ਜ਼ਿਲ੍ਹੇ ਦੀਆਂ ਮੰਡੀਆਂ ਵਿੱਚ  502568 ਮੀਟ੍ਰਿਕ ਟਨ ਝੋਨਾ ਪੁੱਜਾ- ਡੀ ਸੀ

  • ਖਰੀਦ ਏਜੰਸੀਆਂ ਵੱਲੋਂ 494407 ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ

ਫ਼ਰੀਦਕੋਟ 11 ਨਵੰਬਰ 2024 : ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ, ਲਿਫਟਿੰਗ, ਅਦਾਇਗੀ ਦਾ ਕੰਮ ਜਾਰੀ ਹੈ । ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿੱਚ 502568 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ ਵੱਖ ਵੱਖ ਖ਼ਰੀਦ ਏਜੰਸੀਆਂ ਵੱਲੋਂ 494407 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਦਿੱਤੀ। ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਖਰੀਦ  ਏਜੰਸੀਆਂ ਵੱਲੋਂ  494407 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਜਿਸ ਵਿਚ ਪਨਗ੍ਰੇਨ ਵੱਲੋਂ  205416 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 130124 ਮੀਟ੍ਰਿਕ ਟਨ, ਪਨਸਪ ਵੱਲੋਂ 102740 ਮੀਟ੍ਰਿਕ ਟਨ , ਪੰਜਾਬ ਵੇਅਰ ਹਾਊਸ ਵੱਲੋਂ 54800 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋ 1327 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਅਤੇ ਖਰੀਦ ਉਪਰੰਤ ਮੰਡੀਆਂ ਵਿੱਚੋਂ ਝੋਨੇ ਦੀ 182939 ਮੀਟਰਕ ਟਨ ਲਿਫਟਿੰਗ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ 1021.14 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿੱਚ ਹੀ ਮਿਲਾਉਣ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।