ਅਕਾਲੀ ਦਲ ਦਾ ਮਨਪ੍ਰੀਤ ਇਆਲੀ ਨਾਲ ਕੋਈ ਸਬੰਧ ਨਹੀਂ : ਸੁਖਬੀਰ ਬਾਦਲ

  • ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਮਨਪ੍ਰੀਤ ਇਯਾਲੀ ਨੂੰ ਕਰਾਰ ਦਿੱਤਾ ਗੱਦਾਰ

ਲੁਧਿਆਣਾ, 21 ਮਈ, 2025 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਦਾਖਾ ਦੇ ਪਿੰਡ ਈਸੇਵਾਲ ਦਾ ਦੌਰਾ ਕੀਤਾ। ਪਿੰਡ ਈਸੇਵਾਲ ਵਿਖੇ ਆਪਣੇ ਸੰਬੋਧਨ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਨਪ੍ਰੀਤ ਇਯਾਲੀ ਨੂੰ ਗੱਦਾਰ ਕਰਾਰ ਦਿੱਤਾ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਗੱਦਾਰਾਂ ਲਈ ਪਾਰਟੀ ਵਿਚ ਕੋਈ ਥਾਂ ਨਹੀਂ ਹੈ। ਹੁਣ ਮਨਪ੍ਰੀਤ ਨਾ ਤਾਂ ਅਕਾਲੀ ਦਲ ਦਾ ਹਿੱਸਾ ਹੈ ਅਤੇ ਨਾ ਹੀ ਹੁਣ ਉਹ ਅਕਾਲੀ ਦਲ ਵਿਚ ਕਦੇ ਸ਼ਾਮਲ ਹੋ ਸਕਦਾ ਹੈ। ਇਸ ਤੋਂ ਇਲਾਵਾ ਸੁਖਬੀਰ ਬਾਦਲ ਨੇ ‘ਆਪ’ ‘ਤੇ ਵੀ ਨਿਸ਼ਾਨਾ  ਸਾਧਦਿਆਂ ਕਿਹਾ ਕਿ ਹਰ ਪੱਖੋਂ ਫ਼ੇਲ੍ਹ ਅਤੇ ਦਿੱਲੀ ਵਾਲਿਆਂ ਦੇ ਹੇਠਾਂ ਲੱਗੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਕਿਸਾਨਾਂ ਦੀਆਂ ਜਮੀਨਾਂ 'ਤੇ ਵੱਡਾ ਡਾਕਾ ਮਾਰਨ ਦੀ ਤਿਆਰੀ ਕਰੀ ਬੈਠੀ ਹੈ। ਇਕੱਲੇ ਲੁਧਿਆਣਾ ਜ਼ਿਲ੍ਹੇ ਦੇ 40 ਪਿੰਡਾਂ ਦੀ ਤਕਰੀਬਨ 24,000 ਕਿੱਲੇ ਜ਼ਮੀਨ ਨੂੰ ਲੈਂਡ ਪੂਲੀਂਗ ਸਕੀਮ ਹੇਠ ਲੈ ਕੇ ਇਨ੍ਹਾਂ ਨੇ ਹਜ਼ਾਰਾਂ ਕਰੋੜ ਰੁਪਏ ਦੀ ਲੁੱਟ ਦਾ ਨਵਾਂ ਤਰੀਕਾ ਲੱਭਿਆ ਹੈ, ਜਿਸਦਾ ਸ਼੍ਰੋਮਣੀ ਅਕਾਲੀ ਦਲ ਪੁਰਜ਼ੋਰ ਵਿਰੋਧ ਕਰਦਾ ਹੈ। ਬੀਤੇ ਕੱਲ੍ਹ ਦਾਖਾ ਹਲਕੇ ਦੇ ਪਿੰਡ ਈਸੇਵਾਲ ਵਿਖੇ ਕਿਸਾਨ ਵੀਰਾਂ ਨੂੰ ਮਿਲ ਕੇ ਉਨ੍ਹਾਂ ਨਾਲ ਇਸ ਮਾਮਲੇ ਸੰਬੰਧੀ ਗੰਭੀਰ ਵਿਚਾਰਾਂ ਕੀਤੀਆਂ। ਆਪਣੇ ਵੱਲੋਂ ਪਾਰਟੀ ਦਾ ਸਟੈਂਡ ਸਪਸ਼ਟ ਕਰਨ ਦੇ ਨਾਲ-ਨਾਲ ਇਹ ਵੀ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਲੁੱਟ ਦੇ ਵਿਰੁੱਧ 29 ਮਈ ਨੂੰ ਲੁਧਿਆਣਾ ਵਿਖੇ ਗਲਾਡਾ ਦੇ ਮੁੱਖ ਪ੍ਰਸ਼ਾਸਕ ਦੇ ਦਫ਼ਤਰ ਦੇ ਬਾਹਰ ਇੱਕ ਵਿਸ਼ਾਲ ਧਰਨਾ ਵੀ ਲਾਵੇਗਾ। ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਮਜਦੂਰਾਂ ਦੀ ਪਾਰਟੀ ਹੈ ਅਤੇ ਹਮੇਸ਼ਾਂ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ।