ਸਰਕਾਰੀ ਸੇਵਾਵਾਂ ਦਾ ਲਾਹਾ ਲੈਣ, ਸੁਝਾਅ ਤੇ ਸ਼ਿਕਾਇਤ ਸਬੰਧੀ ਹੈਲਪਲਾਈਨ ਨੰਬਰ 1100 ’ਤੇ ਕੀਤਾ ਜਾ ਸਕਦੈ ਸੰਪਰਕ

  • ਲੋਕਾਂ ਨੂੰ ਸੁਖਾਵੇ ਮਾਹੌਲ ਵਿਚ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰਸ਼ਾਸਨਿਕ ਵਿਭਾਗ ਵਚਨਬੱਧ
  • ਵੱਖ-ਵੱਖ ਵਿਭਾਗਾਂ ਵਿਖੇ ਚਲਾਈਆਂ ਜਾ ਰਹੀਆਂ ਹਨ 900 ਤੋਂ ਵਧੇਰੇ ਸੇਵਾਵਾਂ

ਮੋਗਾ, 11 ਮਾਰਚ 2025 : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੁਰਜੋਰ ਉਪਰਾਲੇ ਕੀਤੇ ਗਏ ਹਨ। ਨਾਗਰਿਕਾਂ ਨੁੰ ਸੁਖਾਵੇਂ ਮਾਹੌਲ ਵਿਚ ਤੇ ਖੱਜਲ-ਖੁਆਰੀ ਰਹਿਤ ਸੇਵਾਵਾਂ ਦੇਣ ਲਈ ਪ੍ਰਸ਼ਾਸ਼ਨਿਕ ਵਿਭਾਗ ਲਗਾਤਾਰ ਹੰਭਲੇ ਮਾਰ ਰਹੇ ਹਨ। ਜ਼ਿਲ੍ਹਾ ਮੋਗਾ ਦੇ 13 ਸੇਵਾ ਕੇਂਦਰਾਂ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ 900 ਤੋਂ ਵਧੇਰੇ ਨਾਗਰਿਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ  ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦਿੱਤੀ। ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਕਿਸੇ ਵੀ ਸਰਕਾਰੀ ਸੇਵਾ ਦਾ ਲਾਹਾ ਹਾਸਲ ਕਰਨ, ਕਿਸੇ ਵੀ ਤਰ੍ਹਾਂ ਦਾ ਸੁਝਾਅ ਅਤੇ ਸ਼ਿਕਾਇਤ ਸਬੰਧੀ ਹੈਲਪਲਾਈਨ ਨੰਬਰ 1100 ’ਤੇ ਕਾਲ ਰਾਹੀਂ ਸੰਪਰਕ ਕੀਤਾ ਜਾ ਸਕਦੈ ਹੈ। ਇਸ ਤੋਂ ਇਲਾਵਾ 98555-01076 'ਤੇ ਵਟਸਐਪ ਰਾਹੀਂ ਆਨਲਾਇਨ ਟੋਕਨ ਬੁੱਕ ਕਰਨ ਦੇ ਨਾਲ-ਨਾਲ ਅਨੇਕਾ ਸੇਵਾਵਾਂ ਦਾ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਸਿਰਜਣ ਦਾ ਮਕਸਦ ਲੋਕਾਂ ਦੀ ਖਜਲ-ਖੁਆਰੀ ਨੂੰ ਦੂਰ ਕਰਕੇ ਘਰ ਬੈਠੇ ਹੀ ਸੇਵਾਵਾਂ ਮੁਹੱਈਆ ਕਰਵਾਉਣੀਆਂ ਹਨ। ਇਸ ਤੋਂ ਇਲਾਵਾ 1076 ਡਾਇਲ ਕਰ ਕੇ ਘਰ ਬੈਠੇ ਵੀ ਇਹ ਸੇਵਾਵਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।