9 ਹਜ਼ਾਰ ਬੱਚਿਆਂ ਦਾ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣਾ ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ : ਸੰਧਵਾਂ

  • 1 ਕਰੋੜ 18 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਲੋਕ ਅਰਪਣ

ਕੋਟਕੂਪਰਾ 15 ਅਪ੍ਰੈਲ 2025 : ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹਲਕੇ ਕੋਟਕਪੂਰਾ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ਸਦਕਾ ਹੀ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਪੱਧਰ ਏਨਾ ਉੱਚਾ ਹੋ ਗਿਆ ਹੈ ਕਿ ਸਰਕਾਰੀ ਸਕੂਲਾਂ ਵਿੱਚ ਵੀ ਪ੍ਰਾਈਵੇਟ ਸਕੂਲਾਂ ਵਾਂਗ ਬੱਚਿਆਂ ਨੂੰ ਲਿਆਉਣ ਲਈ ਬੱਸਾਂ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਬਹੁਤ ਵੱਡੀ ਪ੍ਰਾਪਤੀ ਹੈ ਕਿ ਪਿਛਲੇ ਸਮੇਂ ਵਿੱਚ 9 ਹਜ਼ਾਰ ਬੱਚੇ ਪ੍ਰਾਈਵੇਟ ਸਕੂਲਾਂ ਤੋਂ ਹੱਟ ਕੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਲਈ ਆਏ ਹਨ। ਉਨ੍ਹਾਂ ਕਿਹਾ ਅੱਜ ਤਿੰਨ ਸਕੂਲਾਂ ਵਿੱਚ 1.18 ਕਰੋੜ ਦੇ ਕੰਮਾਂ ਨੂੰ ਲੋਕ ਅਰਪਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਸਰਕਾਰੀ ਸਹਲੂਤਾਂ ਵਿੱਚ ਹੁਣ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਜਿਆਦਾ ਸਹੂਲਤਾਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿਛਲੇ ਸਾਲ ਵਿੱਚ 12316 ਅਧਿਆਪਕ ਰੈਗੂਲਰ ਕੀਤੇ ਹਨ ਅਤੇ 10487 ਨਵੇਂ ਅਧਿਆਪਕ ਭਰਤੀ ਕੀਤੇ ਗਏ ਹਨ। ਸ. ਸੰਧਵਾਂ ਨੇ ਦੱਸਿਆ ਕਿ ਅੱਜ ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਦੁਆਰੇਆਣਾ ਵਿਖੇ 16 ਲੱਖ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ। ਜਿਸ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਵਾਸ਼ਰੂਮ, ਲੜਕਿਆਂ ਦੇ ਬਾਥਰੂਮ ਦੀ ਰਿਪੇਅਰ, ਚਾਰਦੀਵਾਰੀ ਦੀ ਰਿਪੇਅਰ ਮਿਡ ਡੇ ਮੀਲ ਸ਼ੈੱਡ ਅਤੇ ਇੰਟਰੈਕਵਿਟ ਪੈਨਲ, ਮਾਡਲਜ਼ ਅਤੇ ਰੰਗ ਰੋਗਨ ਕਰਵਾਇਆ ਗਿਆ ਹੈ। ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਵਾਂਦਰ ਜਟਾਣਾ ਵਿਖੇ 62 ਲੱਖ ਰੁਪਏ ਦੀ ਲਾਗਤ ਨਾਲ ਜਿਸ ਵਿੱਚ ਬਾਊਂਡਰੀ ਵਾਲ, ਕਲਾਸ ਰੂਮ, ਬਾਸਕਿਟ ਬਾਲ ਗਰਾਊਂਡ, ਪ੍ਰੀ-ਪ੍ਰਾਇਮਰੀ ਕਮਰੇ, ਮੇਜਰ ਰਿਪੇਅਰ ਅਤੇ ਨਵੀਂ ਚਾਰੀ ਦੀਵਾਰੀ ਬਣਾਈ ਗਈ ਹੈ ਦਾ ਉਦਘਾਟਨ ਕੀਤਾ ਗਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਵਾੜਾ ਦਰਾਕਾ ਵਿਖੇ 40 ਲੱਖ ਦੀ ਲਾਗਤ ਨਾਲ ਸਕੂਲ ਪਾਰਕ, ਚਾਰ ਦੀਵਾਰੀ ਦੀ ਰਿਪੇਅਰ,ਸਾਇੰਸ ਲੈਬ, ਐਡੀਸ਼ਨਲ ਕਲਾਸਰੂਮ, ਫਰਸ਼ਾਂ ਦੀ ਰਿਪੇਅਰ, ਬਾਊਂਡਰੀ ਵਾਲ, ਕੰਪਿਊਟਰ ਲੈਬ, ਮੁੰਡਿਆਂ ਦੇ ਬਾਥਰੂਮ ਰਿਪੇਅਰ ਬਣਾਇਆ ਗਿਆ ਹੈ, ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਮੈਡਮ ਨੀਲਮ ਰਾਣੀ, ਸਕੂਲ ਮੁਖੀ ਕਰਮਜੀਤ ਸਿੰਘ , ਮੁੱਖ ਅਧਿਆਪਕਾ ਸ਼੍ਰੀ ਮਤੀ ਸ਼ਿਵਾਨੀ ਗੋਇਲ, ਪਰਵਿੰਦਰ ਸਿੰਘ ਕੋਚ, ਪੰਜਾਬੀ ਮਾਸਟਰ,ਲਵ ਕਰਨ ਸਿੰਘ ਸਰਪੰਚ, ਜਸਵਿੰਦਰ ਸਿੰਘ ਮੌੜ, ਮਨਦੀਪ ਸਿੰਘ, ਗੁਰਮੀਤ ਸਿੰਘ, ਸ਼੍ਰੀ ਮਤੀ ਊਸ਼ਾ ਰਾਣੀ, ਸ਼੍ਰੀ ਮਤੀ ਅਰੁਣਾ ਰਾਣੀ, ਸ ਗੁਰਪ੍ਰੀਤ ਸਿੰਘ, ਸ਼੍ਰੀ ਮਤੀ ਨੀਰੂ ਅਗਰਵਾਲ, ਸ ਨਿਰਮਲ ਸਿੰਘ, ਸ ਵਰਿੰਦਰਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲ ਅਧਿਆਪਕ, ਪਿੰਡ ਵਾਸੀ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।