ਬਰਨਾਲਾ, 7 ਅਗਸਤ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਦੀਸ਼ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਦੀ ਅਗਵਾਈ ਹੇਠ ਬਲਾਕ ਬਰਨਾਲਾ ਦੇ ਪਿੰਡਾਂ ਫਤਿਹਗੜ ਛੰਨਾ ਅਤੇ ਭੈਣੀ ਜੱਸਾ ਵਿਖੇ ਸੀ.ਆਰ.ਐਮ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਕੈਂਪ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਲਈ ਸਰਕਾਰ ਵੱਲੋਂ ਸਬਸਿਡੀ ਤੇ ਦਿੱਤੀ ਗਈ ਮਸ਼ੀਨਰੀ ਨੂੰ ਵੱਧ ਤੋਂ ਵੱਧ ਵਰਤਣ ਲ਼ਈ ਪ੍ਰੇਰਿਆ ਗਿਆ। ਇਸ ਤੋਂ ਇਲਾਵਾ ਮਾਹਿਰਾਂ ਦੀ ਟੀਮ ਵੱਲੋਂ ਕਿਸਾਨਾਂ ਨੂੰ ਮੌਜੂਦਾ ਫਸਲਾਂ ਝੋਨਾ,ਨਰਮਾ ਆਦਿ ਸਬੰਧੀ ਜਾਣਕਾਰੀ ਵੀ ਦਿੱਤੀ ਗਈ। ਵਿਭਾਗ ਵੱਲੋਂ ਕਿਸਾਨਾਂ ਨੂੰ ਬਾਸਮਤੀ ਉਪਰ ਪਾਬੰਦੀਸ਼ੁਦਾ 10 ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਪੀ.ਐਮ. ਕਿਸਾਨ ਸਕੀਮ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਮੌਕੇ ਤੇ ਹਾਜਰ ਕਿਸਾਨਾਂ ਦੀ ਈ-ਕੇ.ਵਾਈ.ਸੀ ਵੀ ਕੀਤੀ ਗਈ। ਕੈਂਪ ਉਪਰੰਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਹਾਜਰ ਕਿਸਾਨਾਂ ਨੂੰ ਬੂਟੇ ਵੀ ਵੰਡੇ ਗਏ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ.ਜਸਵਿੰਦਰ ਸਿੰਘ, ਡਾ.ਗੁਰਮੀਤ ਸਿੰਘ, ਡਾ.ਅੰਮ੍ਰਿਤਪਾਲ ਸਿੰਘ, ਏ.ਐਸ.ਆਈ ਦਵਿੰਦਰ ਸਿੰਘ, ਦਿਲਦਾਰ ਸਿੰਘ ਅਤੇ ਏ.ਟੀ.ਐਮ ਸੋਨੀ ਖਾਂ ਮੌਜੂਦ ਸਨ।