ਗੁਰਦਾਸਪੁਰ, 1 ਜੂਨ : ਜ਼ਿਲ੍ਹਾ ਗੁਰਦਾਸਪੁਰ ਦੇ ਵੋਟਰਾਂ ਵੱਲੋਂ ਅੱਜ ਪੂਰੇ ਉਤਸ਼ਾਹ ਨਾਲ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਨੌਜਵਾਨਾਂ, ਬਜ਼ੁਰਗਾਂ ਸਮੇਤ ਹਰ ਉਮਰ ਵਰਗ ਦੇ ਵੋਟਰਾਂ ਵੱਲੋਂ ਪੋਲਿੰਗ ਬੂਥਾਂ ਉੱਪਰ ਪਹੁੰਚ ਕੇ ਆਪਣੇ ਪਸੰਦੀਦਾ ਉਮੀਦਵਾਰਾਂ ਨੂੰ ਵੋਟ ਪਈ ਜਾ ਰਹੀ ਹੈ। ਸਵੇਰੇ 9:00 ਵਜੇ ਤੱਕ ਜ਼ਿਲ੍ਹੇ ਵਿੱਚ 10.01 ਫ਼ੀਸਦੀ ਪੋਲਿੰਗ ਹੋਈ ਸੀ ਜਦਕਿ 11:00 ਵਜੇ ਤੱਕ 24.79 ਫ਼ੀਸਦੀ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਚੁੱਕੇ ਹਨ। ਰਿਟਰਨਿੰਗ ਅਫ਼ਸਰ ਲੋਕ ਸਭਾ....
ਮਾਝਾ
ਹਰੇਕ ਬੂਥ ਉਤੇ ਬਾਜ਼ ਵਰਗੀ ਨਜ਼ਰ ਰੱਖੀ ਵੈਬ ਕਾਸਟਿੰਗ ਕੰਟਰੋਲ ਰੂਮ ਦੇ ਵਲੰਟੀਅਰਾਂ ਨੇ : ਜਿਲ੍ਹਾ ਚੋਣ ਅਧਿਕਾਰੀ -ਸਾਰੇ ਬੂਥਾਂ ਤੋਂ ਸਿੱਧਾ ਪ੍ਰਸਾਰਣ ਵੇਖ ਕੇ ਨਾਲੋ ਨਾਲ ਰਿਪੋਰਟ ਕਰਦੇ ਰਹੇ ਵਿਦਿਆਰਥੀ ਜਿਲ੍ਹਾ ਚੋਣ ਅਧਿਕਾਰੀ ਨੇ ਕੀਤਾ ਸਾਰੇ ਵਲੰਟੀਅਰਾਂ ਦਾ ਸਨਮਾਨ ਜਿਲ੍ਹੇ ਵਿੱਚ ਅਮਨ ਅਤੇ ਸ਼ਾਂਤੀ ਪੂਰਵਕ ਢੰਗ ਨਾਲ ਵੋਟਾਂ ਪਾਉਣ ਤੇ ਲੋਕਾਂ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 1 ਜੂਨ : ਅੰਮ੍ਰਿਤਸਰ ਲੋਕ ਸਭਾ ਹਲਕੇ ਦੇ ਹਰੇਕ ਬੂਥ ਉਤੇ ਨਜ਼ਰ ਰੱਖਣ ਲਈ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਵਲੋਂ....
ਬੂਟੇ, ਕਪੜਿਆਂ ਤੋਂ ਬਣੇ ਬੈਗ ਵੰਡੇ ਅਤੇ ਤਕਨੀਕੀ ਸਿੱਖਿਆ ਖੇਤਰ ਦੀਆਂ ਸੰਭਾਵਨਾਵਾਂ ਬਾਰੇ ਵੀ ਦਿੱਤਾ ਗਿਆਨ ਦਿਵਿਆਂਗ ਵੋਟਰਾਂ ਲਈ ਹਰੇਕ ਬੂਥ ਉੱਤੇ ਵੀਲ ਚੇਅਰ ਨਾਲ ਮੌਜੂਦ ਰਹੇ ਵਲੰਟੀਅਰ ਅੰਮ੍ਰਿਤਸਰ , 1 ਜੂਨ : ਇਸ ਵਾਰ ਜਿਲ੍ਹਾ ਪ੍ਰਸਾਸ਼ਨ ਨੇ ਵੋਟਰਾਂ ਦੀਆਂ ਵੋਟ ਪਵਾਉਣ ਦੇ ਨਾਲ-ਨਾਲ ਜਿਲ੍ਹਾ ਵਾਸੀਆਂ ਨੂੰ ਵਾਤਾਵਰਨ ਸੰਭਾਲ ਦਾ ਸੱਦਾ ਦੇਣ ਲਈ ਵਿਸ਼ੇਸ਼ ਉਪਰਾਲੇ ਚੋਣ ਬੂਥਾਂ ਉੱਤੇ ਕੀਤੇ। ਹਰੇਕ ਵਿਧਾਨਸਭਾ ਹਲਕੇ ਵਿੱਚ ਇੱਕ-ਇੱਕ ਬੂਥ ਨੂੰ ਗਰੀਨ ਬੂਥ ਐਲਾਨ ਕੇ ਉੱਥੇ ਵੋਟਰਾਂ ਨੂੰ ਘਰਾਂ ਅਤੇ ਖੇਤਾਂ....
ਧਰਮ ਪ੍ਰਚਾਰ ਕਮੇਟੀ ਨੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਅੰਮ੍ਰਿਤਸਰ, 1 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਵਿਖੇ ਗ੍ਰੰਥੀ ਸਿੰਘ ਦੀ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਜਬਰ-ਜ਼ਨਾਹ ਕਰਨ ਵਾਲਿਆਂ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ....
ਅੰਮ੍ਰਿਤਸਰ, 1 ਜੂਨ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੱਜ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 103 ਕੁਇੰਟਲ ਕਣਕ, 1 ਲੱਖ 11 ਹਜ਼ਾਰ ਰੁਪਏ ਅਤੇ 6000 ਕੈਨੇਡੀਅਨ ਡਾਲਰ ਦੀ ਰਾਸ਼ੀ ਭੇਟ ਕੀਤੀ ਗਈ। ਲੰਗਰ ਲਈ ਸੇਵਾ ਲੈ ਕੇ ਪੁੱਜੇ ਬਾਬਾ ਜੀਤ ਸਿੰਘ ਤੇ ਹੋਰਾਂ ਨੂੰ ਸ੍ਰੀ ਦਰਬਾਰ ਸਾਹਿਬ ਵੱਲੋਂ ਵਧੀਕ ਮੈਨੇਜਰ ਸ. ਰਵਿੰਦਰਜੀਤ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਜੀਤ ਸਿੰਘ....
ਗੁਰਦਾਸਪੁਰ, 1 ਜੂਨ : ਵਿਰੋਧੀ ਧਿਰ ਦੇ ਨੇਤਾ ਅਤੇ ਉੱਘੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਜੱਦੀ ਪਿੰਡ ਕਾਦੀਆਂ ਹਲਕੇ ਵਿੱਚ ਵੋਟ ਪਾਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬੇਸ਼ੱਕ ਗਰਮੀ ਬਹੁਤ ਹੈ ਪਰ ਇਹ ਚੋਣ ਕੋਈ ਸਧਾਰਨ ਚੋਣ ਨਹੀਂ ਹੈ। ਇਸ ਚੋਣ ਨਾਲ ਅਸੀਂ ਅਜਿਹੀ ਸਰਕਾਰ ਚੁਣਨੀ ਹੈ ਜੋ ਪੰਜ ਸਾਲ ਲਈ ਦੇਸ਼ ਚਲਾਏਗੀ ਅਤੇ ਨੌਜਵਾਨਾਂ ਦਾ ਭਵਿੱਖ ਬਣਾਏਗੀ। ਇਸ ਲਈ ਹਰ ਵੋਟਰ ਜਿਸ ਦੀ ਵੋਟ ਬਣੀ ਹੈ ਉਸਨੂੰ ਗਰਮੀ ਦੀ ਪਰਵਾਹ ਨਾ ਕਰਦੇ ਹੋਏ....
ਬਾਬਾ ਬਕਾਲਾ ਸਾਹਿਬ, 20 ਅਪ੍ਰੈਲ : ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਵਿਚ ਵੱਡੀ ਘਟਨਾ ਵਾਪਰ ਗਈ। ਇੱਥੇ ਘਰੇਲੂ ਝਗੜੇ ਕਾਰਨ ਪਤੀ ਨੇ ਆਪਣੀ ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜ ਦਿੱਤਾ। ਔਰਤ ਦੇ ਪੇਟ ਵਿੱਚ ਜੁੜਵਾਂ ਬੱਚੇ ਪਲ ਰਹੇ ਸਨ। ਪਤੀ ਨੇ ਆਪਣੀ ਪਤਨੀ ਨੂੰ ਸਾੜਨ ਤੋਂ ਪਹਿਲਾਂ ਉਸ ਨੂੰ ਮੰਜੇ ਨਾਲ ਬੰਨ੍ਹ ਦਿੱਤਾ, ਤਾਂ ਜੋ ਉਹ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਵੀ ਨਾ ਕਰ ਸਕੇ। ਮ੍ਰਿਤਕ ਔਰਤ ਦੀ ਪਛਾਣ ਪਿੰਕੀ (23) ਵਜੋਂ ਹੋਈ ਹੈ। ਜਦਕਿ ਪਤੀ ਦੀ ਪਹਿਚਾਣ ਸੁਖਦੇਵ ਸਿੰਘ ਵਜੋਂ ਹੋਈ ਹੈ। ਪੁਲਸ ਨੇ ਪਤੀ....
ਅੰਮ੍ਰਿਤਸਰ, 18 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੀਮਾ ਪੋਤਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਇਸ ਘਟਨਾ ਦੇ ਦੋਸ਼ੀ ਕਿਸੇ ਵੀ ਕੀਮਤ ’ਤੇ ਬਖਸ਼ੇ ਨਹੀਂ ਜਾਣੇ ਚਾਹੀਦੇ। ਉਨ੍ਹਾਂ ਕਿਹਾ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਕਮੇਟੀ ਵੱਲੋਂ ਮੌਕੇ ’ਤੇ ਪਹੁੰਚ ਕੇ ਗੁਰਦੁਆਰਾ ਸ੍ਰੀ ਗਰਨਾ....
ਖੇਮਕਰਨ, 16 ਅਪ੍ਰੈਲ : ਖੇਮਕਰਨ ਪੁਲਿਸ ਵੱਲੋਂ ਗੈਂਗਸਟਰ ਗੋਲਡੀ ਬਰਾੜ ਦੇ ਨਾਮ ਤੇ 20 ਲੱਖ ਦੀ ਫਿਰੌਤੀ ਮੰਗਣ ਵਾਲੇ 3 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਹਨਾਂ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮੁਕਦਮਾ ਦਰਜ ਕੀਤਾ ਗਿਆ ਹੈ ਅਤੇ ਉਕਤ ਆਰੋਪੀਆਂ ਕੋਲੋਂ ਇੱਕ ਖਿਡਾਉਣਾ ਪਿਸਤੌਲ ,ਇੱਕ ਬਿਨਾਂ ਨੰਬਰ ਹੀਰੋ ਡੀਲੈਕਸ ਮੋਟਰਸਾਈਕਲ , ਵਾਰਦਾਤ ਸਮੇਂ ਵਰਤੇ ਗਏ ਚਾਰ ਮੋਬਾਈਲ ਫੋਨ ਪੁਲਿਸ ਨੇ ਕਬਜ਼ੇ ਵਿੱਚ ਲੈ ਕੇ ਵੱਖ-ਵੱਖ ਧਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਹੈ। ਇਸ ਸਬੰਧੀ ਜ਼ਿਲ੍ਹਾ ਤਰਨਤਰਨ ਦੇ....
ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ 100% ਵੋਟਿੰਗ ਲਈ ਜਾਗਰੂਕਤਾ ਕੈਂਪਾਂ ਰਾਹੀਂ ਕੀਤਾ ਜਾ ਰਿਹਾ ਹੈ ਜਾਗਰੂਕ:- ਪੰਕਜ ਅਰੋੜਾ
ਸਵੀਪ ਟੀਮ ਨੇ ਬਾਰਡਰ ਏਰੀਏ ਦੇ ਪਿੰਡ ਰਮਕਾਲਵਾਂ , ਸਕੋਲ ਅਤੇ ਜਨਿਆਲ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਏ। ਪਠਾਨਕੋਟ , 16 ਅਪ੍ਰੈਲ : ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਲਈ ਦਿੱਤੇ ਗਏ ਨਾਅਰੇ "ਇਸ ਵਾਰ 70 ਪਾਰ" ਨੂੰ ਹਕੀਕੀ ਰੂਪ ਵਿੱਚ ਲਾਗੂ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ ਕਮ- ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਅੱਜ 002 ਭੋਆ ਹਲਕੇ ਦੀ ਸਵੀਪ ਟੀਮ ਵੱਲੋਂ ਏਡੀਸੀ....
ਬਟਾਲਾ, 16 ਅਪ੍ਰੈਲ : ਡਾ ਸ਼ਾਇਰੀ ਭੰਡਾਰੀ,ਐਸ.ਡੀ.ਐਮ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ-2024 ਦੌਰਾਨ ਵੋਟਿੰਗ ‘ਇਸ ਵਾਰ ਸੱਤਰ ਪਾਰ’ ਦਾ ਟੀਚਾ ਪੂਰਾ ਕਰਨ ਲਈ ’ਮਿਸ਼ਨ ਸਵੀਪ’ ਤਹਿਤ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਜਿਨ੍ਹਾਂ ਪੋਲਿੰਗ ਬੂਥਾਂ ’ਤੇ ਰਾਸ਼ਟਰੀ ਵੋਟਿੰਗ ਪ੍ਰਤੀਸ਼ਤਾ (67.40 ਫ਼ੀਸਦੀ) ਤੋਂ ਘੱਟ ਪੋਲਿੰਗ ਹੋਈ ਸੀ, ਉਨ੍ਹਾਂ ਬੂਥਾਂ/ਖੇਤਰਾਂ ਵਿੱਚ ਵੋਟਰਾਂ....
ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਬਟਾਲਾ, 16 ਅਪ੍ਰੈਲ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਚੋਣਾਂ-2024 ਦੌਰਾਨ ਸਮੁੱਚੇ ਚੋਣ ਅਮਲ ਨੂੰ ਪੂਰੀ ਨਿਰਪੱਖਤਾ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਚੋਣਾਂ ਦੌਰਾਨ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਹਾਲ ਰੱਖੀ ਜਾਵੇਗੀ। ਇਹ ਪ੍ਰਗਟਾਵਾ ਡਾ. ਸ਼ਾਇਰੀ ਭੰਡਾਰੀ, ਏ.ਆਰ.ਓ-ਕਮ-ਐਸ.ਡੀ.ਐਮ ਬਟਾਲਾ ਨੇ ਸਥਾਨਕ ਬੇਰਿੰਗ ਯੂਨੀਅਨ ਕਿ੍ਰਸ਼ਚਨ ਕਾਲਜ ਬਟਾਲਾ ਵਿਖੇ ਵੱਖ-ਵੱਖ ਚੋਣ ਪ੍ਰਬੰਧਾਂ....
ਜ਼ਿਲ੍ਹਾ ਪ੍ਰਸ਼ਾਸਨ ਵਲੋ ਨਿਵੇਕਲੀ ਪਹਿਲ, ਹੁਣ ਵਾੱਲ ਪੇਂਟਿੰਗ ਰਾਹੀਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਉਪਰਾਲਾ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ 16 ਅਪ੍ਰੈਲ : ਜਿਲ੍ਹੇ ਦੇ ਵੋਟਰਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਇੱਕ ਨਿਵੇਕਲੀ ਪਹਿਲ ਕਰਦੇ ਹੋਏ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਵੋਟਰ ਜਾਗਰੂਕਤਾ ਵੱਾਲ ਪੇਂਟਿੰਗ ਬਣਵਾਇਆਂ ਜਾ ਰਹੀਆਂ ਹਨ। ਜਿਹਨਾਂ ਨੂੰ ਆਮ ਵੋਟਰਾਂ ਅਤੇ ਖ਼ਾਸ ਕਰਕੇ ਨੌਜਵਾਨਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਣਸ਼ਾਮ ਥੋਰੀ ਨੇ ਇਸ ਨਿਵੇਕਲੀ ਪਹਿਲ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੇ ਸਮਾਜ ਵਿੱਚ ਫ਼ਿਲਮੀ....
ਅੰਮ੍ਰਿਤਸਰ, 16 ਅਪ੍ਰੈਲ : ਲੋਕ ਸਭਾ ਦੀਆਂ ਆਮ ਚੋਣਾਂ 2024 ਦੇ ਮੱਦੇ ਨਜ਼ਰ ਜਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸਰਕਾਰੀ ਕਾਲਜ ਅਜਨਾਲਾ,ਸੀਨੀਅਰ ਸੈਕੰਡਰੀ ਸਕੂਲ ਫਾਰ ਮੈਟੋਰੀਅਸ ,ਬੀ ਬੀ ਕੇ ਡੀ ਏ ਵੀ ਕਾਲਜ ਫਾਰ ਵੂਮੈਨ,ਸਾਰਾਗੜੀ ਮੈਮੋਰੀਅਲ ਸਕੂਲ ਆਫ ਐਮੀਨੈਸ ਮਾਲ ਮੰਡੀ ਅਤੇ ਸਰਕਾਰੀ ਪੋਲੀਟੈਕਨੀਕਲ ਕਾਲਜ ਛੇਹਰਟਾ ਵਿਖੇ ਬਣਨ ਵਾਲੇ ਗਿਣਤੀ ਕੇਂਦਰ, ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮਾਂ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੁਖਤਾ ਪ੍ਰਬੰਧ ਕੀਤੇ ਜਾਣ....
ਅੰਮ੍ਰਿਤਸਰ 16 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਣਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਜ਼ਿਲੇ ਦੇ ਸਾਰੇ ਟਰਾਂਸਜੈਂਡਰ ਵੋਟਰਾਂ ਵਲੋਂ ਹੈਰੀਟੇਜ ਸਟਰੀਟ ਵਿਖੇ ਇੱਕ ਜਾਗਰੂਕਤਾ ਮਾਰਚ ਕੱਢਿਆ ਗਿਆ।ਜਿਸ ਵਿੱਚ ਸ਼ਹਿਰ ਦੇ ਕਈ ਟਰਾਂਸਜੈਂਡਰ ਵੋਟਰਾਂ ਨੇ ਹਿੱਸਾ ਲਿਆ। ਇਸ ਬਾਰੇ ਜਾਣਕਾਰੀ ਦਿੰਦੇ....