ਮਾਝਾ

ਪੀਏਯੂ, ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੀ ਮੀਟਿੰਗ ਆਯੋਜਿਤ
ਤਰਨ ਤਾਰਨ 18 ਦਸੰਬਰ 2024 : ਪੰਜਾਬ ਨੌਜਵਾਨ ਕਿਸਾਨ ਸੰਸਥਾ ਦੇ ਮੈਂਬਰਾਂ ਦੀ ਮੀਟਿੰਗ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵਿਖੇ ਕਰਵਾਈ ਗਈ ਜਿਸ ਵਿਚ 80 ਤੋਂ ਵੱਧ ਮੈਂਬਰਾਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀਆਂ ਨਵੀਆਂ ਖੋਜਾਂ ਨੂੰ ਜ਼ਿਲ੍ਹੇ ਦੇ ਹੋਰ ਕਿਸਾਨਾਂ ਤੱਕ ਪਹੁੰਚਾਉਣ ਲਈ ਨੌਜਵਾਨ ਕਿਸਾਨ ਮੈਂਬਰਾਂ ਦੀ ਸਰਗਰਮ ਭੂਮੀਕਾ ਅਤੇ ਮੌਜੂਦਾ ਹਾੜ੍ਹੀ ਦੀਆਂ ਫਸਲਾਂ ਅਤੇ ਸਿਆਲਾਂ ਵਾਲੀਆਂ ਸਬਜ਼ੀਆਂ ਵਿੱਚ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ....
ਯੁਵਕ ਸੇਵਾਵਾਂ ਵਿਭਾਗ ਤਰਨਤਾਰਨ ਵੱਲੋਂ ਨਸਿਆ ਵਿਰੁੱਧ ਜਾਗਰੁਕਤਾ ਹਿਤ ਨਾਟਕ ਦਾ ਆਯੋਜਨ
ਨਾਟਕਾਂ ਰਾਹੀ ਲੋਕਾਂ ਨੂੰ ਜਾਗਰੂਕ ਕਰਨਾ ਵਿਭਾਗ ਦਾ ਨਿਵੇਕਲਾ ਕਦਮ-ਪ੍ਰੀਤ ਕੋਹਲੀ ਤਰਨਤਾਰਨ, 18 ਦਸੰਬਰ 2024 : ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਨਿਰਦੇਸ਼ਾਂ ਤਹਿਤ ਯੁੁਵਕ ਸੇਵਾਵਾਂ ਦਫ਼ਤਰ ਤਰਨਤਾਰਨ ਨਾਲ ਸਬੰਧਤ ਨੌਜਵਾਨਾਂ ਦੇ ਕਲੱਬਾਂ ਲਈ ਜਾਗਰੂਕਤਾ ਨਾਟਕਾਂ ਦਾ ਮੰਚਨ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਜ਼ਿਲੇ ਦੇ ਪਿੰਡ ਢੋਲਣ ਵਿੱਚ ਨਸ਼ਿਆਂ ਵਿਰੁੱਧ ਨਾਟਕ ਦਾ ਮੰਚਨ ਕੀਤਾ ਗਿਆ। ਬਾਬਾ ਸੰਤ ਖਾਲਸਾ ਯੁਵਕ ਸੇਵਾਵਾਂ ਕਲੱਬ ਢੋਲਣ ਦੇ ਮੈਂਬਰਾਂ ਦੀ ਮੱਦਦ ਨਾਲ ਲੋਕ ਕਲਾ ਮੰਚ ਦੇ ਕਲਾਕਾਰਾਂ....
ਸਕੂਲ ਆਫ ਐਮੀਨੈਂਸ ਮਾਲ ਰੋਡ ਵਿਖੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਰਾਜ ਪੱਧਰੀ “ਵੀਰ ਬਾਲ ਦਿਵਸ 2024″ ਆਯੋਜਿਤ
ਡਿਪਟੀ ਕਮਿਸ਼ਨਰ ਨੇ ਜੇਤੂ ਵਿਦਿਆਰਥੀਆਂ ਨੂੰ ਵੰਡੇ ਇਨਾਮ ਅੰਮ੍ਰਿਤਸਰ, 17 ਦਸੰਬਰ 2024 : ਅੱਜ ਜ਼ਿਲ੍ਹੇ ਦੇ ਸਕੂਲ ਆਫ ਐਮੀਨੈਂਸ ਫਾਰ ਗਰਲਜ਼, ਮਾਲ ਰੋਡ, ਅੰਮ੍ਰਿਤਸਰ ਵਿਖੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਾਲ ਭਲਾਈ ਕੌਂਸਲ, ਪੰਜਾਬ ਅਤੇ ਜ਼ਿਲ੍ਹਾ ਬਾਲ ਭਲਾਈ ਕੌਂਸਲ, ਅੰਮ੍ਰਿਤਸਰ ਵੱਲੋਂ ਰਾਜ ਪੱਧਰੀ “ਵੀਰ ਬਾਲ ਦਿਵਸ 2024″ ਆਯੋਜਿਤ ਕੀਤਾ ਗਿਆ। “ਵੀਰ ਬਾਲ ਦਿਵਸ” ਸਿਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ....
ਅੱਜ ਪੰਜਾਬ ਦੇ ਵਿੱਚ ਕੀਤਾ ਜਾਵੇਗਾ ਰੇਲ ਰੋਕੋ ਅੰਦੋਲਨ : ਸਰਵਨ ਸਿੰਘ ਪੰਧੇਰ
ਕਿਸਾਨਾਂ ਨੇ ਪੰਜਾਬ ਦੇ ਗਾਇਕਾਂ, ਰਾਗੀ ਜਥਿਆਂ, ਦੁਕਾਨਦਾਰਾਂ ਅਤੇ ਟਰਾਂਸਪੋਰਟਰਾਂ ਨੂੰ ਸਾਥ ਦੇਣ ਦੀ ਕੀਤੀ ਅਪੀਲ ਅੰਮ੍ਰਿਤਸਰ,17 ਦਸੰਬਰ 2024 : ਅੱਜ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਵੱਲੋਂ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਇਸ ਦੌਰਾਨ ਉਹਨਾਂ ਨੇ ਕਿਹਾ ਕਿ ਅਸੀਂ ਪਿਛਲੇ 309 ਦਿਨਾਂ ਤੋਂ ਸੰਘਰਸ਼ ਲੜ ਰਹੇ ਹਾਂ ਅਤੇ ਜਗਜੀਤ ਸਿੰਘ ਡਲੇਵਾਲ ਵੀ ਮਰਨ ਵਰਤ ਤੇ ਬੈਠੇ ਹੋਏ ਹਨ। ਸੱਤਾਧਾਰੀ ਅਤੇ ਵਿਰੋਧੀ ਧਿਰ ਪਾਰਟੀਆਂ ਵੀ ਇਸ ਦਾ ਮੁੱਦਾ ਨਹੀਂ ਚੁੱਕ ਰਹੀਆਂ ਤੇ ਜਗਜੀਤ ਸਿੰਘ ਡੱਲੇਵਾਲ....
ਅੰਮ੍ਰਿਤਸਰ 'ਚ 'ਥਾਣੇ ਦੇ ਬਾਹਰ ਹੋਇਆਜ਼ਬਰਦਸਤ ਧਮਾਕਾ
ਅੰਮ੍ਰਿਤਸਰ, 17 ਦਸੰਬਰ 2024 : ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ਦੇ ਬਾਹਰ ਮੰਗਲਵਾਰ ਤੜਕੇ 3:15 ਵਜੇ ਜ਼ਬਰਦਸਤ ਧਮਾਕਾ ਹੋਇਆ। ਧਮਾਕੇ ਤੋਂ ਬਾਅਦ ਪੁਲਿਸ ਕਰਮਚਾਰੀ ਅਤੇ ਆਸਪਾਸ ਦੇ ਘਰਾਂ ਦੇ ਲੋਕ ਤੁਰੰਤ ਬਾਹਰ ਆ ਗਏ। ਧਮਾਕੇ ਤੋਂ ਤੁਰੰਤ ਬਾਅਦ ਪੁਲਿਸ ਮੁਲਾਜ਼ਮਾਂ ਨੇ ਥਾਣੇ ਦੇ ਗੇਟ ਬੰਦ ਕਰ ਦਿੱਤੇ ਅਤੇ ਚੌਕਸ ਹੋ ਗਏ। ਪੁਲਿਸ ਨੇ ਮੌਕੇ ਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਮੁਲਾਜ਼ਮਾਂ ਨੇ ਸਵੇਰੇ ਇਸਲਾਮਾਬਾਦ ਥਾਣੇ ਦੇ ਬਾਹਰ ਧਮਾਕੇ ਦੀ....
ਯੁੁਵਕ ਸੇਵਾਵਾਂ ਵਿਭਾਗ ਤਰਨਤਾਰਨ ਵੱਲੋਂ ਵਲਟੋਹਾ ਵਿਖੇ ਕੀਤਾ ਗਿਆ ਨਸ਼ਿਆਂ ਪ੍ਰਤੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਨਸ਼ਾ ਰੋਕਣ ਲਈ ਸਮੂਹਿਕ ਯਤਨ ਜ਼ਰੂਰੀ -ਪ੍ਰੀਤ ਕੋਹਲੀ ਤਰਨਤਾਰਨ, 17 ਦਸੰਬਰ 2024 : ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਤਰਨਤਾਰਨ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਅੱਜ ਪਿੰਡ ਵਲਟੋਹਾ ਵਿੱਚ ਸੈਮੀਨਾਰ ਅਤੇ ਨਾਟਕ ਕਰਵਾਇਆ ਗਿਆ। ਇਸ ਦੌਰਾਨ ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ....
ਸਿਹਤ ਪ੍ਰੋਗਰਾਮਾਂ ਬਾਰੇ ਵੱਧ ਤੋਂ ਵੱਧ ਫੈਲਾਈ ਜਾਵੇ ਜਾਗਰੂਕਤਾ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ 
ਸਾਂਸ, ਟੀਬੀ ਜਾਗਰੂਕਤਾ ਮੁਹਿੰਮ, ਅਨਮੀਆ ਭਾਰਤ ਅਤੇ ਟੀਕਾਕਰਨ ਮੁਹਿੰਮ ਬਾਰੇ ਹੋਈ ਅਹਿਮ ਮੀਟਿੰਗ ਤਰਨ ਤਾਰਨ, 17 ਦਸੰਬਰ 2024 : ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਤੇ ਸਮੀਖਿਆ ਸਬੰਧੀ ਦਫਤਰ ਸਿਵਿਲ ਸਰਜਨ ਵਿਖੇ ਅਹਿਮ ਮੀਟਿੰਗ ਹੋਈ। ਇਸ ਮੀਟਿੰਗ....
ਡਿਪਟੀ ਕਮਿਸ਼ਨਰ ਨੇ ਚੋਣਾਂ ਨੂੰ ਲੈ ਕੇ ਸਟਰਾਂਗ ਰੂਮ ਦਾ ਕੀਤਾ ਦੌਰਾ
ਚੋਣਾਂ ਲਈ 6 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਲੱਗੀ ਡਿਊਟੀ, ਕੱਲ ਹੋਵੇਗੀ ਦੂਜੀ ਤੇ ਅੰਤਮ ਰਿਹਰਸਲ ਅੰਮ੍ਰਿਤਸਰ 16 ਦਸੰਬਰ 2024 : ਨਗਰ ਨਿਗਮ, ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਮਾਈ ਭਾਗੋ ਸਰਕਾਰੀ ਬਹੁਤਕਨੀਕੀ ਕਾਲਜ ਅੰਮ੍ਰਿਤਸਰ ਵਿਖੇ ਬਣੇ ਹੋਏ ਸਟਰਾਂਗ ਰੂਮ ਦਾ ਜਾਇਜਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੇਂ ਦੀ ਨਜ਼ਾਕਤ ਨੂੰ ਸਮਝਦੇ ਹੋਏ ਚੋਣਾਂ ਦੇ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ....
ਅਸਲਾ ਲਾਇਸੰਸ ਸਬੰਧੀ
ਸੇਵਾ ਕੇਂਦਰਾਂ 'ਚੋ ਈ-ਸੇਵਾ ਪੋਰਟਲ ਰਾਹੀਂ ਕੋਈ ਵੀ ਸੇਵਾ ਨਾ ਲੈਣ ਵਾਲੇ ਅਸਲਾ ਧਾਰਕਾਂ ਨੂੰ 31 ਦਸੰਬਰ ਤੱਕ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਹਦਾਇਤ ਤਰਨ ਤਾਰਨ 16 ਦਸੰਬਰ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਾਹੁਲ ਨੇ ਦੱਸਿਆ ਕਿ ਪੰਜਾਬ ਸਟੇਟ ਈ-ਗਵਰਨਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸਿਕਾਇਤ ਵਿਭਾਗ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਿਲ੍ਹੇ ਦੇ ਅਸਲਾ ਧਾਰਕਾਂ ਵੱਲੋਂ ਆਪਣੇ ਅਸਲਾ ਲਾਇਸੰਸ ਸਬੰਧੀ ਸੇਵਾ ਕੇਂਦਰ ਵਿੱਚ ਈ-ਸੇਵਾ ਸਾਫਟਵੇਅਰ ਰਾਹੀਂ ਨਵੀਨਤਾ ਜਾਂ ਕੋਈ ਵੀ....
ਲ਼ੁੱਟ ਦੀ ਨੀਅਤ ਨਾਲ ਅਣਪਛਾਤਿਆਂ ਵੱਲੋਂ ਦੋ ਵਿਅਕਤੀਆਂ ਤੇ ਹਮਲਾ, ਦੋਵਾਂ ਦੀ ਮੌਤ
ਪੱਟੀ, 16 ਦਸੰਬਰ 2024 : ਪੱਟੀ ‘ਚ ਬੀਤੀ ਰਾਤ ਦੋ ਵਿਅਕਤੀਆਂ ਦਾ ਕਤਲ ਕਰ ਦਿੱਤੇ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਸਭਰਾ ਦੇ ਦੋ ਵਿਅਕਤੀ ਆਪਣੀ ਮਜ਼ਦੂਰੀ ਕਰਨ ਤੋਂ ਬਾਅਦ ਜਦੋਂ ਵਾਪਸ ਪੱਟੀ ਆ ਰਹੇ ਸਨ ਤਾਂ ਉਨ੍ਹਾਂ ਤੇ ਕਿਸੇ ਨੇ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ, ਜਿਸ ਕਾਰਨ ਇਲਾਕੇ ਵਿੱਚ ਡਰ ਦਾ ਮਾਹੌਲ ਹੈ। ਇਸ ਘਟਨਾਂ ਸਬੰਧੀ ਪੱਟੀ ਪੁਲਿਸ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲਾਡੀ ਨਾਮਕ ਵਿਅਕਤੀ ਨੇ ਦੱਸਿਆ ਕਿ ਉਹ ਪਿੰਡ ਸਭਰਾ ਵਿਖੇ 6-7....
ਪੰਜਾਬ ਪ੍ਰਾਇਮਰੀ ਖੇਡਾਂ 2024 ਚ' ਜ਼ਿਲ੍ਹਾ ਤਰਨ ਤਾਰਨ ਦੇ ਬੱਚਿਆ ਨੇ ਮਾਰੀਆਂ ਮੱਲਾਂ
ਨੰਨ੍ਹੇ ਮੁੰਨੇ ਮੁਨੇ ਖਿਡਾਰੀਆਂ ਨੇ 4 ਗੋਲਡ, 13 ਸਿਲਵਰ, ਅਤੇ 3 ਕਾਂਸੇ ਦੇ ਮੈਡਲ ਜਿੱਤ ਕੇ ਜ਼ਿਲ੍ਹੇ ਦਾ ਨਾਂ ਕੀਤਾ ਰੌਸ਼ਨ ਤਰਨਤਾਰਨ 16 ਦਸੰਬਰ 2024 : ਇਸ ਵਾਰ 44 ਵਾਂ ਪ੍ਰਾਇਮਰੀ ਖੇਡਾਂ ਜੋ ਕਿ ਸੰਗਰੂਰ ਵਿਖੇ ਹੋਈਆਂ ਵਿੱਚ ਤਰਨ ਤਾਰਨ ਜ਼ਿਲ੍ਹੇ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬੱਚਿਆਂ ਨੇ ਹੁਣ ਤਕ ਦਾ ਉਮਦਾ ਪ੍ਰਦਰਸ਼ਨ ਕਰਦਿਆਂ ਹੋਇਆਂ ਵੱਖ ਵੱਖ ਕੈਟਾਗਰੀਆਂ ਵਿੱਚ 20 ਮੈਡਲ ਆਪਣੇ ਜ਼ਿਲ੍ਹੇ ਦੀ ਝੋਲੀ ਪਾਏ। ਖੇਡ ਇੰਚਾਰਜ ਗੁਰਕਿਰਪਾਲ ਸਿੰਘ, ਗੁਰਵਿੰਦਰ ਸਿੰਘ , ਨਰਿੰਦਰ ਨੂਰ, ਅਤੇ ਜਰਨੈਲ ਸਿੰਘ....
ਚੰਗੀ ਸਿਹਤ ਸੰਭਾਲ ਲਈ ਚਲਾਇਆ ਜਾ ਰਿਹਾ ਹੈ ਕੇਅਰ ਕੰਪੈਨੀਅਨ ਪ੍ਰੋਗਰਾਮ : ਡਾ. ਗੁਰਪ੍ਰੀਤ ਸਿੰਘ ਰਾਏ 
ਤਰਨ ਤਾਰਨ, 16 ਦਸੰਬਰ 2024 : ਜ਼ਿਲਾ ਤਰਨ ਤਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਕੇਅਰ ਕੰਪੈਨੀਅਨ ਪ੍ਰੋਗਰਾਮ ਸੰਬੰਧੀ ਦਫ਼ਤਰ ਸਿਵਲ ਸਰਜਨ ਵਿਖ਼ੇ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿਚ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਅਤੇ ਮਲਟੀਪਰਪਜ ਹੈਲਥ ਸੁਪਰਵਾਈਜ਼ਰਜ਼ (ਫੀਮੇਲ) ਵੱਲੋਂ ਹਿੱਸਾ ਲਿਆ ਗਿਆ। ਇਸ ਮੌਕੇ ਕੇਅਰ ਕੰਪੇਨ ਪ੍ਰੋਗਰਾਮ ਦੇ ਡਾਕਟਰ ਅਨੰਨਿਆ ਅਤੇ ਸ਼੍ਰੀਮਤੀ ਬਬੀਤਾ ਵੀ ਮੌਜੂਦ ਰਹੇ, ਇਸ ਮੌਕੇ ਸਿਵਲ ਸਰਜਨ ਡਾਕਟਰ ਰਾਏ ਨੇ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ....
ਸੜਕ ਸੁਰੱਖਿਆ ਫੋਰਸ ਬਟਾਲਾ, ਦੁਰਘਟਨਾਵਾਂ ਦੀ ਸਥਿਤੀ ਵਿੱਚ ਜ਼ਰੂਰੀ ਮੁੱਢਲੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ
ਬਟਾਲਾ, 16 ਦਸੰਬਰ 2024 : ਪੰਜਾਬ ਸਰਕਾਰ ਵੱਲੋਂ ਸਥਾਪਿਤ ਕੀਤੀ ਸੜਕ ਸੁਰੱਖਿਆ ਫੋਰਸ ਆਪਣੀਆਂ ਸੇਵਾਵਾਂ ਬਾਖੂਬੀ ਨਿਭਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਜਸਵੰਤ ਕੋਰ, ਐਸ.ਪੀ (ਐੱਚ) ਬਟਾਲਾ ਨੇ ਦੱਸਿਆ ਕਿ ਐਸ.ਐਸ.ਪੀ ਬਟਾਲਾ, ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਸ.ਐਸ.ਐਫ ਟੀਮ ਬਟਾਲਾ ਆਪਣੀ ਡਿਊਟੀ ਬਾਖੂਬੀ ਨਿਭਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੜਕ ਸੁਰੱਖਿਆ ਫੋਰਸ ਬਟਾਲਾ, ਰਾਸ਼ਟਰੀ ਹਾਈਵੇਅ ’ਤੇ 24 ਘੰਟੇ ਗਸ਼ਤ ਕਰਦੀ ਹੈ, ਜੋ ਕਿ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ....
ਸਾਹਿਬਜ਼ਾਦਿਆਂ ਦੀ ਸ਼ਹਾਦਤ ਤੇ ਅੱਠ ਪੋਹ ਨੂੰ ਮੂਲ ਮੰਤਰ ਦਾ ਜਾਪ ਕੀਤਾ ਜਾਵੇ : ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ
ਅੰਮ੍ਰਿਤਸਰ, 15 ਦਸੰਬਰ 2024 : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਅਤੇ ਪੰਜ ਪਿਆਰਿਆਂ 'ਚੋਂ ਤਿੰਨ ਪਿਆਰਿਆਂ ਦੀ ਸ਼ਹਾਦਤ ਮੌਕੇ ਅੱਠ ਪੋਹ ਨੂੰ ਸਵੇਰੇ 10 ਵਜੇ 10 ਮਿੰਟ ਤੱਕ ਮੂਲ ਮੰਤਰ ਦਾ ਜਾਪ ਕੀਤਾ ਜਾਵੇ। ਉਹਨਾਂ ਕਿਹਾ ਕਿ ਸੰਗਤਾਂ ਹਰ ਸਾਲ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਹਾੜੇ ਤੇ ਸਤਿਕਾਰ ਭੇਂਟ ਕਰਦੀਆਂ....
ਪੁਲਿਸ ਨੇ ਵੱਡੀ ਮਾਤਰਾ 'ਚ ਹੈਰੋਇਨ ਅਤੇ ਅਸਲਾ ਕੀਤਾ ਬਰਾਮਦ, 8 ਸ਼ੱਕੀ ਗ੍ਰਿਫਤਾਰ  
ਅੰਮ੍ਰਿਤਸਰ, 15 ਦਸੰਬਰ 2024 : ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਵੱਡਾ ਐਕਸ਼ਨ ਅੱਜ ਉਸ ਵੇਲੇ ਵੇਖਣ ਨੂੰ ਮਿਲਿਆ, ਜਦੋਂ ਪੁਲਿਸ ਦੇ ਵਲੋਂ 8 ਸ਼ੱਕੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਅਸਲਾ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਜਾਣਕਾਰੀ ਮੁਤਾਬਿਕ ਖੁਫੀਆ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਸਫਲ ਆਪ੍ਰੇਸ਼ਨ ਦੌਰਾਨ, ਯੂ.ਕੇ ਅਧਾਰਤ ਹੈਂਡਲਰ ਧਰਮਾ ਸੰਧੂ ਨਾਲ ਜੁੜੇ 8 ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।....