ਮਾਝਾ

ਲੋਕ ਸਭਾ ਚੋਣਾਂ -2024, ਈ.ਆਰ.ਓ. ਡੇਰਾ ਬਾਬਾ ਨਾਨਕ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਆਦਰਸ਼ ਚੋਣ-ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਡੇਰਾ ਬਾਬਾ ਨਾਨਕ, 17 ਮਾਰਚ : ਬੀਤੇ ਕੱਲ੍ਹ ਦੇਸ਼ ਵਿਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਈ.ਆਰ.ਓ.-ਕਮ-ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਹਰਦੀਪ ਸਿੰਘ ਵੱਲੋਂ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮਾਣਯੋਗ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਦੇ....
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ
ਲੋਕ ਸਭਾ ਚੋਣਾਂ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ ਮੁਕੰੰਮਲਸ੍ਰੀ ਸੰਦੀਪ ਕੁਮਾਰ ਤਰਨ ਤਾਰਨ, 17 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੌਰਾਨ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਅਤੇ....
ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਲੋਕ ਸਭਾ ਚੋਣਾਂ ਲਈ ਪੂਰੀ ਤਰਾਂ ਤਿਆਰ, ਨਿਰਪੱਖ, ਪਾਰਦਰਸ਼ੀ ਤੇ ਸ਼ਾਤੀਪੂਰਨ ਚੋਣਾਂ ਨੂੰ ਬਣਾਇਆ ਜਾਵੇਗਾ ਯਕੀਨੀ-ਜ਼ਿਲ੍ਹਾ ਚੋਣ ਅਫ਼ਸਰ
ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਆਖ਼ਰੀ ਪੜਾਅ ਵਿੱਚ 01 ਜੂਨ ਨੂੰ ਪੈਣਗੀਆਂ ਵੋਟਾਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੋਈ ਵੀ ਸ਼ਿਕਾਇਤ ਜਾਂ ਚੋਣਾਂ ਸਬੰਧੀ ਜਾਣਕਾਰੀ ਲਈ ਸਥਾਪਿਤ ਕੀਤਾ ਗਿਆ ਕੰਟਰੋਲ ਰੂਮ ਇਸ਼ਤਿਹਾਰਬਾਜ਼ੀ ਰਾਹੀਂ ਹੁੰਦੇ ਖ਼ਰਚੇ ਦਾ ਹਿਸਾਬ ਰੱਖਣ ਤੇ ਮੁੱਲ ਦੀਆਂ ਖ਼ਬਰਾਂ ਉੱਪਰ ਨਜ਼ਰ ਰੱਖਣ ਲਈ ਕੀਤਾ ਗਿਆ ਜ਼ਿਲ੍ਹਾ ਪੱਧਰੀ ਮੀਡੀਆ ਮੋਨੀਟਰਿੰਗ ਅਤੇ ਸਰਟੀਫਿਕੇਸ਼ਨ ਕਮੇਟੀ ਦਾ ਗਠਨ ਤਰਨ ਤਾਰਨ, 17 ਮਾਰਚ : ਲੋਕ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ....
ਲੋਕ ਚੋਣਾਂ ਦੇ ਮੱਦੇਨਜਰ ਜ਼ਿਲ੍ਹਾ ਚੋਣ ਅਫਸਰ ਵੱਲੋਂ ਮੈਰਿਜ ਪੈਲੇਸ ਮਾਲਕਾਂ ਨਾਲ ਵਿਸ਼ੇਸ ਮੀਟਿੰਗ
ਅਦਰਸ਼ ਚੋਣ ਜ਼ਾਬਤੇ ਦੀ ਪਾਲਣਾ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂੰ ਤਰਨ ਤਾਰਨ, 17 ਮਾਰਚ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਦੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਦੇ ਮੈਰਿਜ ਪੈਲਸ ਮਾਲਕਾਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਮੈਰਿਜ ਪੈਲਸ ਮਾਲਕਾਂ ਹਦਾਇਤ ਕੀਤੀ ਕਿ ਉਹਨਾਂ ਦੇ ਮੈਰਿਜ ਪੈਲਸਾਂ ਵਿੱਚ ਚੋਣ ਜ਼ਾਬਤੇ ਦੀ....
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆ ਅਤੇ ਸਦਭਾਵਨਾ ਬਣਾਈ ਰੱਖਣ ਲਈ ਜ਼ਿਲ੍ਹੇ ਵਿੱਚ ਸਿਵਲ ਤੇ ਪੁਲਿਸ ਅਧਿਕਾਰੀਆਂ ਵੱਲੋਂ ਕੱਢਿਆ ਗਿਆ ਫਲੈਗ ਮਾਰਚ
ਲੋਕ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ-ਭੈਅ ਤੋਂ ਕਰਨ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ, 16 ਮਾਰਚ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਅੰਦਰ ਸੁਰੱਖਿਆ ਅਤੇ ਸਦਭਾਵਨਾ ਬਣਾਈ ਰੱਖਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ ‘ਤੇ ਫਲੈਗ ਮਾਰਚ ਕੱਢਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਦਾ ਐਲਾਨ ਹੋਣ ਨਾਲ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਵੀ ਤੁਰੰਤ ਪ੍ਰਭਾਵ ਤੋਂ ਲਾਗੂ....
ਲੋਕ ਸਭਾ ਚੋਣਾਂ ਦੌਰਾਨ ਆਦਰਸ਼ ਚੋਣ ਜਾਬਤੇ ਨੂੰ ਇੰਨ-ਬਿੰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇਗਾ-ਜ਼ਿਲ੍ਹਾ ਚੋਣ ਅਫ਼ਸਰ
ਸਰਕਾਰੀ ਜਾਇਦਾਦਾਂ ’ਤੇ ਰਾਜਨੀਤਿਕ ਇਸ਼ਤਿਹਾਰਬਾਜ਼ੀ ਨੂੰ 24 ਘੰਟਿਆਂ ’ਚ ਉਤਾਰਨ ਦੇ ਆਦੇਸ਼ ਜਾਰੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕ ਸਭਾ ਚੋਣਾਂ ਨੂੰ ਨਿਰਪੱਖ ਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਤਰਨ ਤਾਰਨ, 16 ਮਾਰਚ : ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਸਬੰਧੀ ਸਮਾਂ ਸਾਰਨੀ ਜਾਰੀ ਕਰਨ ਦੇ ਨਾਲ ਹੀ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਚੋਣ ਲਈ ਤੁਰੰਤ ਪ੍ਰਭਾਵ ਨਾਲ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ।ਲੋਕ ਸਭਾ ਹਲਕਾ ਖਡੂਰ ਸਾਹਿਬ ਲਈ 16 ਲੱਖ 51 ਹਜ਼ਾਰ ਤੋਂ ਵੱਧ ਵੋਟਰਾਂ....
ਚੋਣਾਂ ਨਿਰਪੱਖ ਅਤੇ ਸ਼ਾਤੀਪੂਰਵਕ ਢੰਗ ਨਾਲ ਨੇਪਰੇ ਚਾੜੀਆਂ ਜਾਣਗੀਆਂ-ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ
ਸਿਵਲ ਅਤੇ ਪੁਲਿਸ ਵਿਭਾਗ ਵਲੋਂ ਦੇਰ ਸ਼ਾਮ ਬਟਾਲਾ ਸ਼ਹਿਰ ਵਿੱਚ ਕੱਢਿਆ ਗਿਆ ਫਲੈਗ ਮਾਰਚ ਬਟਾਲਾ, 16 ਮਾਰਚ : ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਸਬੰਧੀ ਸਮਾਂ ਸਾਰਨੀ ਜਾਰੀ ਕਰਨ ਦੇ ਨਾਲ ਹੀ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਚੋਣ ਲਈ ਤੁਰੰਤ ਪ੍ਰਭਾਵ ਨਾਲ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ। ਅੱਜ ਦੇਰ ਸ਼ਾਮ ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਵਲੋਂ ਪੁਲਿਸ ਵਿਭਾਗ ਨਾਲ ਬਟਾਲਾ ਸ਼ਹਿਰ ਵਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਸ੍ਰੀਮਤੀ ਜਸਵੰਤ ਕੋਰ ਐਸ ਪੀ (ਐੱਚ)....
ਸਵੀਪ ਟੀਮ ਵੱਲੋਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿੱਚ ਵੋਟਰ ਜਾਗਰੂਕਤਾ ਅਭਿਆਨ ਜਾਰੀ
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗੁਰਦਾਸਪੁਰ, 16 ਮਾਰਚ : ਡਾ ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਡੀਈਓ (ਸ) ਰਾਜੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਅਭਿਆਨ ਜਾਰੀ ਹੈ। ਇਸ ਮੁਹਿੰਮ ਤਹਿਤ ਅੱਜ ਸਵੀਪ ਟੀਮ ਵੱਲੋਂ ਸਰਕਾਰੀ ਹਾਈ ਸਕੂਲ ਬੱਬਰੀ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਸੋਹਲ ਅਤੇ ਜ਼ਿਲ੍ਹਾ....
ਪੰਜਾਬ ‘ਚ 1 ਜੂਨ ਨੂੰ ਆਖ਼ਰੀ ਪੜਾਅ ਵਿੱਚ ਹੋਵੇਗੀ ਵੋਟਿੰਗ, 4 ਜੂਨ ਨੂੰ ਆਉਣਗੇ ਨਤੀਜੇ
ਲੋਕ ਸਭਾ ਚੋਣਾਂ ਲਈ ਜ਼ਿਲ੍ਹਾ ਗੁਰਦਾਸਪੁਰ ਪੂਰੀ ਤਰ੍ਹਾਂ ਤਿਆਰ - ਜ਼ਿਲ੍ਹਾ ਚੋਣ ਅਧਿਕਾਰੀ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ ਜ਼ਿਲ੍ਹਾ ਚੋਣ ਅਧਿਕਾਰੀ ਨੇ ਚੋਣਾਂ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗੁਰਦਾਸਪੁਰ, 16 ਮਾਰਚ : ਭਾਰਤ ਚੋਣ ਕਮਿਸ਼ਨ ਵੱਲੋਂ ਅੱਜ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਦੇਸ਼ ਵਿੱਚ ਸੱਤ ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਪਹਿਲੇ ਪੜਾਅ ਲਈ 19 ਅਪ੍ਰੈਲ ਨੂੰ ਵੋਟਿੰਗ ਹੋਵੇਗੀ ਅਤੇ ਆਖ਼ਰੀ ਪੜਾਅ ਲਈ 1 ਜੂਨ ਨੂੰ ਵੋਟਿੰਗ ਹੋਵੇਗੀ।....
ਜਸਟਿਸ ਅਰੁਣ ਪੱਲੀ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਅੰਮ੍ਰਿਤਸਰ ਕੇਂਦਰੀ ਜੇਲ ਦਾ ਨਿਰੀਖਣ
ਜੇਲ ਵਿੱਚ ਵੀਡੀਓ ਕਾਨਫਰੰਸਿੰਗ ਜਰੀਏ ਪੇਸ਼ੀ ਦੀ ਕੀਤੀ ਸ਼ੁਰੂਆਤ ਕੈਦੀਆਂ ਨਾਲ ਬਿਤਾਏ ਪਲ ਅਤੇ ਸੁਣੀਆਂ ਸਮੱਸਿਆਵਾਂ ਅੰਮ੍ਰਿਤਸਰ 16 ਮਾਰਚ : ਮਾਨਯੋਗ ਜਸਟਿਸ ਅਰੁਣ ਪੱਲੀ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਜਿਲ੍ਹਾ ਅਤੇ ਸੈਸ਼ਨ ਜੱਜ ਨੇ ਅੰਮ੍ਰਿਤਸਰ ਜੇਲ੍ਹ ਦਾ ਨਿਰੀਖਣ ਕਰਨ ਲਈ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਦੌਰਾ ਕੀਤਾ। ਇਸ ਫੇਰੀ ਦੌਰਾਨ ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਯੂਨਿਟ ਦਾ ਉਦਘਾਟਨ ਕੀਤਾ, ਜਿੱਥੋਂ ਜੇਲ੍ਹ ਦੇ ਕੈਦੀਆਂ ਨੂੰ ਉਨ੍ਹਾਂ ਦੇ ਕੇਸਾਂ....
ਇਸ ਵਾਰ ਅੰਮ੍ਰਿਤਸਰ ਵਿਚ 19.68 ਲੱਖ ਵੋਟਰ ਕਰਨਗੇ ਆਪਣੇ ਵੋਟ ਹੱਕ ਦੀ ਵਰਤੋਂ- ਡਿਪਟੀ ਕਮਿਸ਼ਨਰ
7 ਮਈ ਤੋਂ ਹੋਵੇਗੀ ਨਾਮਜ਼ਦਗੀਆਂ ਦੀ ਸ਼ੁਰੂਆਤ ਤੇ ਵੋਟਾਂ ਪੈਣਗੀਆਂ 1 ਜੂਨ ਨੂੰ ਅੰਮ੍ਰਿਤਸਰ, 16 ਮਾਰਚ : ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਣਸ਼ਾਮ ਥੋਰੀ ਨੇ ਲੋਕ ਸਭਾ ਚੋਣਾਂ ਬਾਰੇ ਕੀਤੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਦੱਸਿਆ ਕਿ ਇਸ ਵਾਰ ਅੰਮ੍ਰਿਤਸਰ ਜਿਲ੍ਹੇ ਵਿਚ 1967466 ਵੋਟਰ ਆਪਣੇ ਵੋਟ ਹੱਕ ਦੀ ਵਰਤੋਂ ਕਰਨਗੇ। ਉਨਾਂ ਦੱਸਿਆ ਕਿ ਵੋਟਾਂ ਬਨਾਉਣ ਦਾ ਕੰਮ ਨਾਮਜ਼ਦਗੀਆਂ ਤੋਂ ਸੱਤ ਦਿਨ ਪਹਿਲਾਂ ਤੱਕ ਜਾਰੀ ਰਹੇਗਾ ਪਰ ਵੋਟ ਕੱਟਣ ਦਾ ਕੰਮ ਹੁਣ ਬੰਦ ਕਰ ਦਿੱਤਾ ਗਿਆ ਹੈ। ਉਨਾਂ....
ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ
ਸ਼ਤਾਬਦੀ ਸਬੰਧੀ ਐਡਵੋਕੇਟ ਧਾਮੀ ਵੱਲੋਂ ਬਣਾਈ ਗਈ ਸਬ-ਕਮੇਟੀ ਦੀ ਹੋਈ ਪਲੇਠੀ ਇਕੱਤਰਤਾ ਅੰਮ੍ਰਿਤਸਰ, 16 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 18 ਸਤੰਬਰ 2024 ਨੂੰ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ ਮਨਾਈ ਜਾ ਰਹੀ 450 ਸਾਲਾ ਸ਼ਤਾਬਦੀ ਦੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ਤਾਬਦੀ ਸਮਾਗਮਾਂ ਸਬੰਧੀ ਬਣਾਈ ਗਈ ਸਬ-ਕਮੇਟੀ ਦੀ ਪਲੇਠੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਦੇ ਜਨਰਲ....
ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 30 ਲੱਖ 33 ਹਜ਼ਾਰ ਰੁਪਏ
ਅੰਮ੍ਰਿਤਸਰ, 16 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 30 ਲੱਖ 33 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਇਹ ਸਹਾਇਤਾ ਰਾਸ਼ੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ ਸਿਕਲੀਗਰ ਤੇ ਵਣਜਾਰੇ ਬੱਚਿਆਂ ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ....
ਬਰਗਾੜੀ ਬੇਅਦਬੀ ਮਾਮਲੇ ’ਚ ਡੇਰਾ ਸਿਰਸਾ ਮੁਖੀ ਤੇ ਹਨੀਪ੍ਰੀਤ ਨੂੰ ਗ੍ਰਿਫ਼ਤਾਰ ਕਰੇ ਪੰਜਾਬ ਸਰਕਾਰ - ਐਡਵੋਕੇਟ ਧਾਮੀ
ਅੰਮ੍ਰਿਤਸਰ, 16 ਮਾਰਚ : ਸਾਲ 2015 ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਵਿਚ ਬੀਤੇ ਸਮੇਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪ੍ਰਦੀਪ ਕਲੇਰ ਵੱਲੋਂ ਚੰਡੀਗੜ੍ਹ ਦੀ ਅਦਾਲਤ ’ਚ ਕੀਤੇ ਖੁਲਾਸਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਅਦਾਲਤ ਰਾਹੀਂ ਗ੍ਰਿਫ਼ਤਾਰੀ ਦੀ ਕਾਰਵਾਈ ਕਰਨ ਦੇ ਨਾਲ-ਨਾਲ ਉਸ ਦੀ ਪੈਰੋਕਾਰ ਹਨੀਪ੍ਰੀਤ ਨੂੰ ਵੀ....
ਮੁੱਖ ਮੰਤਰੀ ਮਾਨ ਵੱਲੋਂ ਕੰਢੀ ਖੇਤਰ ਦੇ ਲੋਕਾਂ ਨੂੰ ਤੋਹਫ਼ਾ, ਪੀ.ਏ.ਯੂ. ਦਾ ਪਹਿਲਾ ਖੇਤੀਬਾੜੀ ਕਾਲਜ ਕੀਤਾ ਲੋਕਾਂ ਨੂੰ ਸਮਰਪਿਤ
ਖਿੱਤੇ ਵਿੱਚ ਖੇਤੀਬਾੜੀ ਨੂੰ ਹੁਲਾਰਾ ਦੇ ਕੇ ਲੋਕਾਂ ਦੇ ਜੀਵਨ ਨੂੰ ਬਦਲਣਾ ਇਸ ਕਦਮ ਦਾ ਉਦੇਸ਼ ਬੱਲੋਵਾਲ ਸੌਂਖੜੀ, 16 ਮਾਰਚ : ਸੂਬੇ ਦੇ ਕੰਢੀ ਖੇਤਰ ਵਿੱਚ ਖੇਤੀਬਾੜੀ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦਾ ਖੇਤੀਬਾੜੀ ਕਾਲਜ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੀ ਸਥਾਪਨਾ ਪੀ.ਏ.ਯੂ. ਵੱਲੋਂ ਸੂਬਾ ਸਰਕਾਰ ਦੇ ਸਹਿਯੋਗ ਨਾਲ ਕੀਤੀ ਗਈ ਹੈ। ਉਨ੍ਹਾਂ....