ਮਾਤਾ ਗੁਜਰੀ ਕਾਲਜ ਵਿਖੇ ਕਰਵਾਏ ਗਏ 57ਵੇਂ ਸਾਲਾਨਾ ਖੇਡ ਮੁਕਾਬਲੇ 

  • ਕਾਜਲ ਅਤੇ ਗੈਰੀ ਸਿੰਘ ਨੇ ਜਿੱਤਿਆ ਬੈਸਟ ਐਥਲੀਟ ਦਾ ਖਿਤਾਬ

ਸ੍ਰੀ ਫਤਿਹਗੜ੍ਹ ਸਾਹਿਬ, 13 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ)  : ਮਾਤਾ ਗੁਜਰੀ ਕਾਲਜ ਵਿਖੇ 57ਵੇਂ ਸਾਲਾਨਾ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਯੋਜਨ ਕਰਵਾਇਆ ਗਿਆ ਜਿਸ ਵਿੱਚ ਉਦਘਾਟਨੀ ਸਮਾਰੋਹ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾਇਰੈਕਟਰ ਸਪੋਰਟਸ ਡਾ. ਅਜੀਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਇਨਾਮ ਵੰਡ ਸਮਾਰੋਹ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ੍ਰ. ਅਵਤਾਰ ਸਿੰਘ ਰਿਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਖਾਲਸਾ ਕਾਲਜ ਪੰਜੋਖਰਾ ਸਾਹਿਬ ਦੇ ਪ੍ਰਿੰਸੀਪਲ ਡਾ. ਸੁਖਦੇਵ ਸਿੰਘ ਅਤੇ ਜ਼ਿਲ੍ਹਾ ਖੇਡ ਅਫ਼ਸਰ ਰਾਹੁਲਦੀਪ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਮੁੱਖ ਮਹਿਮਾਨ ਡਾ. ਅਜੀਤਾ ਨੇ ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਾਲਾਨਾ ਖੇਡ ਮੁਕਾਬਲਿਆਂ ਦਾ ਸਫ਼ਲਤਾਪੂਰਵਕ ਆਯੋਜਨ ਕਰਨ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਾਤਾ ਗੁਜਰੀ ਕਾਲਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੌਰ ਸਿੱਖਿਆ ਸੰਸਥਾ ਹੈ ਜਿਸ ਵੱਲੋਂ ਧਰਮ ਦੇ ਪ੍ਰਚਾਰ, ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਨਿਰੰਤਰ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ ਜਿਸ ਦੀ ਬਦੌਲਤ ਕਾਲਜ ਵਿੱਚੋਂ ਪੜ੍ਹੇ ਅਨੇਕਾਂ ਖਿਡਾਰੀਆਂ ਨੇ ਕੌਮਾਂਤਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ੍ਰ. ਅਵਤਾਰ ਸਿੰਘ ਰਿਆ ਨੇ ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਕਾਲਜ ਦਾ ਨਾਂ ਰੋਸ਼ਨ ਕਰਦੇ ਰਹਿਣ। ਇਸ ਤੋਂ ਪਹਿਲਾਂ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਕਾਲਜ ਦੀਆਂ ਵਿੱਦਿਅਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਬਾਰੇ ਦੱਸਦਿਆਂ ਕਿਹਾ ਕਿ ਮਾਤਾ ਗੁਜਰੀ ਕਾਲਜ ਮੌਜੂਦਾ ਸਮੇਂ ਅਤੇ ਇਲਾਕੇ ਦੀਆਂ ਵਿੱਦਿਅਕ ਲੋੜਾਂ ਦੀ ਪੂਰਤੀ ਕਰਦੇ ਹੋਏ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ। ਕਾਲਜ ਦੇ ਡੀਨ ਸਪੋਰਟਸ ਡਾ. ਦਵਿੰਦਰ ਸਿੰਘ ਅਤੇ ਕਾਲਜ ਦੇ ਖੇਡ ਵਿਭਾਗ ਦੇ ਮੁਖੀ ਡਾ. ਹਰਜੀਤ ਕੌਰ ਨੇ ਕਾਲਜ ਦੀਆਂ ਖੇਡਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਬਾਰੇ ਵਿਸਥਾਰ ਵਿੱਚ ਦੱਸਿਆ ਅਤੇ ਕਾਲਜ ਵਿੱਚ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਭਵਿੱਖ ਦੀਆਂ ਯੋਜਨਾਵਾਂ 'ਤੇ ਚਾਨਣਾ ਪਾਇਆ। ਸਮਾਗਮ ਦੇ ਅਖੀਰ ਵਿੱਚ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਵੀਨ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਸਮਾਗਮ ਵਿੱਚ ਪਹੁੰਚੇ ਸਮੂਹ ਮਹਿਮਾਨਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਿਦਿਆਰਥੀ ਜੀਵਨ ਵਿਚ ਪਡ਼੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਚਡ਼੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਕਾਲਜ ਦੇ ਵੱਖ-ਵੱਖ ਖੇਡਾਂ ਦੇ ਕੋਚ ਸਾਹਿਬਾਨ ਅਤੇ ਪੁਰਾਣੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੀ ਫੋਕ ਆਰਕੈਸਟਰਾ ਦੀ ਟੀਮ ਨੂੰ ਰਾਸ਼ਟਰੀ ਯੁਵਕ ਮੇਲੇ ਦੌਰਾਨ ਦੂਸਰਾ ਸਥਾਨ ਪ੍ਰਾਪਤ ਦੀ ਮਾਣਮੱਤੀ ਪ੍ਰਾਪਤੀ ਕਰਨ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੀ ਅਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ. ਹਰਪਾਲ ਸਿੰਘ ਚੀਮਾ, ਐਡਵੋਕੇਟ ਸ੍ਰ. ਅਮਰਜੀਤ ਸਿੰਘ ਚੀਮਾ, ਸ੍ਰ. ਸਰਬਜੀਤ ਸਿੰਘ, ਸ੍ਰ. ਸੋਹਣ ਸਿੰਘ ਸਰਹਿੰਦ, ਸ੍ਰ. ਰਣਦੀਪ ਸਿੰਘ ਅੱਤੇਵਾਲ, ਕਾਲਜ ਦੇ ਸਾਬਕਾ ਪ੍ਰੋਫੈਸਰ ਸ੍ਰ. ਸਾਧੂ ਸਿੰਘ, ਕਾਲਜ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਡੀਨ ਸੱਭਿਆਚਾਰਕ ਗਤੀਵਿਧੀਆਂ ਡਾ. ਹਰਮਿੰਦਰ ਸਿੰਘ, ਡਾ. ਜਗਪਾਲ ਸਿੰਘ, ਡਾ. ਗੁਰਬਾਜ ਸਿੰਘ, ਡਾ. ਰਸ਼ਮੀ ਅਰੋੜਾ, ਡਾ. ਹਰਜੀਤ ਕੌਰ, ਪ੍ਰੋ. ਬੀਰਇੰਦਰ ਸਿੰਘ ਸਰਾਓ, ਪ੍ਰੋ. ਪੁਸ਼ਪਿੰਦਰ ਸਿੰਘ, ਪ੍ਰੋ. ਹਰਭਿੰਦਰ ਸਿੰਘ, ਖੇਡ ਕੋਚ ਸ੍ਰ. ਬਹਾਦਰ ਸਿੰਘ, ਕੋਚ ਜੋਗਿੰਦਰਪਾਲ, ਹੋਰ ਪਤਵੰਤੇ, ਸਟਾਫ਼ ਮੈਂਬਰ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਲੜਕਿਆਂ ਵਿੱਚ ਬੈਸਟ ਐਥਲੀਟ ਦਾ ਸਨਮਾਨ ਬੀ.ਏ. ਭਾਗ ਤੀਸਰਾ ਦੇ ਗੈਰੀ ਸਿੰਘ ਨੇ ਪ੍ਰਾਪਤ ਕੀਤਾ ਅਤੇ ਰਨਰ ਅੱਪ ਦਾ ਸਨਮਾਨ ਬੀ.ਏ. ਭਾਗ ਪਹਿਲਾ ਦੇ ਗੁਰਪਰਮਜੋਤ ਸਿੰਘ ਨੇ ਪ੍ਰਾਪਤ ਕੀਤਾ। ਇਸੇ ਪ੍ਰਕਾਰ ਲੜਕੀਆਂ ਵਿੱਚ ਬੈਸਟ ਐਥਲੀਟ ਦਾ ਸਨਮਾਨ ਬੀ.ਏ. ਆਨਰਜ਼ ਸੋਸ਼ਲ ਸਾਇੰਸ ਭਾਗ ਦੂਸਰਾ ਦੀ ਕਾਜਲ ਨੇ ਪ੍ਰਾਪਤ ਕੀਤਾ ਅਤੇ ਰਨਰ ਅੱਪ ਦਾ ਖਿਤਾਬ ਬੀ.ਏ. ਆਨਰਜ਼ ਸੋਸ਼ਲ ਸਾਇੰਸ ਭਾਗ ਦੂਸਰਾ ਦੀ ਨਵਜੀਤ ਕੌਰ ਨੇ ਹਾਸਲ ਕੀਤਾ।  ਮਾਰਚ ਪਾਸਟ ਮੁਕਾਬਲੇ ਵਿੱਚ ਕਾਲਜ ਦੇ ਐਨ.ਸੀ.ਸੀ. ਯੂਨਿਟ, ਐਨ.ਐਸ.ਐਸ. ਯੂਨਿਟ ਅਤੇ ਮੈਨੇਜਮੈਂਟ ਸਟੱਡੀਜ਼ ਵਿਭਾਗ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ। 100 ਮੀਟਰ ਦੌੜ ਲੜਕੀਆਂ ਵਿੱਚ ਬੀ. ਏ. ਆਨਰਜ਼ ਸੋਸ਼ਲ ਸਾਇੰਸ ਭਾਗ ਦੂਸਰਾ ਦੀ ਕਾਜਲ, ਬੀ.ਸੀ.ਏ. ਭਾਗ ਤੀਸਰਾ ਦੀ ਹਰਮਨਜੋਤ ਕੌਰ, ਬੀ. ਏ. ਆਨਰਜ਼ ਸੋਸ਼ਲ ਸਾਇੰਸ ਭਾਗ ਦੂਸਰਾ ਦੀ ਨਵਜੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਹੀ ਪ੍ਰਕਾਰ 100 ਮੀਟਰ ਦੌੜ ਲੜਕਿਆਂ ਵਿੱਚ ਬੀ.ਏ. ਭਾਗ ਤੀਜਾ ਦੇ ਗੈਰੀ ਸਿੰਘ,ਬੀ. ਏ. ਭਾਗ ਪਹਿਲਾ ਦੇ ਗੁਰਪਰਮਜੋਤ ਸਿੰਘ, ਬੀ. ਸੀ. ਏ. ਭਾਗ ਤੀਜਾ ਆਦਿੱਤਿਆ ਸੂਦ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਲੰਬੀ ਛਾਲ ਲੜਕੀਆਂ ਦੇ ਮੁਕਾਬਲਿਆਂ ਵਿੱਚ ਬੀ. ਏ. ਭਾਗ ਪਹਿਲਾ ਦੀ ਹਰਮਨਜੋਤ ਕੌਰ,ਬੀ.ਏ. ਆਨਰਜ ਸੋਸ਼ਲ ਸਾਇੰਸ ਭਾਗ ਦੂਜਾ ਦੀ ਨਵਜੀਤ ਕੌਰ, ਬੀ.ਸੀ.ਏ. ਭਾਗ ਤੀਜਾ ਦੀ ਹਰਮਨਜੋਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸੇ ਪ੍ਰਕਾਰ ਲੰਬੀ ਛਾਲ ਲੜਕਿਆਂ ਦੇ ਮੁਕਾਬਲਿਆਂ ਵਿੱਚ ਬੀ.ਏ. ਭਾਗ ਦੂਜਾ ਦੇ ਮਨਵੀਰ,ਬੀ. ਏ. ਭਾਗ ਤੀਜਾ ਦੇ ਗੈਰੀ ਸਿੰਘ, ਬੀ.ਏ. ਭਾਗ ਪਹਿਲਾ ਦੇ ਗੁਰਪਰਮਜੋਤ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਡਿਸਕਸ ਥ੍ਰੋਅ ਲੜਕੀਆਂ ਦੇ ਮੁਕਾਬਲਿਆਂ ਵਿੱਚ ਬੀ. ਏ. ਭਾਗ ਪਹਿਲਾ ਦੀ ਹਰਮਨਜੋਤ ਕੌਰ, ਬੀ.ਸੀ.ਏ. ਭਾਗ ਤੀਜਾ ਦੀ ਹਰਮਨਜੋਤ ਕੌਰ, ਬੀ.ਏ. ਆਨਰਜ ਸੋਸ਼ਲ ਸਾਇੰਸ ਭਾਗ ਦੂਜਾ ਦੀ ਕਾਜਲ ਨੇ ਕ੍ਰਮਵਾਰ ਪਹਿਲਾ,ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸੇ ਪ੍ਰਕਾਰ ਡਿਸਕਸ ਥ੍ਰੋਅ ਲੜਕਿਆਂ ਦੇ ਮੁਕਾਬਲਿਆਂ ਵਿੱਚ ਬੀ. ਏ. ਭਾਗ ਤੀਜਾ ਦੇ ਜਸਕਰਨ ਸਿੰਘ, ਬੀ. ਵਾਕ. ਆਰ. ਐੱਮ. ਭਾਗ ਤੀਜਾ ਦੇ ਗੁਰਕੀਰਤ ਸਿੰਘ, ਬੀ. ਏ. ਭਾਗ ਪਹਿਲਾ ਗੁਰਸੇਵਕ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਜੈਵਲਿਨ ਥ੍ਰੋਅ ਲੜਕੀਆਂ ਦੇ ਮੁਕਾਬਲਿਆਂ ਵਿੱਚ ਬੀ. ਏ. ਆਨਰਜ ਸੋਸ਼ਲ ਸਾਇੰਸ ਭਾਗ ਦੂਜਾ ਦੀ ਕਾਜਲ, ਬੀ.ਏ. ਆਨਰਜ਼ ਸੋਸ਼ਲ ਸਾਇੰਸ ਭਾਗ ਦੂਜਾ ਦੀ ਨਵਜੀਤ ਕੌਰ, ਬੀ. ਏ. ਭਾਗ ਪਹਿਲਾ ਦੀ ਸਿਮਰਦੀਪ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸੇ ਹੀ ਪ੍ਰਕਾਰ ਜੈਵਲਿਨ ਥ੍ਰੋਅ ਲੜਕਿਆਂ ਦੇ ਮੁਕਾਬਲਿਆਂ ਵਿੱਚ ਬੀ.ਐੱਸ.ਸੀ. ਐਗਰੀਕਲਚਰ ਭਾਗ ਪਹਿਲਾ ਦੇ ਜਸਕਰਨ, ਬੀ.ਏ. ਭਾਗ ਪਹਿਲਾ ਦੇ ਦਿਲਰਾਜ ਸਿੰਘ, ਬੀ.ਏ. ਭਾਗ ਦੂਜਾ ਦੇ ਅਨਮੋਲ ਕੁਮਾਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। 400 ਮੀਟਰ ਰੇਸ ਲੜਕੀਆਂ ਵਿਚ ਬੀ.ਏ.ਐੱਚ.ਐਸ.ਐਸ. ਭਾਗ ਦੂਜਾ ਦੀ ਵਿਦਿਆਰਥਣ ਕਾਜਲ ਨੇ ਪਹਿਲਾ, ਬੀ.ਏ.ਐੱਚ.ਐਸ.ਐਸ. ਭਾਗ ਦੂਜਾ ਦੀ ਵਿਦਿਆਰਥਣ ਨਵਜੀਤ ਕੌਰ ਨੇ ਦੂਸਰਾ ਅਤੇ ਬੀ.ਸੀ.ਏ. ਭਾਗ ਤੀਜਾ ਦੀ ਵਿਦਿਆਰਥਣ ਹਰਮਨਜੋਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੌਂਗ ਜੰਪ ਲੜਕੀਆਂ ਵਿਚ ਬੀ.ਏ.ਐੱਚ.ਐਸ.ਐਸ. ਭਾਗ ਦੂਜਾ ਦੀ ਵਿਦਿਆਰਥਣ ਨਵਜੀਤ ਕੌਰ ਨੇ ਪਹਿਲਾ, ਬੀ.ਕਾਮ. ਭਾਗ ਪਹਿਲਾ ਦੀ ਵਿਦਿਆਰਥਣ ਨਵਨੀਤ ਕੌਰ ਨੇ ਦੂਸਰਾ ਅਤੇ ਬੀ.ਸੀ.ਏ. ਭਾਗ ਤੀਜਾ ਦੀ ਵਿਦਿਆਰਥਣ ਹਰਮਨਜੋਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।