ਮਾਝਾ

ਜੇਈਈ ਮੇਨਸ ਦੀ ਪ੍ਰੀਖਿਆ ’ਚ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ
ਨੈਸ਼ਨਲ ਟੈਸਟਿੰਗ ਏਜੰਸੀ ਦੇ ਚੇਅਰਮੈਨ ਨੂੰ ਲਿਖਿਆ ਪੱਤਰ, ਜਾਂਚ ਲਈ ਸ਼੍ਰੋਮਣੀ ਕਮੇਟੀ ਨੇ ਭੇਜੀ ਟੀਮ ਅੰਮ੍ਰਿਤਸਰ, 8 ਅਪ੍ਰੈਲ : ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ 6 ਅਪ੍ਰੈਲ ਨੂੰ ਮੋਹਾਲੀ ਵਿਖੇ ਕਰਵਾਏ ਗਏ ਜੇਈਈ ਮੇਨਸ ਦੇ ਪੇਪਰ ਦੌਰਾਨ ਸਿੱਖ ਵਿਦਿਆਰਥੀਆਂ ਦੇ ਕੜੇ ਉਤਰਵਾਉਣ ਅਤੇ ਕੜਿਆਂ ਉੱਪਰ ਟੇਪ ਲਗਾਉਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਪੜਤਾਲ ਦੇ ਆਦੇਸ਼ ਦਿੱਤੇ ਹਨ। ਇਸ ਸਬੰਧ ਵਿੱਚ ਪੜਤਾਲ ਦੇ ਨਾਲ-ਨਾਲ....
ਆਮ ਆਦਮੀ ਪਾਰਟੀ ਦਾ ਕਾਂਗਰਸ ਦੇ ਨਾਲ ਪੰਜਾਬ ਦੇ ਵਿੱਚ ਗੁਪਤ ਗੱਠਜੋੜ ਹੈ :  ਬਿਕਰਮ ਸਿੰਘ ਮਜੀਠੀਆ
ਅੰਮ੍ਰਿਤਸਰ, 8 ਅਪ੍ਰੈਲ : ਲੋਕ ਸਭਾ ਚੋਣਾਂ 2024 ਨੂੰ ਲੈ ਕੇ ਹੁਣ ਰਾਜਨੀਤਿਕ ਪੂਰੀ ਤਰੀਕੇ ਗਰਮਾ ਚੁੱਕੀ ਹੈ। ਹਰੇਕ ਪਾਰਟੀ ਵੱਲੋਂ ਆਪੋ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾ ਰਹੇ ਹਨ। ਅੱਜ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਦੇ ਬਾਈਪਾਸ ਤੇ ਇੱਕ ਨਿੱਜੀ ਰੈਸਟੋਰੈਂਟ ਦੇ ਵਿੱਚ ਭਰਵੀਂ ਮੀਟਿੰਗ ਕੀਤੀ ਗਈ। ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਉਹ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਪਾਰਟੀ ਵਲੋਂ ਸ੍ਰੀ ਅਨਿਲ ਜੋਸ਼ੀ ਨੂੰ ਉਮੀਦਵਾਰ ਬਣਾਏ ਜਾਣ ਸਬੰਧੀ ਪਾਰਟੀ ਹਾਈਕਮਾਂਡ....
ਸਿੱਖੀ ਪ੍ਰਚਾਰ ਅਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਦਬਾਉਣਾ ਪੰਜਾਬ ਸਰਕਾਰ ਦੀ ਵੱਡੀ ਭੁੱਲ : ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਅੰਮ੍ਰਿਤਪਾਲ ਸਿੰਘ ਤੇ ਹੋਰਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੁਲਿਸ ਵੱਲੋਂ ਹਿਰਾਸਤ ’ਚ ਲੈਣ ਦੀ ਕੀਤੀ ਕਰੜੀ ਆਲੋਚਨਾ ਅੰਮ੍ਰਿਤਸਰ, 7 ਅਪ੍ਰੈਲ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਅਸਾਮ ਦੀ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ, ਉਨ੍ਹਾਂ ਦੇ ਚਾਚਾ ਅਤੇ ਹੋਰ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਬਰੀ ਪੁਲਿਸ ਹਿਰਾਸਤ ਵਿੱਚ ਲੈਣਾ ਮਨੁੱਖੀ ਹੱਕਾਂ ਅਤੇ ਧਰਮ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਨੂੰ ਦਬਾਉਣ ਵਾਲੀ....
ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵਲੋਂ ਜਾਗਰੂਕਤਾ ਸਮਾਗਮ
ਬਟਾਲਾ, 5 ਅਪ੍ਰੈਲ : ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵਲੋਂ ਆਲ ਇੰਡੀਆਂ ਵੂਮੈਨ ਕਾਨਫਰੰਸ, ਸਤੀ ਸਮਾਧ, ਜਲੰਧਰ ਰੋਡ ਬਟਾਲਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਔਰਤਾਂ ਦੇ ਅਧਿਕਾਰਾਂ, ਸਾਈਬਰ ਕਰਾਈਮ ਅਤੇ ਨਸ਼ਾਖੋਰੀ ਦੇ ਦੁਰਪ੍ਰਭਾਵਾਂ ਆਦਿ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਜਾਗਰੂਕਤਾ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦਿਆਂ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨਾਂ....
30 ਲੱਖ ਰੁਪਏ ਦੀ ਭਾਰਤੀ ਜਾਅਲੀ ਕਾਰੰਸੀ, ਪ੍ਰਿੰਟਰ, ਲੈਮੀਨੇਸ਼ਨ ਮਸ਼ੀਨ, ਜਾਅਲੀ ਕਾਰੰਸੀ ਬਣਾਉਣ ਵਾਲੇ ਪੇਪਰਾਂ ਦੇ ਬੰਡਲਾਂ ਸਮੇਤ ਪਤੀ-ਪਤਨੀ ਕੀਤੇ ਕਾਬੂ : ਐਸਐਸਪੀ 
ਪੁਲਿਸ ਜ਼ਿਲ੍ਹਾ ਬਟਾਲਾ ਨੂੰ ਮਿਲੀ ਵੱਡੀ ਕਾਮਯਾਬੀ ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਹੈ ਸਖ਼ਤ ਮੁਹਿੰਮ ਬਟਾਲਾ, 5 ਅਪ੍ਰੈਲ : ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੁਟਿਆਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦਿਆ ਮਾੜੇ ਅਨਸਰਾਂ ਖਿਲਾਫ ਸਖ਼ਤ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆਂ ਪੁਲਿਸ ਜਿਲ੍ਹਾ ਬਟਾਲਾ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਲਾਇਨ ਬਟਾਲਾ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਵਿੱਚ....
ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ  ਪਿੰਡ ਕੱਕਾ ਕੰਡਿਆਲਾ ਅਤੇ ਗੋਹਲਵੜ੍ਹ ਵਿੱਚ ਡੋਰ ਟੂ ਡੋਰ ਕੰਪੇਨ ਰਾਹੀਂ ਪਿੰਡ ਦੇ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ 
ਤਰਨ ਤਾਰਨ 05 ਅਪ੍ਰੈਲ : ਜਿਲ੍ਹਾ ਚੋਣ ਅਫਸਰ–ਕਮ-ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਅਤੇ ਉਪ ਮੰਡਲ ਮੈਜਿਸਟ੍ਰੇਟ– ਕਮ- ਐਸਿਸਟੈਂਟ ਰਿਟਰਨਿੰਗ ਅਫਸਰ (021- ਤਰਨ ਤਾਰਨ) ਸ੍ਰ. ਸਿਮਰਨਦੀਪ ਸਿੰਘ ਜੀ ਦੇ ਹੁਕਮਾਂ ਅਨੁਸਾਰ ਆਉਣ ਵਾਲੀਆਂ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਪਿੰਡ ਕੱਕਾ ਕੰਡਿਆਲਾ ਅਤੇ ਗੋਹਲਵੜ੍ਹ ਵਿੱਚ ਡੋਰ ਟੂ ਡੋਰ ਕੰਪੇਨ ਰਾਹੀਂ ਪਿੰਡ ਦੇ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ।ਪਿਛਲੀ ਲੋਕ ਸਭਾ ਇਲੈਕਸ਼ਨ ਵਿੱਚ ਵੋਟ ਦੀ ਪ੍ਰਤੀਸ਼ਤ ਘੱਟ ਹੋਣ ਕਰਕੇ ਇਹਨਾਂ ਪਿੰਡ ਵਿੱਚ ਸੀ.ਡੀ....
ਚੋਣਾਂ ਵਾਲੇ ਦਿਨ ਜਾਂ ਉਸਤੋਂ ਇੱਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿੱਚ ਛੱਪਣ ਵਾਲੇ ਇਸ਼ਤਿਹਾਰਾਂ ਦੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਤੋਂ ਪੂਰਵ ਪ੍ਰਵਾਨਗੀ ਲੈਣਾ ਲਾਜ਼ਮੀ
ਸਮੂਹ ਸਿਆਸੀ ਪਾਰਟੀਆਂ ਅਤੇ ਮੀਡੀਆ ਅਦਾਰਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣ ਕਰਨ ਦੀ ਅਪੀਲ ਤਰਨ ਤਾਰਨ, 05 ਅਪ੍ਰੈਲ : ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਵਾਲੇ ਦਿਨ ਦੇ ਅਖਬਾਰਾਂ ਵਿੱਚ ਬਿਨਾਂ ਪੂਰਵ ਪ੍ਰਵਾਨਗੀ ਤੋਂ ਕੋਈ ਵੀ ਸਿਆਸੀ ਇਸ਼ਤਿਹਾਰ ਛਾਪਣ ‘ਤੇ ਰੋਕ ਲਗਾਈ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ....
ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨ ਲਈ ਕੀਤਾ ਜਾ ਰਿਹਾ ਪ੍ਰੇਰਿਤ-ਐੱਸ. ਡੀ. ਐੱਮ. ਸ੍ਰੀ ਕ੍ਰਿਪਾਲਵੀਰ ਸਿੰਘ
ਵੋਟਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕੱਢੀ ਗਈ ਵੋਟਰ ਜਾਗਰੂਕਤਾ ਰੈਲੀ ਤਰਨ ਤਾਰਨ, 05 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਵੀਪ ਗਤੀਵਿਧੀਆਂ ਅਧੀਨ ਬਲਾਕ ਪੱਟੀ ਵਿੱਚ ਐੱਸ. ਡੀ. ਐੱਮ. ਪੱਟੀ ਸ੍ਰੀ ਕ੍ਰਿਪਾਲਵੀਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਸ਼ੇਰੋ ਵੱਲੋਂ ਔਰਤਾਂ ਵਿੱਚ ਵੱਧ ਤੋਂ ਵੱਧ ਵੋਟਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਸ੍ਰੀ ਕ੍ਰਿਪਾਲਵੀਰ ਸਿੰਘ ਨੇ ਕਿਹਾ ਕਿ....
ਬੂਥ ਪੱਧਰੀ ਵਿਸ਼ੇਸ਼ ਵੋਟਰ ਜਾਗਰੂਕਤਾ ਮੁਹਿੰਮ 6 ਤੋਂ 12 ਅਪ੍ਰੈਲ ਤੱਕ : ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ 5 ਅਪ੍ਰੈਲ : ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਿਕਾਸ ਕੁਮਾਰ ਨੇ ਕਿਹਾ ਹੈ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬੂਥ ਪੱਧਰ ਤੇ ਤੁਰੰਤ ਬੂਥ ਲੈਵਲ ਅਵੇਰਨੈਸ ਗਰੁੱਪਾਂ ਨੂੰ ਕਾਰਜ਼ਸ਼ੀਲ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ 6 ਤੋਂ 12 ਅਪ੍ਰੈਲ ਤੱਕ ਬੂਥ ਲੈਵਲ ਅਫ਼ਸਰਾਂ ਵਲੋਂ ਆਪਣੇ-ਆਪਣੇ ਬੂਥ ਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਅਤੇ ਇਸ ਮੁਹਿੰਮ ਦੌਰਾਨ ਬੂਥ ਲੈਵਲ ਅਫ਼ਸਰ ਅਤੇ ਬੂਥ ਲੈਵਲ ਅਵੇਰਨੈਸ ਗਰੁੱਪ ਦੇ ਮੈਂਬਰ ਨੁੱਕੜ ਨਾਟਕ,ਸੈਮੀਨਾਰ....
ਜੰਡਿਆਲਾ ਵਿਧਾਨ ਸਭਾ ਹਲਕੇ ਵਿੱਚ ਕੀਤੀ ਗਈ ਵੋਟਰ ਜਾਗਰੂਕਤਾ ਸਾਈਕਲ ਰੈਲੀ
ਅੰਮ੍ਰਿਤਸਰ 5 ਅਪ੍ਰੈਲ : ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਸਿਮਰਨਜੀਤ ਕੌਰ ਦੀ ਅਗੁਆਈ ਹੇਠ ਜੰਡਿਆਲਾ ਵਿਧਾਨਸਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਲਾਲ ਉਸਮਾਂ, ਸਰਕਾਰੀ ਹਾਈ ਸਕੂਲ ਕਿਲਾ ਜੀਵਨ ਸਿੰਘ, ਰਾਇਲ ਇੰਸਟੀਚਿਊਟ ਆਫ ਨਰਸਿੰਗ ਧਾਰੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਛਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ....
ਸ੍ਰੀ ਹਰਿਮੰਦਰ ਸਾਹਿਬ ਦੇ ਮੁਲਾਜ਼ਮਾਂ ਲਈ ਵਰਦੀ ਤੇ ਆਈਡੀ ਕਾਰਡ ਪਾਉਣਾ ਜ਼ਰੂਰੀ : ਪ੍ਰਧਾਨ ਧਾਮੀ 
ਅੰਮ੍ਰਿਤਸਰ, 4 ਅਪ੍ਰੈਲ : ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੰਮ ਕਰਨ ਵਾਲੇ ਮੁਲਾਜ਼ਮ ਹੁਣ ਬਿਨਾਂ ਵਰਦੀ ਦੇ ਨਜ਼ਰ ਨਹੀਂ ਆਉਣਗੇ। ਉਨ੍ਹਾਂ ਦੇ ਗਲ਼ ਵਿਚ ਆਈਡੀ ਕਾਰਡ ਵੀ ਜ਼ਰੂਰੀ ਹੋਵੇਗਾ। ਇਹ ਹੁਕਮ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੇ ਹਨ। ਭਾਵੇਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਲਾਜ਼ਮ ਪਹਿਲਾਂ ਹੀ ਵਰਦੀ ਪਹਿਨਦੇ ਹਨ ਪਰ ਹੁਣ ਸ੍ਰੀ ਧਾਮੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਤੇ ਸਕੱਤਰ ਪ੍ਰਤਾਪ ਸਿੰਘ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ....
ਅਜਨਾਲਾ ਵਿੱਚ ਇੱਕ ਨਸ਼ੇੜੀ ਨੇ ਮਾਂ, ਭਾਬੀ ਅਤੇ ਢਾਈ ਸਾਲਾ ਭਤੀਜੇ ਦਾ ਕੀਤਾ ਕਤਲ
ਅਜਨਾਲਾ, 04 ਅਪ੍ਰੈਲ : ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਇੱਕ ਨਸ਼ੇੜੀ ਵੱਲੋਂ ਆਪਣੀ ਮਾਂ, ਭਾਬੀ ਅਤੇ ਭਤੀਜੇ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਅੰਮ੍ਰਿਤਪਾਲ ਸਿੰਘ (25) ਵਾਸੀ ਕੰਦੋਵਾਲੀਆ (ਅਜਨਾਲਾ) ਤਿੰਨੋਂ ਕਤਲ ਕਰਨ ਤੋਂ ਬਾਅਦ ਲਾਸ਼ਾਂ ਨੂੰ ਘਰ ਵਿੱਚ ਖੁਨ ਨਾਲ ਲੱਥਪੱਥ ਛੱਡ ਕੇ ਖੁਦ ਥਾਣੇ ਜਾ ਪੁੱਜਾ ਅਤੇ ਪੁਲਿਸ ਅਧਿਕਾਰੀਆਂ ਨੂੰ ਸਭ ਦੱਸਣ ਤੋਂ ਬਾਅਦ ਸਮਰਪਣ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਮੌਕੇ ਤੇ ਪੁੱਜੀ ਅਤੇ ਲਾਸ਼ਾਂ ਨੂੰ ਕਬਜੇ ‘ਚ....
ਗੁਰਦਾਸਪੁਰ ਦੇ ਪਿੰਡ ਲਖਨਪਾਲ ਨੇੜੇ ਵਾਪਰਿਆ ਹਾਦਸਾ, 2 ਦੋਸਤਾਂ ਦੀ ਮੌਤ
ਗੁਰਦਾਸਪੁਰ 4 ਅਪ੍ਰੈਲ : ਗੁਰਦਾਸਪੁਰ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਵੀਰਵਾਰ ਸਵੇਰੇ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਦੋ ਨੌਜਵਾਨ ਦੋਸਤ ਅੰਮ੍ਰਿਤਸਰ ਨੂੰ ਦਵਾਈ ਲੈਣ ਲਈ ਘਰੋਂ ਗਏ ਸਨ, ਕਿ ਰਸਤੇ ਵਿੱਚ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰ ਅਨੁਸਾਰ ਦੋਵੇਂ ਦੋਸਤ ਤਕਰੀਬਨ ਸਵੇਰੇ 11 ਵਜੇ ਘਰੋਂ ਨਿਕਲੇ ਸਨ, ਜਦੋਂ ਉਹ ਪਿੰਡ ਲਖਨਪਾਲ ਨਜਦੀਕ ਪੁੱਜੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਇੱਕ ਖੰਭੇ ਨਾਲ ਟਕਰਾ ਗਿਆ, ਜਿਸ....
ਮਾਨਯੋਗ ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਸਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਅੰਡਰ ਟਰਾਈਲ ਰਵਿਊਂ ਕਮੇਟੀ ਦੀ ਮੀਟਿੰਗ ਕੀਤੀ ਗਈ।
ਤਰਨ ਤਾਰਨ, 04 ਅਪ੍ਰੈਲ : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਅੰਡਰ ਟਰਾਈਲ ਰੀਵਿਊਂ ਕਮੇਟੀ, ਤਰਨ ਤਾਰਨ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਮਿਸ ਪ੍ਰਤਿਮਾ ਅਰੋੜਾ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਨਵਕੀਰਤ ਸਿੰਘ, ਅਡੀਸ਼ੀਨਲ ਡਿਪਟੀ ਕਮਿਸ਼ਨਰ, ਤਰਨ ਤਾਰਨ, ਸ਼੍ਰੀ ਅਜੇ ਰਾਏ ਸਿੰਘ, ਸੁਪਰਡੈਂਟ ਆਫ਼ ਪੁਲਿਸ ਤਰਨ ਤਾਰਨ, ਸ਼੍ਰੀ ਰਾਹੁਲ....
ਟ੍ਰਾਂਸਜੈਂਡਰ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ
ਅੰਮ੍ਰਿਤਸਰ 4 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਧਾਨ ਸਭਾ ਚੋਣ ਹਲਕਾ ਅੰਮ੍ਰਿਤਸਰ ਉੱਤਰੀ ਅੰਮ੍ਰਿਤਸਰ ਪੱਛਮੀ ਅਤੇ ਅੰਮ੍ਰਿਤਸਰ ਕੇਂਦਰੀ ਦੇ ਟ੍ਰਾਂਸਜੈਂਡਰ ਵੋਟਰਾਂ ਲਈ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ....