ਮਾਨਸਾ, 7 ਅਪ੍ਰੈਲ : ਮਾਨਸਾ ਦੇ ਥਾਣਾ ਭੀਖੀ ਦੀ ਪੁਲਿਸ ਨੇ 6 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 300 ਕਿਲੋ ਭੁੱਕੀ ਬਰਾਮਦ ਹੋਈ ਹੈ। ਪੁਲੀਸ ਨੇ ਤਸਕਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਹੋਰ ਵੇਰਵਿਆਂ ਦੇ ਖੁਲਾਸੇ ਹੋਣ ਦੀ ਉਮੀਦ ਹੈ। ਐਸਐਸਪੀ ਮਾਨਸਾ ਨੇ ਦੱਸਿਆ ਕਿ ਪੁਲੀਸ ਥਾਣਾ ਭੀਖੀ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਨਿਰਮਲ ਸਿੰਘ ਵਾਸੀ ਅਸਪਾਲ ਕਲਾਂ, ਸੁਖਵਿੰਦਰ ਸਿੰਘ ਉਰਫ਼ ਗਾਂਧੀ ਵਾਸੀ ਅਸਪਾਲ ਕਲਾਂ, ਹਰਮਨਪ੍ਰੀਤ ਸਿੰਘ ਅਤੇ ਹਨੀ ਅਸਪਾਲ ਖੁਰਦ, ਨਵਜੋਤ ਸਿੰਘ ਉਰਫ਼ ਜੋਤੀ ਵਾਸੀ ਅਸਪਾਲ ਖੁਰਦ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 300 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਗਿਆ।ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਝਾਰਖੰਡ ਤੋਂ ਨਸ਼ਾ ਲੈ ਕੇ ਆਇਆ ਸੀ ਅਤੇ ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਇਹ ਨਸ਼ੇ ਪੰਜਾਬ 'ਚ ਵੇਚਦਾ ਰਿਹਾ ਹੈ ਅਤੇ ਉਸ ਖਿਲਾਫ ਲੜਾਈ-ਝਗੜੇ ਦੇ ਕੇਸ ਵੀ ਦਰਜ ਹਨ। ਉਨ੍ਹਾਂ ਦੱਸਿਆ ਕਿ ਹੁਣ ਇਨ੍ਹਾਂ ਵਿਅਕਤੀਆਂ ਨੂੰ ਰਿਮਾਂਡ 'ਤੇ ਲਿਆ ਗਿਆ ਹੈ। ਨਸ਼ੀਲੇ ਪਦਾਰਥ ਕਿਸ ਕੀਮਤ 'ਤੇ ਵੇਚੇ ਜਾ ਰਹੇ ਸਨ, ਇਸ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।