
ਸ੍ਰੀ ਫ਼ਤਹਿਗੜ੍ਹ ਸਾਹਿਬ, 31 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਪਣੀ ਡਿਊਟੀ ਨੂੰ ਸੇਵਾ ਦੇ ਰੂਪ ਵਿੱਚ ਨਿਭਾਉਣ ਵਾਲੇ ਚਰਨਜੀਤ ਸਿੰਘ ਕਲਰਕ ਪਿੰਡ ਮੱਲੇਵਾਲ ਜ਼ਿਲ੍ਹਾ ਪਟਿਆਲਾ ਨੂੰ 23 ਸਾਲ ਸੇਵਾ ਨਿਭਾਉਣ ਉਪਰੰਤ ਸੇਵਾ ਮੁਕਤ ਹੋਣ ਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਮੁੱਚੇ ਪ੍ਰਬੰਧਕਾਂ ਵੱਲੋਂ ਸਿਰੋਪਾਓ ਤੇ ਯਾਦਗਾਰੀ ਤਸਵੀਰ ਦੇ ਕੇ ਸਨਮਾਨਿਤ ਕਰਨ ਸਮੇਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਜੋਗਾ ਸਿੰਘ ਸੁਪਰਵਾਈਜਰ, ਅਡੀਸਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਕੁਲਵਿੰਦਰ ਸਿੰਘ ਚੀਮਾ ਮੈਨੇਜਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਬਾਬਾ ਗੁਰਪ੍ਰੀਤ ਸਿੰਘ ਗ੍ਰੰਥੀ ਗੁਰਦੁਆਰਾ ਜੋਤੀ ਸਰੂਪ ਸਾਹਿਬ, ਗੁਰਪ੍ਰੀਤ ਸਿੰਘ ਮੱਲੇਵਾਲ ਗੁਰਦੁਆਰਾ ਬਾਬਾ ਬਕਾਲਾ ਸੁਖਜੀਤ ਸਿੰਘ ਅਕਾਉਂਟੈਂਟ ਗੁਰਦੁਆਰਾ ਅਜੇਪਾਲ ਸਿੰਘ ਨਾਭਾ , ਹਰਮਨਜੀਤ ਸਿੰਘ ਰਿਕਾਰਡ ਕੀਪਰ, ਗੁਰਇਕਬਾਲ ਸਿੰਘ ਮਾਨ ਰਿਕਾਰਡ ਕੀਪਰ , ਨਰਵੀਰ ਸਿੰਘ ਅਕਾਉਂਟੈਂਟ, ਅਤੇ ਸਮੁੱਚਾ ਸਟਾਫ ਹਾਜ਼ਰ ਸੀ ਇਸ ਮੌਕੇ ਬੋਲਦਿਆਂ ਮੈਨੇਜਰ ਗੁਰਦੀਪ ਸਿੰਘ ਕੰਗ ਵੱਲੋਂ ਕਿਹਾ ਗਿਆ ਕਿ ਚਰਨਜੀਤ ਸਿੰਘ ਮੱਲੇਵਾਲ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ ਅੱਜ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ ਅਤੇ ਕਿਹਾ ਕਿ ਉਹ ਇੱਕ ਬਹੁਤ ਹੀ ਇਮਾਨਦਾਰ ਵਿਅਕਤੀ ਸਨ ਜਿਥੇ ਵੀ ਉਨ੍ਹਾਂ ਦੀ ਡਿਊਟੀ ਲਗਾਈ ਜਾਂਦੀ ਸੀ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਸਨ ਕਦੇ ਵੀ ਉਨ੍ਹਾਂ ਵੱਲੋਂ ਕੋਈ ਵੀ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ ਗਿਆ ਸਾਨੂੰ ਸਾਰਿਆਂ ਨੂੰ ਵੀ ਉਨ੍ਹਾਂ ਤੋਂ ਸੇਧ ਲੈਣੀ ਚਾਹੀਦੀ ਹੈ l