
ਸ੍ਰੀ ਫ਼ਤਹਿਗੜ੍ਹ ਸਾਹਿਬ, 07 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਘੀ ਦੇ ਪਵਿੱਤਰ ਦਿਹਾੜੇ ਤੇ ਪੰਥਕ ਹਿੱਤਾਂ ਨਾਲ ਦੀ ਪੂਰਤੀ ਲਈ ਹੋਂਦ ਵਿੱਚ ਆਏ ਅਕਾਲੀ ਦਲ ਵਾਰਸ ਦੇ ਵੱਲੋਂ ਪੂਰੇ ਪੰਜਾਬ ਵਿੱਚ ਮੈਂਬਰਸ਼ਿਪ ਭਰਤੀ ਹੈ ਆਰੰਭ ਕੀਤੀ ਗਈ ਹੈ ਅੱਜ ਜਿਲਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਇਸ ਮੈਂਬਰਸ਼ਿਪ ਭਰਤੀ ਕਮੇਟੀ ਦੇ ਮੈਂਬਰ ਅਤੇ ਆਗੂ ਅਕਾਲੀ ਦਲ ਵਾਰਸ ਪੰਜਾਬ ਦੇ ਸੰਦੀਪ ਸਿੰਘ ਰੁਪਾਲੋਂ ਲੋਕਾਂ ਨੂੰ ਭਾਰਤੀ ਲਈ ਪ੍ਰੇਰਿਤ ਕਰਨ ਲਈ ਸ਼੍ਰੀ ਫਤਿਹਗੜ੍ਹ ਸਾਹਿਬ ਪੁੱਜੇ ਉਹਨਾਂ ਦਾ ਇੱਥੇ ਪੁੱਜਣ ਤੇ ਐਡਵੋਕੇਟ ਸੁਤੰਤਰ ਦੀਪ ਸਿੰਘ ਦੀ ਅਗਵਾਈ ਵਿੱਚ ਸਰੋਪਾ ਪਾ ਕੇ ਸਨਮਾਨ ਕੀਤਾ ਗਿਆ ਇਸ ਮੌਕੇ ਬੋਲਦਿਆਂ ਉਹਨਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਪੰਜਾਬ ਅਤੇ ਪੰਥ ਦੇ ਸੁਨਹਿਰੀ ਭਵਿੱਖ ਦੇ ਲਈ ਅਕਾਲੀ ਦਲ ਵਾਰਸ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਜਾਵੇਗਾ ਅਤੇ ਹਰ ਵਰਗ ਦੇ ਲੋਕਾਂ ਨੂੰ ਨਾ ਕਿਸੇ ਜਾਤ ਪਾਤ ਧਾਰਮਿਕ ਕੱਟੜਤਾ ਤੋਂ ਉਪਰ ਉੱਠ ਕੇ ਨਾਲ ਜੋੜਿਆ ਜਾਵੇਗਾ ਕਿਉਂਕਿ ਪੰਜਾਬ ਦਾ ਭਲਾ ਅਕਾਲੀ ਦਲ ਦੀ ਮੁੜ ਸੁਰਜੀਤੀ ਵਿੱਚ ਹੈ ਅਕਾਲੀ ਦਲ ਬਾਦਲ ਦੀਆਂ ਮਾੜੀਆਂ ਨੀਤੀਆਂ ਕਾਰਨ ਲੋਕਾਂ ਦਾ ਅਕਾਲੀ ਦਲ ਤੋਂ ਮੋਹ ਭੰਗ ਹੋ ਚੁੱਕਿਆ ਸੀ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਆਉਣ ਦੇ ਨਾਲ ਲੋਕਾਂ ਦੇ ਵਿੱਚ ਮੁੜ ਤੋਂ ਉਤਸ਼ਾਹ ਪੈਦਾ ਹੋਇਆ ਇਸ ਮੌਕੇ ਬੋਲਦਿਆਂ ਐਡਵੋਕੇਟ ਸੁਤੰਤਰ ਦੀਪ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਾਰਸ ਪੰਜਾਬ ਦੇ ਵਿੱਚ ਹਰ ਵਰਗ ਨੂੰ ਪੂਰਾ ਸਨਮਾਨ ਮਿਲੇਗਾ ਆਉਣ ਵਾਲੇ ਦਿਨਾਂ ਦੇ ਵਿੱਚ ਜ਼ਿਲ੍ਹਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕੇ ਅਮਲੋਹ, ਬਸੀ ਪਠਾਣਾ ਤੇ ਸਰਹੰਦ ਵਿੱਚ ਭਰਤੀ ਮੁਹੈਮ ਨੂੰ ਤੇਜ਼ ਕੀਤਾ ਜਾਵੇਗਾ