ਮਾਤਾ ਗੁਜਰੀ ਕਾਲਜ ਦੀ ਬਿਗ ਬੈਂਗ ਸੁਸਾਇਟੀ ਨੇ ਕਰਵਾਏ ਸਲੋਗਨ ਲਿਖਣ ਮੁਕਾਬਲੇ

ਸ੍ਰੀ ਫ਼ਤਹਿਗੜ੍ਹ ਸਾਹਿਬ, 12 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਫ਼ਿਜ਼ਿਕਸ ਵਿਭਾਗ ਦੀ ਬਿਗ ਬੈਂਗ ਸੁਸਾਇਟੀ ਵੱਲੋਂ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਰਚਨਾਤਮਕਤਾ ਪੈਦਾ ਕਰਨਾ ਸੀ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਰਚਨਾਤਮਕ ਮੁਕਾਬਲੇ ਵਿਦਿਆਰਥੀਆਂ ਦੇ ਵਿਹਾਰਕ ਵਿਕਾਸ ਵਿਚ ਯੋਗਦਾਨ ਪਾਉਂਦੇ ਹਨ। ਇਸ ਮੌਕੇ ਫ਼ਿਜ਼ਿਕਸ ਵਿਭਾਗ ਦੇ ਮੁਖੀ ਅਤੇ ਬਿਗ ਬੈਂਗ ਸੋਸਾਇਟੀ ਦੇ ਕਨਵੀਨਰ ਡਾ. ਤੇਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਐਮ.ਐਸ.ਸੀ. ਫਿਜ਼ਿਕਸ ਭਾਗ ਦੂਸਰਾ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਪਹਿਲਾ, ਐਮ.ਐਸ.ਸੀ. ਫਿਜ਼ਿਕਸ ਭਾਗ ਪਹਿਲਾ ਦੀ ਵਿਦਿਆਰਥਣ ਜਸਕੀਰਤ ਕੌਰ ਨੇ ਦੂਸਰਾ ਅਤੇ ਬੀ.ਐਸ.ਸੀ. ਨਾਨ-ਮੈਡੀਕਲ ਭਾਗ ਦੂਸਰਾ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਈਵੈਂਟ ਕੋਆਰਡੀਨੇਟਰ ਡਾ. ਦੀਪਿਕਾ ਜੈਨ, ਡਾ. ਨਵਜੀਤ ਕੌਰ, ਡਾ. ਰਮਣੀਕ ਕੌਰ, ਡਾ. ਗੁਰਪ੍ਰੀਤ ਕੌਰ ਅਤੇ ਪ੍ਰੋ. ਮਨਪ੍ਰੀਤ ਕੌਰ ਹਾਜ਼ਰ ਸਨ।