ਮਾਝਾ

‘‘ਆਪ ਦੀ ਸਰਕਾਰ, ਆਪ ਦੇ ਦੁਆਰ’’ ਤਹਿਤ ਸਕੱਤਰੀ ਬਾਗ ਵਿਖੇ ਲਗਾਇਆ ਸਪੈਸ਼ਲ ਕੈਂਪ
ਕਿਸੇ ਵੀ ਲੋੜਵੰਦ ਲਾਭਪਾਤਰੀ ਨੂੰ ਸਰਕਾਰੀ ਸਹੂਲਤਾਂ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਝਾਂ – ਨਿੱਝਰ ਆਮ ਲੋਕਾਂ ਨੂੰ ਇਕ ਹੀ ਥਾਂ ਸਾਰੀਆਂ ਸਰਕਾਰੀ ਸਹੂਲਤਾਂ ਦੇਣ ਦੀ ਕੋਸ਼ਿਸ਼ – ਡਿਪਟੀ ਕਮਿਸ਼ਨਰ ਅੰਮ੍ਰਿਤਸਰ 26 ਜੁਲਾਈ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਰੋਜਾਨਾ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ....
ਬਰਸਾਤੀ ਮੌਸਮ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ 
ਅੰਮ੍ਰਿਤਸਰ 26 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੂੰ ਇਸ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਵਿਆਪਕ ਮੁਹਿੰਮ ਵਿੱਡਣ ਦੇ ਆਦੇਸ਼ ਦਿੱਤੇ ਹਨ। ਅੱਜ ਸਿਵਲ ਸਰਜਨ ਨਾਲ ਦੁਸ਼ਿਤ ਪਾਣੀ ਕਾਰਨ ਹੋਣ ਵਾਲੇ ਰੋਗਾਂ ਸੰਬਧੀ ਮੀਟਿੰਗ ਕਰਦਿਆਂ ਉਨਾਂ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਦੋਰਾਣ ਕਿਸੇ ਵੀ ਕਿਸਮ ਦੀ ਵਾਟਰ ਮਿਕਸਿੰਗ ਨਾ ਹੋਣ ਦਿੱਤੀ ਜਾਵੇ, ਸਾਫ ਪਾਣੀ ਦੀ ਸਪਲਾਈ ਨੂੰ....
ਐੱਸ.ਜੀ.ਪੀ.ਸੀ ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸ਼ਨੀਵਾਰ ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ 
ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਟੀਆਂ ਨੂੰ 27 ਤੇ 28 ਜੁਲਾਈ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦੀ ਨਿਗਰਾਨੀ ਕਰਨ ਦੀ ਹਦਾਇਤ ਬੂਥ ਲੈਵਲ ਅਫ਼ਸਰਾਂ ਨੂੰ ਘਰ ਘਰ ਜਾ ਕੇ ਯੋਗ ਵੋਟਰਾਂ ਨੂੰ ਵੋਟਾਂ ਬਣਵਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ ਗੁਰਦਾਸਪੁਰ, 26 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਿਟੀ-ਕਮ-ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ....
ਜੰਗਲਾਤ ਮਹਿਕਮੇ ਨੇ ਸੂਬੇ ਵਿੱਚ ਇਸ ਮਾਨਸੂਨ ਸੀਜ਼ਨ ਦੌਰਾਨ 3 ਕਰੋੜ ਪੌਦੇ ਲਗਾਉਣ ਦਾ ਟੀਚਾ ਮਿਥਿਆ - ਕਟਾਰੂਚੱਕ
ਕੈਬਨਿਟ ਮੰਤਰੀ ਕਟਾਰੂਚੱਕ ਨੇ ਪਿੰਡ ਮਗਰ ਮੂੰਦੀਆਂ ਦੇ ਸਰਕਾਰੀ ਸਕੂਲ ਵਿੱਚ ਪੌਦੇ ਲਗਾ ਕੇ ਵਣ-ਮਹਾਂ ਉਤਸਵ ਮਨਾਇਆ ਜੰਗਲਾਤ ਵਿਭਾਗ ਵੱਲੋਂ ਲੋਕਾਂ ਨੂੰ ਮੁਫ਼ਤ ਪੌਦਿਆਂ ਦੀ ਵੰਡ ਕੀਤੀ ਗਈ ਗੁਰਦਾਸਪੁਰ, 26 ਜੁਲਾਈ 2024 : ਸੂਬੇ ਦੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਇਸ ਮਾਨਸੂਨ ਸੀਜ਼ਨ ਦੌਰਾਨ ਸੂਬੇ ਵਿੱਚ 3 ਕਰੋੜ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਹੈ ਅਤੇ ਜੰਗਲਾਤ ਵਿਭਾਗ ਵੱਲੋਂ ਹੁਣ ਤੱਕ 60 ਫ਼ੀਸਦੀ ਟੀਚਾ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ....
ਪੰਜਾਬ ਸਰਕਾਰ ਸ਼ਹੀਦਾਂ ਅਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਪੂਰੀ ਤਰ੍ਹਾਂ ਵਚਨਬੱਧ : ਕਟਾਰੂਚੱਕ 
ਕਾਰਗਿਲ ਵਿਜੈ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਗੁਰਦਾਸਪੁਰ ਵਿਖੇ ਜ਼ੋਨਲ ਪੱਧਰੀ ਸ਼ਰਧਾਂਜਲੀ ਸਮਾਗਮ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕਾਰਗਿਲ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗੁਰਦਾਸਪੁਰ, 26 ਜੁਲਾਈ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅੱਜ ਗੁਰਦਾਸਪੁਰ ਵਿਖੇ ਓਪਰੇਸ਼ਨ ਵਿਜੈ (ਕਾਰਗਿਲ ਯੁੱਧ) ਦੀ 25 ਵੀਂ ਵਰ੍ਹੇਗੰਢ ਪੂਰੀ ਸ਼ਰਧਾ-ਭਾਵਨਾ ਨਾਲ ਮਨਾਈ ਗਈ। ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਗੁਰਦਾਸਪੁਰ ਵਿਖੇ ਜ਼ੋਨਲ ਪੱਧਰ 'ਤੇ ਮਨਾਏ ਗਏ ਕਾਰਗਿਲ ਵਿਜੈ ਦਿਵਸ ਮੌਕੇ ਪੰਜਾਬ ਦੇ....
ਅਜ਼ਾਦੀ ਦਿਵਸ ਦੇ ਮੌਕੇ ਮਨਾਏ ਜਾ ਰਹੇ ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ
ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ ਜ਼ਿਲਾ ਪੱਧਰ ਦਾ ਅਜ਼ਾਦੀ ਦਿਵਸ ਸਮਾਰੋਹ ਤਰਨ ਤਾਰਨ, 26 ਜੁਲਾਈ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਆਜ਼ਾਦੀ ਦਿਵਸ ਦੇ ਮੌਕੇ ‘ਤੇ 15 ਅਗਸਤ ਨੂੰ ਮਨਾਏ ਜਾ ਰਹੇ ਜ਼ਿਲਾ ਪੱਧਰੀ ਸਮਾਗਮ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦੀਆਂ ਤਿਆਰੀਆਂ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ....
ਖਾਧ ਪਦਾਰਥਾਂ ਵਿੱਚ ਮਿਲਾਵਟ ਕਰਨ ਵਾਲਿਆਂ ਵਿਰੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ-ਵਧੀਕ ਡਿਪਟੀ ਕਮਿਸ਼ਨਰ
ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਤਰਨ ਤਾਰਨ, 26 ਜੁਲਾਈ 2024 : ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਵਰਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਭਰਤ ਭੂਸ਼ਣ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ....
ਸਿਹਤ ਵਿਭਾਗ ਤਰਨ ਤਾਰਨ ਵੱਲੋਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦਾ ਰੀਵਿਊ ਕਰਨ ਲਈ ਆਨਲਾਈਨ ਮੀਟਿੰਗ
ਤਰਨ ਤਾਰਨ, 26 ਜੁਲਾਈ 2024 : ਸਿਹਤ ਵਿਭਾਗ ਤਰਨ ਤਾਰਨ ਵੱਲੋ ਸਿਵਲ ਸਰਜਨ ਡਾ. ਭਰਤ ਭੁਸ਼ਣ ਤਰਨ ਤਾਰਨ ਦੀਆਂ ਹਦਾਇਤਾ ਅਨੁਸਾਰ ਜਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਵੱਲੋਂ ਅੱਜ ਸਿਹਤ ਵਿਭਾਗ ਨਾਲ ਸਬੰਧਤ ਚੱਲ ਰਹੇ ਪ੍ਰੋਗਰਾਮ ਨੂੰ ਰੀਵਿਊ ਕਰਨ ਲਈ ਆਨਲਾਈਨ ਮੀਟਿੰਗ ਕਰਵਾਈ ਗਈ।ਇਸ ਮੀਟਿੰਗ ਵਿੱਚ ਡਾ. ਇਸ਼ਤਾ ਸਰਵੀਲਨੈਸ ਅਫਸਰ, ਡਾ. ਅਮਨਦੀਪ ਸਿੰਘ ਮੈਡੀਕਲ ਅਫਸਰ, ਡਾ. ਸੁਖਜਿੰਦਰ ਸਿੰਘ ਮੈਡੀਕਲ ਅਫਸਰ, ਸ੍ਰੀ ਅਮਰਦੀਪ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਸ੍ਰੀਮਤੀ ਰਜਨੀ ਸਕੂਲ ਹੈਲਥ....
ਪੁਲਿਸ ਦੇ ਸਾਂਝ ਸਟਾਫ ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ
ਪੁਲਿਸ ਹੈਲਪ ਲਾਈਨ 112 ਅਤੇ ਨੈਸ਼ਨਲ ਹਾਈਵੇ ਦੇ ਹੈਲਪ ਲਾਈਨ ਨੰਬਰ 1033 ਬਾਰੇ ਵੀ ਜਾਣਕਾਰੀ ਦਿੱਤੀ ਬਟਾਲਾ, 26 ਜੁਲਾਈ 2024 : ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਘੱਟ ਉਮਰ ਦੇ ਡਰਾਈਵਿੰਗ ਵਿਰੁੱਧ ਨਵੇਂ ਕਾਨੂੰਨ ਅਤੇ ਸੁਰੱਖਿਅਤ ਡਰਾਈਵਿੰਗ ਆਦਤਾਂ ਨੂੰ ਉਤਸ਼ਾਹਿਤ ਕਰਨ ਲਈ ਇਸ ਦੇ ਕਾਨੂੰਨੀ....
ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਦੇ ਮੰਤਵ ਨਾਲ ਬਟਾਲੀਅਨ ਹੈੱਡਕੁਆਰਟਰ ਵਿਖੇ ਲਗਾਏ ਬੂਟੇ
ਬਟਾਲਾ, 26 ਜੁਲਾਈ 2024 : ਬਟਾਲੀਅਨ ਹੈਡ ਕੁਆਰਟਰ ਨੰ. 2, ਪੰਜਾਬ ਹੋਮ ਗਾਰਡਜ਼ ਬਟਾਲਾ ਵਿਖੇ ਬੂਟੇ ਲਗਾਏ ਦੀ ਮੁਹਿਮ ਬਟਾਲੀਅਨ ਕਮਾਂਡਰ ਗਗਨਪ੍ਰੀਤ ਸਿੰਘ ਢਿਲੋਂ ਵਲੋ ਬੂਟਾ ਲਗਾ ਕੇ ਕੀਤੀ ਗਈ। ਇਸ ਮੋਕੇ ਸਟਾਫ ਅਫ਼ਸਰ ਮਨਜੀਤ ਸਿੰਘ ਪੋਸਟ ਵਾਰਡਨ ਹਰਬਖਸ਼ ਸਿੰਘ, ਕਮਾਂਡਰ ਵਰਿੰਦਰ ਕੁਮਾਰ, ਪ/ਕਮਾਂਡਰ ਰਣਜੀਤ ਸਿੰਘ, ਦਵਿੰਦਰ ਸਿੰਘ, ਪ੍ਰਿੰਸ ਕੁਮਾਰ, ਰਾਜ ਸਿੰਘ, ਇੰਦਰਜੀਤ ਸਿੰਘ ਮੱਲ੍ਹੀ, ਗੁਰਪੀ੍ਤ ਸਿੰਘ ਤੇ ਗਾਰਡ ਕਮਾਂਡਰ ਸਮੇਤ ਸਟਾਫ ਹਾਜ਼ਰ ਸੀ। ਇਸ ਮੌਕੇ ਬਟਾਲੀਅਨ ਕਮਾਂਡਰ ਨੇ ਦੱਸਿਆ ਕਿ ਬੂਟੇ ਲਾਗਉਣ....
ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ
ਅੰਮ੍ਰਿਤਸਰ, 26 ਜੁਲਾਈ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਪਰਮਜੀਤ ਸਿੰਘ, ਅਕਾਊਂਟੈਂਟ ਸ. ਹਰਦੇਵ ਸਿੰਘ, ਸੁਪਰਵਾਈਜ਼ਰ ਸ. ਨਰਿੰਦਰ ਸਿੰਘ, ਸਹਾਇਕ ਚੀਫ ਸ. ਬਲਰਾਜ ਸਿੰਘ, ਸਹਾਇਕ ਸੁਪਰਵਾਈਜ਼ਰ ਸ. ਸਰਬਜੀਤ ਸਿੰਘ ਪੱਟੀ, ਗੁਰਦੁਆਰਾ ਇੰਸਪੈਕਟਰ ਸ. ਮੁਕੰਦ ਸਿੰਘ ਤੇ....
ਧਰਤੀ ਦੇ ਤਾਪਮਾਨ ਨੂੰ ਠੱਲ ਪਾਉਣ ਲਈ ਵੱਧ ਤੋਂ ਵੱਧ ਲਗਾਓ ਬੂਟੇ : ਹਰਪਾਲ ਸਿੰਘ ਚੀਮਾ 
ਅੰਮ੍ਰਿਤਸਰ, 25 ਜੁਲਾਈ 2024 : ਧਰਤੀ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ ਅਤੇ 48 ਡਿਗਰੀ ਸੇਲਸੀਅਸ ਤੋਂ 50 ਡਿਗਰੀ ਸੇਲਸੀਅਸ ਤੱਕ ਪਹੁੰਚ ਗਿਆ ਹੈ ਇਸ ਨੂੰ ਠੱਲ ਪਾਉਣ ਲਈ ਦਰੱਖਤ ਲਗਾਉਣੇ ਬਹੁਤ ਜਰੂਰੀ ਹਨ ਤਾਂ ਹੀ ਅਸੀਂ ਆਪਣੇ ਵਾਤਾਵਰਨ ਨੂੰ ਨਵੀਂ ਪੀੜ੍ਹੀ ਲਈ ਬਚਾ ਸਕਦੇ ਹਾਂ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਸ: ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ 66 ਕੇ ਵੀ ਸਬ-ਸਟੇਸ਼ਨ ਮਾਨਾਂਵਾਲਾ ਵਿਖੇ ਵਾਤਾਵਰਣ ਦੀ ਸਾਂਭ ਸੰਭਾਲ ਲਈ ਬੂਟੇ ਲਗਾਉਣ ਉਪਰੰਤ ਕੀਤਾ....
ਪਠਾਨਕੋਟ ਦੇ ਇੱਕ ਪਿੰਡ ਵਿੱਚ ਦੇਖੇ ਗਏ 7 ​​ਸ਼ੱਕੀ ਵਿਅਕਤੀ, ਸਕੈਚ ਜਾਰੀ, ਪੁਲਿਸ ਨੇ ਤਲਾਸ਼ੀ ਮੁਹਿੰਮ ਕੀਤੀ ਤੇਜ਼ 
ਪਿੰਡ ਫੰਗਟੋਲੀ 'ਚ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਦੇਰ ਰਾਤ ਸੱਤ ਸ਼ੱਕੀ ਵਿਅਕਤੀਆਂ ਨੇ ਇਕ ਔਰਤ ਤੋਂ ਉਸ ਦੇ ਘਰ ਪਾਣੀ ਮੰਗਿਆ। ਪਠਾਨਕੋਟ 24 ਜੁਲਾਈ 2024 : ਪੰਜਾਬ ਦੇ ਪਠਾਨਕੋਟ ਦੇ ਫੰਗਟੋਲੀ ਨਾਂ ਦੇ ਪਿੰਡ ਦੀ ਕਾਫੀ ਚਰਚਾ ਹੈ। ਜਿੱਥੇ ਸੱਤ ਸ਼ੱਕੀ ਵਿਅਕਤੀਆਂ ਨੂੰ ਇਕੱਠੇ ਦੇਖ ਕੇ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਕਰ ਦਿੱਤਾ ਗਿਆ ਹੈ। ਪੁਲਿਸ ਨੇ ਵੀ ਪਿੰਡ ਪਹੁੰਚ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪਿੰਡ....
ਮਾਨਯੋਗ ਰਾਜਪਾਲ ਪੰਜਾਬ ਵੱਲੋਂ ਹਿੰਦ ਪਾਕ ਸਰਹੱਦ ਦੇ ਨਾਲ ਲਗਦੇ ਖੇਤਰ ਵਿੱਚ ਪਹੁੰਚ ਗ੍ਰਾਮੀਣ ਸੁਰੱਖਿਆ ਸਮਿਤਿਆਂ ਦੇ ਮੈਂਬਰਾਂ ਨਾਲ ਕੀਤੀ ਵਿਸੇਸ ਚਰਚਾ
ਹਰ ਤਰ੍ਹਾਂ ਦੀ ਸਮੱਸਿਆ ਦਾ ਕੀਤਾ ਜਾਵੈਗਾ ਪਹਿਲ ਦੇ ਆਧਾਰ ਤੇ ਹੱਲ : ਰਾਜ ਪਾਲ ਪਠਾਨਕੋਟ, 24 ਜੁਲਾਈ 2024 : ਅੱਜ ਮਾਨਯੋਗ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪਰੋਹਿਤ ਜੀ ਵੱਲੋਂ ਹਿੰਦ ਪਾਕ ਦੀ ਸਰਹੱਦ ਦੇ ਨਾਲ ਲਗਦੇ ਖੇਤਰ ਬਮਿਆਲ ਅੰਦਰ ਪਹੁੰਚ ਕੇ ਜਿਲ੍ਹਾ ਪਠਾਨਕੋਟ ਵਿੱਚ ਗਠਿਤ ਕੀਤੀਆਂ ਗਈਆਂ ਗ੍ਰਾਮੀਣ ਸੁਰੱਖਿਆ ਸਮਿਤਿਆਂ ਨਾਲ ਇੱਕ ਵਿਸੇਸ ਸਮਾਰੋਹ ਦੋਰਾਨ ਵੱਖ ਵੱਖ ਪਹਿਲੂਆਂ ਤੇ ਚਰਚਾ ਕੀਤੀ ਗਈ। ਇਸ ਮੋਕੇ ਤੇ ਉਨ੍ਹਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨੀਲਕੰਠ ਅਵਧ ਪ੍ਰਭਾਵੀ ਸਕੱਤਰ....
ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵੱਲੋਂ ਦੀਨਾਨਗਰ ਵਿਖੇ ਮਹਿਲਾ ਕੇਂਦਰਿਤ ਕਾਨੂੰਨਾਂ ਅਤੇ ਘਰੇਲੂ ਹਿੰਸਾ ਦੇ ਖ਼ਿਲਾਫ਼ ਜਾਗਰੂਕਤਾ ਕੈਂਪ ਆਯੋਜਿਤ 
ਗੁਰਦਾਸਪੁਰ, 24 ਜੁਲਾਈ 2024 : ਭਾਰਤ ਸਰਕਾਰ ਵੱਲੋਂ ਪ੍ਰਾਪਤ ਮਿਸ਼ਨ ਸ਼ਕਤੀ ਸਕੀਮ ਦੇ ਤਹਿਤ ਸਪੈਸ਼ਲ ਜਾਗਰੂਕਤਾ 100 ਦਿਨਾਂ ਕਲੰਡਰ ਦੇ ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਰੇਵਾ ਵੈੱਲਫੇਅਰ ਸੋਸਾਇਟੀ ਦੀਨਾਨਗਰ ਵਿਖੇ ਮਹਿਲਾ ਕੇਂਦਰਿਤ ਕਾਨੂੰਨਾਂ ਅਤੇ ਘਰੇਲੂ ਹਿੰਸਾ ਦੇ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਦਾ ਮੁੱਖ ਮੰਤਵ ਔਰਤਾਂ ਨੂੰ ਨਵੇਂ ਕੇਂਦਰਿਤ ਕਾਨੂੰਨ ਅਤੇ ਘਰੇਲੂ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ ਜਾਗਰੂਕ ਕਰਨਾ ਸੀ। ਇਸ ਦੇ ਨਾਲ ਹੀ ਕੈਂਪ ਵਿੱਚ....