ਧੋਖਾਧੜੀ ਦੇ 2 ਵੱਖ ਵੱਖ ਮਾਮਲਿਆਂ ਵਿੱਚ 10 ਸਾਲ ਤੋਂ ਭਗੋੜਾ ਵਿਅਕਤੀ ਗ੍ਰਿਫਤਾਰ

ਸ੍ਰੀ ਫਤਿਹਗੜ੍ਹ ਸਾਹਿਬ, 23 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) :  ਪੀ. ਓ. ਸਟਾਫ ਸ੍ਰੀ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਧੋਖਾਧੜੀ ਦੇ 2 ਮਾਮਲਿਆਂ ਵਿੱਚ 10 ਸਾਲ ਤੋਂ ਭਗੋੜੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ. ਓ. ਸਟਾਫ ਸ੍ਰੀ ਫਤਿਹਗੜ੍ਹ ਸਾਹਿਬ ਦੇ ਐਸ. ਐਚ. ਓ. ਕੁਲਵੰਤ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਵਾਸੀ ਸਰਹਿੰਦ ਹਾਲ ਵਾਸੀ ਪ੍ਰੋਫੈਸਰ ਕਲੋਨੀ ਅਰਬਨ ਅਸਟੇਟ ਪਟਿਆਲਾ ਨੂੰ ਮਾਨਯੋਗ ਅਦਾਲਤ ਸ੍ਰੀ ਫਤਿਹਗੜ੍ਹ ਸਾਹਿਬ ਨੇ 29 ਅਪ੍ਰੈਲ 2015 ਨੂੰ ਭਗੌੜਾ ਕਰਾਰ ਦਿੱਤਾ ਸੀ, ਜਿਸ ਤੇ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਥਾਣਾ ਫਤਿਹਗੜ੍ਹ ਸਾਹਿਬ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ ਅਤੇ ਉਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇl