
ਸ੍ਰੀ ਮੁਕਤਸਰ ਸਾਹਿਬ, 22 ਮਈ 2025 : ਵਧੀਕ ਜ਼ਿਲ੍ਹਾ ਚੋਣ ਅਫਸਰ-ਕੰਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰੀਸ਼ਦ ਦਫਤਰ, ਕੋਟਕਪੂਰਾ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਾਲੀ ਪਹੁੰਚ ਯਕੀਨੀ ਵਾਲੀਆਂ ਚੋਣਾਂ ਸਬੰਧੀ ਬਣਾਈ ਡੀ.ਐਮ.ਸੀ.ਏ.ਈ. ਦੇ ਮੈਂਬਰਾਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਵਿਆਂਗ ਵਿਅਕਤੀਆਂ ਦੀ ਵੋਟਰ ਸੂਚੀ ਵਿੱਚ 100 ਪ੍ਰਤੀਸ਼ਤ ਭਾਗੀਦਾਰੀ ਨੂੰ ਯਕੀਨੀ ਬਣਾਉਣ ਸਮੇਤ ਹੋਰ ਵੱਖ-ਵੱਖ ਮੁੱਦਿਆਂ ਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਆਏ ਸਾਰੇ ਅਧਿਕਾਰੀਆਂ ਵੱਲੋਂ ਇਹ ਵਿਸ਼ਵਾਸ਼ ਦੁਆਇਆ ਗਿਆ ਕਿ ਉਹ ਆਪਣੇ ਵਿਭਾਗ ਰਾਹੀਂ ਦਿਵਿਆਂਗ ਵਿਅਕਤੀਆਂ ਦੀ ਵੋਟਰ ਸੂਚੀ ਵਿੱਚ 100 ਪ੍ਰਤੀਸ਼ਤ ਰਜਿਸਟ੍ਰੇਸ਼ਨ ਕਰਵਾਉਣ ਲਈ ਲੋੜੀਂਦੀ ਜਾਗਰੂਕਤਾ ਪੈਦਾ ਕਰਨ ਵਿੱਚ ਜ਼ਿਲ੍ਹਾ ਚੋਣ ਦਫਤਰ ਦਾ ਪੂਰਨ ਸਹਿਯੋਗ ਕਰਣਗੇ। ਇਸ ਮੌਕੇ ਸ੍ਰੀ ਹਰਬੰਸ ਸਿੰਘ ਇਲੈਕਸ਼ਨ ਤਹਿਸੀਲਦਾਰ ਅਤੇ ਸ੍ਰੀ ਸੋਰਵ ਜੈਨ ਇਲੈਕਸ਼ਨ ਕਾਨੂੰਗੋਂ ਤੋਂ ਇਲਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।