ਫਾਜਲਿਕਾ, 13 ਜੁਲਾਈ 2024 : ਫਾਜ਼ਿਲਕਾ 'ਚ ਭਾਰਤ-ਪਾਕਿ ਸਰਹੱਦ 'ਤੇ ਗੋਲੀਬਾਰੀ ਦੀ ਖਬਰ ਮਿਲੀ ਹੈ, ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਪਾਕਿ ਸਰਹੱਦ 'ਤੇ ਬਾਓਪੀ ਮੁਹਾਰਸੋਨਾ ਨੇੜੇ ਪਾਕਿਸਤਾਨ ਤੋਂ ਇਕ ਡਰੋਨ ਨੇ ਭਾਰਤੀ ਖੇਤਰ 'ਚ ਘੁਸਪੈਠ ਕੀਤੀ, ਜਿਸ ਦੀ ਜਵਾਬੀ ਕਾਰਵਾਈ ਕਰਦੇ ਹੋਏ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੇ ਗੋਲੀਬਾਰੀ ਕੀਤੀ। ਜਾਣਕਾਰੀ ਦਿੰਦਿਆਂ ਬੀਐਸਐਫ ਦੇ ਡੀਆਈਜੀ ਵਿਜੇ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਭਾਰਤ-ਪਾਕਿ ਸਰਹੱਦ 'ਤੇ ਬੀਐਸਐਫ ਦੇ ਜਵਾਨਾਂ ਨੂੰ ਡਰੋਨ ਦੀ ਖਬਰ ਮਿਲੀ ਸੀ। ਬੀਐਸਐਫ ਨੇ ਤਲਾਸ਼ੀ ਦੌਰਾਨ ਪਾਕਿਸਤਾਨ ਦਾ ਇੱਕ ਡਰੋਨ ਬਰਾਮਦ ਕੀਤਾ। ਡਰੋਨ ਦੇ ਨਾਲ ਹੀ 3 ਪਿਸਤੌਲ ਅਤੇ 7 ਮੈਗਜ਼ੀਨ ਵੀ ਬਰਾਮਦ ਕੀਤੇ ਗਏ ਹਨ, ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰਾਂ ਦੀ ਸਪਲਾਈ ਕੀਤੀ ਜਾ ਰਹੀ ਸੀ। ਬੀਐਸਐਫ ਨੇ ਇਸ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕਰ ਦਿਤਾ ਹੈ, ਬਰਾਮਦ ਪਿਸਤੌਲ ਚਾਈਨਜ਼ ਅਤੇ ਇੱਕ ਪਿਸਤੌਲ ਇਟਲੀ ਦਾ ਹੈ, ਜਿਸ ਨਾਲ 7 ਮੈਗਜ਼ੀਨ ਬਰਾਮਦ ਹੋਏ ਹਨ। ਐਮ.ਐਸ. ਰੰਧਾਵਾ, ਐਕਟਿੰਗ ਕਮਾਂਡੈਂਟ ਨੇ ਕਿਹਾ ਕਿ ਬੈਸਟ ਸਿਕਸਟੀ ਬਟਾਲੀਅਨ ਆਪਣੀ ਜਿੰਮੇਵਾਰੀ ਦੇ ਖੇਤਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਹਰ ਕਿਸਮ ਦੀ ਤਸਕਰੀ ਨੂੰ ਰੋਕਣ ਲਈ ਲਗਾਤਾਰ ਸਖ਼ਤ ਕਦਮ ਚੁੱਕ ਰਹੀ ਹੈ ਅਤੇ ਆਪਣੇ ਖੇਤਰ ਵਿੱਚੋਂ ਤਸਕਰੀ ਨੂੰ ਰੋਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ BSF ਹੋਰ ਏਜੰਸੀਆਂ ਨਾਲ ਮਿਲ ਕੇ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ।