- ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਅੰਦਰ ਕੀਤੇ ਗਏ ਹਨ ਸਖਤ ਸੁਰੱਖਿਆ ਪ੍ਰਬੰਧ:- ਸ੍ਰੀ ਤੁਸ਼ਾਰ ਗੁਪਤਾ IPS
- ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ
ਸ੍ਰੀ ਮੁਕਤਸਰ ਸਾਹਿਬ, 14 ਅਗਸਤ 2024 : ਮਾਨਯੋਗ ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਤਹਿਤ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਦੀ ਅਗਵਾਈ ਹੇਠ 15 ਅਗਸਤ ਸੁਤੰਤਰਤਾ ਦਿਵਸ ਨੂੰ ਮੁੱਖ ਰੱਖਦਿਆਂ ਜਿਲ੍ਹੇ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਜਿਸ ਤਹਿਤ ਪੁਲਿਸ ਵੱਲੋਂ ਵੱਖ ਵੱਖ ਟੀਮਾਂ ਬਣਾ ਕੇ ਸ਼ੱਕੀ ਪੁਰਸ਼ਾਂ ਦੇ ਟਿਕਾਣਿਆਂ ਤੇ ਸਰਚ ਕੀਤਾ ਜਾ ਰਿਹਾ ਹੈ ਅਤੇ ਪੀ.ਸੀ.ਆਰ ਮੋਟਰਸਾਈਕਲਾ ਵੱਲੋਂ ਰਾਤ ਦਿਨ ਗਸਤ ਵਾਂ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਅੱਜ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਜਿਲ੍ਹਾ ਪੁਲਿਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਬ-ਡਵੀਜ਼ਨਾਂ, ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਵਿੱਚ ਸ਼੍ਰੀ ਕੰਵਲਪ੍ਰੀਤ ਸਿੰਘ ਚਾਹਿਲ ਐਸ ਪੀ (ਐਚ), ਸ. ਸਤਨਾਮ ਸਿੰਘ ਡੀ.ਐਸ.ਪੀ (ਸ੍ਰੀ ਮੁਕਤਸਰ ਸਾਹਿਬ), (ਡੀ),ਸ.ਫਤਿਹ ਸਿੰਘ ਬਰਾੜ ਡੀ.ਐਸ.ਪੀ (ਲੰਬੀ), ਸ੍ਰੀ ਪਵਨਜੀਤ ਡੀ.ਐਸ.ਪੀ (ਮਲੋਟ), ਸ. ਜਸਬੀਰ ਸਿੰਘ ਡੀ.ਐਸ.ਪੀ (ਗਿੱਦੜਬਾਹਾ), ਜ਼ਿਲ੍ਹੇ ਦੇ ਸਮੂਹ ਮੁੱਖ ਅਫਸਰਾਂਨ ਤੋ ਇਲਾਵਾ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸੀ। ਸਬ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਇਹ ਫਲੈਗ ਮਾਰਚ ਰੈੱਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਤੋਂ ਸ਼ੁਰੂ ਹੋ ਕੇ, ਮਸੀਤ ਵਾਲਾ ਚੌਂਕ, ਘਾਹ ਮੰਡੀ ਚੌਂਕ, ਸ਼ੇਰ ਸਿੰਘ ਚੌਂਕ, ਗੋਨਿਆਣਾ ਰੋਡ ਤੋਂ ਹੁੰਦੇ ਹੋਏ ਬੱਸ ਸਟੈਂਡ, ਬਾਈਪਾਸ ਰੋਡ ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਚੌਂਕ ਤੋਂ ਵਾਪਸ ਕੋਟਕਪੂਰਾ ਚੌਂਕ ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਸ੍ਰੀ ਕੰਵਲਪ੍ਰੀਤ ਸਿੰਘ ਚਾਹਿਲ ਐਸ.ਪੀ (ਐਚ) ਸ੍ਰੀ ਮੁਕਤਸਰ ਸਾਹਿਬ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 15 ਅਗਸਤ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਅੱਜ ਜਿਲ੍ਹੇ ਦੀਆਂ ਸਾਰੀਆਂ ਸਬ ਡਿਵੀਜ਼ਨਾਂ ਅੰਦਰ ਲੋਕਾਂ ਵਿੱਚ ਸੁਰੱਖਿਆ ਦੀ ਸਦਭਾਵਨਾ ਬਣਾਈ ਰੱਖਣ ਦੇ ਲਈ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਫਲੈਗ ਮਾਰਚ ਜ਼ਿਲੇ ਦੀਆਂ ਸਾਰੀਆਂ ਸਬ ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਲੰਬੀ ਅਤੇ ਗਿੱਦੜਬਾਹਾ ਵਿੱਖੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਇਹ ਫਲੈਗ ਮਾਰਚ ਕੱਢਿਆ ਗਿਆ। ਉਹਨਾਂ ਕਿਹਾ ਕਿ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਜਿਲ੍ਹਾ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਜਿਸ ਤੇ ਚਲਦਿਆਂ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਨਾਲ ਹੀ ਹੋਟਲਾਂ, ਸਰਾਵਾਂ,ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਫਲੈਗ ਮਾਰਚ ਦੌਰਾਨ ਲੋਕਾਂ ਨੂੰ ਇਹ ਅਪੀਲ ਕੀਤੀ ਹੈ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ 24 ਘੰਟੇ ਤੁਹਾਡੀ ਸਹਾਇਤਾ ਅਤੇ ਸੁਰੱਖਿਆ ਦੇ ਲਈ ਤਿਆਰ ਹੈ। ਉਨਾਂ ਅਪੀਲ ਕੀਤੀ ਕਿ ਜੇਕਰ ਕੋਈ ਤੁਸੀਂ ਜਾਣਕਾਰੀ ਸਾਡੇ ਨਾਲ ਸਾਂਝੀ ਕਰਨੀ ਚਾਹੁੰਦੇ ਹੋ ਤਾਂ ਸਾਡੇ ਹੈਲਪਲਾਈਨ ਨੰਬਰ 80549-42100 ਤੇ ਜਾਣਕਾਰੀ ਦਿਓ । ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।