈਰਿਸ ਉਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਟੀਮ ਦੀ ਪ੍ਰਸੰਸਾ....