ਮਾਝਾ

ਤਰਨਤਾਰਨ ਪੁਲਿਸ ਨੇ 4 ਵਿਅਕਤੀਆਂ ਤੋਂ ਦੋ ਕਿੱਲੋ ਹੈਰੋਇਨ ਕੀਤੀ ਬਰਾਮਦ
ਤਰਨਤਾਰਨ, 20 ਦਸੰਬਰ 2024 : ਤਰਨਤਾਰਨ ਪੁਲਿਸ ਨੇ ਅਬੋਹਰ ਦੇ ਰਹਿਣ ਵਾਲੇ 4 ਵਿਅਕਤੀ ਜੋ ਲਗਜ਼ਰੀ ਕਾਰ ਵਿਚ ਸਵਾਰ ਸਨ, ਨੂੰ ਦੋ ਕਿੱਲੋ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਸਰਹਾਲੀ ਇਲਾਕੇ ਵਿੱਚੋਂ ਗ੍ਰਿਫਤਾਰ ਕੀਤੇ ਗਏ ਚਾਰਾਂ ਮੁਲਜ਼ਮਾਂ ਖਿਲਾਫ ਥਾਣਾ ਸਰਹਾਲੀ ਵਿਖੇ ਐੱਨਡੀਪਐੱਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਪੀ ਇਨਵੈਸਟੀਗੇਸ਼ਨ ਅਜੇਰਾਜ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਅਭਿਮੰਨਿਊ ਰਾਣਾ ਦੀ....
ਨਗਰ ਨਿਗਮ, ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ  ਦੇ ਕੁੱਝ ਬੂਥਾਂ ਦਾ ਬਦਲਿਆ ਗਿਆ ਸਥਾਨ
ਅੰਮ੍ਰਿਤਸਰ 20 ਦਸੰਬਰ 2024 : ਨਗਰ ਨਿਗਮ, ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਚੋਣਾਂ 2024 ਲਈ ਜਿਲ੍ਹਾ ਅੰਮ੍ਰਿਤਸਰ ਦੇ ਵਾਸੀਆਂ ਦੇ ਸਹੂਲਤ ਲਈ ਵੱਖ-ਵੱਖ ਰਿਟਰਨਿੰਗ ਅਫ਼ਸਰਾਂ ਵਲੋਂ ਕੁੱਝ ਪੋਲਿੰਗ ਬੂਥਾਂ ਦੇ ਸਥਾਨਾਂ ਵਿੱਚ ਤਬਦੀਲੀ ਕੀਤੀ ਗਈ ਹੈ ਤਾਂ ਜੋ ਆਮ ਜਨਤਾ ਨੂੰ ਵੋਟਾਂ ਸਬੰਧੀ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਾ ਆਵੇ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵਾਰਡ ਨੰ: 16 ਦੇ ਪੋਲਿੰਗ ਬੂਥ 1, 2 ਅਤੇ 3 ਦਾ ਪੁਰਾਣਾ ਪੋਲਿੰਗ....
ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ
ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਨੇ ਕੀਤੀ ਕਾਰਵਾਈ ਅੰਮ੍ਰਿਤਸਰ 20 ਦਸੰਬਰ 2024 : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਚੋਗਾਵਾਂ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਰਾਮਤੀਰਥ ਰੋਡ ਉਪਰ ਪਿੰਡ....
ਯੁਵਕ ਸੇਵਾਵਾਂ ਵਿਭਾਗ ਅਮ੍ਰਿਤਸਰ ਵੱਲੋਂ ਨਸਿਆ ਵਿਰੁੱਧ  ਨਾਟਕ ਦਾ ਆਯੋਜਨ
ਨਸ਼ਾ ਖ਼ਤਮ ਕਰਨ ਲਈ ਯੁਵਾ ਵਰਗ ਦਾ ਜਾਗਰੂਕ ਹੋਣਾ ਜ਼ਰੂਰੀ - ਪ੍ਰੀਤ ਕੋਹਲੀ ਅਮ੍ਰਿਤਸਰ , 20 ਦਸੰਬਰ, 2024 : ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਨਿਰਦੇਸ਼ਾਂ ਤਹਿਤ ਯੁਵਕ ਸੇਵਾਵਾਂ ਦਫ਼ਤਰ ਅੰਮ੍ਰਿਤਸਰ ਨਾਲ ਸਬੰਧਤ ਨੌਜਵਾਨਾਂ ਦੇ ਕਲੱਬਾਂ ਲਈ ਜਾਗਰੂਕਤਾ ਨਾਟਕਾਂ ਦਾ ਮੰਚਨ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਜ਼ਿਲੇ ਦੇ ਪਿੰਡ ਸ਼ਾਮਨਗਰ ਵਿੱਚ ਨਸ਼ਿਆਂ ਵਿਰੁੱਧ ਨਾਟਕ ਦਾ ਮੰਚਨ ਕੀਤਾ ਗਿਆ। ਯੁਵਕ ਸੇਵਾਵਾਂ ਕਲੱਬ ਸ਼ਾਮ ਨਗਰ ਦੇ ਮੈਂਬਰਾਂ ਦੀ ਮੱਦਦ ਨਾਲ ਲੋਕ ਕਲਾ ਮੰਚ ਦੇ ਕਲਾਕਾਰਾਂ ਵਲੋਂ ਨਸ਼ਿਆਂ....
ਸੂਬਾ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਵੱਲੋਂ 22 ਦਸੰਬਰ ਨੂੰ ਬਟਾਲਾ ਵਿਖੇ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ 
ਕੈਂਪ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਕੀਤਾ ਜਾਵੇਗਾ ਮਰੀਜ਼ਾਂ ਦਾ ਚੈੱਕਅਪ ਬਟਾਲਾ, 20 ਦਸੰਬਰ 2024 : ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਕਲਸੀ ਕੇ.ਜੇ. ਚੈਰੀਟੇਬਲ ਹਸਪਤਾਲ, ਬਟਾਲਾ ਵੱਲੋਂ ਮਿਤੀ 22 ਦਸੰਬਰ 2024 ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਬਟਾਲਾ ਵਿਖੇ ਮੁਫ਼ਤ ਮੈਗਾ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ....
ਯੁਵਕ ਸੇਵਾਵਾਂ ਵਿਭਾਗ ਤਰਨ ਤਾਰਨ ਵੱਲੋਂ ਠਰੂ ਵਿਖੇ ਕੀਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਨਸ਼ਾ ਰੋਕਣ ਲਈ ਸਮੂਹਿਕ ਯਤਨ ਜ਼ਰੂਰੀ -ਪ੍ਰੀਤ ਕੋਹਲੀ ਤਰਨਤਾਰਨ, 20 ਦਸੰਬਰ 2024 : ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਤਰਨਤਾਰਨ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਅੱਜ ਪਿੰਡ ਠਰੂ ਵਿੱਚ ਸੈਮੀਨਾਰ ਅਤੇ ਨਾਟਕ ਕਰਵਾਇਆ ਗਿਆ। ਇਸ ਦੌਰਾਨ ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ....
100ਦਿਨੀਂ ਟੀਬੀ ਜਾਗਰੂਕਤਾ ਮੁਹਿੰਮ ਦੌਰਾਨ ਕੀਤੀ ਜਾਵੇਗੀ ਮਰੀਜਾਂ ਦੀ ਜਾਂਚ ਅਤੇ ਇਲਾਜ : ਡਾ. ਗੁਰਪ੍ਰੀਤ ਸਿੰਘ ਰਾਏ 
ਟੀਬੀ ਸਕਰੀਨਿੰਗ ਵੈਨ ਨੂੰ ਸਿਵਲ ਸਰਜਨ ਤਰਨ ਤਾਰਨ ਨੇ ਵਿਖਾਈ ਹਰੀ ਝੰਡੀ ਤਰਨ ਤਾਰਨ 20 ਦਸੰਬਰ 2024 : ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲੇ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜੀ ਦੀ ਪ੍ਰਧਾਨਗੀ ਜਿਲਾ ਟੀਬੀ ਅਫਸਰ ਡਾਕਟਰ ਰਾਜਬੀਰ ਸਿੰਘ ਦੀ ਅਗਵਾਈ ਹੇਠ 100 ਦਿਨਾਂ ਟੀਬੀ ਜਾਗਰੂਕਤਾ ਮੁਹਿੰਮ ਤਹਿਤ ਸ਼ੁਕਰਵਾਰ ਨੂੰ ਟੀਬੀ ਟੈਸਟਿੰਗ ਅਤੇ ਸਕਰੀਨਿੰਗ ਵੈਨ ਨੂੰ ਜ਼ਿਲੇ ਦੇ ਵੱਖ ਵੱਖ ਬਲਾਕਾਂ ਦੇ ਵਿੱਚ....
22 ਦਸੰਬਰ ਅਤੇ 27 ਦਸੰਬਰ ਨੂੰ ਸਵੇਰੇ 10 ਵਜੇ ਹਰੇਕ ਮਾਈ-ਭਾਈ ਦਸ ਮਿੰਟ ਲਈ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰੇ : ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ,19 ਦਸੰਬਰ 2024 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦਸਮੇਸ਼ ਪਿਤਾ, ਸਰਬੰਸਦਾਨੀ, ਸਾਹਿਬ-ਏ-ਕਮਾਲਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਸਮੇਤ ਚਮਕੌਰ ਦੀ ਜੰਗ ਦੇ ਅਨੂਠੇ ਸ਼ਹੀਦਾਂ ਦੀ ਯਾਦ ਵਿਚ 22 ਦਸੰਬਰ 2024 (8 ਪੋਹ) ਵਾਲੇ ਦਿਨ ਸਵੇਰੇ 10 ਵਜੇ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਅਤੇ ਮਹਾਨ....
ਆਪ ਸਰਕਾਰ ਗੈਂਗਸਟਰਾਂ ’ਤੇ ਵੀ ਕਾਰਵਾਈ ਕਰਨ ਵਿਚ ਨਾਕਾਮ ਹੈ : ਬਿਕਰਮ ਸਿੰਘ ਮਜੀਠੀਆ
ਅੰਮ੍ਰਿਤਸਰ, 18 ਦਸੰਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕਮ ਗ੍ਰਹਿ ਮੰਤਰੀ ਭਗਵੰਤ ਮਾਨ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੀ ਸੇਵਾ ਵਿਚ ਲੱਗੇ ਹਨ ਤੇ ਪੰਜਾਬ ਵਿਚ ਪੁਲਿਸ ਥਾਣਿਆਂ ਵਿਚ ਖਾਸ ਤੌਰ ’ਤੇ ਸਰਹੱਦੀ ਪੱਟੀ ਵਿਚ ਲੜੀਵਾਰ ਧਮਾਕੇ ਹੋ ਰਹੇ ਹਨ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਆਪ ਸਰਕਾਰ ਨੂੰ ਸਵਾਲ ਕੀਤਾ ਕਿ ਪੰਜਾਬ ਪੁਲਿਸ ਕਿਸ ਤਰੀਕੇ ਦੀ ’ਮੁਸਤੈਦੀ’ ਕਰ ਰਹੀ ਹੈ ਜਦੋਂ ਸਰਹੱਦੀ ਪੱਟੀ ਵਿਚ....
ਨਿਗਮਾਂ ਵਿੱਚ ਵੀ ਇਮਾਨਦਾਰ ਅਤੇ ਕੁਸ਼ਲ ਪ੍ਰਸ਼ਾਸਨ ਦੀ ਲੋੜ ਹੈ ਤਾਂ ਜੋ ਤਰੱਕੀ ਦੁੱਗਣੀ ਰਫ਼ਤਾਰ ਨਾਲ ਹੋ ਸਕੇ : ਮੁੱਖ ਮੰਤਰੀ ਮਾਨ
ਮੁੱਖ ਮੰਤਰੀ ਮਾਨ ਨੇ ਅੰਮ੍ਰਿਤਸਰ ਵਿੱਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਨਗਰ ਨਿਗਮ ਚੋਣਾਂ ਵਿੱਚ 'ਆਪ' ਦੇ ਨੁਮਾਇੰਦੇ ਚੁਣਨ ਦੀ ਕੀਤੀ ਅਪੀਲ ਝਾੜੂ ਵੋਟਿੰਗ ਮਸ਼ੀਨ ਦਾ ਸਿਰਫ਼ ਇੱਕ ਬਟਨ ਨਹੀਂ, ਇਹ ਤੁਹਾਡੇ ਬੱਚਿਆਂ ਲਈ ਬਦਲਾਅ ਅਤੇ ਬਿਹਤਰ ਭਵਿੱਖ ਦਾ ਪ੍ਰਤੀਕ ਹੈ: ਮਾਨ ਅੰਮ੍ਰਿਤਸਰ, 18 ਦਸੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਅੰਮ੍ਰਿਤਸਰ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ 'ਆਪ' ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ। ਅੰਮ੍ਰਿਤਸਰ ਵਿੱਚ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ....
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਗੁਰਦਾਸਪੁਰ  ਵਿੱਚ ਚਾਈਨਾਾ ਡੋਰ ਦੀ ਵਿੱਕਰੀ ਅਤੇ ਵਰਤੋਂ ਉੱਪਰ ਰੋਕ ਲਗਾਈ 
ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਨੂੰਨੀ ਕਾਰਵਾਈ ਗੁਰਦਾਸਪੁਰ, 18 ਦਸੰਬਰ 2024 : ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸ੍ਰੀ ਹਰਜਿੰਦਰ ਸਿੰਘ ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸਹਿੰਤਾ ਦੇ ਸੈਕਸ਼ਨ ਦੇ ਸੈਕਸ਼ਨ 163 ਅਤੇ ਸੀ.ਆਰ. ਪੀ.ਸੀ. ਦੇ ਸੈਕਸ਼ਨ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਚਾਈਨਾ ਡੋਰ (ਸਿੰਥੈਟਿਕ ਡੋਰ) ਦੇ ਉਤਪਾਦਨ, ਵਿੱਕਰੀ, ਸਟੋਰੇਜ, ਖ਼ਰੀਦ, ਸਪਲਾਈ, ਟਰਾਂਸਪੋਰਟ, ਇੰਪੋਰਟ ਅਤੇ ਅਜਿਹੀ ਡੋਰ ਨਾਲ....
ਜ਼ਿਲ੍ਹੇ ਵਿੱਚ 21ਵੀਂ ਪਸ਼ੂ-ਧਨ ਗਣਨਾ ਜਾਰੀ, 16 ਵੱਖ-ਵੱਖ ਕਿਸਮਾਂ ਦੇ ਪਸ਼ੂਆਂ ਅਤੇ ਪੋਲਟਰੀ ਦੀ ਉਨ੍ਹਾਂ ਦੀਆਂ ਨਸਲਾਂ ਦੇ ਆਧਾਰ ‘ਤੇ ਕੀਤੀ ਜਾ ਰਹੀ ਗਿਣਤੀ
ਪਹਿਲੀ ਵਾਰ ਗਣਨਾ ਦੌਰਾਨ ਪਸ਼ੂ ਪਾਲਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਜਾ ਰਿਹਾ ਦਰਜ ਜ਼ਿਲ੍ਹਾ ਵਾਸੀਆਂ ਨੂੰ ਸਰਵੇਖਣ ਕਰਨ ਵਾਲੇ ਕਰਮਚਾਰੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਗੁਰਦਾਸਪੁਰ, 18 ਦਸੰਬਰ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ 21ਵੀਂ ਪਸ਼ੂ-ਧਨ ਗਣਨਾ ਜਾਰੀ ਹੈ। ਪਸ਼ੂ ਪਾਲਣ ਵਿਭਾਗ ਵੱਲੋਂ ਇਸ ਗਣਨਾ ਦੌਰਾਨ ਕੁੱਲ 16 ਵੱਖ-ਵੱਖ ਨਸਲਾਂ ਦੇ ਪਸ਼ੂਆਂ ਅਤੇ ਪੋਲਟਰੀ ਦੀ ਗਿਣਤੀ ਕੀਤੀ ਜਾ ਰਹੀ ਹੈ ਅਤੇ ਇਹ ਪਹਿਲੀ ਵਾਰ ਹੈ ਕਿ ਗਣਨਾ ਵਿੱਚ ਪਸ਼ੂ ਪਾਲਣ ਕਿੱਤੇ....
ਸਰਕਾਰੀ ਆਈ.ਟੀ.ਆਈ. ਕਲਾਨੌਰ ਵਿਖੇ ਸੈਮੀਨਾਰ ਲਗਾ ਕੇ ਸਿੱਖਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ
ਗੁਰਦਾਸਪੁਰ, 18 ਦਸੰਬਰ 2024 : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੀ ਸਕੱਤਰ ਸ੍ਰੀਮਤੀ ਰਮਨੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਪੈਨਲ ਐਡਵੋਕੇਟ ਅਤੇ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਸਰਕਾਰੀ ਆਈ.ਟੀ.ਆਈ. ਕਲਾਨੌਰ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੇ ਪੈਨਲਿਸਟ ਵਕੀਲ ਦਵਿੰਦਰ ਸਿੰਘ ਔਲਖ ਨੇ ਸਿੱਖਿਆਰਥੀਆਂ....
ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਵਲੋਂ ਨਵੇਂ ਬਣ ਰਹੇ ਤਹਿਸੀਲ ਕੰਪਲੈਕਸ ਬਟਾਲਾ ਦੇ ਵਿਕਾਸ ਕਾਰਜਾਂ ਦਾ ਲਿਆ ਗਿਆ ਜਾਇਜ਼ਾ
ਬਟਾਲਾ, 18 ਦਸੰਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਵਲੋਂ ਵੱਲੋਂ ਪੁਲਿਸ ਲਾਈਨ, ਨੇੜੇ ਜੁਡੀਸ਼ੀਅਲ ਕੰਪਲੈਕਸ ਬਟਾਲਾ ਵਿਖੇ ਨਵੇਂ ਬਣਨ ਵਾਲੇ ਤਹਿਸੀਲ ਕੰਪਲੈਕਸ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਿਕਰਮਜੀਤ ਸਿੰਘ, ਐਸ.ਡੀ.ਐਮ ਬਟਾਲਾ, ਜਗਤਾਰ ਸਿੰਘ ਤਹਿਸੀਲਦਾਰ, ਅਭਿਸ਼ੇਕ ਵਰਮਾ ਤੇ ਮਨਜੋਤ ਸਿੰਘ ਨਾਇਬ ਤਹਿਸੀਲਦਾਰ, ਹਰਜੋਤ ਸਿੰਘ ਐਕਸੀਅਨ ਪੀ.ਡਬਲਿਊ.ਡੀ ਅਤੇ ਐਸ.ਡੀ.ਓ ਨਿਰਮਲ ਸਿੰਘ ਮੋਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਸਬੰਧਤ ਅਧਿਕਾਰੀਆਂ ਕੋਲੋਂ ਚੱਲ ਰਹੇ....
ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ
ਸ਼੍ਰੀ ਮੁਕਤਸਰ ਸਾਹਿਬ 18 ਦਸੰਬਰ 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਅੱਜ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਜ਼ਿਲ੍ਹਾ....