
ਸ੍ਰੀ ਮੁਕਤਸਰ ਸਾਹਿਬ, 13 ਮਈ 2025 : ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ, ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ੍ਰੀਮਤੀ ਕੰਵਲਪੁਨੀਤ ਕੌਰ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਟੀ.ਆਰ. ਮੇਗਾ ਫੂਡਜ਼ (ਧਰਤੀ ਰਸ) ਕੰਪਨੀ ਵੱਲੋਂ ਫੀਲਡ ਡਿਵੈਲਪਮੈਂਟ ਅਫ਼ਸਰ ਦੀ ਅਸਾਮੀ ਲਈ ਬੇਰੁਜ਼ਗਾਰ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ। ਪਲੇਸਮੈਂਟ ਕੈਂਪ ਦੌਰਾਨ 29 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਇੰਟਰਵਿਊ ਉਪਰੰਤ 14 ਯੋਗ ਪ੍ਰਾਰਥੀਆਂ ਦੀ ਚੋਣ ਫੀਲਡ ਡਿਵੈਲਪਮੈਂਟ ਅਫ਼ਸਰ ਵਜੋਂ ਕਰਦੇ ਹੋਏ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ।