ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ 

ਸ੍ਰੀ ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ ਜਗਤ ਮਾਤਾ ਗੁਜਰੀ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਰਾਗੀ ਭਾਈ ਰਣਜੀਤ ਸਿੰਘ ਦੇ ਜੱਥੇ ਦੁਆਰਾ ਰਸਭਿੰਨਾ ਕੀਰਤਨ ਸਰਵਣ ਕਰਵਾਇਆ ਗਿਆ ਉਪਰੰਤ ਸਮਾਗਮ ਦੀ ਸਮਾਪਤੀ ਦੀ ਅਰਦਾਸ ਭਾਈ ਨਿਰਮਲ ਸਿੰਘ ਨੇ ਕੀਤੀ। ਇਸ ਮੌਕੇ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਸਮੁੱਚੀਆਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਹਿਬਾਨਾਂ ਦੇ ਦੱਸੇ ਰਾਸਤੇ ਤੇ ਮਾਰਗ ਤੇ ਚੱਲਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਮੁੱਖ ਰੱਖਦਿਆਂ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਜਿਨ੍ਹਾਂ ਦੇ ਭੋਗ ਮਿਤੀ 12 ਫਰਵਰੀ ਨੂੰ ਸਵੇਰੇ ਸਾਢੇ 9 ਵਜੇ ਪਾਏ ਜਾਣਗੇ। ਇਸ ਮੌਕੇ ਬਲਵਿੰਦਰ ਸਿੰਘ ਭਮਾਰਸੀ ਅਡੀਸਨਲ ਮੈਨੇਜਰ, ਜੋਗਾ ਸਿੰਘ ਸੁਪਰਵਾਈਜਰ, ਜਗਜੀਤ ਸਿੰਘ ਜੱਗਾ ਮੀਤ ਮੈਨੇਜਰ, ਹਰਮਨਜੀਤ ਸਿੰਘ ਰਿਕਾਰਡ ਕੀਪਰ, ਗੁਰਇਕਬਾਲ ਸਿੰਘ ਮਾਨ ਰਿਕਾਰਡ ਕੀਪਰ, ਗਗਨਦੀਪ ਸਿੰਘ, ਡਾਕਟਰ ਪ੍ਰਿਤਪਾਲ ਸਿੰਘ, ਨਰਵੀਰ ਸਿੰਘ ਅਕਾਉਂਟੈਂਟ, ਭਾਈ ਗੁਰਜੰਟ ਸਿੰਘ ਅਤੇ ਸਮੁੱਚੀਆਂ ਸੰਗਤਾਂ ਅਤੇ ਸਮੂਹ ਸਟਾਫ ਮੈਂਬਰ ਹਾਜਰ ਸਨ।