ਮਾਝਾ

ਭਾਰਤ-ਪਾਕਿਸਤਾਨ ’ਚ ਤਣਾਅਪੂਰਨ ਹਾਲਾਤ ਮੌਕੇ ਸ਼੍ਰੋਮਣੀ ਕਮੇਟੀ ਨੇ ਗੁਰੂ ਘਰਾਂ ’ਚ ਰਿਹਾਇਸ਼ ਤੇ ਲੰਗਰ ਦੀ ਕੀਤੀ ਪਹਿਲਕਦਮੀ 
ਅੰਮ੍ਰਿਤਸਰ, 7 ਮਈ 2025 : ਭਾਰਤ-ਪਾਕਿਸਤਾਨ ਵਿਚ ਬਣੇ ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਇਲਾਕਿਆਂ ਵਿਚੋਂ ਉਠਾਏ ਜਾ ਰਹੇ ਲੋਕਾਂ ਦੇ ਰਹਿਣ ਲਈ ਸਰਾਵਾਂ ਦੇਣ ਦੀ ਪਹਿਲਕਦਮੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇੇ ਸਰਹੱਦੀ ਖੇਤਰਾਂ ਵਾਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਅਜਿਹੇ ਲੋਕਾਂ ਲਈ ਸਰਾਵਾਂ ਰਾਖਵੀਆਂ ਰੱਖਣ ਅਤੇ ਲੰਗਰਾਂ ਦੇ ਪ੍ਰਬੰਧ ਕਰਨ ਦਾ ਆਦੇਸ਼ ਕੀਤਾ ਹੈ।....
ਐਡਵੋਕੇਟ ਧਾਮੀ ਨੇ ਕਸ਼ਮੀਰ ਦੇ ਪੂੰਛ ’ਚ ਗੁਰਦੁਆਰੇ ’ਤੇ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ
ਕਸ਼ਮੀਰ ’ਚ ਹਮਲੇ ਦੌਰਾਨ ਚਾਰ ਸਿੱਖਾਂ ਦੀ ਮੌਤ ’ਤੇ ਵੀ ਪ੍ਰਗਟਾਈ ਸੰਵੇਦਨਾ ਅੰਮ੍ਰਿਤਸਰ, 7 ਮਈ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਪੈਦਾ ਹੋਏ ਤਨਾਅ ਤੋਂ ਬਾਅਦ ਕਸ਼ਮੀਰ ਨੇ ਪੂੰਛ ਇਲਾਕੇ ਵਿਚ ਗੁਰਦੁਆਰਾ ਸਾਹਿਬ ’ਤੇ ਕੀਤੇ ਗਏ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਸ਼ਮੀਰ ਅੰਦਰ ਹਮਲੇ ਦੌਰਾਨ ਮਾਰੇ ਗਏ ਚਾਰ ਸਿੱਖਾਂ ਪ੍ਰਤੀ ਵੀ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ....
ਜੰਗ ਮਨੁੱਖਤਾ ਲਈ ਹਮੇਸ਼ਾ ਹੀ ਖਤਰਨਾਕ : ਜਥੇਦਾਰ ਕੁਲਦੀਪ ਸਿੰਘ ਗੜਗੱਜ 
ਜਥੇਦਾਰ ਗੜਗੱਜ ਨੇ ਪੂੰਛ ’ਚ ਪਾਕਿਸਤਾਨੀ ਹਮਲੇ ’ਚ ਮਾਰੇ ਗਏ ਲੋਕਾਂ ਤੇ ਗੁਰਦੁਆਰੇ ’ਤੇ ਹਮਲੇ ਦੀ ਕੀਤੀ ਕਰੜੀ ਨਿੰਦਾ ਸ੍ਰੀ ਅੰਮ੍ਰਿਤਸਰ, 7 ਮਈ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇੱਕ ਦੂਜੇ ਉੱਤੇ ਕੀਤੇ ਗਏ ਹਮਲਿਆਂ ਦੌਰਾਨ ਕਸ਼ਮੀਰ ਦੇ ਪੂੰਛ ਖੇਤਰ ਵਿੱਚ ਮਾਰੇ ਗਏ ਸਿੱਖਾਂ ਤੇ ਹੋਰ ਲੋਕਾਂ ਅਤੇ ਗੁਰਦੁਆਰਾ ਸਾਹਿਬ ਉੱਤੇ ਕੀਤੇ ਗਏ ਹਮਲੇ ਦੀ ਕਾਰਵਾਈ ਦੀ ਕਰੜੀ ਨਿੰਦਾ ਕੀਤੀ ਹੈ। ਜਥੇਦਾਰ....
'ਹਰੇਕ ਸਿੱਖ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰੇ' : ਜਥੇਦਾਰ ਗੜਗੱਜ 
ਸਿੱਖਾਂ ਦੇ ਮਸਲਿਆਂ ਨੂੰ ਅਦਾਲਤਾਂ ਵਿੱਚ ਲਿਜਾਣ ਦੀ ਬਜਾਏ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਆਂਦਾ ਜਾਣਾ ਚਾਹੀਦਾ ਹੈ : ਜਥੇਦਾਰ ਗੜਗੱਜ ਅੰਮ੍ਰਿਤਸਰ, 5 ਮਈ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖਾਂ ਦੇ ਮਸਲਿਆਂ ‘ਤੇ ਵੱਡਾ ਬਿਆਨ ਦਿੱਤਾ ਹੈ। ਦਰਅਸਲ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰ ਸਿੱਖ ਨੂੰ ਘੱਟੋ-ਘੱਟ 3 ਬੱਚੇ ਪੈਦਾ ਕਰਨ ਲਈ ਕਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖਾਂ ਦੇ ਮਸਲਿਆਂ ਨੂੰ ਅਦਾਲਤਾਂ ਵਿੱਚ ਲਿਜਾਣ ਦੀ ਬਜਾਏ....
ਸ੍ਰੀ ਚਮਕੌਰ ਸਾਹਿਬ ਨੇੜੇ ਪ੍ਰਦੂਸ਼ਣ ਫੈਲਾਉਣ ਵਾਲੀ ਫੈਕਟਰੀ ਲਗਵਾਉਣ ਤੋਂ ਪਿਛਾਂਹ ਹਟੇ ਪੰਜਾਬ ਸਰਕਾਰ : ਜਥੇਦਾਰ ਗੜਗੱਜ
ਸ੍ਰੀ ਅੰਮ੍ਰਿਤਸਰ, 5 ਮਈ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਆਖਿਆ ਹੈ ਕਿ ਉਹ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪ੍ਰਦੂਸ਼ਣ ਫੈਲਾਉਣ ਵਾਲੀ ਫੈਕਟਰੀ ਲਗਵਾਉਣ ਤੋਂ ਪਿਛਾਂਹ ਹਟੇ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਬਿਆਨ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ....
ਅੰਮ੍ਰਿਤਸਰ ਪੁਲਿਸ ਨੇ 3 ਗਲੌਕ ਪਿਸਤੌਲ, 3 ਬੇਰੇਟਾ 30 ਬੋਰ ਪਿਸਤੌਲ, 20 ਜ਼ਿੰਦਾ ਕਾਰਤੂਸ ਸਮੇਤ ਤਿੰਨ ਸਾਥੀਆਂ ਨੂੰ ਕੀਤਾ ਗ੍ਰਿਫਤਾਰ
ਅੰਮ੍ਰਿਤਸਰ, 5 ਮਈ 2025 : ਅੱਤਵਾਦ ਅਤੇ ਅਪਰਾਧਿਕ ਨੈੱਟਵਰਕ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਜੇ ਮਸੀਹ, ਅਗਰੇਜ਼ ਸਿੰਘ ਅਤੇ ਇਕਬਾਲ ਸਿੰਘ ਵਜੋਂ ਹੋਈ ਹੈ, ਜੋ ਸਾਰੇ ਤਰਨਤਾਰਨ ਦੇ ਰਹਿਣ ਵਾਲੇ ਹਨ। ਉਹ ਯੂਕੇ ਸਥਿਤ ਗੈਂਗਸਟਰ ਧਰਮਪ੍ਰੀਤ ਸਿੰਘ ਉਰਫ਼ ਧਰਮ ਸੰਧੂ ਅਤੇ ਤਰਨਤਾਰਨ ਦੇ ਜੱਸਾ ਪੱਟੀ ਨਾਲ ਜੁੜਿਆ ਹੋਇਆ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਗਲੌਕ ਪਿਸਤੌਲ....
ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਮਾਮਲੇ ’ਚ ਪਟੀਸ਼ਨ ਵਾਪਸ ਲੈਣ ਸਬੰਧੀ ਕੌਮੀ ਰਾਏ ਲਵੇਗੀ : ਐਡਵੋਕੇਟ ਧਾਮੀ
ਸਿੱਖ ਕੌਮ ਦੀਆਂ ਧਾਰਮਿਕ, ਰਾਜਸੀ, ਸਮਾਜਿਕ ਜਥੇਬੰਦੀਆਂ ਅਤੇ ਬੁੱਧੀਜੀਵੀਆਂ ਦਾ ਜਲਦ ਕੀਤਾ ਜਾਵੇਗਾ ਨੁਮਾਇੰਦਾ ਇਕੱਠ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਬੈਠਕ ’ਚ ਕੀਤਾ ਫੈਸਲਾ ਅੰਮ੍ਰਿਤਸਰ, 5 ਮਈ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਸੰਨ 2012 ’ਚ ਪਾਈ ਗਈ ਪਟੀਸ਼ਨ ਵਾਪਸ ਲੈਣ ਸਬੰਧੀ ਫੈਸਲਾ ਕਰਨ ਲਈ ਕੌਮੀ ਰਾਏ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਬੀਤੇ ਦਿਨੀਂ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਉਪਰੰਤ....
ਕੱਲ੍ਹ 6 ਮਈ ਨੂੰ ਬਿਰਹਾ ਦੇ ਸੁਲਤਾਨ, ਸ਼ਿਵ ਕੁਮਾਰ ਬਟਾਲਵੀ ਦੀ 52ਵੀਂ ਬਰਸੀ, ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ, ਜਲੰਧਰ ਰੋਡ ਬਟਾਲਾ ਵਿਖੇ ਮਨਾਈ ਜਾਵੇਗੀ
ਬਟਾਲਾ, 5 ਮਈ 2025 : ਬਿਰਹਾ ਦੇ ਸੁਲਤਾਨ, ਪੰਜਾਬ ਦੇ ਸਿਰਮੌਰ ਕਵੀ, ਸ਼ਿਵ ਕੁਮਾਰ ਬਟਾਲਵੀ ਦੀ 52ਵੀਂ ਬਰਸੀ ਕੱਲ੍ਹ 6 ਮਈ ਦਿਨ ਮੰਗਲਵਾਰ ਨੂੰ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ, ਜਲੰਧਰ ਰੋਡ ਬਟਾਲਾ ਵਿਖੇ ਮਨਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਾ. ਰਵਿੰਦਰ, ਪ੍ਰਧਾਨ ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸਭਿਆਚਾਰਕ ਸੁਸਾਇਟੀ ਬਟਾਲਾ ਨੇ ਦੱਸਿਆ ਕਿ ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸਭਿਆਚਾਰਕ ਸੁਸਾਇਟੀ ਵਲੋਂ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਮੌਕੇ ਕਵੀ ਦਰਬਾਰ ਕਰਵਾਇਆ ਜਾਵੇਗਾ। ਡਾ....
ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਸਕੂਲਾਂ ’ਚ ਹੋਏ ਨਵੇਂ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ
ਪੰਜਾਬ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਸਕੂਲਾਂ ਦੀ ਨੁਹਾਰ ਬਦਲੀ-ਚੇਅਰਮੈਨ ਬਲਬੀਰ ਸਿੰਘ ਪਨੂੰ ਫਤਹਿਗੜ੍ਹ ਚੂੜੀਆਂ, 5 ਮਈ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਸਿੱਖਿਆ ਦੀ ਗੁਣਵੱਤਾ ਵਿਚ ਲਿਆਂਦੀ ਗਈ ਤਬਦੀਲੀ ਨੇ ਪੰਜਾਬ ਦੇ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਪਿਛਲੀਆਂ ਸਰਕਾਰਾਂ ਸਮੇਂ ਖੁੱਸਿਆ ਵਿਸ਼ਵਾਸ ਬਹਾਲ ਕਰ ਦਿੱਤਾ ਹੈ। ਇਹ ਪ੍ਰਗਟਾਵਾ ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ....
ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਭੇਜਣ ਵਾਲੇ ਦੋ ਵਿਅਕਤੀ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਗ੍ਰਿਫਤਾਰ 
ਅੰਮ੍ਰਿਤਸਰ, 4 ਮਈ 2025 : ਭਾਰਤ ਪਾਕਿਸਤਾਨ ਸਰਹੱਦ ਉੱਤੇ ਪੈਦਾ ਹੋਏ ਤਨਾਅ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮੁਸਤੈਦੀ ਤੋਂ ਕੰਮ ਵਿਖਾਉਂਦੇ ਹੋਏ ਸਰਹੱਦੀ ਪੱਟੀ ਵਿੱਚ ਰਹਿਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਭਾਰਤੀ ਫੌਜ, ਬੀਐਸਐਫ, ਪੁਲਿਸ ਅਤੇ ਏਅਰ ਫੋਰਸ ਦੀ ਖੁਫ਼ੀਆ ਜਾਣਕਾਰੀ ਪਾਕਿਸਤਾਨ ਦੇ ਹੈਂਡਲਰ ਨਾਲ ਸਾਂਝੀਆਂ ਕਰਦੇ ਸਨ । ਇਸ ਸਬੰਧੀ ਜਾਣਕਾਰੀ ਦਿੰਦੇ ਜਿਲ੍ਹਾ ਪੁਲਿਸ ਮੁਖੀ ਸ ਮਨਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਡੀਜੀਪੀ....
ਕੈਬਨਿਟ ਮੰਤਰੀ ਈਟੀਓ ਜੰਡਿਆਲਾ ਵਿਖੇ ਗੋਲੀ ਨਾਲ ਜਖ਼ਮੀ ਹੋਈ ਲੜਕੀ ਦਾ ਪਤਾ ਲੈਣ ਲਈ ਪੁੱਜੇ ਸਿਵਲ ਹਸਪਤਾਲ
ਅੰਮ੍ਰਿਤਸਰ 4 ਮਈ 2025 : ਪਿਛਲੇ ਦਿਨੀ ਜੰਡਿਆਲਾ ਗੁਰੂ ਵਿਖੇ ਕੁੱਝ ਅਣਪਛਾਤੇ ਲੋਕਾਂ ਵਲੋਂ ਫਾਇਰਿੰਗ ਕੀਤੀ ਗਈ ਸੀ, ਜਿਸ ਵਿੱਚ ਦੁਕਾਨ ਦੇ ਕੰਮ ਕਰਨ ਵਾਲੀ ਇਕ ਲੜਕੀ ਨੂੰ ਗੋਲੀ ਲੱਗਣ ਨਾਲ ਉਹ ਜਖ਼ਮੀ ਹੋ ਗਈ ਸੀ ਦਾ ਪਤਾ ਲੈਣ ਲਈ ਅੱਜ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਪੁੱਜੇ। ਕੈਬਨਿਟ ਮੰਤਰੀ ਨੇ ਡਾਕਟਰਾਂ ਕੋਲੋਂ ਲੜਕੀ ਦਾ ਹਾਲ ਚਾਲ ਜਾਣਿਆ ਅਤੇ ਕਿਹਾ ਕਿ ਇਸ ਲੜਕੀ ਦੇ ਇਲਾਜ ਵਿੱਚ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਕੈਬਨਿਟ ਮੰਤਰੀ....
ਨਸ਼ਾ ਤਸਕਰਾਂ ਲਈ ਖੌਫ ਬਣ ਕੇ ਖੜ ਗਏ ਹਨ ਪਿੰਡਾਂ ਦੇ ਲੋਕ : ਕੈਬਨਿਟ ਮੰਤਰੀ ਈਟੀਓ 
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੰਜਾਬ ਪੁਲਿਸ ਨੇ ਹੁਣ ਤੱਕ 8 ਹਜਾਰ ਨਸ਼ਾ ਤਸਕਰ ਗ੍ਰਿਫਤਾਰ ਕੀਤੇ : ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਵਾਲਮੀਕ ਤੀਰਥ ਤੋਂ ਕੀਤਾ ਨਸ਼ਾ ਮੁਕਤੀ ਮੁਹਿੰਮ ਦਾ ਆਗਾਜ਼ ਅੰਮ੍ਰਿਤਸਰ 4 ਮਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਿੰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੁਖਾਤਿਬ ਹੁੰਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕੀਤੀ ਗਈ ਕਾਰਵਾਈ ਦੀ ਸਰਾਹਨਾ....
ਐਨਸੀਬੀ ਨੇ 4 ਰਾਜਾਂ ਵਿੱਚ ਫੈਲੇ ਇੱਕ ਗਿਰੋਹ ਦਾ ਕੀਤਾ ਪਰਦਾਫਾਸ਼,  ₹547 ਕਰੋੜ ਦੇ ਨਸ਼ੀਲੇ ਪਦਾਰਥ ਜ਼ਬਤ,  15 ਗ੍ਰਿਫਤਾਰ 
ਅੰਮ੍ਰਿਤਸਰ, 3 ਮਈ 2025 : ਐਨਸੀਬੀ ਦੀ ਅੰਮ੍ਰਿਤਸਰ ਜ਼ੋਨਲ ਯੂਨਿਟ ਨੇ 4 ਰਾਜਾਂ ਵਿੱਚ ਫੈਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ, ₹547 ਕਰੋੜ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਅਤੇ 15 ਲੋਕਾਂ ਨੂੰ ਗ੍ਰਿਫਤਾਰ ਕੀਤਾ। ਜਿਸ ਨੇ ਪੰਜਾਬ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿਚ ਇਕ ਵੱਡੇ ਡਰੱਗ ਡਾਇਵਰਸ਼ਨ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੇ ਨਤੀਜੇ ਵਜੋਂ 1.42 ਕਰੋੜ ਤੋਂ ਵੱਧ ਟ੍ਰਾਮਾਡੋਲ ਅਤੇ ਅਲਪ੍ਰਾਜ਼ੋਲਮ ਗੋਲੀਆਂ, 2.9 ਕਿਲੋਗ੍ਰਾਮ ਟ੍ਰਾਮਾਡੋਲ ਪਾਊਡਰ, ਅਤੇ ਕੋਡੀਨ-ਅਧਾਰਤ ਖੰਘ....
ਸੁਨਹਿਰੇ ਭਵਿੱਖ ਲਈ ਵਿਦਿਆਰਥੀਆਂ ਵਲੋਂ ਲਏ ਸੁਪਨੇ ਸਾਕਾਰ ਕਰਨਗੇ ਅਤਿ ਆਧੁਨਿਕ ਸਹੂਲਤਾਵਾਂ ਨਾਲ ਲੈੱਸ ਸਰਕਾਰੀ ਸਕੂਲ : ਬਲਬੀਰ ਸਿੰਘ ਪਨੂੰ
ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਵੱਖ-ਵੱਖ ਸਕੂਲਾਂ ਵਿੱਚ ਨਵੇਂ ਕਲਾਸ ਰੂਮ, ਚਾਰਦੀਵਾਰੀ, ਕਮਰਿਆਂ ਦਾ ਨਵੀਨੀਕਰਨ ਸਮੇਤ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਬਟਾਲਾ, 2 ਮਈ 2025 : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲਾਂ ਨੂੰ ਇਸ ਕਦਰ ਸਮਰੱਥ ਤੇ ਵਿਕਸਤ ਬਣਾ ਦਿੱਤਾ ਗਿਆ ਹੈ ਕਿ ਹੁਣ ਸਾਡੇ ਸਰਕਾਰੀ ਸਕੂਲ ਵਿਦਿਆਰਥੀਆਂ ਵੱਲੋਂ ਲਏ ਗਏ ਸੁਨਹਿਰੇ ਭਵਿੱਖ ਦੇ ਸੁਪਨੇ ਸਾਕਾਰ ਕਰਨ ਲਈ ਰਾਹ ਦਸੇਰੇ ਸਾਬਤ ਹੋਣਗੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਬੀਰ....
ਵਿਦਿਆਰਥੀਆਂ ਨੂੰ ਗੁਣਤਾਂਮਕ  ਸਿੱਖਿਆ ਦੇਣਾ ਹੀ ਮੇਰਾ ਉਦੇਸ਼ ਹੈ - ਰਾਜਵਿੰਦਰਪਾਲ ਕੌਰ 
ਮਾਣਯੋਗ ਰਾਜਪਾਲ ਪੰਜਾਬ ਅਤੇ ਸਿੱਖਿਆ ਮੰਤਰੀ ਵੱਲੋਂ ਹੈੱਡ ਟੀਚਰ ਰਾਜਵਿੰਦਰਪਾਲ ਕੌਰ ਬਿਹਤਰ ਸੇਵਾਵਾਂ ਲਈ ਸਨਮਾਨਿਤ ਬਟਾਲਾ, 2 ਮਈ 2025 : ਹੈੱਡ ਟੀਚਰ ਰਜਵਿੰਦਰਪਾਲ ਕੌਰ ਸਟੇਟ ਅਵਾਰਡੀ ਨੂੰ ਮਾਣਯੋਗ ਰਾਜਪਾਲ ਪੰਜਾਬ, ਸ਼੍ਰੀ ਗੁਲਾਬ ਚੰਦ ਕਟਾਰੀਆ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਹੈੱਡ ਟੀਚਰ ਰਜਿੰਦਰਪਾਲ ਕੌਰ ਸਟੇਟ ਅਵਾਰਡੀ ਨੇ ਦੱਸਿਆ ਕਿ ਬੀਤੇ ਦਿਨੀ ਇੱਕ ਨਿੱਜੀ ਚੈੱਨਲ ਵੱਲੋਂ ਚੰਡੀਗੜ ‘ਸਿੱਖਿਆ ਸੰਮੇਲਨ 2025 ਤਾਲੀਮ....