ਮਾਝਾ

ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਸਕੀਮਾਂ ਦੇ 32.79 ਕਰੋੜ ਰੁਪਏ ਦੇ ਕੰਮਾਂ ਨੂੰ ਦਿੱਤੀ ਪ੍ਰਵਾਨਗੀ
ਬੀਡੀਪੀਓਜ਼ ਨੂੰ ਓ.ਡੀ.ਐਫ. ਦੇ ਕੰਮਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼ ਅੰਮ੍ਰਿਤਸਰ 27 ਨਵੰਬਰ 2024 : ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸ੍ਰੀਮਤੀ ਸ਼ਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਫੇਜ-2) ਅਧੀਨ ਜਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਅਤੇ ਬੰਦ ਪਈਆ ਜਲ ਸਪਲਾਈ ਸਕੀਮਾਂ ਨੂੰ ਚਲਾਉਣ ਸਬੰਧੀ ਜਿਲ੍ਹਾ ਵਾਟਰ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਬੀਡੀਪੀਓਜ਼ ਨੂੰ ਆਦੇਸ਼ ਦਿੰਦਿਆਂ ਕਿਹਾ ਕਿ....
ਰਾਸ਼ਟਰ ਦੀ ਨਿਸ਼ਕਾਮ ਸੇਵਾ ਕਰਨ ਲਈ  ਸਿਵਲ ਡਿਫੈਂਸ ਦੇ ਮੈਂਬਰ ਬਨਣ ਲਈ ਕੀਤਾ ਪ੍ਰੇਰਿਤ
ਬਟਾਲਾ, 26 ਨਵੰਬਰ 2024 : 62ਵਾਂ ਸਥਾਪਨਾ ਦਿਵਸ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਮੌਕੇ ਜਾਗਰੂਕਤਾ ਅਭਿਆਨ ਮੌਕੇ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ, ਕੰਡਿਆਲ ਵਿਖੇ ਨਾਗਰਿਕ ਸੁਰੱਖਿਆ ਵਿਸ਼ੇ ‘ਤੇ ਜਾਗਰੂਕ ਕੀਤਾ ਗਿਆ। ਜਿਸ ਵਿਚ ਪੋਸਟ ਵਾਰਡਨ ਹਰਬਖਸ਼ ਸਿੰਘ, ਐਮ.ਡੀ. ਰਜਿੰਦਰ ਸਿੰਘ ਰੰਧਾਵਾ, ਪ੍ਰਿੰਸੀਪਲ ਅਮਨਦੀਪ ਕੌਰ, ਅਧਿਆਪਕਾ ਸੁਖਮਿੰਦਰ ਕੌਰ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਪੋਸਟ ਵਾਰਡਨ ਹਰਬਖਸ਼ ਸਿੰਘ ਨੇ ਕਿਹਾ ਕਿ ਭਾਰਤ ਵਿਚ 6 ਦਸੰਬਰ 1968 ਨੂੰ ਸਿਵਲ ਡਿਫੈਂਸ ਦਾ ਐਕਟ ਲਾਗੂ ਹੋਇਆ।....
Punjab Image
27 ਨਵੰਬਰ ਨੂੰ ਬੀ.ਡੀ.ਪੀ.ੳ ਦਫਤਰ ਫਤਿਹਗੜ ਚੂੜੀਆਂ ਅਤੇ  28 ਨਵੰਬਰ ਨੂੰ ਬੀ.ਡੀ.ਪੀ.ੳ ਦਫਤਰ ਬਟਾਲਾ ਵਿਖੇ ਲੱਗੇਗਾ ਰੋਜ਼ਗਾਰ ਕੈਂਪ
ਐਸ.ਆਈ.ਐਸ ਸਕਿਊਰਟੀ ਕੰਪਨੀ ਵਲੋਂ ਕੀਤੀ ਜਾਣੀ ਹੈ ਸਕਿਊਰਟੀ ਗਾਰਡ ਦੀ ਭਰਤੀ 27 ਨਵੰਬਰ ਤੋਂ 11 ਦਸੰਬਰ ਤੱਕ ਜਿਲ੍ਹਾ ਗੁਰਦਾਸਪੁਰ ਵਿੱਚ ਬਲਾਕ ਪੱਧਰ ਤੇ ਰੋਜਗਾਰ ਮੇਲੇ ਲਗਾਏ ਜਾਣਗੇ ਬਟਾਲਾ, 26 ਨਵੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਵਿੱਚ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਹਰ ਮਹੀਨੇ ਰੋਜਗਾਰ ਦਫਤਰ ਵਿਖੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ....
ਐਸ.ਡੀ.ਐਮ,ਵਿਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਰਾਸ਼ਟਰੀ ਸੰਵਿਧਾਨ ਦਿਵਸ ਦੇ ਸਬੰਧ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ
ਬਟਾਲਾ, 26 ਨਵੰਬਰ 2024 : ਅੱਜ ਰਾਸ਼ਟਰੀ ਸੰਵਿਧਾਨ ਦਿਵਸ ਦੇ ਸਬੰਧ ਵਿੱਚ, ਐਸ.ਡੀ.ਐਮ ਦਫਤਰ ਬਟਾਲਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਕਰਮਜੀਤ ਸਿੰਘ, ਐਸ.ਡੀ.ਐਮ, ਜਗਤਾਰ ਸਿੰਘ, ਤਹਿਸੀਲਦਾਰ, ਅਭਿਸ਼ੇਕ ਵਰਮਾ, ਨਾਇਬ ਤਹਿਸੀਲਦਾਰ, ਸੁੰਦਰ ਸ਼ਰਮਾ ਸੁਪਰਡੈਂਟ, ਰਾਜਵਿੰਦਰ ਸਿੰਘ ਅਤੇ ਸਮੁੱਚਾ ਸਟਾਫ਼ ਮੌਜੂਦ ਸੀ। ਇਸ ਮੌਕੇ ਐਸ.ਡੀ.ਐਮ ਬਟਾਲਾ ਵਲੋਂ ਸਮੂਹ ਹਾਜ਼ਰੀਨ ਨੂੰ ਭਾਰਤ ਦੇ ਸੰਵਿਧਾਨ, ਰਾਸ਼ਟਰੀ ਏਕਤਾ ਅਤੇ ਅਖੰਡਤਾ ਪ੍ਰਤੀ ਸਹੁੰ ਵੀ ਚੁਕਾਈ ਗਈ। ਇਸ ਮੌਕੇ ਐਸ.ਡੀ.ਐਮ, ਵਿਕਰਮਜੀਤ ਸਿੰਘ....
ਸਰਕਾਰੀ ਪ੍ਰਾਇਮਰੀ ਸਕੂਲ ਸਹਾਬਪੁਰਾ ਵਿਖੇ16 ਲੱਖ ਦੀ ਗ੍ਰਾਂਟ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮਜੀਤ ਬਟਾਲਾ 26 ਨਵੰਬਰ 2024 : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸਮੇਂ-ਸਮੇਂ ਤੇ ਗ੍ਰਾਂਟਾਂ ਜਾਰੀ ਕੀਤੀਆਂ ਜਾਂਦੀਆਂ ਹਨ। ਇਸੇ ਲੜੀ ਦੇ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸਹਾਬਪੁਰਾ ਬਲਾਕ ਬਟਾਲਾ 1 ਨੂੰ ਲਗਪਗ 16 ਲੱਖ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।ਇਸ ਦੌਰਾਨ ਅੱਜ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ....
ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼
ਡਿਪਟੀ ਕਮਿਸ਼ਨਰ ਵਲੋਂ ਜਿਲ੍ਹਾ ਵਾਸੀਆਂ ਨੂੰ ਸਰਵੇਖਣ ਕਰਨ ਵਾਲੇ ਕਰਮਚਾਰੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਪਹਿਲੀ ਵਾਰ ਗਣਨਾ ਦੌਰਾਨ ਪਸ਼ੂ ਪਾਲਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਦਰਜ ਜਾਵੇਗਾ 16 ਵੱਖ-ਵੱਖ ਕਿਸਮਾਂ ਦੇ ਪਸ਼ੂਆਂ ਅਤੇ ਪੋਲਟਰੀ ਦੀ ਉਹਨਾਂ ਦੀਆਂ ਨਸਲਾਂ ਦੇ ਆਧਾਰ ‘ਤੇ ਕੀਤੀ ਜਾਵੇਗੀ ਗਿਣਤੀ ਗੁਰਦਾਸਪੁਰ, 26 ਨਵੰਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਵਲੋਂ ਅੱਜ ਜ਼ਿਲ੍ਹੇ ਗੁਰਦਾਸਪੁਰ ਵਿੱਚ 21ਵੀਂ ਪਸ਼ੂਧਨ ਗਣਨਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਜਸਪਿੰਦਰ ਸਿੰਘ....
ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਦੀ ਪ੍ਰਧਾਨਗੀ ਹੇਠ ਰਾਸ਼ਟਰੀ ਸੰਵਿਧਾਨ ਦਿਵਸ ਦੇ ਸਬੰਧ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ
ਭਾਰਤੀ ਸੰਵਿਧਾਨ ਸਾਨੂੰ ਆਜ਼ਾਦੀ ਨਾਲ ਵਿਚਰਨ ਦੀ ਖੁੱਲ੍ਹ ਦਿੰਦਾ ਹੈ-ਡਿਪਟੀ ਕਮਿਸ਼ਨਰ ਗੁਰਦਾਸਪੁਰ, 26 ਨਵੰਬਰ 2024 : ਅੱਜ ਰਾਸ਼ਟਰੀ ਸੰਵਿਧਾਨ ਦਿਵਸ ਦੇ ਸਬੰਧ ਵਿੱਚ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵਲੋਂ ਕੀਤੀ ਗਈ। ਇਸ ਮੌਕੇ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਜਸਪਿੰਦਰ ਸਿੰਘ, ਐਸ.ਡੀ.ਐਮ ਦੀਨਾਨਗਰ ਅਤੇ....
 ਖੂਨਦਾਨ ਕਰਨ ਨਾਲ ਬਚਾਈਆਂ ਜਾ ਸਕਦੀਆਂ ਹਨ  ਕੀਮਤੀ  ਜਿੰਦਗੀਆਂ-ਡਿਪਟੀ ਕਮਿਸ਼ਨਰ
1 ਦਸੰਬਰ 2024 ਨੂੰ ਸਿਫ਼ਤੀ ਇੰਟਰਨੈਸ਼ਨਲ ਵਿਖੇ ਲੱਗੇਗਾ ਖੂਨਦਾਨ ਕੈਂਪ ਅੰਮ੍ਰਿਤਸਰ, 26 ਨਵੰਬਰ 2024 : ਖੂਨਦਾਨ ਕਰਨਾ ਇਕ ਉਤਮ ਦਾਨ ਹੈ ਅਤੇ ਇਸ ਨਾਲ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਵਲੋਂ ਨਾਲੇਜ ਵਿੱਲਾ ਇੰਟੀਗ੍ਰੇਟਿਡ ਐਜੂਕੇਸ਼ਨ ਅਤੇ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ 1 ਦਸੰਬਰ 2024 ਨੂੰ ਅੰਮ੍ਰਿਤਸਰ ਸਿਫ਼ਤੀ ਇੰਟਰਨੈਸ਼ਨਲ ਕੋਰਟ ਰੋਡ ਅੰਮ੍ਰਿਤਸਰ ਵਿਖੇ ਇਕ....
ਰਜਿਸਟਰੀਆਂ ਉਸੇ ਦਿਨ ਦਸਤਖਤ ਕਰਨ ਤੋਂ ਬਾਅਦ ਮਾਲਕਾਂ ਹਵਾਲੇ ਕਰਨ ਦੀ ਕੀਤੀ ਹਦਾਇਤ
ਅੰਮ੍ਰਿਤਸਰ 26 ਨਵੰਬਰ 2024 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸ਼ਾਕਸ਼ੀ ਸਾਹਨੀ ਨੇ ਅੱਜ ਸਵੇਰੇ ਅਚਨਚੇਤ ਰਜਿਸਟਰਾਰ ਦਫਤਰ ਅੰਮ੍ਰਿਤਸਰ ਇੱਕ, ਦੋ ਅਤੇ ਤਿੰਨ ਪਹੁੰਚ ਕੇ ਚੈਕਿੰਗ ਕੀਤੀ। ਉਹਨਾਂ ਨੇ ਇਸ ਮੌਕੇ ਰਜਿਸਟਰੀ ਕਰਵਾਉਣ ਆਏ ਲੋਕਾਂ ਨੂੰ ਮਿਲ ਕੇ ਉਹਨਾਂ ਦੀ ਫੀਡਬੈਕ ਵੀ ਵਿਭਾਗ ਅਤੇ ਦਫਤਰਾਂ ਬਾਰੇ ਲਈ। ਇਸ ਤੋਂ ਇਲਾਵਾ ਉਹਨਾਂ ਨੇ ਕੱਲ ਹੋਈਆਂ ਰਜਿਸਟਰੀਆਂ ਦਾ ਰਿਕਾਰਡ ਵੇਖਿਆ ਅਤੇ ਹਦਾਇਤ ਕੀਤੀ ਕਿ ਰਜਿਸਟਰੀ ਉਸੇ ਦਿਨ ਦਸਤਖ਼ਤ ਕਰਕੇ ਮਾਲਕਾਂ ਦੇ ਹਵਾਲੇ ਕੀਤੀਆਂ ਜਾਣੀਆਂ ਯਕੀਨੀ ਬਣਾਈਆਂ....
ਸਰਕਾਰੀ ਆਈ ਟੀ ਆਈ ਲੋਪੋਕੇ ਚੋਗਾਵਾਂ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ
ਅੰਮ੍ਰਿਤਸਰ 26 ਨਵੰਬਰ 2024 : ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਮੇਰਾ ਭਾਰਤ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਵੱਲੋਂ ਸਰਕਾਰੀ ਆਈ.ਟੀ.ਆਈ. ਲੋਪੋਕੇ, ਚੋਗਾਵਾਂ, ਅੰਮ੍ਰਿਤਸਰ ਵਿਖੇ ਸੰਵਿਧਾਨ ਦਿਵਸ ਮੌਕੇ ਜ਼ਿਲ੍ਹਾ ਯੁਵਾ ਅਧਿਕਾਰੀ ਮੈਡਮ ਅਕਾਂਕਸ਼ਾ ਮਹਾਵਰੀਆ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਰਕਾਰੀ ਆਈ ਟੀ ਆਈ ਲੋਪੋਕੇ ਚੋਗਾਵਾਂ ਕਾਲਜ ਪ੍ਰਿੰਸੀਪਲ ਇੰਜੀ. ਜਤਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਸ਼ਰਧਾ....
1 ਪੰਜਾਬ ਗਰਲਜ਼ ਬਟਾਲੀਅਨ ਦੇ ਕੈਡਿਟਾਂ ਦੁਆਰਾ ਮਨਾਇਆ ਗਿਆ ਐਨਸੀਸੀ ਡੇ 
ਅੰਮ੍ਰਿਤਸਰ 26 ਨਵੰਬਰ 2024 : ਆਈ ਟੀ ਆਈ ਰਾਮਤੀਰਥ ਵਿਖੇ ਸੰਯੁਕਤ ਸਲਾਨਾ ਸਿਖਲਾਈ ਕੈਂਪ ਦੌਰਾਨ 317 ਐਨ ਸੀ ਸੀ ਗਰਲਜ਼ ਕੈਡਿਟਾਂ ਅਤੇ 1 ਪੰਜਾਬ ਗਰਲਜ਼ ਬਟਾਲੀਅਨ ਦੇ ਸਟਾਫ਼ ਨੇ ਐਨ ਸੀ ਸੀ ਦਿਵਸ ਮਨਾਇਆ। ਇਸ ਮੌਕੇ ਬਟਾਲੀਅਨ ਦੇ ਸਮੂਹ ਸਟਾਫ਼ ਅਤੇ ਕੈਡਿਟਾਂ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਸੰਸਥਾ ਦੇ ਇਤਿਹਾਸ ਅਤੇ ਮਹੱਤਵਪੂਰਨ ਪ੍ਰਾਪਤੀਆਂ ਨੂੰ ਉਜਾਗਰ ਕਰਨ ਦੁਆਰਾ ਕੀਤੀ ਗਈ, ਜਿਸ ਵਿੱਚ ਐਨਸੀਸੀ ਨੂੰ ਵਧਾਉਣ ਦੇ ਪਿਛੋਕੜ, ਦੇਸ਼ ਭਰ ਵਿੱਚ ਚੱਲ ਰਹੀਆਂ ਗਤੀਵਿਧੀਆਂ ਅਤੇ ਦੇਸ਼ ਭਰ ਦੇ....
ਸਿਵਲ ਸਰਜਨ ਨੇ ਆਮ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਬ ਡਵੀਜ਼ਨਲ ਹਸਪਤਾਲ ਅਜਨਾਲਾ ਵਿਖੇ ਕੀਤੀ ਸਪੈਸ਼ਲ ਚੈਕਿੰਗ
ਅੰਮ੍ਰਿਤਸਰ 26 ਨਵੰਬਰ 2024 : ਪੰਜਾਬ ਸਰਕਾਰ ਦੀਆਂ ਹਦਾਇਤਾ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਓਣ ਲਈ ਸਬ ਡਵੀਜਨਲ ਹਸਪਤਾਲ ਅਜਨਾਲਾ ਵਿਖੇ ਅੱਜ ਸਪੈਸ਼ਲ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਣ ਉਹਨਾਂ ਵਲੋਂ ਓ.ਪੀ.ਡੀ., ਵਾਰਡਾਂ, ਅੇਕਸ-ਰੇ, ਲੇਬਰ ਰੂਮ, ਬੱਲਡ ਬੈਂਕ, ਲੈਬ, ਐਮ.ਸੀ.ਐਚ. ਵਿਭਾਗ, ਦਵਾਈਆਂ ਦਾ ਸਟਾਕ ਅਤੇ ਅਪ੍ਰੇਸ਼ਨ ਥੀਏਟਰ ਵਿਚ ਜਾ ਕੇ ਜਾਂਚ ਕੀਤੀ ਅਤੇ ਮਰੀਜਾਂ ਪਾਸੋਂ ਮੁਫਤ ਦਵਾਈਆਂ, ਲੈਬ ਟੈਸਟ, ਐਕਸ ਰੇ, ਦੀਆਂ....
ਵਿਧਾਇਕ ਡਾ.ਅਜੈ ਗੁਪਤਾ ਨੇ ਨਵਾਂ ਟਿਊਬਵੈੱਲ ਲਗਾਉਣ ਦਾ ਉਦਘਾਟਨ ਕੀਤਾ
ਅੰਮਿ੍ਤਸਰ, 26 ਨਵੰਬਰ 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਪੁਰਾਣੇ ਵਾਰਡ ਨੰਬਰ 48 ਦੇ ਗਲੀ ਰਈਆ ਵਾਲੀ ਇਲਾਕੇ 'ਚ ਨਵਾਂ ਟਿਊਬਵੈੱਲ ਲਗਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਇਸ ਇਲਾਕੇ ਦੇ ਲੋਕ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਇਸ ਇਲਾਕੇ ਵਿੱਚ ਨਵਾਂ ਟਿਊਬਵੈੱਲ ਲਗਾਉਣ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਆਉਣ ਵਾਲੇ 20 ਦਿਨਾਂ ਵਿੱਚ ਇਹ ਟਿਊਬਵੈੱਲ ਚਾਲੂ ਕਰ ਦਿੱਤਾ....
ਬਾਰਡਰ ਏਰੀਏ ਦੇ ਵਿਕਾਸ ਲਈ ਬਲਾਕ ਰਮਦਾਸ ਵਿਖੇ ਲੱਗਾ ਕੈਂਪ
ਮੌਕੇ ਤੇ ਹੀ ਔਰਤਾਂ ਦੇ ਮਗਨਰੇਗਾ ਦੇ ਬਣਾਏ ਗਏ ਜ਼ਾਬ ਕਾਰਡ- ਡਿਪਟੀ ਕਮਿਸ਼ਨਰ 15 ਸਰਹੱਦੀ ਪਿੰਡਾਂ ਦੇ ਲੋਕਾਂ ਨੇ ਕੈਂਪ ਵਿੱਚ ਕੀਤੀ ਸ਼ਮੂਲੀਅਤ ਅੰਮ੍ਰਿਤਸਰ 26 ਨਵੰਬਰ 2024 : ਜਿਲ੍ਹਾ ਪ੍ਰਸ਼ਾਸ਼ਨ ਵਲੋਂ ਬਾਰਡਰ ਏਰੀਏ ਦੇ ਵਿਕਾਸ ਲਈ ਇਕ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਬਲਾਕ ਰਮਦਾਸ ਦੇ ਸਰਹੱਦੀ ਖੇਤਰ ਦੇ ਪਿੰਡ ਜੱਟਾਂ ਦੇ ਸਰਕਾਰੀ ਹਾਈ ਸਕੂਲ ਵਿੱਚ ਸਮੂਹ ਵਿਭਾਗਾਂ ਨਾਲ ਮਿਲ ਕੇ ਇਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਸਰਹੱਦੀ ਖੇਤਰ ਦੇ ਲੋਕਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ....
27 ਨਵੰਬਰ ਤੋਂ 11 ਦਸੰਬਰ 2024 ਤੱਕ ਲਗਾਏ ਜਾਣਗੇ ਰੋਜਗਾਰ ਕੈਂਪ
ਐਸ.ਆਈ.ਐਸ ਸਕਿਉਰਟੀ ਕੰਪਨੀ ਵਲੋਂ ਕੀਤੀ ਜਾਣੀ ਹੈ ਸਕਿਉਰਟੀ ਗਾਰਡ ਦੀ ਭਰਤੀ ਗੁਰਦਾਸਪੁਰ, 26 ਨਵੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਵਿੱਚ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਹਰ ਮਹੀਨੇ ਰੋਜਗਾਰ ਦਫਤਰ ਵਿਖੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਇਆ ਜਾ ਸਕੇ ਜਿਲ੍ਹਾ ਰੋਜਗਾਰ ਅਫਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਐਸ.ਆਈ.ਐਸ....