ਅਜਨਾਲਾ ਹਲਕੇ ਵਿੱਚ ਵਿੱਢੀ ਸਵੱਛਤਾ ਮੁਹਿੰਮ ਅਜਨਾਲਾ 24 ਅਗਸਤ 2024 : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸ਼ਹਿਰ ਦੇ ਬਾਹਰਵਾਰ ਅੰਬ ਕੋਟਲੀ ਪਿੰਡ ਦੇ ਰਸਤੇ ਉੱਤੇ ਵੀਹਾਂ ਸਾਲਾਂ ਤੋਂ ਲੱਗੇ ਕੂੜੇ ਦੇ ਢੇਰ ਨੂੰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਅੱਜ ਇੱਥੇ ਮੌਕੇ ਉੱਤੇ ਪਹੁੰਚੇ ਸ ਧਾਲੀਵਾਲ ਨੇ ਦੱਸਿਆ ਕਿ ਕੂੜੇ ਦਾ ਇਹ ਢੇਰ ਜੋ ਕਿ ਇੱਥੇ ਰਹਿਣ ਵਾਲੇ ਲੋਕਾਂ ਲਈ ਵੱਡੀ ਸਿਰਦਰਦੀ ਅਤੇ ਪਰੇਸ਼ਾਨੀ ਦਾ ਕਾਰਨ ਬਣਿਆ ਸੀ, ਨੂੰ ਹੁਣ ਕੁਝ ਹੀ ਦਿਨਾਂ ਵਿੱਚ ਹਟਾ ਦਿੱਤਾ ਜਾਵੇਗਾ ।....
ਮਾਝਾ

ਅੰਮ੍ਰਿਤਸਰ 24 ਅਗਸਤ 2024 : ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਟਰੇਨਿੰਗ ਅਫਸਰ ਨੇ ਦੱਸਿਆ ਹੈ ਕਿ ਜਿਲ੍ਹਾਂ ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ ਦੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਆਰਮੀ ਅਗਨੀਵੀਰ,ਬੀ.ਐਸ.ਐਫ ਅਤੇ ਪੰਜਾਬ ਪੁਲਿਸ ਦੀ ਭਰਤੀ ਲਈ ਫਿੱਜੀਕਲ ਦੀ ਟਰੇਨਿੰਗ ਸੂਰੂ ਹੋ ਚੁੱਕੀ ਹੈ। ਜੋ ਵੀ ਯੂਵਕ ਫਿੱਜੀਕਲ ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ ਉਹ ਯੁਵਕ ਸੀ-ਪਾਈਟ ਕੈਂਪ ਆਈ.ਟੀ.ਆਈ ਰਣੀਕੇ, ਅੰਮ੍ਰਿਤਸਰ ਵਿਖੇ ਆ ਕੇ ਮੁੱਫਤ ਤਿਆਰੀ ਕਰ ਸਕਦੇ....

ਅੰਮ੍ਰਿਤਸਰ 24 ਅਗਸਤ 2024 : ਏ.ਡੀ.ਜੀ.ਪੀ. ਟ੍ਰੈਫਿਕ,ਸ਼੍ਰੀ ਏ.ਐੱਸ. ਰਾਏ ਸਾਹਿਬ ਅਤੇ ਸ੍ਰੀ ਰਣਜੀਤ ਸਿੰਘ ਢਿੱਲੋਂ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਚੀਫ਼ ਖ਼ਾਲਸਾ ਦੀਵਾਨ ਵਿਖੇ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਸੰਬੰਧੀ ਟ੍ਰੈਫਿਕ ਸੈਮੀਨਾਰ ਆਯੋਜਿਤ ਕੀਤਾ।....

ਹਰੇਕ ਸ਼ਹੀਦ ਕਿਸਾਨ ਦੇ ਪਰਿਵਾਰ ਵਿੱਚ ਦਿੱਤੀ ਜਾਵੇਗੀ ਸਰਕਾਰੀ ਨੌਕਰੀ : ਕੈਬਨਿਟ ਮੰਤਰੀ ਧਾਲੀਵਾਲ ਅਜਨਾਲਾ, 24 ਅਗਸਤ 2024 : ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਦਿੱਲੀ ਵਿਖੇ ਲੱਗੇ ਕਿਸਾਨ ਮੋਰਚੇ ਵਿੱਚ ਸ਼ਹੀਦ ਹੋਏ ਜਿਲੇ ਦੇ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਦਿੱਤੀ ਗਈ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਉਹਨਾਂ ਨੇ ਕਿਹਾ ਕਿ ਸ਼ਹੀਦ ਕਿਸਾਨ ਪਰਿਵਾਰਾਂ ਦੀ ਬਾਂਹ ਫੜਨਾ ਸਾਡਾ ਮੁਢਲਾ ਫਰਜ਼ ਹੈ ਅਤੇ ਮੁੱਖ ਮੰਤਰੀ ਸ ਭਗਵੰਤ ਸਿੰਘ....

ਅੰਮ੍ਰਿਤਸਰ, 24 ਅਗਸਤ 2024 : ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਆਪਣੇ ਜੱਦੀ ਹਲਕਾ ਜੰਡਿਆਲਾ ਗੁਰੂ ਅੰਦਰ ਵੱਖ ਵੱਖ ਪਿੰਡਾਂ ਦਾ ਦੌਰਾ ਕਰਦਿਆਂ ਲੱਖਾਂ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਸ ਹਰਭਜਨ ਸਿੰਘ ਈ. ਟੀ. ਓ. ਵੱਲੋਂ ਅੱਜ ਕੀਤੇ ਗਏ ਉਦਘਾਟਨਾਂ ਵਿੱਚ ਉਦੋਨੰਗਲ ਸ਼ਮਸ਼ਾਨਘਾਟ ਤੋਂ ਆਦੋਵਾਲੀ ਵੱਡੇ ਸੂਏ ਨੂੰ ਆਪਸ ਵਿਚ ਜੋੜਦੀ ਲਿੰਕ ਸ਼ੜਕ ਨੂੰ ਪੱਕਾ ਕਰਨ ਦੀ ਸ਼ੁਰੂਆਤ ਕੀਤੀ ਗਈ। ਮੰਤਰੀ ਈ. ਟੀ. ਓ. ਨੇ ਦੱਸਿਆ ਕਿ ਇਹ ਸ਼ੜਕ ਕਰੀਬ 24 ਲੱਖ ਰੁਪਏ ਦੀ ਲਾਗਤ ਨਾਲ ਬਹੁਤ ਜਲਦ....

ਅੰਮ੍ਰਿਤਸਰ, 24 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਸਰ ਦੇ ਕਸਬਾ ਅਟਾਰੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ। ਗੁਰਦੁਆਰਾ ਸਾਹਿਬ ਪੰਚਾਇਤ ਘਰ ਅਟਾਰੀ ਵਿਖੇ ਵਾਪਰੀ ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਤਲਾਣੀ ਸਾਹਿਬ ਦੇ ਮੈਨੇਜਰ ਅਤੇ ਪ੍ਰਚਾਰਕ ਸਿੰਘਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ, ਜੋ ਮਾਮਲੇ ਦੀ ਵਿਸਥਾਰਤ ਰਿਪੋਰਟ ਦੇਣਗੇ।....

ਸ਼ਿਵ ਮੰਦਰ ਕਲਾਨੌਰ ਅਤੇ ਗੁਰਦੁਆਰਾ ਸ੍ਰੀ ਚੋਲ੍ਹਾ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਹੋਏ ਨਤਮਸਤਕ ਡੇਰਾ ਬਾਬਾ ਨਾਨਕ ਅਤੇ ਕਲਾਨੌਰ ਤਹਿਸੀਲਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦਾ ਵੀ ਦੌਰਾ ਕੀਤਾ ਗੁਰਦਾਸਪੁਰ, 24 ਅਗਸਤ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਓਮਾ ਸ਼ੰਕਰ ਗੁਪਤਾ ਵੱਲੋਂ ਅੱਜ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਦਾ ਦੌਰਾ ਕੀਤਾ ਗਿਆ। ਉਨ੍ਹਾਂ ਸਭ ਤੋਂ ਪਹਿਲਾਂ ਸ਼ਿਵ ਮੰਦਰ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ....

ਅੰਮ੍ਰਿਤਸਰ, 23 ਅਗਸਤ 2024 : ਅੰਮ੍ਰਿਤਸਰ ਦੇ ਵਿੱਚ ਕਾਨੂੰਨ ਵਿਵਸਥਾ ਇਕਦਮ ਡਗਮਗਾਉਂਦੀ ਹੋਈ ਨਜ਼ਰ ਆ ਰਹੀ ਹੈ। ਆਏ ਦਿਨ ਇਹ ਲੁੱਟ ਖੋਹ ਕਤਲ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਘਰ ਦੇ ਵਿੱਚ ਔਰਤਾਂ ਵੀ ਸੁਰੱਖਿਅਤ ਨਜ਼ਰ ਨਹੀਂ ਆ ਰਹੀਆਂ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਜੁਝਾਰ ਸਿੰਘ ਐਵੀਨਿਊ, ਏਅਰਪੋਰਟ ਰੋਡ ਦਾ ਹੈ ਜਿੱਥੇ ਕੁਝ ਹਮਲਾਵਰਾਂ ਵੱਲੋਂ ਇੱਕ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਸਮੇਂ ਔਰਤ ਘਰ 'ਚ ਇਕੱਲੀ ਸੀ। ਮ੍ਰਿਤਕਾ ਦੇ ਪਰਵਾਰਿਕ ਮੈਬਰ ਸ਼ਹਿਰ ਤੋਂ ਬਾਹਰ ਗਏ....

ਸ਼ਹਿਰ ਦੇ ਕੂੜੇ ਦੀ ਲਿਫਟਿੰਗ ਵਿੱਚ ਲਿਆਂਦੀ ਜਾਵੇਗੀ ਤੇਜੀ – ਡਿਪਟੀ ਕਮਿਸ਼ਨਰ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣਾ ਨਗਰ ਨਿਗਮ ਦੀ ਪਹਿਲੀ ਤਰਜੀਹ – ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ, 23 ਅਗਸਤ 2024 : ਸ਼ਹਿਰ ਵਿੱਚ ਇਸ ਸਮੇਂ ਸਫ਼ਾਈ ਵਿਵਸਥਾ ਦੇ ਮਾੜੇ ਪ੍ਰਬੰਧਾਂ ਕਾਰਨ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਅਤੇ ਹਲਕਾ ਦੱਖਣੀ ਤੋਂ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਨੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ, ਨਗਰ ਨਿਗਮ ਦੇ ਸਿਹਤ ਅਧਿਕਾਰੀ ਡਾ: ਕਿਰਨ....

ਜ਼ਿਲ੍ਹਾ ਪੱਧਰ ‘ਤੇ ਹਰ ਵਰਗ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਜੇਤੂ ਭਾਸ਼ਾ ਵਿਭਾਗ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ ਸਕੂਲਾਂ ਅਤੇ ਕਾਲਜਾਂ ਦੇ ਗਰੈਜੂਏਸ਼ਨ ਪੱਧਰ ਤੱਕ ਤਿੰਨ ਵਰਗਾਂ ਵਿੱਚ ਕਰਵਾਏ ਜਾਣਗੇ ਇਹ ਮੁਕਾਬਲੇ ਅੰਮ੍ਰਿਤਸਰ, 23 ਅਗਸਤ 2024 : ਮੁੱਖ ਮੰਤਰੀ, ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੇ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਦੀ ਸੁਯੋਗ ਅਗਵਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਦੇ ਨਿਰਦੇਸ਼ਾਂ ਹੇਠ ਨੈਸ਼ਨਲ ਐਵਾਰਡੀ ਜ਼ਿਲ੍ਹਾ....

ਬਟਾਲਾ 23 ਅਗਸਤ 2024 : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੀ ਯਾਦ ਵਿਚ “ਵਿਆਹ-ਪੁਰਬ” (ਸਲਾਨਾ ਜੋੜ ਮੇਲਾ) ਮੌਕੇ ਸੰਗਤਾਂ ਦੇ ਭਾਰੀ ਇੱਕਠ ਦੇ ਮੱਦੇਨਜ਼ਰ, ਕਮਿਸ਼ਨਰ, ਨਗਰ ਨਿਗਮ –ਕਮ- ਡਿਪਟੀ ਕੰਟਰੋਲਰ ਸਿਵਲ ਡਿਫੈਂਸ ਬਟਾਲਾ ਦੀ ਹਦਾਇਤਾਂ ਅਨੁਸਾਰ ਦਫ਼ਤਰ ਫਾਇਰ ਬ੍ਰਿਗੇਡ ਬਟਾਲਾ ਤੇ ਸਿਵਲ ਡਿਫੈਂਸ ਵਲੋ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ “ਅੱਗ ਤੋ ਬਚਾਅ ਤੇ ਸਾਵਧਾਨੀਆਂ” ਵਿਸ਼ੇ ‘ਤੇ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਫਾਇਰ....

ਬਟਾਲਾ, 23 ਅਗਸਤ 2024 : ਨਗਰ ਨਿਗਮ ਬਟਾਲਾ ਵਲੋਂ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਮੁਹਿੰਮ ਵਿੱਢੀ ਗਈ ਹੈ, ਜਿਸਦੇ ਚਲਦਿਆਂ ਅੱਜ ਨਗਰ ਨਿਗਮ ਦੀ ਟੀਮ ਵਲੋਂ ਸਿਵਲ ਹਸਪਤਾਲ ਦੀ ਟੀਮ ਨਾਲ ਮਿਲ ਕੇ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ’ਤੇ ਖੜ੍ਹੇ ਪਾਣੀ ਵਿਚ ਡੇਂਗੂ ਦਾ ਲਾਰਵਾ ਮਿਲਣ ’ਤੇ 4 ਚਲਾਨ ਕੱਟੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਡਾ. ਸਾਇਰੀ ਭੰਡਾਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੇਂਗੂ ਬਿਮਾਰੀ ਦੀ....

ਕਿਹਾ-ਬਰਸਾਤਾਂ ਦਾ ਮੌਸਮ ਹੋਣ ਕਾਰਨ ਕੁਝ ਥਾਵਾਂ ’ਤੇ ਪੈਚ ਪੈ ਗਏ ਸਨ, ਜਿਨਾਂ ਨੂੰ ਠੀਕ ਕਰਵਾਇਆ ਜਾ ਰਿਹਾ ਹੈ ਬਟਾਲਾ, 23 ਅਗਸਤ 2024 : ਐਕਸੀਅਨ ਪੀ.ਡਬਲਿਊ.ਡੀ ਹਰਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਘੁਮਾਣ ਤੋਂ ਦੜੇਵਾਲੀ ਸੜਕ ਦੀ ਰਿਪੇਅਰ ਦਾ ਕੰਮ ਪ੍ਰਗਤੀ ਅਧੀਨ ਹੈ। ਇਸ ਸੜਕ ਉੱਪਰ ਲਗਭਗ 6 ਕਿਲੋਮੀਟਰ ਦੀ ਲੰਬਾਈ ਤੱਕ ਸਿਰਫ ਡੀ.ਬੀ.ਐਮ ਦਾ ਕੰਮ ਕੀਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਬਰਸਾਤਾਂ ਦਾ ਮੌਸਮ ਹੋਣ ਕਾਰਨ ਕੁਝ ਥਾਵਾਂ ’ਤੇ ਪੈਚ ਪੈ ਗਏ ਸਨ, ਜਿਨਾਂ ਨੂੰ ਠੀਕ ਕਰਵਾਇਆ ਜਾ ਰਿਹਾ....

ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਨੇ ਨੌਜਵਾਨਾਂ ਨੂੰ ਨਸ਼ਾ ਨਾਂ ਕਰਨ ਦੀ ਸਹੁੰ ਚੁਕਾਈ ਬਟਾਲਾ, 23 ਅਗਸਤ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਕਾਲਜ ਦੇ ਪ੍ਰਿੰਸੀਪਲ ਸ. ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ਐਨ.ਐਸ.ਐਸ ਯੂਨਿਟ ਅਤੇ ਰੈੱਡ ਰਿਬਨ ਕਲੱਬ ਵਲੋਂ ਇੱਕ ਨਸ਼ਾ ਵਿਰੋਧੀ ਸੈਮੀਨਾਰ ਕੀਤਾ ਗਿਆ। ਨੌਜਵਾਨ ਵਰਗ ਨੂੰ ਨਸ਼ੇ ਅਤੇ ਹੋਰ ਸਮਾਜਿਕ ਰੀਤੀਆਂ ਤੋਂ ਬਚਾ ਕੇ....

ਅਸਾਧਾਰਨ ਬਹਾਦਰੀ ਦਾ ਕੰਮ ਕਰਨ ਵਾਲੇ ਬੱਚਿਆਂ ਨੂੰ ਹਰ ਸਾਲ ਦਿੱਤਾ ਜਾਂਦਾ ਹੈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ-ਸ੍ਰੀ ਸੰਦੀਪ ਕੁਮਾਰ ਤਰਨ ਤਾਰਨ, 23 ਅਗਸਤ 2024 : ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਅਪਲਾਈ ਕਰਨ ਦੀ ਅੰਤਿਮ ਮਿਤੀ 31 ਜੁਲਾਈ, 2024 ਹੈ ਤੋਂ ਵਧਾ ਕੇ 31 ਅਗਸਤ, 2024 ਕਰ ਦਿੱਤੀ ਗਈ ਹੈ। ਹੁਣ ਯੋਗ ਬੱਚੇ 31 ਅਗਸਤ, 2024 ਤੱਕ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ। ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਜਿਹੜੇ ਬੱਚੇ ਭਾਰਤ ਦੇ ਨਾਗਰਿਕ ਹਨ....