- ਜਿਲ੍ਹੇ ਵਿਚ ਸਾਰੇ 22 ਆਮ ਆਦਮੀ ਕਲੀਨਿਕਾਂ ਵਿਚ ਡਾਕਟਰ ਨਿਯੁਕਤ ਕੀਤੇ ਜਾ ਚੁੱਕੇ ਹਨ: ਡਾ ਜਗਦੀਪ ਚਾਵਲਾ ਸਿਵਲ ਸਰਜਨ
- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ: ਡਾ ਜਗਦੀਪ ਚਾਵਲਾ ਸਿਵਲ ਸਰਜਨ
- ਆਮ ਆਦਮੀ ਕਲੀਨਿਕਾਂ ਵਿਚ ਮਰੀਜਾਂ ਦਾ ਚੈੱਕਅੱਪ ਅਤੇ ਲੈਬ ਟੈਸਟ ਮੁਫਤ ਕਰਨ ਦੇ ਨਾਲ ਨਾਲ ਦਿੱਤੀਆਂ ਜਾ ਰਹੀਆਂ ਹਨ ਮੁਫਤ ਦਵਾਈਆਂ: ਡਾ. ਜਗਦੀਪ ਚਾਵਲਾ ਸਿਵਲ ਸਰਜਨ
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ 2024 : ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ।ਇਸ ਸਬੰਧ ਵਿਚ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਆਮ ਆਦਮੀ ਕਲੀਨਿਕਾਂ ਲਈ 3 ਹੋਰ ਨਵੇਂ ਡਾਕਟਰ ਭਰਤੀ ਕੀਤੇ ਗਏ ਹਨ ਜਿਸ ਨਾਲ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਸਾਰੇ 22 ਆਮ ਆਦਮੀ ਕਲੀਨਿਕਾਂ ਵਿਚ ਡਾਕਟਰ ਨਿਯੁਕਤ ਕੀਤੇ ਜਾ ਚੁੱਕੇ ਹਨ ਅਤੇ ਡਾਕਟਰ ਦੀ ਕੋਈ ਵੀ ਅਸਾਮੀ ਖਾਲੀ ਨਹੀ ਰਹੀ ਹੈ। ਇਨ੍ਹਾ ਨਵੇਂ ਭਰਤੀ ਕੀਤੇ ਗਏ ਡਾਕਟਰਾਂ ਨੂੰ ਅੱਜ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਲੋਂ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਿਯੁਕਤੀ ਪੱਤਰ ਸੌਂਪੇ ਗਏ ਅਤੇ ਉਨ੍ਹਾ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਨਾ ਦਿੱਤੀ।ਇਸ ਮੋਕੇ ਉਨ੍ਹਾਂ ਡਾਕਟਰਾਂ ਨੂੰ ਆਮ ਲੋਕਾਂ ਨਾਲ ਵਧੀਆ ਵਿਵਹਾਰ ਕਰਨ, ਪੂਰਾ ਸਮਾਂ ਡਿਊਟੀ ਕਰਨ ਅਤੇ ਵਧੀਆ ਇਲਾਜ ਕਰਨ ਲਈ ਕਿਹਾ ਤਾਂ ਜੋ ਆਮ ਲੋਕ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ 22 ਆਮ ਆਦਮੀ ਕਲੀਨਿਕ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ। ਉਨਾਂ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਮ ਆਦਮੀ ਕਲੀਨਿਕਾਂ ਵਿਚ ਹੁਣ ਤੱਕ 429372 ਮਰੀਜਾਂ ਨੇ ਚੈੱਕਅੱਪ ਕਰਵਾ ਕੇ ਮੁਫਤ ਦਵਾਈਆਂ ਪ੍ਰਾਪਤ ਕੀਤੀਆਂ ਹਨ ਅਤੇ ਹੁਣ ਤੱਕ 171233 ਮਰੀਜਾਂ ਦੇ ਲੈਬ ਟੈਸਟ ਵੀ ਮੁਫਤ ਗਏ ਹਨ।ਉਨ੍ਹਾ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ ਅਤੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਵੇਰੇ 8 ਵਜੇ ਤੋਂ ਦੁਪਿਹਰ 2 ਵਜੇ ਤੱਕ ਲੋਕਾਂ ਨੂੰ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ।ਇਸ ਮੌਕੇ ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ,ਭੁਪਿੰਦਰ ਸਿੰਘ ਸਟੈਨੋ, ਲੱਕੀ ਕੁਮਾਰ ਕਲਰਕ ਅਤੇ ਨਵ ਨਿਯੁਕਤ ਡਾਕਟਰ ਡਾ ਰੀਆ ਬਾਂਸਲ, ਡਾ ਨਵਨੀਤ ਕੋਰ, ਡਾ ਤੀਸ਼ਾ ਸਿੰਘ ਹਾਜ਼ਰ ਸਨ।