
- ਸਿਹਤ ਵਿਭਾਗ ਵੱਲੋਂ ਵਿਸ਼ਵ ਹਾਈਪਰਟੈਂਸ਼ਨ ਦਿਵਸ ਦੇ ਸਬੰਧ ਵਿੱਚ 17 ਮਈ ਤੋਂ 16 ਜੂਨ ਤੱਕ ਚਲਾਈ ਜਾ ਰਹੀ ਹੈ ਵਿਸ਼ੇਸ਼ ਜਾਂਚ ਅਤੇ ਜਾਗਰੂਕਤਾ ਮੁਹਿੰਮ : ਡਾ ਬੰਦਨਾ ਬਾਂਸਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ, 25 ਮਈ 2025 : ਸਿਹਤ ਵਿਭਾਗ ਵੱਲੋਂ ਸਾਈਕਲ ਰਾਈਡਰ 19 ਕਲੱਬ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਵਿਸ਼ਵ ਹਾਈਪਰਟੈਂਸ਼ਨ ਜਾਗਰੂਕਤਾ ਮਹੀਨੇ ਦੇ ਸਬੰਧ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ।ਇਸ ਰੈਲੀ ਨੂੰ ਡਾ ਬੰਦਨਾ ਬਾਂਸਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦਫਤਰ ਸਿਵਲ ਸਰਜਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਸ ਰੈਲੀ ਨੇ 25 ਕਿਲੋਮੀਟਰ ਦੀ ਦੂਰੀ ਤੈਅ ਕੀਤੀ ਅਤੇ ਵਾਪਸ ਦਫਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਹੀ ਸਮਾਪਤ ਹੋਈ ਇਸ ਮੌਕੇ ਸ਼ਹਿਰ ਦੇ ਮਸ਼ਹੂਰ ਡਾਕਟਰ ਡਾ ਮਦਨ ਮੋਹਨ ਬਾਂਸਲ ਐਮ ਡੀ,ਗੁਰੂ ਨਾਨਕ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਉਹਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਆਪਣਾ ਬਲੱਡ ਪ੍ਰੈਸ਼ਰ ਕੰਟਰੋਲ ਵਿੱਚ ਰੱਖਣਾ ਚਾਹੀਦਾ ਹੈ ਕਿਉਂਕਿ ਜੇਕਰ ਬਲੱਡ ਪ੍ਰੈਸ਼ਰ ਜਿਆਦਾ ਹੋਵੇਗਾ ਤਾਂ ਸਾਡੇ ਸਰੀਰ ਲਈ ਘਾਤਕ ਸਿੱਧ ਹੋ ਸਕਦਾ ਹੈ ਇਸ ਨਾਲ ਸਾਡੇ ਗੁਰਦਿਆਂ ਦਾ ਨੁਕਸਾਨ ਹੋ ਸਕਦਾ ਹੈ ਸਾਡੇ ਸਰੀਰ ਦੇ ਬਹੁਤ ਸਾਰੇ ਅੰਗਾਂ ਦਾ ਨੁਕਸਾਨ ਹੋ ਸਕਦਾ ਹੈ। ਜਿਹੜੇ ਲੋਕਾਂ ਨੂੰ ਡਾਇਲੇਸਿਸ ਕਰਾਉਣ ਦੀ ਜਰੂਰਤ ਪੈਂਦੀ ਹੈ ਉਸ ਦਾ ਮੁੱਖ ਕਾਰਨ ਜਿਆਦਾ ਬਲੱਡ ਪ੍ਰੈਸ਼ਰ ਹੋਣਾ ਹੀ ਹੈ। ਉਹਨਾਂ ਕਿਹਾ ਕਿ ਸਮੇਂ ਸਮੇਂ ਤੇ ਮਾਹਰ ਡਾਕਟਰ ਤੋਂ ਆਪਣੇ ਬਲੱਡ ਪ੍ਰੈਸ਼ਰ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਡਾਕਟਰ ਦੀ ਸਲਾਹ ਅਨੁਸਾਰ ਦਵਾਈ ਬਿਨਾਂ ਨਾਗਾ ਲਗਾਤਾਰ ਖਾਂਦੇ ਰਹਿਣਾ ਚਾਹੀਦਾ ਹੈ ।ਇਸ ਮੌਕੇ ਡਾ ਬੰਦਨਾ ਬਾਂਸਲ ਸਿਵਲ ਸਰਜਨ ਨੇ ਕਿਹਾ ਕਿ ਬਲੱਡ ਪ੍ਰੈਸ਼ਰ ਵਧਣ ਤੋਂ ਬਚਣ ਲਈ ਸਾਨੂੰ ਆਪਣੇ ਸਰੀਰ ਦਾ ਭਾਰ ਕੰਟਰੋਲ ਵਿੱਚ ਰੱਖਣਾ ਚਾਹੀਦਾ ਹੈ ਹੈ ਨਮਕ ਅਤੇ ਚੀਨੀ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ, ਤਲੀਆਂ ਹੋਈਆਂ ਚੀਜ਼ਾਂ ਬਜ਼ਾਰੀ ਖਾਣੇ ਫਾਸਟ ਫੂਡ ਤੋਂ ਪਰਹੇਜ ਕਰਨਾ ਚਾਹੀਦਾ ਹੈ।ਇਸ ਮੌਕੇ ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫਸਰ ਨੇ ਕਿਹਾ ਕਿ ਜਿਆਦਾ ਬਲੱਡ ਪ੍ਰੈਸ਼ਰ ਦੀ ਬਿਮਾਰੀ ਤੋਂ ਬਚਣ ਲਈ ਸਾਨੂੰ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ ਤੇ ਯੋਗਾ ਅਤੇ ਧਿਆਨ ਕਰਕੇ ,ਮਾਨਸਿਕ ਤਨਾਵ ਨੂੰ ਘੱਟ ਕਰਕੇ ਅਤੇ ਹਰੀਆਂ ਸਬਜ਼ੀਆਂ ਫਲਾਂ ਦਾ ਸੇਵਨ ਜਿਆਦਾ ਕਰਨਾ ਚਾਹੀਦਾ ਹੈ। ਇਸ ਸਾਈਕਲ ਰੈਲੀ ਦੌਰਾਨ ਮਾਨਸ ਕੀ ਜਾਤ ਸਭੇ ਏਕ ਸੇਵਾ ਸੋਸਾਇਟੀ ਰਜਿ਼ ਸ੍ਰੀ ਮੁਕਤਸਰ ਸਾਹਿਬ ਵੱਲੋਂ ਰਿਫਰੈਸ਼ਮੈਂਟ ਦਾ ਸਹਿਯੋਗ ਦਿੱਤਾ ਗਿਆ। ਇਸ ਮੌਕੇ ਡਾ ਜਾਗਰਤੀ ਚੰਦਰ ਪ੍ਰਧਾਨ ਆਈ ਐਮ ਏ ਸ੍ਰੀ ਮੁਕਤਸਰ ਸਾਹਿਬ ਡਾ ਨਵਰੋਜ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ, ਡਾ. ਗੁਰਮੀਤ ਕੌਰ ਭੰਡਾਰੀ ਜਿਲਾ ਟੀ ਬੀ ਅਫਸਰ ,ਭਗਵਾਨ ਦਾਸ ਜਿਲਾ ਸਿਹਤ ਇੰਸਪੈਕਟਰ,ਹਰਭਗਵਾਨ ਸਿੰਘ ਹੈਰੀ, ਸਾਈਕਲ ਰਾਈਡਰ 19 ਕਲੱਬ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਅਤੇ ਮੈਂਬਰ ਅਤੇ ਸਿਹਤ ਵਿਭਾਗ ਦਾ ਸਟਾਫ ਹਾਜ਼ਰ ਸਨ।