
- ਅੰਤਰ ਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਮੀਟਿੰਗ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ 28 ਜਨਵਰੀ 2025 : ਅੰਤਰ ਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਜ਼ਿਲ੍ਹਾ ਸਹਿਕਾਤਰਤਾ ਵਿਕਾਸ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸ੍ਰੀ ਅਭਿਤੇਸ਼ ਸਿੰਘ ਸੰਧੂ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਮੁਕਤਸਰ ਸਾਹਿਬ ਨੇ ਸਹਿਕਾਰਤਾ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਧੀਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣੂੰ ਕਰਵਾਇਆ। ਉਹਨਾਂ ਦੱਸਿਆ ਕਿ ਕਿ ਸੰਯੁਕਤ ਰਾਸ਼ਟਰ ਦੇ ਸੱਦੇ ਭਾਰਤ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ ਸਾਲ 2025 ਨੂੰ ਅੰਤਰ ਰਾਸ਼ਟਰੀ ਸਹਿਕਾਰਤਾ ਵਰ੍ਹੇ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਸਾਰਾ ਵਰ੍ਹਾ ਸਹਿਕਾਰਤਾ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ, ਤਾਂ ਜੋ ਸਹਿਕਾਰਤਾ ਵਿਭਾਗ ਦੀਆਂ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅੰਤਰ ਰਾਸ਼ਟਰੀ ਸਹਿਕਾਰਤਾ ਵਰ੍ਹੇ ਦੌਰਾਨ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਨੂੰ ਪ੍ਰਵਾਨਗੀ ਦਿੰਦਿਆ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਹਿਕਾਰਤਾ ਵਿਭਾਗ ਦੀਆਂ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ। ਇਸ ਮੌਕੇ ਤੇ ਅਸ਼ਵਨੀ ਕੁਮਾਰ (ਡੀ.ਡੀ.ਐਮ. ਨਾਬਾਰਡ), ਸ੍ਰੀ ਕੇਵਲ ਕ੍ਰਿਸਨ ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ, ਕਰਮਜੀਤ ਸਿੰਘ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ , ਡਾ. ਕੇਵਲ ਸਿੰਘ ਪਸੂ ਪਾਲਣ ਵਿਭਾਗ, ਕਰਨਦੀਪ ਸਿੰਘ ਸੀਨੀਅਰ ਮੈਨੇਜਰ ਦੀ ਮੁਕਤਸਰ ਸੀ.ਸੀ. ਬੀ., ਪੁਸ਼ਕਰਨ ਸਿੰਘ ਵੇਰਕਾ ਫਰੀਦਕੋਟ, ਮਨਿੰਦਰ ਸਿੰਘ ਪੁਰਾਕ ਤੇ ਸਪਲਾਈ ਵਿਭਾਗ, ਪਰਮਿੰਦਰ ਕੌਰ ਪੰਜਾਬ ਰਾਜ ਗੁਦਾਮ ਨਿਗਮ ਸ੍ਰੀ ਮੁਕਤਸਰ ਸਾਹਿਬ ਅਤੇ ਹੋਰ ਵਿਭਾਗਾ ਦੇ ਨੁਮਾਇੰਦੇ ਸ਼ਾਮਿਲ ਹੋਏ।