- ਕਮਿਊਨਟੀ ਹਾਲ ਪਿੰਡ ਬਰਗਾੜੀ ਵਿਖੇ ਲੋਕ ਆਪਣੀਆਂ ਸ਼ਿਕਾਇਤਾਂ ਦੇ ਹੱਲ ਲਈ ਆਉਣ
ਜੈਤੋ, 16 ਜੁਲਾਈ 2024 : ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦਾ ਹੱਲ ਕਰਨ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਤਹਿਤ ਮਿਤੀ 17 ਜੁਲਾਈ ਨੂੰ ਸਵੇਰੇ 09.30 ਵਜੇ ਕਮਿਊਨਟੀ ਹਾਲ ਪਿੰਡ ਬਰਗਾੜੀ ਵਿਖੇ ਸੱਤਵਾਂ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਵਿਧਾਇਕ ਫਰੀਦਕੋਟ ਸ. ਅਮੋਲਕ ਸਿੰਘ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ 'ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਬਰਗਾੜੀ, ਝੱਖੜਵਾਲਾ, ਬੁਰਜ ਹਰੀਕਾ, ਰਣ ਸਿੰਘ ਵਾਲਾ ਅਤੇ ਬੁਰਜ ਜਵਾਹਰ ਸਿੰਘ ਵਾਲਾ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਆਪਣੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।