ਸ੍ਰੀ ਅਨੰਦਪੁਰ ਸਾਹਿਬ 24 ਮਈ 2025 : ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਲਈ 18 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਸਿੱਖਿਆ ਖੇਤਰ ਨੂੰ ਤਰਜੀਹ ਦੇਣ ਲਈ ਬਹੁਤ ਗੰਭੀਰ ਹੈ। ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ 212 ਸਰਕਾਰੀ ਸਕੂਲਾਂ ਦੀ ਲਗਭਗ 100 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨਾਲ ਨੁਹਾਰ ਬਦਲ ਰਹੀ ਹੈ। ਸਾਡੇ ਸਰਕਾਰੀ ਸਕੂਲ ਮਾਡਲ ਤੇ ਕਾਨਵੈਂਟ ਸਕੂਲਾਂ ਦਾ ਮੁਕਾਬਲਾ ਕਰਨ ਦੇ ਯੋਗ ਹੋ ਰਹੇ ਹਨ। "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਕਰਵਾਏ ਜਾ ਰਹੇ ਵਿਕਾਸ....
ਮਾਲਵਾ

ਮੋਹਾਲੀ, 24 ਮਈ 2025 : ਮੋਹਾਲੀ ਪੁਲਿਸ ਨੇ 7 ਨਾਈਜੀਰੀਅਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਅਸ਼ਲੀਲ ਚੈਟਾਂ ਰਾਹੀਂ ਲੋਕਾਂ ਨੂੰ ਬਲੈਕਮੇਲ ਕਰ ਰਹੇ ਸਨ।ਦੱਸ ਦੇਈਏ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨਾਈਜੀਰੀਆ ਅਤੇ ਘਾਨਾ ਦੇ ਰਹਿਣ ਵਾਲੇ ਹਨ। ਇਹ ਲੋਕ ਕਿਰਾਏ ਦੇ ਘਰ ਵਿੱਚ ਇੱਕ ਫਰਜ਼ੀ ਕਾਲ ਸੈਂਟਰ ਚਲਾਉਂਦੇ ਸਨ ਅਤੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨਾਲ ਠੱਗੀ ਮਾਰਦੇ ਸਨ। ਪੁਲਿਸ ਨੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 318(4), 61 (2) ਅਤੇ ਆਈਟੀ ਐਕਟ ਦੀ ਧਾਰਾ 66 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ....

ਬਰਿੰਦਰ ਗੋਇਲ ਵੱਲੋਂ ਭਾਖੜਾ ਮੇਨ ਲਾਈਨ 'ਚ ਪਸਿਆਣਾ ਨੇੜੇ ਹੋਈ ਲੀਕੇਜ ਵਾਲੇ ਸਥਾਨ ਦੀ ਮੁਰੰਮਤ ਦੇ ਕੰਮ ਦਾ ਜਾਇਜ਼ਾ ਜਲ ਸਰੋਤ ਵਿਭਾਗ ਦੀ ਚੌਕਸੀ ਸਦਕਾ ਵੱਡਾ ਹਾਦਸਾ ਟਲਿਆ : ਬਰਿੰਦਰ ਗੋਇਲ ਪਟਿਆਲਾ, 24 ਮਈ 2025 : ਪੰਜਾਬ ਦੇ ਜਲ ਸਰੋਤ, ਖਨਣ ਤੇ ਜੀਓਲੋਜੀ ਅਤੇ ਜਲ ਤੇ ਭੂਮੀ ਰੱਖਿਆ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਸਿੰਚਾਈ ਵਿਭਾਗ ਨੂੰ ਸੂਬੇ ਦੀਆਂ ਸਾਰੀਆਂ ਨਹਿਰਾਂ ਦਾ ਜ਼ਮੀਨੀ ਪੱਧਰ 'ਤੇ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਨਹਿਰਾਂ ਵਿੱਚ ਲੀਕੇਜ ਦਾ ਕੋਈ ਮਾਮਲਾ ਸਾਹਮਣੇ ਨਾ ਆਵੇ। ਉਹ....

ਫਾਜ਼ਿਲਕਾ, 24 ਮਈ 2025 : ਫਾਜਿਲਕਾ ਪੁਲਿਸ ਵੱਲੋਂ ਹਰੇਕ ਤਰਾਂ ਦੇ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਸਬ ਇੰਸਪੈਕਟਰ ਹਰਦੇਵ ਸਿੰਘ ਮੁੱਖ ਅਫਸਰ ਥਾਣਾ ਸਦਰ ਫਾਜਿਲਕਾ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਦੌਰਾਨ 02 ਨਸ਼ਾ ਤਸਕਰਾਂ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 01 ਕਿਲੋ 25 ਗਰਾਮ ਹੈਰੋਇਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਗਈ ਹੈ। ਸਬ ਇੰਸਪੈਕਟਰ ਹਰਦੇਵ ਸਿੰਘ ਮੁੱਖ ਅਫਸਰ ਥਾਣਾ ਸਦਰ ਫਾਜਿਲਕਾ ਦੀ ਨਿਗਰਾਨੀ ਹੇਠ....

ਫਤਿਹਗੜ੍ਹ ਚੂੜੀਆਂ, 24 ਮਈ 2025 : ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਿੰਡ ਸੇਖਵਾਂ , ਖੋਖਰ , ਲੋਧੀਨੰਗਲ , ਦਾਖਲਾ , ਤਲਵੰਡੀ ਝਿਊਰਾਂ ਅਤੇ ਸ਼ਾਮਪੁਰਾ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ਼ ਲੜਨ ਦੀ ਸਹੁੰ ਚੁਕਾਈ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬਲਬੀਰ ਸਿੰਘ ਪਨੂੰ ਨੇ ਕਿਹਾ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿਸ਼ੇਸ਼....

ਸ੍ਰੀ ਮੁਕਤਸਰ ਸਾਹਿਬ, 24 ਮਈ 2025 : ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਵੱਲੋਂ 27 ਮਈ ਨੂੰ ਸਵੇਰੇ 9:30 ਵਜੇ ਦਫਤਰ ਵਿਖੇ ਪਲੇਸਮੈਂਟ-ਕਮ-ਸਵੈ ਰੁਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਦੌਰਾਨ ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਵੈੱਲਨੈਸ ਅਡਵਾਈਜ਼ਰ ਦੀ 100 ਅਸਾਮੀਆਂ ਲਈ ਘੱਟ ਤੋਂ ਘੱਟ 10 ਪਾਸ ਕੇਵਲ ਲੜਕੀਆਂ....

ਸ੍ਰੀ ਮੁਕਤਸਰ ਸਾਹਿਬ 24 ਮਈ 2025 : ’ ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਚੱਕ ਅਟਾਰੀ ਸਦਰ ਵਾਲਾ, ਸਰਕਾਰੀ ਮਿਡਲ ਸਕੂਲ ਸੰਗਰਾਣਾ, ਸਰਕਾਰੀ ਪ੍ਰਾਇਮਰੀ ਸਕੂਲ ਡੋਡਾਂਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਮਾਨ ਸਿੰਘ ਵਾਲਾ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਸਰਕਾਰੀ ਪ੍ਰਾਇਮਰੀ ਸਕੂਲ ਡੋਡਾਂਵਾਲੀ ਦਾ ਉਦਘਾਟਨ ਕਰਨ ਮੌਕੇ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ....

ਸ੍ਰੀ ਮੁਕਤਸਰ ਸਾਹਿਬ 24 ਮਈ 2025 : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ SSP ਸ੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ IPS ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ, ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿੰਨਾ ਨਸ਼ਾ ਤਸਕਰਾਂ ਖਿਲਾਫ ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68F NDPS ACT ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ....

ਆਈ.ਏ.ਐਸ ਅਧਿਕਾਰੀ ਰਾਹੁਲ ਭੰਡਾਰੀ ਵੱਲੋਂ ਸਕੂਲ ਆਫ ਐਮੀਨੈਂਸ ਖਮਾਣੋਂ ਦਾ ਦੌਰਾ ਵਿਦਿਆਰਥੀਆਂ ਨੂੰ ਰੋਜ਼ਾਨਾ ਅਖਬਾਰ ਪੜ੍ਹਨ ਅਤੇ ਕਿਤਾਬਾਂ ਨਾਲ ਨੇੜਿਓਂ ਸਾਂਝ ਪਾਉਣ ਲਈ ਪ੍ਰੇਰਿਤ ਕੀਤਾ ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਜੀਵਨ ਤਜਰਬੇ ਕੀਤੇ ਸਾਂਝੇ, ਨਿਯਮਤ ਤੌਰ ਉੱਤੇ ਲੈਂਦੇ ਰਹਿਣਗੇ ਪ੍ਰਗਤੀ ਦਾ ਜਾਇਜ਼ਾ ਫ਼ਤਹਿਗੜ੍ਹ ਸਾਹਿਬ, 24 ਮਈ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਬਾਰਵੀਂ ਪਾਸ ਹੋਣ....

ਬਠਿੰਡਾ 23 ਮਈ 2025 : ਪਿਛਲੇ ਕੁੱਝ ਦਿਨਾਂ ਤੋਂ ਬਠਿੰਡਾ ਪੱਟੀ 'ਚ ਖੂਨ ਦੇ ਰਿਸ਼ਤਿਆਂ ਦੇ ਹੋ ਰਹੇ ਘਾਣ ਵਿਚ ਹੁਣ ਇੱਕ ਹੋਰ ਨਾਮ ਜੁੜ ਗਿਆ ਹੈ। ਜ਼ਿਲ੍ਹੇ ਦੇ ਥਾਣਾ ਥਰਮਲ ਅਧੀਨ ਪੈਂਦੇ ਪਿੰਡ ਸਿਵੀਆਂ 'ਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਪੁੱਤਰ ਵੱਲੋਂ ਹੀ ਆਪਣੇ ਪਿਤਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਗੱਲ ਇੱਥੇ ਹੀ ਖ਼ਤਮ ਨਹੀਂ ਹੋਈ, ਕਤਲ ਤੋਂ ਬਾਅਦ ਘਰ ਵਿਚ ਸੰਸਕਾਰ ਕਰ ਦਿੱਤਾ। 20 ਮਈ ਦੀ ਸਿਖ਼ਰ ਦੁਪਿਹਰ ਕਰੀਬ 3 ਵਜੋਂ ਵਾਪਰੀ ਇਸ ਘਟਨਾ ਦੀ ਜਾਣਕਾਰੀ....

ਨਸ਼ਾ ਮੁਕਤੀ ਯਾਤਰਾ : ਸਿਹਤ ਮੰਤਰੀ ਰੋਜ਼ਾਨਾ ਸ਼ਾਮ ਪਿੰਡਾਂ 'ਚ ਜਾ ਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕਰ ਰਹੇ ਨੇ ਲਾਮਬੰਦ ਪਿੰਡ ਸ਼ਮਲਾ, ਹਿਆਣਾ ਕਲਾਂ ਤੇ ਰੋਹਟੀ ਖਾਸ ਦੇ ਵਸਨੀਕਾਂ ਨਸ਼ਿਆਂ ਖ਼ਿਲਾਫ਼ ਲਾਮਬੰਦ ਹੋਣ ਦਾ ਲਿਆ ਅਹਿਦ ਵਿਲੇਜ ਡਿਫੈਂਸ ਕਮੇਟੀਆਂ ਨਸ਼ਿਆਂ ਦੇ ਖ਼ਾਤਮੇ 'ਚ ਨਿਭਾਉਣਗੀਆਂ ਅਹਿਮ ਭੂਮਿਕਾ : ਸਿਹਤ ਮੰਤਰੀ ਪਟਿਆਲਾ, 23 ਮਈ 2025 : ਸੂਬੇ 'ਚੋਂ ਨਸ਼ਿਆਂ ਦਾ ਕੋਹੜ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ....

ਹਰ ਨਾਗਰਿਕ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਆਪਣੀ ਭੂਮਿਕਾ ਨਿਭਾਵੇ- ਨਰਿੰਦਰ ਪਾਲ ਸਿੰਘ ਸਵਨਾ ਫਾਜ਼ਿਲਕਾ, 23 ਮਈ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨ ਵੀ ਸਵੈ ਇੱਛਾ ਨਾਲ ਨਸ਼ਿਆਂ ਦਾ ਤਿਆਗ ਕਰ ਰਹੇ ਹਨ। ਇਹ ਪ੍ਰਗਟਾਵਾ ਹਲਕਾ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਸਮਸ਼ਾਬਾਦ....

ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਸੁਖਾਵਾਂ ਮਾਹੌਲ: ਚੇਅਰਮੈਨ ਅਨਿਲ ਠਾਕੁਰ ਵਪਾਰੀਆਂ ਦੀਆਂ ਮੁਸਕਿਲਾਂ ਸੁਣੀਆਂ, ਕਿਹਾ ਸਰਕਾਰ ਵਪਾਰੀਆਂ ਦੇ ਹਿੱਤਾਂ ਵਿਚ ਕਰ ਰਹੀ ਹੈ ਕੰਮ ਫਾਜ਼ਿਲਕਾ, 23 ਮਈ 2025 : ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ) ਦੇ ਚੇਅਰਮੈਨ ਅਨਿਲ ਠਾਕੁਰ ਵੱਲੋਂ ਅੱਜ ਜ਼ਿਲ੍ਹੇ ਦੇ ਵਪਾਰੀਆਂ ਤੇ ਉਦਯੋਗਪਤੀਆਂ ਨਾਲ....

ਚੈਕਿੰਗ ਦੌਰਾਨ ਫਾਜ਼ਿਲਕਾ ਵਿਖੇ 10 ਸਕੂਲੀ ਵੈਨਾਂ ਦੇ ਕੀਤੇ ਚਲਾਨ ਫਾਜਿਲਕਾ 23 ਮਈ 2025 : ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ, ਫਾਜ਼ਿਲਕਾ ਡਾ. ਮਨਦੀਪ ਕੌਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ, ਜ਼ਿਲ੍ਹਾ ਬਾਲ....

ਕਿਹਾ, ਨਸ਼ੇ ਦੇ ਨਾਸ਼ ਯਕੀਨੀ ਹੋਵੇਗਾ ਜਲਾਲਾਬਾਦ, 23 ਮਈ 2025 : ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ "ਨਸ਼ਾ ਮੁਕਤੀ ਯਾਤਰਾ" ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਜਲਾਲਾਬਾਦ ਹਲਕੇ ਦੇ ਪਿੰਡ ਬਾਹਮਣੀ ਵਾਲਾ, ਚੱਕ ਦੁਮਾਲ (ਟਿੰਡਾ ਵਾਲੀ) ਅਤੇ ਚੱਕ ਸਿੰਘੇ ਵਾਲੇ ਸੈਣੀਆਂ ਵਿਖੇ ਨਸ਼ਿਆਂ ਦੇ ਖਾਤਮੇ ਹਿਤ ਬਣਾਈਆਂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ....