ਮਾਝਾ

ਪਿੰਡ ਬਲੱਗਣ ਵਿਖੇ ਬਾਬਾ ਕੇਸੋ ਸ਼ਾਹ ਵਾਲੀ ਜੀ ਦਾ ਸਲਾਨਾ ਜੋੜ ਮੇਲਾ ਪੂਰੇ ਉਤਸ਼ਾਹ ਨਾਲ ਮਨਾਇਆ
ਚੇਅਰਮੈਨ ਰਮਨ ਬਹਿਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਛਿੰਝਾਂ, ਖੇਡ ਤੇ ਸੱਭਿਆਚਾਰਕ ਮੇਲੇ ਸਾਡੇ ਪੰਜਾਬ ਦਾ ਅਮੀਰ ਸਰਮਾਇਆ - ਰਮਨ ਬਹਿਲ ਗੁਰਦਾਸਪੁਰ, 29 ਅਗਸਤ 2024 : ਧੰਨ-ਧੰਨ ਬਾਬਾ ਕੇਸੋ ਸ਼ਾਹ ਵਾਲੀ ਜੀ ਦਾ ਸਲਾਨਾ ਜੋੜ ਮੇਲਾ ਪਿੰਡ ਬਲੱਗਣ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਬਾਬਾ ਕੇਸੋ ਸ਼ਾਹ ਦੀ ਦਰਗਾਹ ਉੱਪਰ ਮੱਥਾ ਟੇਕਿਆ ਅਤੇ ਨਾਲ ਹੀ ਸਭਿਆਚਾਰਕ ਮੇਲੇ....
ਕੌਮੀ ਅੱਖਾਂ ਦਾ ਦਾਨ ਪੰਦਰਵਾੜੇ ਤਹਿਤ ਅੱਖਾਂ ਦੇ ਦਾਨ ਬਾਰੇ ਕੀਤਾ ਜਾਗਰੂਕ
ਤਰਨ ਤਾਰਨ, 29 ਅਗਸਤ 2024 : ਸਿਵਲ ਸਰਜਨ ਤਰਨਤਾਰਨ ਡਾ.ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫਸਰ, ਕਸੇਲ, ਡਾ. ਜਤਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਵੀਰਵਾਰ ਨੂੰ ਕਮਿਊਨਿਟੀ ਸਿਹਤ ਕੇਂਦਰ ਕਸੇਲ ਵਿਖੇ ਅੱਖਾਂ ਦੇ ਦਾਨ ਸਬੰਧੀ ਚੱਲ ਰਹੇ ਕੌਮੀ ਅੱਖਾਂ ਦਾ ਦਾਨ ਪੰਦਰਵਾੜੇ ਤਹਿਤ ਮੈਡੀਕਲ ਅਫਸਰ ਅਮਨਦੀਪ ਸਿੰਘ ਵੱਲੋਂ ਸਿਹਤ ਕੇਂਦਰ ਵਿਖੇ ਆਏ ਮਰੀਜ਼ਾਂ ਅਤੇ ਸਟਾਫ ਮੈਂਬਰਾਂ ਨੂੰ ਮੌਤ ਉਪਰੰਤ ਅੱਖਾਂ ਦੇ ਦਾਨ ਬਾਰੇ ਜਾਗਰੂਕ ਕੀਤਾ। ਇਸ ਮੌਕੇ ਡਾਕਟਰ ਅਮਨਦੀਪ ਸਿੰਘ ਨੇ ਕਿਹਾ....
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ, ਵੱਲੋਂ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਦਾ ਦੌਰਾ ਕੀਤਾ ਗਿਆ 
ਤਰਨ ਤਾਰਨ 29 ਅਗਸਤ 2024 : ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਮਿਸ ਸ਼ਿਲਪਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਸਹਿਯੋਗ ਨਾਲ ਸੈਂਟਰਲ ਜੇਲ੍ਹ ਸ਼੍ਰੀ ਗੋਇੰਦਵਾਲ ਸਾਹਿਬ ਦਾ ਦੌਰਾ ਕੀਤਾ ਗਿਆ। ਇਸ ਮੌਕੇ ਤੇ ਸ਼੍ਰੀ ਗੁਰਚਰਨ ਸਿੰਘ, ਸੁਪਰਡੰਟ, ਵਧੀਕ ਸੁਪਰਡੈਂਟ, ਸ਼੍ਰੀ ਰਾਹੁਲ ਰਾਜਾ, ਸੈਂਟਰਲ ਜੇਲ ਗੋਇੰਦਵਾਲ ਸਾਹਿਬ ਅਤੇ ਉੱਥੋਂ ਦਾ ਸਟਾਫ ਹਾਜ਼ਰ....
ਵਾਤਾਵਰਣ ਨੂੰ ਹਰਾ-ਭਰਾ ਬਣਾਉਣ ਹਿੱਤ ਚਲਾਈ ਗਈ ਇੱਕ ਰੁੱਖ ਮਾਂ ਦੇ ਨਾਮ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗ੍ਰਾਮ ਪੰਚਾਇਤ ਕੱਲ੍ਹਾ ਵਿਖੇ ਫਲਦਾਰ ਅਤੇ ਫੁੱਲਦਾਰ ਪੌਦੇ ਲਗਾਉਣ ਦੀ ਕੀਤੀ ਗਈ ਸ਼ੁਰੂਆਤ
ਤਰਨ ਤਾਰਨ, 29 ਅਗਸਤ 2024 : ਵਾਤਾਵਰਣ ਨੂੰ ਬਚਾਉਣ ਅਤੇ ਵਾਤਾਵਰਣ ਨੂੰ ਹਰਾ-ਭਰਾ ਬਣਾਉਣ ਹਿੱਤ ਚਲਾਈ ਗਈ ਇੱਕ ਰੁੱਖ ਮਾਂ ਦੇ ਨਾਮ ਮੁਹਿੰਮ ਤਹਿਤ ਅੱਜ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤਰਨ ਤਾਰਨ ਵੱਲੋਂ ਜ਼ਿਲ੍ਹਾ ਪੱਧਰ 'ਤੇ ਗ੍ਰਾਮ ਪੰਚਾਇਤ ਕੱਲ੍ਹਾ ਬਲਾਕ ਖਡੂਰ ਸਾਹਿਬ ਵਿਖੇ, ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਤਰਲ ਕੂੜਾ ਪ੍ਰਬੰਧਨ ਪ੍ਰੋਜੈਕਟ ਤੇ ਵੱਖ-ਵੱਖ ਕਿਸਮਾਂ ਦੇ ਫਲਦਾਰ ਅਤੇ ਫੁੱਲਦਾਰ ਪੌਦੇ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ 'ਤੇ ਉਹਨਾਂ ਵੱਲੋਂ....
ਸ਼੍ਰੋਮਣੀ ਕਮੇਟੀ ਵੋਟਾਂ ਬਣਾਉਣ ਸਮੇਂ ਬੇਨਿਯਮੀਆਂ ਨੂੰ ਰੋਕਣ ਲਈ ਤੁਰੰਤ ਦਖਲ ਦੇਵੇ ਗੁਰਦੁਆਰਾ ਚੋਣ ਕਮਿਸ਼ਨਰ- ਐਡਵੋਕੇਟ ਧਾਮੀ
ਸ਼ਰਤਾਂ ਦੀ ਅਣਦੇਖੀ ਕਰਕੇ ਵੋਟਾਂ ਬਣਾਏ ਜਾਣ ’ਤੇ ਕੀਤਾ ਸਖ਼ਤ ਇਤਰਾਜ਼ ਅੰਮ੍ਰਿਤਸਰ, 28 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਸਰਕਾਰ ਵੱਲੋਂ ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐੱਸ ਐੱਸ ਸਾਰੋਂ ਪਾਸੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਦੀ ਗਹਿਰੀ ਪੜਤਾਲ ਕਰਵਾਉਣ। ਐਡਵੋਕੇਟ ਧਾਮੀ ਨੇ ਆਖਿਆ ਕਿ....
ਦੋਹਾ ਕਤਰ ’ਚ ਪੁਲਿਸ ਪਾਸੋਂ ਵਾਪਸ ਲਏ ਪਾਵਨ ਸਰੂਪ ਭਾਰਤ ਲਿਆਵੇ ਕੇਂਦਰ ਸਰਕਾਰ : ਐਡਵੋਕੇਟ ਧਾਮੀ
ਵਿਦੇਸ਼ ਮੰਤਰਾਲੇ ਵੱਲੋਂ ਦੋ ਪਾਵਨ ਸਰੂਪਾਂ ਦਾ ਮਾਮਲਾ ਹੱਲ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਧੰਨਵਾਦ ਅੰਮ੍ਰਿਤਸਰ, 28 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਹਾ ਕਤਰ ਅੰਦਰ ਸਥਾਨਕ ਪੁਲਿਸ ਪਾਸੋਂ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਵਾਪਸ ਲੈਣ ਦਾ ਸਵਾਗਤ ਕਰਦਿਆਂ, ਇਹ ਪਾਵਨ ਸਰੂਪ ਭਾਰਤ ਲਿਆਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਨੂੰ ਭਾਰਤ ਦੇ ਵਿਦੇਸ਼ ਮੰਤਰਾਲੇ....
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਜ਼ਿਲ੍ਹਾ ਤਰਨਤਾਰਨ ਦੇ ਸਕੂਲ ਮੁਖੀਆਂ ਨਾਲ ਕੀਤੀ ਅਹਿਮ ਮੀਟਿੰਗ
ਮਿਆਰੀ ਸਿੱਖਿਆ ਦੇ ਨਾਲ 25 ਅਹਿਮ ਨੁਕਤੇ ਰਹੇ ਮੁੱਖ ਮੁੱਦੇ ਤਰਨਤਾਰਨ, 28 ਅਗਸਤ 2024 : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਮੁਲਾਂਕਣ ਕਰਨ ਹਿੱਤ ਜ਼ਿਲ੍ਹਾ ਤਰਨਤਾਰਨ ਦੇ ਸਮੂਹ ਮਿਡਲ, ਹਾਈ ਤੇ ਸੈਕੰਡਰੀ ਵਿਭਾਗ ਦੇ ਸਕੂਲ ਮੁਖੀਆਂ ਦੇ ਨਾਲ ਨਾਲ ਸਮੂਹ ਬੀਐਨਓਜ਼ ਬੀਆਰਪੀ, ਸੀਆਰਪੀ ਦੀ ਮੀਟਿੰਗ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ (ਸਟੇਟ ਐਵਾਰਡੀ) ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤੇ ਸੈਕੰਡਰੀ ਸਿੱਖਿਆ ਤਰਨਤਾਰਨ ਵੱਲੋਂ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ....
ਜ਼ਿਲਾ ਤਰਨ ਤਾਰਨ ਦੇ 484 ਪਿੰਡਾਂ ਨੂੰ ਓ. ਡੀ. ਐੱਫ ਪਲੱਸ ਮਾਡਲ ਸ਼੍ਰੇਣੀ ਦੇ ਪਿੰਡ ਬਣਾਉਣ ਦਾ ਟੀਚਾ 31 ਦਸੰਬਰ ਤੱਕ ਕੀਤਾ ਜਾਵੇਗਾ ਮੁਕੰਮਲ-ਵਧੀਕ ਡਿਪਟੀ ਕਮਿਸ਼ਨਰ ਵਿਕਾਸ
ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ ਮੀਟਿੰਗ ਤਰਨ ਤਾਰਨ, 28 ਅਗਸਤ 2024 : ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਜ਼ਿਲਾ ਤਰਨ ਤਾਰਨ ਦੇ ਪਿੰਡਾ ਨੂੰ ਓ. ਡੀ. ਐੱਫ ਪਲੱਸ ਮਾਡਲ ਸ਼੍ਰੇਣੀ ਦੇ ਪਿੰਡ ਬਣਾਉਣ ਸਬੰਧੀ ਪੇਂਡੂ ਵਿਕਾਸ ਭਵਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਤਰਨ ਤਾਰਨ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਵਿਸ਼ੇਸ ਮੀਟਿੰਗ ਹੋਈ। ਇਸ ਮੌਕੇ ਜ਼ਿਲਾ ਵਿਕਾਸ ਅਤੇ ਪੰਚਾਇਤ ਅਫਸਰ, ਤਰਨ ਤਾਰਨ ਸ੍ਰੀ ਹਰਜਿੰਦਰ....
ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਐੱਸ. ਡੀ. ਐੱਮ ਭਿੱਖੀਵਿੰਡ ਨੇ ਸਕੂਲ ਪ੍ਰਿੰਸੀਪਲਾਂ ਨਾਲ ਕੀਤੀ ਮੀਟਿੰਗ
ਭਿੱਖੀਵਿੰਡ, 28 ਅਗਸਤ 2024 : ਉਪ ਮੰਡਲ ਮੈਜਿਸਟਰੇਟ ਭਿੱਖੀਵਿੰਡ ਸ੍ਰ. ਕਿਰਪਾਲਵੀਰ ਸਿੰਘ ਨੇ ਅੱਜ ਇਲਾਕ਼ੇ ਦੇ ਸਮੂਹ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨਾਲ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਹਨਾਂ ਵੱਲੋਂ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਦਿੱਤੀਆਂ ਗਈਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ....
ਸ਼੍ਰੋਮਣੀ ਕਮੇਟੀ ਨੇ ਐਮਰਜੰਸੀ ਫ਼ਿਲਮ ਦੇ ਨਿਰਮਾਤਾਵਾਂ ਨੂੰ ਭੇਜਿਆ ਕਾਨੂੰਨੀ ਨੋਟਿਸ
ਅੰਮ੍ਰਿਤਸਰ, 27 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੇ ਕਿਰਦਾਰ ਅਤੇ ਇਤਿਹਾਸ ਪੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਕੰਗਨਾ ਰਣੌਤ ਦੀ ‘ਐਮਰਜੰਸੀ’ ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਿੱਖ-ਵਿਰੋਧੀ ਭਾਵਨਾ ਵਾਲੇ ਇਤਰਾਜ਼ਯੋਗ ਦ੍ਰਿਸ਼ ਕੱਟਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ ਵੱਲੋਂ ਭੇਜੇ ਗਏ ਨੋਟਿਸ ਵਿੱਚ ਕੰਗਨਾ ਰਣੌਤ ਸਮੇਤ ਫ਼ਿਲਮ ਦੇ ਨਿਮਰਾਤਾਵਾਂ ਨੂੰ ਜਾਰੀ ਕੀਤਾ ਗਿਆ ਟ੍ਰੇਲਰ ਵੀ ਜਨਤਕ ਅਤੇ....
ਬ੍ਰਹਮਪੁਰਾ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿਖੀ ਚਿੱਠੀ, ਭਾਰਤਮਾਲਾ ਐਕਸਪ੍ਰੈਸਵੇਅ ਪ੍ਰੋਜੈਕਟ ਵਿੱਚ ਉਚਿਤ ਮੁਆਵਜ਼ੇ ਦੀ ਮੰਗ ਕੀਤੀ
ਕੇਂਦਰ ਸਰਕਾਰ ਅੰਮ੍ਰਿਤਸਰ-ਜੰਮੂ-ਕਟੜਾ ਐਕਸਪ੍ਰੈੱਸਵੇਅ ਸਕੀਮ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਮੁਆਵਜ਼ੇ ਤੋਂ ਇਲਾਵਾ ਨੌਕਰੀਆਂ ਦੀ ਪੇਸ਼ਕਸ਼ ਵੀ ਕਰੇ – ਬ੍ਰਹਮਪੁਰਾ ਤਰਨ ਤਾਰਨ 27 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਪੰਜਾਬ ਰੂਰਲ ਡਿਵੈਲਪਮੈਂਟ ਸੋਸਾਇਟੀ ਦੇ ਚੇਅਰਮੈਨ ਅਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰੀ ਨਿਤਿਨ ਜੈਰਾਮ ਗਡਕਰੀ ਨੂੰ ਪੰਜਾਬ ਵਿੱਚ ਖਡੂਰ ਸਾਹਿਬ ਤੋਂ ਦਿੱਲੀ....
ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ, ਗੁਰਦਾਸਪੁਰ ਵਿਖੇ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ ਗਿਆ
ਗੁਰਦਾਸਪੁਰ, 27 ਅਗਸਤ 2024 : ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟੈਫ੍ਰਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ, ਗੁਰਦਾਸਪੁਰ ਵਿਖੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐੱਸ.ਆਈ. ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੰਦਿਆਂ ਅਪੀਲ ਕੀਤੀ ਕਿ ਉਹ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਕੇ ਇੱਕ ਜ਼ਿੰਮੇਵਾਰ....
ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ 29 ਅਗਸਤ ਨੂੰ ਪਿੰਡ ਚੌੜਾ ਕਲਾਂ ਅਤੇ 30 ਅਗਸਤ ਨੂੰ ਨੌਸ਼ਹਿਰਾ ਮੱਝਾ ਸਿੰਘ ਵਿਖੇ ਲਗਾਏ ਜਾਣਗੇ ਵਿਸ਼ੇਸ਼ ਕੈਂਪ
ਗੁਰਦਾਸਪੁਰ, 27 ਅਗਸਤ 2024 : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ 29 ਅਗਸਤ ਨੂੰ ਪਿੰਡ ਚੌੜਾ ਕਲਾਂ ਅਤੇ 30 ਅਗਸਤ ਨੂੰ ਨੌਸ਼ਹਿਰਾ ਮੱਝਾ ਸਿੰਘ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪ ਦਾ ਸਮਾਂ ਦੁਪਹਿਰ 12:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਹੋਵੇਗਾ। 29 ਅਗਸਤ ਨੂੰ ਪਿੰਡ ਚੌੜਾ ਕਲਾਂ ਵਿੱਚ ਲੱਗਣ....
ਜ਼ਿਲ੍ਹਾ ਪ੍ਰਸ਼ਾਸਨ ਨੇ ਡੇਰਾ ਬਾਬਾ ਨਾਨਕ ਵਿਖੇ ਲੜਕੀਆਂ ਲਈ ਰੋਜ਼ਗਾਰ ਤੇ ਸਵੈ-ਰੋਜ਼ਗਾਰ ਮੇਲਾ ਲਗਾਇਆ 
465 ਲੜਕੀਆਂ ਨੇ ਰੁਜ਼ਗਾਰ ਮੇਲੇ ਵਿੱਚ ਹਿੱਸਾ ਲਿਆ, 356 ਲੜਕੀਆਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਚੋਣ ਗੁਰਦਾਸਪੁਰ, 27 ਅਗਸਤ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਅੱਜ ਡੇਰਾ ਬਾਬਾ ਨਾਨਕ ਵਿਖੇ ਵਿਸ਼ੇਸ਼ ਰੋਜ਼ਗਾਰ ਤੇ ਸਵੈ-ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਰੋਜ਼ਗਾਰ ਮੇਲੇ ਵਿੱਚ 465 ਲੜਕੀਆਂ ਨੇ ਭਾਗ ਲਿਆ ਜਿਨ੍ਹਾਂ ਵਿੱਚੋਂ 356 ਲੜਕੀਆਂ ਦੀ ਵੱਖ-ਵੱਖ ਕੰਪਨੀਆਂ ਵੱਲੋਂ....
ਪੰਜਾਬ ਡੇਅਰੀ ਵਿਕਾਸ ਬੋਰਡ ਡੇਅਰੀ ਸਿਖਲਾਈ ਸੁਰੂ 2-9-2024 ਤੋਂ
ਅੰਮ੍ਰਿਤਸਰ 27 ਅਗਸਤ 2024 : ਡੀ.ਡੀ. 5 ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ.ਸੀ.ਬੈਨੀਫਿਸ਼ਰੀਜ ਅਧੀਨ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਕਰਵਾਉਣ ਬਾਰੇ (ਸਾਲ 2024-2025) ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਿਤ ਐਸ.ਸੀ.ਬੈਨੀਫਿਸ਼ਰੀਜ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਵਿਆਹੀਆਂ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ....