
- ਬੱਜੂਮਾਨ, ਛਿੱਤ ਤੇ ਸ਼ੇਖੂਪੁਰਾ ਖੁਰਦ ਵਿੱਚ ਪਿੰਡ ਵਾਸੀਆਂ ਨਾਲ ਕੀਤੀ ਜਨਸਭਾ
ਫਤਿਹਗੜ੍ਹ ਚੂੜੀਆਂ, 19 ਮਈ 2025 : ਪੰਜਾਬ ਸਰਕਾਰ ਵਲੋਂ ‘ਯੁੱਧ ਨਸਿਆਂ ਵਿਰੁੱਧ’ ਮੁਹਿੰਮ ਤਹਿਤ ਚੱਲ ਰਹੀ ‘ਨਸ਼ਾ ਮੁਕਤੀ ਯਾਤਰਾ’ ਤਹਿਤ ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਪਿੰਡ ਬੱਜੂਮਾਨ, ਛਿੱਤ ਤੇ ਸ਼ੇਖੂਪੁਰਾ ਖੁਰਦ ਵਿੱਚ ਜਨ ਸਭਾ ਕੀਤੀ ਗਈ ਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇੱਕਮੁੱਠ ਹੋ ਕੇ ਲੜਨ ਦਾ ਸੱਦਾ ਦਿੱਤਾ। ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ ਲੜਨ ਲਈ ਸਹੁੰ ਵੀ ਚੁਕਾਈ ਗਈ। ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਦਾ ਤਹੱਈਆ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਨਸ਼ਿਆਂ ਵਿਰੁੱਧ ਚੱਲ ਰਹੀ ਇਸ ਮੁਹਿੰਮ ਵਿੱਚ ਪਿੰਡ ਵਾਲਿਆਂ ਦਾ ਸਾਥ ਬਹੁਤ ਜਰੂਰੀ ਹੈ ਤਾਂ ਜੋ ਹਰ ਇੱਕ ਪਿੰਡ ਪਿੰਡ ਵਿੱਚ ਨਸ਼ਾ ਖਤਮ ਹੋ ਸਕੇ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਨਸ਼ਾ ਤਸਕਰਾਂ ਖਿਲਾਫ ਫੈਸਲਾਕੁੰਨ ਜੰਗ ਆਰੰਭੀ ਗਈ ਹੈ ਤਾਂ ਜੋ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਕੇ ਆਉਣ ਵਾਲੀਆਂ ਪੀੜੀਆਂ ਨੂੰ ਫਿਰ ਤੋਂ ਹੱਸਦਾ ਵੱਸਦਾ ਪੰਜਾਬ ਮਿਲ ਸਕੇ। ਇਸ ਮੌਕੇ ਹਲਕਾ ਕੋਡੀਨੇਟਰ ਕਰਮਜੀਤ ਸਿੰਘ, ਬਲਾਕ ਪ੍ਰਧਾਨ ਮਲਜਿੰਦਰ ਸਿੰਘ, ਸਰਪੰਚ ਪ੍ਰੇਮ ਸਿੰਘ ਲੱਡੂ ਬੱਜੂਮਾਨ, ਸਰਪੰਚ ਦਿਲਬਾਗ ਸਿੰਘ, ਹਰਜੀਤ ਸਿੰਘ ਛਿੱਤ, ਸਰਪੰਚ ਜਗਨੂਰ ਸਿੰਘ ਸ਼ੇਖੂਪੁਰ ਖੁਰਦ, ਗਿਆਨੀ ਹਰਕੀਤ ਸਿੰਘ, ਪੰਚ ਪਵਨਬੀਰ ਸਿੰਘ, ਪੰਚ ਸੁਖਬਾਜ ਸਿੰਘ, ਰਣਜੀਤ ਸਿੰਘ ਰਾਣਾ, ਭੁਪਿੰਦਰ ਸਿੰਘ, ਹਰਮੀਤ ਸਿੰਘ, ਲਖਵਿੰਦਰ ਸਿੰਘ, ਜਗਤਾਰ ਸਿੰਘ ਹਰਪ੍ਰੀਤ ਸਿੰਘ ਮੱਸਾ ਸਿੰਘ, ਪ੍ਰਭਜੀਤ ਸਿੰਘ, ਹਰਪਾਲ ਸਿੰਘ, ਜਸਬੀਰ ਸਿੰਘ, ਸਵਿੰਦਰ ਸਿੰਘ, ਜਤਿੰਦਰ ਸਿੰਘ, ਜਗਜੀਤ ਸਿੰਘ, ਕਸ਼ਮੀਰ ਸਿੰਘ,,ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ,,ਸਰਪੰਚ ਗੁਰਬਿੰਦਰ ਸਿੰਘ ਕਾਦੀਆਂ,ਬਲਾਕ ਪ੍ਰਧਾਨ ਹਰਦੀਪ ਸਿੰਘ, ਸਰਪੰਚ ਹਰਦੀਪ ਸਿੰਘ ਦਮੋਦਰ, ਰਘਬੀਰ ਸਿੰਘ ਅਠਵਾਲ ,,ਗਗਨਦੀਪ ਸਿੰਘ ਕੋਟਲਾ ਬਾਮਾ ,ਗੁਰਪ੍ਰਤਾਪ ਸਿੰਘ, ਗੁਰਦੇਵ ਔਜਲਾ ,,ਬਲਾਕ ਪ੍ਰਧਾਨ ਜਗਜੀਤ ਸਿੰਘ ਆਜਮਪੁਰ ਅਤੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।