ਮਾਝਾ

ਬਾਬਾ ਸਾਹਿਬ ਅੰਬੇਦਕਰ ਵੱਲੋਂ ਬਣਾਏ ਗਏ ਸੰਵਿਧਾਨ ਦੇ ਤਹਿਤ ਹਰ ਨਾਗਰਿਕ ਨੂੰ ਸਮਾਨ ਅਧਿਕਾਰ ਦਿੱਤੇ ਗਏ ਹਨ : ਸੁਖਜਿੰਦਰ ਰੰਧਾਵਾ
ਗੁਰਦਾਸਪੁਰ , 24 ਦਸੰਬਰ 2024 : ਜਿਲਾ ਕਾਂਗਰਸ ਕਮੇਟੀ ਗੁਰਦਾਸਪੁਰ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਅੰਬੇਦਕਰ ਬਾਰੇ ਬੋਲੀ ਗਈ ਸ਼ਬਦਾਵਲੀ ਦੇ ਖਿਲਾਫ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਪ੍ਰਧਾਨਗੀ ਹੇਠ ਜਿਲਾ ਕਾਂਗਰਸ ਕਮੇਟੀ ਦੇ ਦਫਤਰ ਤੋ ਰੋਸ਼ ਮਾਰਚ ਕੱਢਿਆ ਗਿਆ। ਰੋਸ਼ ਮਾਰਚ ਦੌਰਾਨ ਗੁਰਦਾਸਪੁਰ ਤੋਂ ਐਮਪੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਕੈਬਨਟ ਮੰਤਰੀ ਅਰੁਣਾ ਚੌਧਰੀ ਅਤੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੋਂ ਇਲਾਵਾ ਵੱਡੀ ਗਿਣਤੀ....
ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:)  ਬਟਾਲਾ ਵੱਲੋਂ ਮਹੀਨਾਵਾਰ ਮੀਟਿੰਗ
ਚਾਈਨਾ ਡੋਰ ਮਨੁੱਖੀ ਜੀਵਨ ਲਈ ਘਾਤਕ -ਪ੍ਰਿੰਸੀਪਲ ਲਛਮਣ ਸਿੰਘ ਬਟਾਲਾ, 24 ਦਸੰਬਰ 2024 : ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਚਾਈਨਾ ਡੋਰ ਮਨੁੱਖੀ ਜੀਵਨ ਲਈ ਘਾਤਕ ਸਾਬਤ ਹੋ ਰਹੀ ਹੈ।ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਚਾਈਨਾਂ ਡੋਰ ਦੀ....
ਸੁਸਾਸ਼ਨ ਸਪਤਾਹ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਗਈ ਜ਼ਿਲ੍ਹਾ ਪੱਧਰੀ ਪ੍ਰਸਾਰ ਵਰਕਸ਼ਾਪ
ਸਾਬਕਾ ਆਈ.ਏ.ਐੱਸ. ਅਧਿਕਾਰੀ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ‘ਗੁੱਡ ਗਵਰਨੈਂਸ’ ਦੇ ਗੁਰ ਦੱਸੇ ਜ਼ਿਲ੍ਹਾ ਪ੍ਰਸ਼ਾਸਨ ਜਨਤਾ ਨੂੰ ਗੁੱਡ ਗਵਰਨੈਂਸ ਦੇਣ ਲਈ ਵਚਨਬੱਧ - ਡਿਪਟੀ ਕਮਿਸ਼ਨਰ ਗੁਰਦਾਸਪੁਰ, 23 ਦਸੰਬਰ 2024 : ਦੇਸ਼ ਭਰ ਵਿੱਚ 19 ਤੋਂ 24 ਦਸੰਬਰ ਤੱਕ ਮਨਾਏ ਜਾ ਰਹੇ ‘ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਪੱਧਰੀ ਪ੍ਰਸਾਰ....
ਡੇਅਰੀ ਵਿਭਾਗ, ਗੁਰਦਾਸਪੁਰ ਵੱਲੋਂ ਇਕ ਦਿਨਾਂ ਦੁੱਧ ਉਤਪਾਦਕ ਕੈਂਪ ਲਗਾਇਆ ਗਿਆ
ਗੁਰਦਾਸਪੁਰ, 23 ਦਸੰਬਰ 2024 : ਪੰਜਾਬ ਡੇਅਰੀ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਜਾਰੀ ਹਦਾਇਤਾਂ ਮੁਤਾਬਿਕ ਅਤੇ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਖਾਲ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੀ ਡੀ -6 ਸਕੀਮ ਅਧੀਨ ਅੱਜ ਪਿੰਡ ਖਰਲ ਬਲਾਕ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਦੁੱਧ ਉਤਪਾਦਕਾਂ....
ਭਾਰਤੀ ਫ਼ੌਜ ਦੀ ਪੈਂਥਰ ਡਿਵੀਜ਼ਨ, ਵਜਰਾ ਕੋਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਲੀਨ ਐਂਡ ਗਰੀਨ ਮੁਹਿੰਮ ਤਹਿਤ ਪਿੰਡ ਸੁਲਤਾਨਪੁਰ ਵਿਖੇ ਪੌਦੇ ਲਗਾਏ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਦੇ ਲੋਕਾਂ ਅਤੇ ਵਿਦਿਆਰਥੀਆਂ ਨੂੰ ਪੌਦੇ ਵੰਡੇ ਗਏ ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਆਪਣੇ ਚੌਗਿਰਦੇ ਨੂੰ ਹਰਾ-ਭਰਾ ਬਣਾਉਣਾ ਦਾ ਸੱਦਾ ਦਿੱਤਾ ਗੁਰਦਾਸਪੁਰ, 23 ਦਸੰਬਰ 2024 : ਭਾਰਤੀ ਫ਼ੌਜ ਦੀ ਪੈਂਥਰ ਡਿਵੀਜ਼ਨ, ਵਜਰਾ ਕੋਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਾਂਝੇ ਤੌਰ `ਤੇ ਤਿੱਬੜੀ ਮਿਲਟਰੀ ਸਟੇਸ਼ਨ ਨਾਲ ਲੱਗਦੇ ਪਿੰਡਾਂ ਵਿੱਚ ਚਲਾਈ ਜਾ ਰਹੀ ਕਲੀਨ ਐਂਡ ਗਰੀਨ ਮੁਹਿੰਮ ਤਹਿਤ ਅੱਜ ਸੇਂਟ....
'ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ' ਤਹਿਤ  ਘਣੀਏ ਕੇ ਬਾਂਗਰ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ
ਲੋਕਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਜਾ ਕੇ ਸਹੂਲਤਾਂ ਦੇਣ ਲਈ ਸਰਕਾਰ ਵਚਨਬੱਧ-ਚੇਅਰਮੈਨ ਪਨੂੰ ਫਤਿਹਗੜ੍ਹ ਚੂੜੀਆਂ, 23 ਦਸੰਬਰ 2024 : ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ 'ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ' ਤਹਿਤ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਘਣੀਏ ਕੇ ਬਾਂਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿੱਚ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਐੱਸ.ਡੀ.ਐੱਮ. ਫਤਿਹਗੜ੍ਹ ਚੂੜੀਆਂ ਸ੍ਰੀਮਤੀ ਵੀਰਪਾਲ ਕੌਰ ਵਿਸ਼ੇਸ਼....
ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਬਟਾਲਾ, 23 ਦਸੰਬਰ 2024 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਬਟਾਲਾ ਦਫਤਰ ਵਿੱਖੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ। ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਨੇ ਲੋਕਹਿੱਤ ਵਿੱਚ....
ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰੇਦਸ਼
ਬਟਾਲਾ, 23 ਦਸੰਬਰ 2024 : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਵਿਧਾਇਕ ਸ਼ੈਰੀ ਕਲਸੀ ਵਲੋਂ ਆਪਣੇ ਦਫਤਰ ਵਿਖੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀਆਂ ਹਦਾਇਤਾਂ ਤਹਿਤ ਲੋਕ....
31 ਦਸੰਬਰ ਤੱਕ ਚਲੇਗੀ ਵਿਸ਼ੇਸ਼ ਪੈਂਟਾਵਲੈਂਟ ਟੀਕਾਕਰਨ ਮੁਹਿਮ: ਸਿਵਲ ਸਰਜਨ 
ਪੰਜ ਮਾਰੂ ਬਿਮਾਰੀਆਂ ਤੋਂ ਬਚਾਉਦਾ ਹੈ ਪੈਂਟਾਵੈਲੇੰਟ ਟੀਕਾ: ਜ਼ਿਲਾ ਟੀਕਾਕਰਨ ਅਫ਼ਸਰ ਡਾ.ਵਰਿੰਦਰ ਪਾਲ ਕੌਰ ਤਰਨ ਤਾਰਨ, 23 ਦਸੰਬਰ 2024 : ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੇ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੇ ਪਾਲਣਾ ਕਰਦਿਆਂ ਜ਼ਿਲਾ ਟੀਕਾਕਰਨ ਡਾਕਟਰ ਵਰਿੰਦਰ ਪਾਲ ਕੌਰ ਦੀ ਅਗਵਾਈ ਹੇਠ ਜਿਲ੍ਹੇ ਦੇ ਵਿੱਚ ਪੈਂਟਾਵਲੈਂਟ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਵਿਸ਼ੇਸ਼ ਪੈਂਟਾਵੈਲਟ ਟੀਕਾਕਰਨ ਸੈਸ਼ਨ ਲਗਾ ਕੇ ਕੀਤੀ। ਇਸ ਮੌਕੇ ਜਾਣਕਾਰੀ....
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ
ਤਰਨ ਤਾਰਨ 23 ਦਸੰਬਰ 2024 : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੁੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 24 ਦਸੰਬਰ ਨੂੰ ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿ.) ਤਰਨ ਤਾਰਨ ਸ਼੍ਰੀ ਸੰਜੀਵ ਕੁਮਾਰ ਸ਼ਰਮਾ ਵੱਲੋ ਸਾਂਝੀ ਕੀਤੀ ਗਈ । ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿ) ਤਰਨ ਤਾਰਨ ਵੱਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ....
ਜ਼ਿਲੇ ਦੇ ਹਰੇਕ ਬਲਾਕ ਵਿੱਚ ਬਣਾਏ ਜਾਣਗੇ ਫਾਰਮਰ" ਪ੍ਰੋਡਿਊਸਰ ਔਰਗਨਾਈਜੇਸ਼ਨ"  : ਡਿਪਟੀ ਕਮਿਸ਼ਨਰ 
ਖੇਤੀ ਧੰਦੇ ਨੂੰ ਵਪਾਰ ਵਜੋਂ ਕੀਤਾ ਜਾਵੇਗਾ ਵਿਕਸਿਤ ਅੰਮ੍ਰਿਤਸਰ 23 ਦਸੰਬਰ 2024 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਹਰੇਕ ਬਲਾਕ ਵਿੱਚ ਫਾਰਮਰ ਪ੍ਰੋਡਿਊਸਰ ਔਰਗਨਾਈਜੇਸ਼ਨ ( ਐਫ ਪੀ ਓ) ਬਣਾਉਣ ਲਈ ਅੱਜ ਖੇਤੀਬਾੜੀ ,ਸਹਿਕਾਰਤਾ, ਨਬਾਰਡ ਅਤੇ ਹੋਰ ਸਲਾਹਕਾਰਾਂ ਨਾਲ ਮੀਟਿੰਗ ਕੀਤੀ। ਉਨਾਂ ਜ਼ੋਰ ਦੇ ਕੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਖੇਤੀ ਨੂੰ ਵਪਾਰਕ ਲੀਹਾਂ ਉੱਤੇ ਤੋਰਨ ਲਈ ਕਿਸਾਨਾਂ ਦਾ ਅਜਿਹੇ ਸਮੂਹਾਂ ਅਧੀਨ ਸੰਗਠਤ ਹੋਣਾ....
ਈਟੀਓ ਨੇ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਰੱਖਿਆ ਨੀਂਹ ਪੱਥਰ
ਪਹਿਲੀ ਵਾਰ ਨਗਰ ਕੌਂਸਲ ਨੇ ਖਰੀਦ ਕੀਤੀ ਜਮੀਨ ਜੰਡਿਆਲਾ ਗੁਰੂ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ ਅੰਮ੍ਰਿਤਸਰ, 22 ਦਸੰਬਰ 2024 : ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਵਾਸੀਆਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰਦੇ ਹੋਏ ਅੱਜ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖ ਦਿੱਤਾ, ਜੋ ਕਿ ਆਉਣ ਵਾਲੇ 18 ਮਹੀਨਿਆਂ ਦੇ ਵਿੱਚ ਬਣ ਕੇ ਤਿਆਰ ਹੋ ਜਾਵੇਗਾ। ਇਸ ਮੌਕੇ ਜੰਡਿਆਲਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਨੇ ਕਿਹਾ ਕਿ ਜੰਡਿਆਲਾ ਗੁਰੂ....
ਅੰਮ੍ਰਿਤਸਰ ਪੁਲਿਸ ਨੇ 10 ਕਿਲੋ ਹੈਰੋਇਨ ਅਤੇ 01 ਕਾਰ ਸਮੇਤ ਦੋ ਨੂੰ ਕੀਤਾ ਕਾਬੂ 
ਅੰਮ੍ਰਿਤਸਰ, 22 ਦਸੰਬਰ 2024 : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ CIA Staff-1 ਵੱਲੋਂ ਸਰਹੱਦ ਪਾਰ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦੇ ਹੋਏ 02 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਪਾਸੋ 10 ਕਿਲੋ ਹੈਰੋਇਨ ਅਤੇ 01 ਕਾਰ ਬ੍ਰਾਮਦ ਕੀਤਾ ਗਿਆ। ਫੜੇ ਗਏ ਦੋਸ਼ੀਆ ਤੋਂ ਬੈਕਵਰਡ ਅਤੇ ਫਾਰਵਰਡ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਪੁਲਿਸ ਹਰ ਤਰੀਕੇ ਨਾਲ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ....
ਵਡਾਲਾ ਬਾਂਗਰ ਦੇ ਥਾਣੇ ‘ਤੇ ਸੁੱਟਿਆ ਗ੍ਰੇਨੇਡ, 28 ਦਿਨਾਂ ‘ਚ 8ਵੀਂ ਵਾਰ ਹਮਲਾ
ਕਲਾਨੌਰ, 21 ਦਸੰਬਰ 2024 : ਪੰਜਾਬ ‘ਚ ਪਿੰਡ ਵਡਾਲਾ ਬਾਂਗਰ ਦੇ ਥਾਣੇ ‘ਤੇ ਗ੍ਰੇਨੇਡ ਸੁੱਟਿਆ ਗਿਆ। ਗੁਰਦਾਸਪੁਰ ਦੇ ਕਲਾਨੌਰ ਇਲਾਕੇ ‘ਚ ਪਿਛਲੇ 48 ਘੰਟਿਆਂ ‘ਚ ਇਹ ਦੂਜਾ ਗ੍ਰਨੇਡ ਹਮਲਾ ਹੈ। ਪੰਜਾਬ ‘ਚ 28 ਦਿਨਾਂ ‘ਚ 8 ਵਾਰ ਗ੍ਰੇਨੇਡ ਸੁੱਟੇ ਜਾ ਚੁੱਕੇ ਹਨ। ਜਾਣਕਾਰੀ ਅਨੁਸਾਰ ਪਿੰਡ ਵਡਾਲਾ ਬਾਂਗਰ ਰਾਤ ਸਮੇਂ ਧਮਾਕੇ ਨਾਲ ਹਿੱਲ ਗਿਆ। ਜਦੋਂ ਲੋਕ ਡਰਦੇ ਹੋਏ ਘਰਾਂ ਤੋਂ ਬਾਹਰ ਨਿਕਲੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਥਾਣੇ ‘ਤੇ ਗ੍ਰਨੇਡ ਸੁੱਟਿਆ ਗਿਆ ਹੈ। ਇਸ ਤੋਂ ਬਾਅਦ ਰਾਤ ਭਰ ਇੱਥੇ ਪੁਲੀਸ ਦੀਆਂ....
ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ, ਦੋ ਗਲਾਕ ਪਿਸਤੌਲ ਬਰਾਮਦ
ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਹੈਂਡਲਰਾਂ ਰਾਹੀਂ ਪ੍ਰਾਪਤ ਕਰਦੇ ਸਨ ਖੇਪ : ਡੀਜੀਪੀ ਗੌਰਵ ਯਾਦਵ ਇਸ ਮਾਡਿਊਲ ਦੇ ਬਾਕੀ ਮੈਂਬਰਾਂ ਨੂੰ ਕਾਬੂ ਕਰਨ ਲਈ ਯਤਨ ਜਾਰੀ: ਏਆਈਜੀ ਸੀਆਈ ਸੁਖਮਿੰਦਰ ਮਾਨ ਪਠਾਨਕੋਟ, 21 ਦਸੰਬਰ 2024 : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਨੇ ਇੱਕ ਗੈਂਗਸਟਰ ਮਾਡਿਊਲ ਦੇ ਦੋ ਮੈਂਬਰਾਂ....