ਮਾਝਾ

ਡਾਕਟਰਾਂ ਨਾਲ ਕਿਸੇ ਪ੍ਰਕਾਰ ਦੀ ਵਧੀਕੀ ਬਰਦਾਸ਼ਤ ਨਹੀਂ ਹੋਵੇਗੀ : ਵਿਧਾਇਕ ਗੁਪਤਾ
ਹਸਪਤਾਲਾਂ ’ਚ ਚੰਗਾ ਮਾਹੌਲ ਬਨਾਉਣ ਲਈ ਸਰਕਾਰ ਵਚਨਬੱਧ-ਡਿਪਟੀ ਕਮਿਸ਼ਨਰ ਮੈਡੀਕਲ ਕਾਲਜ ਦੀ ਸੁਰੱਖਿਆ ਨੂੰ ਕੀਤਾ ਜਾਵੇਗਾ ਹੋਰ ਪੁਖਤਾ-ਪੁਲਿਸ ਕਮਿਸ਼ਨਰ ਅੰਮ੍ਰਿਤਸਰ 20 ਅਗਸਤ 2024 : ਗੁਰੂ ਨਾਨਕ ਹਸਪਤਾਲ ਅਤੇ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਹਲਕਾ ਕੇਂਦਰੀ ਦੇ ਵਿਧਾਇਕ ਡਾ: ਅਜੈ ਗੁਪਤਾ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਅਤੇ ਪੁਲਿਸ ਕਮਿਸ਼ਨਰ ਸ੍ਰ ਰਣਜੀਤ ਸਿੰਘ ਢਿਲੋਂ ਵੱਲੋਂ ਦੌਰਾ ਕੀਤਾ ਗਿਆ ਅਤੇ ਡਾਕਟਰਾਂ ਨੂੰ ਭਰੋਸਾ ਦਿਵਾਇਆ ਕਿ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ....
ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਨੂੰ ਮਿਲ ਰਹੀਆਂ ਹਨ ਸਾਰੀਆਂ ਸਰਕਾਰੀ ਸਹੂਲਤਾਂ : ਡਿਪਟੀ ਕਮਿਸ਼ਨਰ
ਕੈਂਪ ਲੱਗਣ ਨਾਲ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਹੋ ਰਹੀ ਬਚਤ 21 ਅਗਸਤ ਨੂੰ ਪਿੰਡ ਰਮਦਾਸ ਵਿਖੇ ਲੱਗੇਗਾ ਕੈਂਪ ਅੰਮ੍ਰਿਤਸਰ, 20 ਅਗਸਤ 2024 : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲੇ੍ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ....
ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨਾਂ ਪਹਿਲੀ ਤਰਜੀਹ :ਈ:ਟੀ:ਓ
ਹਲਕਾ ਜੰਡਿਆਲਾ ਗੁਰੂ ਦੀਆਂ ਵੱਖ ਵੱਖ ਗ੍ਰਾਮ ਪੰਚਾਇਤਾਂ ਨੂੰ 25 ਲੱਖ ਤੋਂ ਵੱਧ ਰਾਸ਼ੀ ਦੀਆਂ ਦਿੱਤੀਆਂ ਗ੍ਰਾਂਟਾਂ ਅੰਮ੍ਰਿਤਸਰ, 20 ਅਗਸਤ 2024 : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪਿੰਡਾਂ ਦੇ ਲੋਕਾਂ ਨੂੰ ਵੀ ਹਰ ਤਰ੍ਹਾਂ ਦੀਆਂ ਸ਼ਹਿਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਸਾਡੀ ਸਭ ਤੋਂ ਪਹਿਲੀ ਤਰਜੀਹ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨਾਂ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਹਲਕਾ ਜੰਡਿਆਲਾ ਗੁਰੂ ਅਧੀਨ....
ਤੀਜੇ ਅਤੇ ਚੌਥੇ ਪਾਤਸ਼ਾਹ ਜੀ ਨਾਲ ਸਬੰਧਤ ਸ਼ਤਾਬਦੀ ਦਿਹਾੜੇ ਕੌਮੀ ਜਾਹੋ ਜਲਾਲ ਨਾਲ ਮਨਾਏ ਜਾਣਗੇ : ਭਾਈ ਮਹਿਤਾ
ਸ਼ਤਾਬਦੀ ਸਮਾਗਮਾਂ ਸਬੰਧੀ ਤਿਆਰੀਆਂ ਨੂੰ ਲੈ ਕੇ ਹੋਈ ਇਕੱਤਰਤਾ ਅੰਮ੍ਰਿਤਸਰ, 20 ਅਗਸਤ 2024 : ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਦੀ ਅਗਵਾਈ ਹੇਠ ਅਧਿਕਾਰੀਆਂ ਦੀ ਇਕੱਤਰਤਾ ਹੋਈ, ਜਿਸ ਦੌਰਾਨ ਸਮਾਗਮਾਂ ਸਬੰਧੀ ਬਣਾਈਆਂ ਗਈਆਂ ਸਬ-ਕਮੇਟੀਆਂ ਪਾਸੋਂ ਤਿਆਰੀਆਂ ਸਬੰਧੀ ਜਾਣਕਾਰੀ ਲਈ ਗਈ ਅਤੇ....
ਤਰਨਤਾਰਨ ਨੇੜੇ ਕਾਰ ਨਹਿਰ 'ਚ ਡਿੱਗੀ , ਦੋ ਪਟਵਾਰੀਆਂ ਦੀ ਮੌਤ
ਤਰਨ ਤਾਰਨ, 20 ਅਗਸਤ 2024 : ਤਰਨਤਾਰਨ ਤੇ ਅਧੀਨ ਆਉਂਦੇ ਕੱਚਾ ਪੱਕਾ ਦੀਆਂ ਨਹਿਰਾਂ ਵਿੱਚ ਐਕਸੀਡੈਂਟ ਦੌਰਾਨ ਇੱਕ ਹੌਂਡਾ ਸਿਟੀ ਕਾਰ ਨਹਿਰ ਵਿੱਚ ਡਿੱਗ ਗਈ ਅਤੇ ਕਾਰ ਵਿੱਚ ਸਵਾਰ ਦੋ ਨੌਜਵਾਨ ਪਟਵਾਰੀਆਂ ਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਰਣਜੋਤ ਸਿੰਘ ਵਾਸੀ ਨਾਰਲੀ ਅਤੇ ਹਰਜਿੰਦਰ ਸਿੰਘ ਵਾਸੀ ਭਿੱਖੀਵਿੰਡ ਵਜੋਂ ਹੋਈ ਹੈ ਜੋ ਕਿ ਬਤੌਰ ਮੌਜੂਦਾ ਪਟਵਾਰੀ ਸਨ। ਇਸ ਮਾਮਲੇ ਸੰਬੰਧੀ ਜਾਣਕਾਰੀ....
ਜ਼ਿਲ੍ਹੇ ਦੇ ਸਮੂਹ ਖਪਤਕਾਰਾਂ ਆਪਣੇ ਨੇੜੇ ਦੇ ਰਾਸ਼ਨ ਡੀਪੂ ਕੋਲੋਂ ਸਮੂਹ ਪਰਿਵਾਰ ਦੇ ਮੈਂਬਰਾਂ ਦੀ 100 ਫ਼ੀਸਦੀ ਈ-ਕੇ.ਵਾਈ.ਸੀ. ਕਰਵਾਉਣੀ ਯਕੀਨੀ ਬਣਾਉਣ - ਡੀ.ਐੱਫ਼.ਐੱਸ.ਸੀ. 
ਗੁਰਦਾਸਪੁਰ, 20 ਅਗਸਤ 2024 : ਜ਼ਿਲ੍ਹਾ ਖ਼ੁਰਾਕ ਸਪਲਾਈ ਅਤੇ ਕੰਟਰੋਲਰ ਅਫ਼ਸਰ ਗੁਰਦਾਸਪੁਰ ਸ੍ਰੀ ਸੁਖਜਿੰਦਰ ਸਿੰਘ ਨੇ ਦੱਸਿਆ ਹੈ ਕਿ ਮਾਨਯੋਗ ਸੁਪਰੀਮ ਕੋਰਟ ਪਾਸੋਂ ਹਦਾਇਤਾਂ ਪ੍ਰਾਪਤ ਹੋਈਆਂ ਹਨ ਕਿ ਰਾਜ ਵਿੱਚ ਮੌਜੂਦਾ ਖਪਤਕਾਰਾਂ ਦੀ 100 ਫ਼ੀਸਦੀ ਈ-ਕੇ.ਵਾਈ.ਸੀ. ਕੀਤੀ ਜਾਣੀ ਹੈ। ਇਸ ਸਬੰਧ ਵਿੱਚ ਉਨ੍ਹਾਂ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਖਪਤਕਾਰਾਂ ਨੂੰ ਦੱਸਿਆ ਹੈ ਕਿ ਉਹ ਆਪਣੇ ਨੇੜੇ ਦੇ ਰਾਸ਼ਨ ਡੀਪੂ ਪਾਸ ਜਾ ਕੇ ਸਮੂਹ ਪਰਿਵਾਰ ਦੇ ਮੈਂਬਰਾਂ ਦੀ 100 ਫ਼ੀਸਦੀ ਈ-ਕੇ.ਵਾਈ.ਸੀ. ਕਰਵਾਉਣੀ....
ਪੰਜਾਬ ਸਰਕਾਰ ਨੇ ਊਰਜਾ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ - ਜਗਰੂਪ ਸਿੰਘ ਸੇਖਵਾਂ
300 ਯੂਨਿਟ ਮੁਫ਼ਤ ਬਿਜਲੀ ਸਹੂਲਤ ਨਾਲ 90 ਫ਼ੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ - ਜਗਰੂਪ ਸਿੰਘ ਸੇਖਵਾਂ ਰਾਜ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤਾਂ ਲਈ ਦਿੱਤੀ ਜਾ ਰਹੀ ਹੈ ਮੁਫ਼ਤ ਬਿਜਲੀ ਦੀ ਸਹੂਲਤ ਗੁਰਦਾਸਪੁਰ, 20 ਅਗਸਤ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਸਦਕਾ 90 ਫ਼ੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ....
ਚਾਰ ਹਫ਼ਤੇ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 27 ਅਗਸਤ 2024 ਨੂੰ ਸ਼ੁਰੂ
ਗੁਰਦਾਸਪੁਰ, 20 ਅਗਸਤ 2024 : ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵੱਲੋਂ ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 27/08/2024 ਤੋਂ 25/09/2024 (ਚਾਰ ਹਫ਼ਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸ਼ੁਰੂ ਹੋ ਰਿਹਾ ਹੈ। ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ ਅਤੇ ਪਹਿਲਾਂ ਘੱਟੋ ਘੱਟ 05 ਪਸ਼ੂ ਰੱਖੇ ਹੋਣ ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਸ੍ਰੀ....
ਪੰਥ ਦੇ ਨਾਮ ’ਤੇ ਵੋਟਾਂ ਮੰਗਣ ਵਾਲਿਆਂ ਨੇ ਸੰਸਦ ਵਿੱਚ ਕਦੇ ਪੰਜਾਬ ਦੀ ਗੱਲ ਨਹੀਂ ਕੀਤੀ : ਭਗਵੰਤ ਮਾਨ
ਬਾਬਾ ਬਕਾਲਾ, 19 ਅਗਸਤ 2024 : ਪੰਜਾਬ ਪ੍ਰਸਤ ਹੋਣ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਥ ਦੇ ਨਾਮ ਉਤੇ ਵੋਟਾਂ ਮੰਗਣ ਵਾਲੀ ਇਸ ਪਾਰਟੀ ਨੇ ਸੰਸਦ ਵਿੱਚ ਕਦੇ ਵੀ ਪੰਜਾਬ ਦੀ ਗੱਲ ਨਹੀਂ ਕੀਤੀ। ਰੱਖੜ ਪੁੰਨਿਆ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪੰਥ ਦੇ ਨਾਮ ਉਤੇ ਵੋਟਾਂ ਲੈ ਕੇ ਸੱਤਾ ਦਾ ਸੁਖ ਭੋਗਣ ਵਾਲੀ....
ਖਾਲਸਾ ਪੰਥ ਦੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕਰਾਂਗੇ ਅਤੇ ਹਮੇਸ਼ਾ ਪੰਜਾਬ ਦੇ ਵਿਕਾਸ ਵਾਸਤੇ ਕੰਮ ਕਰਨਗੇ : ਸੁਖਬੀਰ ਸਿੰਘ ਬਾਦਲ 
ਬਾਬਾ ਬਕਾਲਾ ਸਾਹਿਬ, 19 ਅਗਸਤ 2024 : ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਰੱਖੜ ਪੁੰਨਿਆ ਦੇ ਮੌਕੇ ‘ਤੇ ਲਗਾਏ ਗਏ ਮੇਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਉਪਰੰਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਉਹ ਕਦੇ ਵੀ ਖਾਲਸਾ ਪੰਥ ਦੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕਰਨਗੇ ਅਤੇ....
ਕੇਂਦਰ ਕੋਲੋਂ ਪੰਜਾਬ ਕੋਈ ਭੀਖ ਨਹੀਂ ਮੰਗਦਾ ਸਗੋਂ ਆਪਣਾ ਹੱਕ ਮੰਗਦਾ ਹੈ : ਮੁੱਖ ਮੰਤਰੀ ਮਾਨ
ਮਹਾਨ ਸਿੱਖ ਗੁਰੂ ਸਾਹਿਬਾਨ ਨੇ ਲੋਕਾਂ ਨੂੰ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਆਚਾਰ ਵਿਰੁੱਧ ਲੜਨ ਦੀ ਪ੍ਰੇਰਨਾ ਦਿੱਤੀ ਹੈ : ਮੁੱਖ ਮੰਤਰੀ ਮਾਨ ਮੈਨੂੰ ਹੈਰਾਨੀ ਹੈ ਕਿ ਅਕਾਲੀ ਦਲ ਨੇ ਕਦੇ ਵੀ ਸਾਹਿਬਜ਼ਾਦਿਆਂ ਨੂੰ ਸੰਸਦ ਵਿੱਚ ਸਤਿਕਾਰ ਭੇਟ ਬਾਰੇ ਅਰਜ਼ੀ ਤੱਕ ਨਹੀਂ ਦਿੱਤੀ : ਮੁੱਖ ਮੰਤਰੀ ਮਾਨ ਪੰਥ ਦੇ ਨਾਮ ਤੇ ਵੋਟਾਂ ਲੈ ਕੇ ਸੱਤਾ ਦਾ ਸੁਖ ਭੋਗਣ ਵਾਲੀ ਪਾਰਟੀ ਦੇ ਆਗੂ ਸੰਸਦ ਵਿੱਚ ਪੰਜਾਬ ਦੇ ਮਸਲਿਆਂ ਤੇ ਮੂਕ ਦਰਸ਼ਕ ਬਣੇ ਰਹੇ : ਮੁੱਖ ਮੰਤਰੀ ਮਾਨ ਪੰਜਾਬੀਆਂ ਨੂੰ ਦੁਨੀਆ ਭਰ ਵਿੱਚ ਆਪਸੀ ਪਿਆਰ ਅਤੇ....
ਆਪਦਾ ਮਿੱਤਰ/ਸਖੀ ਨੂੰ ਵੰਡੀਆਂ ਆਪਦਾ ਮਿੱਤਰਾ ਕਿਟਾਂ 
ਬਟਾਲਾ, 19 ਅਗਸਤ 2024 : ਭਾਰਤ ਸਰਕਾਰ ਐੱਨਡੀਐੱਮਏ, ਪੰਜਾਬ ਸਰਕਾਰ ਐੱਸਡੀਐੱਮਏ, ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸ਼ਨ ਚੰਡੀਗੜ੍ਹ ਅਤੇ ਡੀਡੀਐੱਮਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ ‘ਚ ਨਾਇਬ ਤਹਿਸੀਲਦਾਰ ਮਨਜੋਤ ਸਿੰਘ ਵਲੋਂ ਤਹਿਸੀਲ ਕੰਪਲੈਕਸ ਬਟਾਲਾ ਵਿਖੇ ਆਪਦਾ ਮਿੱਤਰ/ਸਖੀ ਨੂੰ ਆਪਦਾ ਮਿੱਤਰਾ ਕਿਟਾਂ ਵੰਡਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕੰਵਲਜੀਤ ਸਿੰਘ ਦਫ਼ਤਰ ਕਾਨੂੰਗੋ, ਦੇ ਨਾਲ ਆਪਦਾ ਮਿੱਤਰ ਹਰਬਖਸ਼ ਸਿੰਘ, ਗੁਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਸਟਾਫ....
ਫਤਿਹਗੜ੍ਹ ਚੂੜੀਆਂ ‘ਚ ਐਕਟਿਵਾ ਮਾਂ ਧੀ ਨੂੰ ਤੇਜ਼ ਰਫਤਾਰ ਕਾਰ ਨੇ ਕੁਚਲਿਆ, ਮਾਂ ਦੀ ਮੌਤ
ਫਤਿਹਗੜ੍ਹ ਚੂੜੀਆਂ, 18 ਅਗਸਤ 2024 : ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ‘ਚ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ‘ਚ ਔਰਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਗੁਰਮੀਤ ਕੌਰ (42) ਵਾਸੀ ਆਜ਼ਮਪੁਰਾ ਵਜੋਂ ਹੋਈ ਹੈ। ਉਹ ਆਪਣੀ ਬੇਟੀ ਇੰਦਰਜੀਤ ਕੌਰ ਨਾਲ ਐਕਟਿਵਾ ‘ਤੇ ਫਤਿਹਗੜ੍ਹ ਚੂੜੀਆਂ ਤੋਂ ਆਪਣੇ ਪਿੰਡ ਜਾ ਰਿਹਾ ਸੀ ਕਿ ਰਸਤੇ ‘ਚ ਇਹ ਭਿਆਨਕ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਅਨੁਸਾਰ ਸੰਤੁਲਨ ਵਿਗੜਨ ਕਾਰਨ ਐਕਟਿਵਾ ਸਮੇਤ ਦੋਵੇਂ ਡਿੱਗ ਪਏ ਅਤੇ ਪਿੱਛੇ ਤੋਂ ਆ ਰਹੀ....
ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਫੜਿਆ ਇੱਕ ਨੌਜਵਾਨ, ਪੁੱਛਗਿੱਛ ਜਾਰੀ
ਅੰਮ੍ਰਿਤਸਰ, 18 ਅਗਸਤ 2024 : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਬ ਦੀ ਧਮਕੀ ਮਿਲੀ। ਪੁਲਿਸ ਨੇ 24 ਘੰਟਿਆਂ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਅੰਮ੍ਰਿਤਸਰ ਪੁਲਿਸ ਦੀ ਟੀਮ ਨੇ ਫ਼ਿਰੋਜ਼ਪੁਰ ਤੋਂ ਗੁਰਦੇਵ ਸਿੰਘ ਨਾਂ ਦੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਉਸਦੇ ਨਾਮਜ਼ਦ ਕੀਤੇ ਦੋ ਹੋਰ ਮੁਲਜ਼ਮਾਂ ਦੀ ਭਾਲ ਜਾਰੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਧਮਕੀ ਈਮੇਲ ਰਾਹੀਂ ਅੰਮ੍ਰਿਤਸਰ ਏਅਰਪੋਰਟ ਨੂੰ ਦਿੱਤੀ ਗਈ ਸੀ।....
ਐਡਵੋਕੇਟ ਧਾਮੀ ਨੇ ਮੁੰਬਈ ਵਿਖੇ ਰੇਲਵੇ 'ਚ ਡਿਊਟੀ ਨਿਭਾ ਰਹੇ ਸਿੱਖ ਟਿਕਟ ਚੈਕਰ ਜਸਬੀਰ ਸਿੰਘ 'ਤੇ ਯਾਤਰੀਆਂ ਵੱਲੋਂ ਹਮਲਾ ਕਰਨ ਦੀ ਕੀਤੀ ਨਿੰਦਾ
ਅੰਮ੍ਰਿਤਸਰ, 17 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਮੁੰਬਈ 'ਚ ਰੇਲ ਸੇਵਾ ਅੰਦਰ ਆਪਣੀ ਡਿਊਟੀ ਨਿਭਾ ਰਹੇ ਸਿੱਖ ਟਿਕਟ ਚੈਕਰ ਸ. ਜਸਬੀਰ ਸਿੰਘ ਉੱਤੇ ਤਿੰਨ ਯਾਤਰੀਆਂ ਵੱਲੋਂ ਹਮਲਾ ਕਰਨ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਘਟਨਾ ਦੀ ਸਾਹਮਣੇ ਆਈ ਵੀਡੀਓ ਬੇਹੱਦ ਦੁਖਦਾਈ ਹੈ, ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਕੁਝ ਯਾਤਰੀਆਂ ਨੇ ਸ. ਜਸਬੀਰ ਸਿੰਘ ਨਾਲ ਡਿਊਟੀ....