
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਦਸੰਬਰ 2024 (ਹਰਪ੍ਰੀਤ ਸਿੰਘ ਗੁੱਜਰਵਾਲ) : ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਬਾਬਾ ਫ਼ਤਹਿ ਸਿੰਘ ਨਗਰ, ਪ੍ਰੀਤ ਨਗਰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 1 ਜਨਵਰੀ ਨੂੰ ਕਰਵਾਏ ਜਾ ਰਹੇ 8ਵੇਂ ਢਾਡੀ ਦਰਬਾਰ ਦੀਆਂ ਤਿਆਰੀਆਂ ਮੁੰਕਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਪਰਵਿੰਦਰ ਸਿੰਘ ਦਿਓਲ ਨੇ ਦੱਸਿਆ ਕਿ ਨਵੇਂ ਸਾਲ ਮੌਕੇ 1 ਜਨਵਰੀ 2025 ਨੂੰ ਸ਼ਾਮ 6 ਵਜੇ ਤੋਂ ਰਾਤ ਸਾਢੇ 8 ਵਜੇ ਤੱਕ ਢਾਡੀ ਦਰਬਾਰ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪੰਥਕ ਢਾਡੀ ਜਥਾ ਗਿਆਨੀ ਗੁਰਪ੍ਰਤਾਪ ਸਿੰਘ ਪਦਮ ਅੰਮ੍ਰਿਤਸਰ ਵਾਲੇ ਗੁਰੂ ਇਤਿਹਾਸ ਸਬੰਧੀ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਗੁਰੂ ਦਾ ਲੰਗਰ ਵੀ ਅਤੁੱਟ ਵਰਤੇਗਾ। ਇਸ ਮੌਕੇ ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਸੋਹੀ, ਜਰਨੈਲ ਸਿੰਘ ਬੀਰੂ, ਗਗਨਦੀਪ ਸਿੰਘ ਦਿਓਲ, ਸਵਰਨ ਸਿੰਘ ਬਾਠ, ਸਾਬਕਾ ਮੈਨੇਜਰ ਅਮਰਜੀਤ ਸਿੰਘ, ਹਰਵਿੰਦਰ ਸਿੰਘ ਬੱਬਲ, ਦਵਿੰਦਰ ਸਿੰਘ ਚੀਮਾ, ਗੁਰਦੀਪ ਸਿੰਘ, ਸਵਰਨ ਸਿੰਘ, ਗੁਰਮੀਤ ਸਿੰਘ, ਜਗਜੀਤ ਸਿੰਘ, ਬਾਬਾ ਲਵਪ੍ਰੀਤ ਸਿੰਘ, ਅਮਰਜੀਤ ਸਿੰਘ ਚੀਮਾ, ਦਵਿੰਦਰ ਸਿੰਘ, ਅਜੀਤ ਸਿੰਘ, ਮੁਖਤਿਆਰ ਸਿੰਘ, ਕਿਰਪਾਲ ਸਿੰਘ, ਸਰਵਣ ਸਿੰਘ, ਗੁਰਸੇਵਕ ਸਿੰਘ, ਬਲਦੇਵ ਸਿੰਘ, ਪਿ੍ਰਤਪਾਲ ਸਿੰਘ ਜੱਸੀ ਵੀ ਸ਼ਾਮਿਲ ਸਨ।