ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾ : ਚੀਮਾ, ਝਿੰਜਰ, ਖਾਲਸਾ, ਢਿਲੋਂ 

ਸ੍ਰੀ ਫਤਿਹਗੜ੍ਹ ਸਾਹਿਬ, 02 ਫ਼ਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਸ੍ਰੀ ਫਤਿਹਗੜ੍ ਸਾਹਿਬ ਦੇ ਪਿੰਡ ਝਿੰਜਰਾ ਵਿਖੇ ਯੂਥ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿੱਚ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਭਰਤੀ ਮੁਹਿੰਮ ਦੀ ਸ਼ੁਰੂਆਤ ਅਬਜ਼ਰਬਰ ਬਿਕਰਮਜੀਤ ਸਿੰਘ ਖਾਲਸਾ , ਅਬਜ਼ਰਬਰ ਪਰਮਜੀਤ ਸਿੰਘ ਢਿੱਲੋਂ , ਕੌਮੀ ਜਨਰਲ ਸਕੱਤਰ ਹਲਕਾ ਇੰਚਾਰਜ ਸ੍ਰੀ ਫ਼ਤਹਿਗੜ੍ਹ ਸਾਹਿਬ ਜਗਦੀਪ ਸਿੰਘ ਚੀਮਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਸ਼ਰਨਜੀਤ ਸਿੰਘ ਚਰਨਾਥਲ , ਜੱਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਜਿਲ੍ਹਾ ਪ੍ਰਧਾਨ ਸ਼ਹਿਰੀ ਸ਼ਾਮਿਲ ਹੋਏ।ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਭਰ ਵਿੱਚ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੋਈ ਹੈ ਜਿਸ ਤਹਿਤ ਸਰਕਲ ਮੂਲੇਪੁਰ ਦੀ ਅੱਜ ਭਰਤੀ ਮੁਹਿੰਮ ਸ਼ੁਰੂਆਤ ਕੀਤੀ ਗਈ ਜਿਸ ਵਿੱਚ ਔਰਤਾਂ ਬਜ਼ੁਰਗਾਂ ਤੇ ਨੌਜਵਾਨਾਂ ਵੱਲੋਂ ਉਤਸ਼ਾਹ ਨਾਲ ਅਕਾਲੀ ਦਲ ਦੀ ਮੈਂਬਰਸ਼ਿਪ ਲਈ ਗਈ। ਇਸ ਮੌਕੇ ਬੋਲਦਿਆਂ ਜਗਦੀਪ ਸਿੰਘ ਚੀਮਾ ਅਤੇ ਯੂਥ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਪੰਜਾਬ ਨੂੰ ਪਹਿਲਾਂ ਕਾਂਗਰਸ ਨੇ ਲੁੱਟਿਆ ਤੇ ਹੁਣ ਆਮ ਆਦਮੀ ਪਾਰਟੀ ਲੁੱਟ ਤੇ ਕੁੱਟ ਰਹੀ ਹੈ ਜਿਸ ਤੋਂ ਤੰਗ ਆ ਕੇ ਲੋਕ ਅਕਾਲੀ ਦਲ ਦੀ ਭਰਤੀ ਮੁਹਿੰਮ ਵਿੱਚ ਸ਼ਾਮਲ ਹੋ ਕੇ ਅਕਾਲੀ ਦਲ ਨਾਲ ਜੁੜ ਰਹੇ ਹਨ। ਇਸ ਤੋਂ ਇਲਾਵਾ ਸਰਬਜੀਤ ਝਿੰਜਰ ਨੇ ਕਿਹਾ ਕਿ ਕੇਂਦਰੀ ਬਜਟ ਦੇ ਵਿੱਚ ਪੰਜਾਬ ਸੂਬੇ ਲਈ ਕੁਝ ਨਹੀਂ ਦਿੱਤਾ ਗਿਆ ਜਿਸ ਦੀ ਉਹ ਨਿੰਦਾ ਕਰਦੇ ਹਨ। ਉਹਨਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਸਮੇਂ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਸਨ ,ਪ੍ਰੰਤੂ ਪੰਜਾਬ ਦੇ ਲੋਕਾਂ ਨੂੰ ਕੁਝ ਦੇਣ ਦੀ ਬਜਾਏ ਕੇਂਦਰ ਸਰਕਾਰ ਵੱਖਵਾਦੀ ਤੇ ਅੱਤਵਾਦੀ ਪੰਜਾਬ ਵਾਸੀਆਂ ਨੂੰ ਦੱਸ ਰਹੀ ਹੈ ਜਦੋਂ ਕਿ ਪੰਜਾਬ ਦੇ ਲੋਕ ਕਿਤੇ ਵੀ ਕੋਈ ਮਹਾਮਾਰੀ ਜਾਂ ਭੁੱਖ ਮਰੀ ਫੈਲਦੀ ਹੈ ਤਾਂ ਅੱਗੇ ਹੋ ਕੇ ਸੇਵਾ ਕਰਦੇ ਹਨ ਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਬਾਂਹ ਫੜਨ ਦੀ ਬਜਾਏ ਕਿਸਾਨਾਂ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਰਨਾਥਲ, ਸਹਿਰੀ ਪ੍ਰਧਾਨ ਮਨਮੋਹਣ ਸਿੰਘ ਮਕਾਰੋਂਪੁਰ, ਹਲਕਾ ਇੰਚਾਰਜ ਸਰਦਾਰ ਜਗਦੀਪ ਸਿੰਘ ਚੀਮਾ ਅਤੇ ਸੀਨੀਅਰ ਲੀਡਰਸ਼ਿਪ ਵੀ ਹਾਜ਼ਰ ਹੋਈ ਇਸ ਮੌਕੇ ਹਰਪ੍ਰੀਤ ਸਿੰਘ ਰਿੱਚੀ, ਬਲਜਿੰਦਰ ਸਿੰਘ ਭੂਚੀ ਸਰਪੰਚ, ਸਾਬਕਾ ਚੇਅਰਮੈਨ ਦਵਿੰਦਰ ਸਿੰਘ ਬਹਿਲੋਲਪੁਰ , ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਪੋਲਾ, ਹਰਮਨਦੀਪ ਸਿੰਘ ਚੁੰਨੀ ਮਾਜਰਾ, ਅਵਤਾਰ ਸਿੰਘ ਤਾਰੀ, ਸਰਪੰਚ ਗੁਰਜਿੰਦਰ ਸਿੰਘ ਗੁਰੀ ਨਲੀਨਾ, ਹਰਪ੍ਰੀਤ ਸਿੰਘ ਨਲੀਨੀ, ਕਰਮਜੀਤ ਸਿੰਘ ਚੁਣੋ, ਜਥੇਦਾਰ ਗੁਰਚਰਨ ਸਿੰਘ ਸੇਖੂਪੁਰ, ਧਰਮਿੰਦਰ ਸਿੰਘ ਬਾਲਪੁਰ, ਪ੍ਰੇਮ ਚੰਦ ਤਾਣਾ, ਪਾਲ ਖਾਂ ਜਾਗੋ, ਅਵਤਾਰ ਸਿੰਘ ਨੌ ਲਿਖਾ,ਰਾਜਵੀਰ ਸਿੰਘ ਪੰਜੋਲੀ ਕਰਮਵੀਰ ਸਿੰਘ, ਸੁਖਬੀਰ ਸਿੰਘ ਲਟੋਰ,ਸਤਬੀਰ ਸਿੰਘ ਲਟੌਰ, ਅਤੇ ਖੇੜਾ ਬਲਾਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸਹਿਬਾਨ ਹਾਜ਼ਰ ਸਨ।