
ਸ੍ਰੀ ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਸ. ਰਣਧੀਰ ਸਿੰਘ ਚੀਮਾ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਨ ਲਈ ਉਨ੍ਹਾਂ ਦੇ ਜੱਦੀ ਪਿੰਡ ਕਰੀਮਪੁਰਾ ਵਿਖੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ਼ ਅੰਗੀਠਾ ਸੰਭਾਲਣ ਦੀ ਰਸਮ ਵਿੱਚ ਸ਼ਾਮਲ ਹੋਏ l ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਜੀ ਵੱਲੋਂ ਅਰਦਾਸ ਕੀਤੀ ਗਈ ਅਤੇ ਰਸਮਾਂ ਪੂਰੀਆਂ ਕੀਤੀਆਂ ਗਈਆਂ, ਐਡਵੋਕੇਟ ਧਾਮੀ ਨੇ ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਰਨਬੀਰ ਸਿੰਘ ਕੰਗ, ਸੰਤਾ ਸਿੰਘ ਉਮੈਦਪੁਰੀ, ਐਡਵੋਕੇਟ ਘੁੰਮਣ ਬ੍ਰਦਰਜ਼ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਪਰੰਤ ਪਰਿਵਾਰ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਜਾ ਕੇ ਅਰਦਾਸ ਕਰਨ ਉਪਰੰਤ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ ਇਸ ਮੌਕੇ, ਜੱਥੇਦਾਰ ਜਗਦੀਪ ਸਿੰਘ ਚੀਮਾ ਕੌਮੀ ਜਨਰਲ ਸਕੱਤਰ ਹਲਕਾ ਇੰਚਾਰਜ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦੀਪ ਸਿੰਘ ਚੀਮਾ ਸਾਬਕਾ ਅਡੀਸਨਲ ਐਡਵੋਕੇਟ ਜਨਰਲ ਪੰਜਾਬ, ਜੱਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਕਰਮਜੀਤ ਸਿੰਘ ਭਿੰਡਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਨਦੀਪ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਕੀਰਤਪੁਰ ਸਾਹਿਬ, ਗੁਰਦੀਪ ਸਿੰਘ ਕੰਗ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਸਰਨ ਗੁਰਦੇਵ ਸਿੰਘ ਥਾਂਦੀ,ਅਨਾਇਤ ਸਿੰਘ, ਗੁਰਮੀਤ ਸਿੰਘ ਸੋਨੂੰ ਚੀਮਾ, ਗੁਰਜੀਤ ਸਿੰਘ , ਜੱਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸ੍ਰੀ ਫ਼ਤਹਿਗੜ੍ਹ ਸਾਹਿਬ, ਬਰਿੰਦਰ ਸਿੰਘ ਸੋਢੀ ਖਜਾਨਚੀ ਜ਼ਿਲ੍ਹਾ ਜੱਥਾ ਸ੍ਰੀ ਫ਼ਤਹਿਗੜ੍ਹ ਸਾਹਿਬ, ਬਾਰ ਐਸੋਸੀਏਸ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਗਗਨਦੀਪ ਸਿੰਘ ਬਿਰਕ, ਹਰਿੰਦਰ ਸਿੰਘ ਕੁੱਕੀ, ਸਵਰਨ ਸਿੰਘ ਗੁਪਾਲੋ, ਸੁੱਖਵਿੰਦਰ ਸਿੰਘ ਜੈਲਦਾਰ, ਹਰਿੰਦਰ ਸਿੰਘ ਕੁੱਕੀ , ਸਿੰਘ, ਕਮਲਜੀਤ ਸਿੰਘ ਕਾਲਾ ਸਰਪੰਚ, ਨਾਲ ਸਨ l