ਬਰਨਾਲਾ, 23 ਅਗਸਤ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਦੇ ਨਿਰਦੇਸ਼ਾਂ ਅਤੇ ਸੀ.ਐਚ.ਸੀ. ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਮਹਿਲ ਕਲਾਂ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਬਸ ਸਟੈਂਡਾਂ, ਵਰਕਸ਼ਾਪਾਂ ਅਤੇ ਆਮ ਜਨਤਕ ਥਾਂਵਾਂ 'ਤੇ ਡੇਂਗੂ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ.ਈ. ਜਸਵੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਡੇਂਗੂ ਬੁਖਾਰ ਦੇ ਕਾਰਨ, ਲੱਛਣ, ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕਰਨਾ ਹੈ। ਉਨਾਂ ਦੱਸਿਆ ਕਿ ਡੇਂਗੂ ਦਾ ਮੱਛਰ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੂੰਦਾ ਹੈ ਇਸ ਲਈ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟਰੇਆਂ ਆਦਿ ਨੂੰ ਹਫਤੇ ਵਿੱਚ ਇੱਕ ਵਾਰ ਖਾਲੀ ਕਰਕੇ ਜਰੂਰ ਸੁਕਾਉਣਾ ਚਾਹੀਦਾ ਹੈ।ਸ਼ਰੀਰ ਨੂੰ ਢੱਕ ਕੇ ਰੱਖਣ, ਸੋਣ ਵੇਲੇ ਮੱਛਰ ਦਾਨੀ ਦਾ ਇਸਤੇਮਾਲ ਕਰਨ ਆਦਿ ਤਰੀਕੇ ਵਰਤ ਕੇ ਡੇਂਗੂ ਬੁਖਾਰ ਤੋਂ ਬਚਿਆ ਜਾ ਸਕਦਾ ਹੈ। ਉਨਾਂ ਅੱਗੇ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਡੇਂਗੂ ਬਾਰੇ ਜਾਗਰੂਕਤਾ ਸੰਬੰਧੀ ਪੋਸਟਰ ਅਤੇ ਪੈਂਫਲਟ ਵੰਡੇ ਗਏ। ਇਸ ਮੌਕੇ ਬੀ.ਈ.ਈ ਸ਼ਿਵਾਨੀ, ਹੈਲਥ ਵਰਕਰ ਬੂਟਾ ਸਿੰਘ,ਹਰਭਜਨ ਸਿੰਘ ਬਰੀਡਿਂਗ ਚੈਕਰ ਅਤੇ ਸਿਹਤ ਸਟਾਫ ਮੌਜੂਦ ਸਨ।