- ਪਰਿਵਾਰ ਨਿਯੋਜਨ ਦੇ ਕੈਂਪਾ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ
ਫਤਿਹਗੜ੍ਹ ਸਾਹਿਬ, 08 ਅਗਸਤ 2024 : ਸਿਹਤ ਵਿਭਾਗ ਵੱਲੋਂ ਕਮਿਊਨਿਟੀ ਸਿਹਤ ਕੇਂਦਰ ਬੱਸੀ ਪਠਾਣਾ ਵਿਖੇ ਨਸਬੰਦੀ ਅਤੇ ਨਲਬੰਦੀ ਸਬੰਧੀ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮਾਹਰ ਡਾ ਉਂਕਾਰਬੀਰ ਸਿੰਘ, ਔਰਤ ਰੋਗਾਂ ਦੇ ਮਾਹਰ ਡਾ ਨੀਰੂ ਸਿਆਲ ਅਤੇ ਬੇਹੋਸ਼ੀ ਦੇ ਮਾਹਰ ਡਾ ਨਵਦੀਪ ਚੌਹਾਨ ਵੱਲੋਂ ਨਸਬੰਦੀ ਦਾ ਇੱਕ ਅਤੇ ਨਲਬੰਦੀ ਦੇ 20 ਓਪਰੇਸ਼ਨ ਕੀਤੇ ਗਏ। ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵੱਲੋਂ ਕੈਂਪ ਵਿੱਚ ਵਿਸ਼ੇਸ ਤੌਰ ਤੇ ਸ਼ਿਰਕਤ ਕਰਕੇ ਓਪਰੇਸ਼ਨ ਕਰਵਾਉਂਣ ਵਾਲੇ ਲਾਭ ਪਾਤਰੀਆਂ ਦਾ ਹਾਲ ਚਾਲ ਪੁੱਛਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਵੱਧ ਦੀ ਆਬਾਦੀ ਨੂੰ ਠੱਲ੍ਹ ਪਾਉਂਣ ਲਈ ਅਤੇ ਮਹਿਗਾਈ ਭਰੇ ਯੁੱਗ ਨੂੰ ਦੇਖਦੇ ਹੋਏ ਸਾਨੂੰ ਆਪਣਾ ਪਰਿਵਾਰ ਸੀਮਤ ਕਰਨ ਦੀ ਲੋੜ ਹੈ ਕਿਉਂਕਿ ਅਯੋਕੇ ਸਮੇਂ ਵਿੱਚ ਅਮਦਨ ਦੇ ਸਰੋਤ ਸੀਮਤ ਹਨ ਅਤੇ ਜਿਨ੍ਹਾਂ ਵੱਡਾ ਪਰਿਵਾਰ ਹੋਵੇਗਾਂ ਉਸ ਨੂੰ ਪਾਲਣ-ਪੋਸ਼ਣ ਕਰਨ ਵਿੱਚ ਦਿੱਕਤ ਆਵੇਗੀ। ਉਨ੍ਹਾਂ ਕਿਹਾ ਕਿ ਯੋਗ ਜੋੜਿਆਂ ਨੂੰ ਪਰਿਵਾਰ ਭਲਾਈ ਸਬੰਧੀ ਸਾਰੀਆਂ ਸਿਹਤ ਸੇਵਾਵਾਂ ਉਹਨਾਂ ਦੀ ਮੰਗ ਅਨੁਸਾਰ ਜਿਲੇ ਦੇ ਸਿਹਤ ਕੇਂਦਰਾਂ ਵਿੱਚ ਮੁਫਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਤੇ ਉਹਨਾਂ ਨੂੰ ਛੋਟਾ ਪਰਿਵਾਰ-ਸੁਖੀ ਪਰਿਵਾਰ ਅਤੇ ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਸਾਧਨਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਜਿਲ੍ਹਾ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ ਦਲਜੀਤ ਕੌਰ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਹਤ ਵਿਭਾਗ ਵੱਲੋਂ ਪਰਿਵਾਰ ਨਿਯੋਜਨ ਸਬੰਧੀ ਮੁਫਤ ਲਗਾਏ ਜਾਣ ਵਾਲੇ ਕੈਂਪਾ ਦਾ ਵੱਧ ਤੋਂ ਵੱਧ ਲਾਭ ਉੱਠਾਉਂਣ ਅਤੇ ਆਪਣੇ ਪਰਿਵਾਰ ਨੂੰ ਸੀਮਤ ਕਰਕੇ ਉਸ ਦਾ ਵਧੀਆਂ ਢੰਗ ਨਾਲ ਪਾਲਣ-ਪੋਸ਼ਣ ਕਰਨ। ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ.ਹਰਲੀਨ ਕੌਰ ਅਤੇ ਡਾ. ਰਕੇਸ਼ ਬਾਲੀ , ਜ਼ਿਲਾ ਬੀ.ਸੀ.ਸੀ. ਕੋਆਡੀਨੇਟਰ, ਪੀ.ਐਨ.ਡੀ.ਟੀ. ਕੋਆਡੀਨੇਟਰ, ਸਟਾਫ ਨਰਸ ਜਸਪ੍ਰੀਤ ਕੌਰ, ਜਗਜੀਤ ਸਿੰਘ ਅਤੇ ਸੀ.ਐਚ.ਸੀ. ਬੱਸੀ ਪਠਾਣਾ ਦਾ ਸਮੂਹ ਸਟਾਫ ਆਦਿ ਹਾਜ਼ਰ ਸਨ।